ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਮਨਾਉਣ ਲਈ ਪਾਕਿਸਤਾਨ ਨਾਲ ਅੰਦਰੂਨੀ ਖਿੱਚੋਤਾਣ ਦੇ ਚੱਲਦਿਆਂ ਸਰਕਾਰ ਨੇ ਇਸ ਮੁੱਦੇ ’ਤੇ ਪਹਿਲ ਹਾਸਲ ਕਰਨ ਦੀ ਕੋਸ਼ਿਸ਼ ਵਜੋਂ ਮੰਗਲਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ 90 ਰਾਜਦੂਤਾਂ ਨੂੰ ਲਿਆਉਣ ਦਾ ਪ੍ਰੋਗਰਾਮ ਉਲੀਕ ਦਿੱਤਾ ਹੈ। ਕੇਂਦਰ ਸਰਕਾਰ ਨੇ ਇਹ ਪ੍ਰੋਗਰਾਮ ਉਦੋਂ ਉਲੀਕਿਆ ਹੈ ਜਦੋਂ ਕਰਤਾਰਪੁਰ ਲਾਂਘਾ ਖੋੋਲ੍ਹਣ ਵਿੱਚ ਸਿਰਫ ਤਿੰਨ ਹਫ਼ਤਿਆਂ ਦਾ ਸਮਾਂ ਬਾਕੀ ਹੈ। ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਮਜਬੂਰੀ ’ਚ ਕਰਤਾਰਪੁਰ ਲਾਂਘੇ ਉੱਤੇ ਹਸਤਾਖ਼ਰ ਕਰ ਰਹੇ ਹਨ ਕਿਉਂਕਿ ਪਾਕਿਸਤਾਨ ਨੇ ਪ੍ਰਤੀ ਸ਼ਰਧਾਲੂ ਲਾਈ 20 ਡਾਲਰ ਦੀ ਫੀਸ ਹਟਾਉਣ ਸਬੰਧੀ ਭਾਰਤ ਦੀ ਅਪੀਲ ਨਹੀਂ ਮੰਨੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਵਲੋਂ ਜਾਰੀ ਬਿਆਨ ਅਨੁਸਾਰ, ‘ਕਈ ਗੇੜ ਦੀ ਗੱਲਬਾਤ ਤੋਂ ਬਾਅਦ ਅਸੀਂ ਇੱਕ ਫੀਸ ਵਾਲੇ ਮੁੱਦੇ ਨੂੰ ਛੱਡ ਕੇ ਹੋਰ ਸਾਰੇ ਮੁੱਦਿਆਂ ਉੱਤੇ ਸਮਝੌਤੇ ਉੱਤੇ ਪੁੱਜ ਗਏ ਹਾਂ। ਇਹ ਫੀਸ 1420 ਰੁਪਏ ਪ੍ਰਤੀ ਸ਼ਰਧਾਲੂ ਬਣਦੀ ਹੈ। ਅਸੀਂ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਸ਼ਰਧਾਲੂਆਂ ਦੇ ਹਿਤ ਵਿੱਚ…
    ਨਵੀਂ ਦਿੱਲੀ - ਦਿੱਲੀ ਵਿੱਚ ਸਿੱਖ ਕਤਲੇਆਮ ਬਾਰੇ ਵੱਡਾ ਖੁਲਾਸਾ ਹੋਇਆ ਹੈ। ਅਦਾਲਤ ਵਿੱਚ ਇਹ ਖੁੱਲ੍ਹ ਕੇ ਸਾਹਮਣੇ ਆਇਆ ਹੈ ਕਿ ਪੁਲਿਸ ਹੀ ਦੋਸ਼ੀਆਂ ਨੂੰ ਬਚਾਉਂਦੀ ਆਈ ਹੈ। ਇਸ ਕਰਕੇ ਹੀ ਇੰਨੇ ਸਾਲਾਂ ਬਾਅਦ ਵੀ ਇਨਸਾਫ ਨਹੀਂ ਮਿਲ ਸਕਿਆ। ਦਰਅਸਲ ਸੱਜਣ ਕੁਮਾਰ ਤੇ ਚੁਰਾਸੀ ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ਨਾਲ ਪੁਲਿਸ ਦੀ ਗੰਢ-ਤੁੱਪ ਸਾਹਮਣੇ ਆਈ ਹੈ। ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਸਾਹਮਣੇ ਆਇਆ ਕਿ ਪੁਲਿਸ ਜਾਅਲੀ ਗਵਾਹ ਖੜ੍ਹੇ ਕਰਕੇ ਦੋਸ਼ੀਆਂ ਨੂੰ ਅਦਾਲਤਾਂ ਵਿੱਚੋਂ ਕਲੀਨ ਚਿੱਟ ਦੁਆਉਂਦੀ ਰਹੀ ਹੈ। ਪੁਲਿਸ ਨੇ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿੱਚ ਖੜ੍ਹਾ ਕਰਕੇ ਸੱਜਣ ਕੁਮਾਰ ਲਈ ਕਲੀਨ ਚਿੱਟ ਹਾਸਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਹ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਦਰਜ ਕਰਵਾਉਂਦਾ ਰਿਹਾ। ਉਹ ਅਦਾਲਤ ਵਿੱਚ ਬਿਆਨ ਦਿੰਦਾ ਰਿਹਾ ਕਿ ਸੱਜਣ ਕੁਮਾਰ ਤੇ ਹੋਰ ਦੋਸ਼ੀ 1984 ਕਤਲੇਆਮ ਦੇ ਕੇਸਾਂ ਵਿੱਚ ਬੇਕਸੂਰ ਹਨ। ਦੋਸ਼ੀਆਂ ਦੀ ਪੁਲਿਸ ਨਾਲ ਗੰਢਤੁੱਪ ਉਦੋਂ ਜ਼ਾਹਰ ਹੋਈ ਜਦੋਂ ਅਸਲੀ ਜੋਗਿੰਦਰ ਸਿੰਘ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋ ਗਿਆ।…
    ਚੰਡੀਗੜ੍ਹ - ਪੰਜਾਬ ਪੁਲੀਸ ਦੇ 120 ਅਫ਼ਸਰ/ਮੁਲਾਜ਼ਮਾਂ ’ਤੇ ਅਤਿਵਾਦ ਦੇ ਕਾਲੇ ਦੌਰ ਦੌਰਾਨ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਖ਼ਪਾਉਣ, ਅਗਵਾ ਕਰਨ ਜਾਂ ਹੋਰਨਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਕਾਰਨ ਸਖ਼ਤ ਸਜ਼ਾਵਾਂ ਹੋਣ ਦੀ ਤਲਵਾਰ ਲਟਕ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਤਿੰਨ ਪੰਨਿਆਂ ਦੀ ਜੋ ਚਿੱਠੀ ਲਿਖੀ ਗਈ ਹੈ ਉਸ ਮੁਤਾਬਕ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤਾਂ ਵਿੱਚ 31 ਅਜਿਹੇ ਮਾਮਲਿਆਂ ਦੀ ਸੁਣਵਾਈ ਚੱਲ ਰਹੀ ਹੈ। ਇਨ੍ਹਾਂ ਮਾਮਲਿਆਂ ਵਿੱਚ 120 ਅਫ਼ਸਰ ਤੇ ਮੁਲਾਜ਼ਮ ਨਾਮਜ਼ਦ ਹਨ ਜਿਨ੍ਹਾਂ ਨੂੰ ਸਜ਼ਾਵਾਂ ਹੋਣ ਦੇ ਆਸਾਰ ਹਨ। ਸਰਕਾਰ ਦਾ ਇਹ ਵੀ ਮੰਨਣਾ ਹੈ ਕਿ ਆਉਣ ਵਾਲੇ ਕੁੱਝ ਮਹੀਨਿਆਂ ਦੌਰਾਨ ਹੀ ਪੰਜਾਬ ਪੁਲੀਸ ਦੇ 10 ਅਫ਼ਸਰ ਤੇ ਮੁਲਾਜ਼ਮ ਜਿਨ੍ਹਾਂ ਵਿੱਚ ਡੀਐੱਸਪੀ ਰੈਂਕ ਦੇ ਦੋ ਅਫ਼ਸਰ ਵੀ ਸ਼ਾਮਲ ਹਨ, ਨੂੰ ਸਜ਼ਾਵਾਂ ਹੋਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕੇਂਦਰੀ ਜਾਂਚ ਬਿਊਰੋ ਨੇ ਪੰਜਾਬ ਪੁਲੀਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਵਿਰੁੱਧ ਕਤਲ ਜਾਂ ਹੋਰਨਾਂ ਸੰਗੀਨ ਧਾਰਾਵਾਂ ਤਹਿਤ 101…
    ਇਸਲਾਮਾਬਾਦ - ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਸਿੱਖ ਸੰਗਤ ਵੱਲੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਅਜੇ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ। ਉਂਜ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਇਹ ਸਮੇਂ ’ਤੇ ਖੋਲ੍ਹ ਦਿੱਤਾ ਜਾਵੇਗਾ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਲਾਂਘੇ ਦੇ ਪ੍ਰਾਜੈਕਟ ਦੀ ਦੇਖ-ਰੇਖ ਕਰ ਰਹੇ ਸੀਨੀਅਰ ਅਧਿਕਾਰੀ ਨੇ ਮਹੀਨਾ ਕੁ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਇਥੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘‘ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ’ਤੇ ਮੁਕੰਮਲ ਹੋ ਜਾਵੇਗਾ। ਇਸ ਦਾ ਉਦਘਾਟਨ ਸਮੇਂ ’ਤੇ ਹੋਵੇਗਾ ਪਰ ਇਸ ਦੀ ਕੋਈ ਤਰੀਕ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਲਾਂਘੇ ਨੂੰ ਖੋਲ੍ਹਣ ਦੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ ਹੈ।’’ ਉਸ ਨੇ ਭਰੋਸਾ ਦਿੱਤਾ ਕਿ ਲਾਂਘਾ ਗੁਰੂ ਨਾਨਕ…
    ਨਾਗਪੁਰ - ਰਾਸ਼ਟਰੀ ਸਵੈਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸੰਘ ਆਪਣੇ ਇਸ ਨਜ਼ਰੀਏ ’ਤੇ ਅੱਜ ਵੀ ਕਾਇਮ ਹੈ ਕਿ ‘ਭਾਰਤ ਇੱਕ ਹਿੰਦੂ ਰਾਸ਼ਟਰ’ ਹੈ ਅਤੇ ਜੇਕਰ ਹਿੰਦੂ ਚਾਹੁੰਦੇ ਹਨ ਕਿ ਦੁਨੀਆਂ ਉਨ੍ਹਾਂ ਦੀ ਗੱਲ ਸੁਣੇ ਤਾਂ ਉਨ੍ਹਾਂ ਨੂੰ ਇੱਕਜੁੱਟ ਹੋਣ ਦੀ ਜ਼ਰੂਰਤ ਹੈ।ਇੱਥੋਂ ਦੇ ਰੇਸ਼ਮੀਬਾਗ ਮੈਦਾਨ ’ਚ ਦਸਹਿਰਾ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਘ ਮੁਖੀ ਨੇ ਕਿਹਾ ਕਿ ਦੇਸ਼ ਦੇ ਮਾਣ ਅਤੇ ਅਮਨ ਲਈ ਕੰਮ ਕਰ ਰਹੇ ਸਾਰੇ ਭਾਰਤੀ ਹਿੰਦੂ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਘ ਮੁਖੀ ਨੇ ਕਿਹਾ, ‘ਸੰਘ ਦਾ ਆਪਣੇ ਮੁਲਕ ਦੀ ਪਛਾਣ, ਸਾਡੀ ਸਾਰਿਆਂ ਦੀ ਸਾਂਝੀ ਪਛਾਣ, ਸਾਡੇ ਦੇਸ਼ ਦੇ ਸੁਭਾਅ ਦੀ ਪਛਾਣ ਬਾਰੇ ਸਪੱਸ਼ਟ ਨਜ਼ਰੀਆ ਤੇ ਐਲਾਨ ਹੈ ਅਤੇ ਸੰਘ ਇਸ ’ਤੇ ਅਟਲ ਹੈ ਕਿ ਭਾਰਤ ਹਿੰਦੁਸਤਾਨ, ਹਿੰਦੂ ਰਾਸ਼ਟਰ ਹੈ।’ਸੰਘ ਮੁਖੀ ਨੇ ਕਿਹਾ ਕਿ ਹਿੰਦੂ ਜੇਕਰ ਚਾਹੁੰਦੇ ਹਨ ਕਿ ਉਨ੍ਹਾਂ ਦੀ ਆਵਾਜ਼ ਦੁਨੀਆਂ ਸੁਣੇ ਤਾਂ ਉਨ੍ਹਾਂ ਨੂੰ ਇੱਕਜੁੱਟ ਹੋਣ ਤੇ ਸ਼ਕਤੀ ਹਾਸਲ ਕਰਨ ਜ਼ਰੂਰਤ ਹੈ। ਉਨ੍ਹਾਂ ਕਿਹਾ, ‘ਜੋ ਭਾਰਤ ਦੇ ਹਨ, ਜੋ ਭਾਰਤੀ…
    ਫ਼ਰੀਦਕੋਟ - ਬੇਅਦਬੀ ਕਾਂਡ ਤੋਂ ਬਾਅਦ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤ ਉੱਪਰ ਸਰਕਾਰ ਵੱਲੋਂ ਢਾਹੇ ਗਏ ਅਣਮਨੁੱਖੀ ਤਸ਼ੱਦਦ ਦੇ ਵਿਰੋਧ ’ਚ ‘ਦਰਬਾਰ-ਏ-ਖਾਲਸਾ’ ਜਥੇਬੰਦੀ ਨੇ 14 ਅਕਤੂਬਰ ਨੂੰ ਇਸ ਵਾਰ ਵੀ ਲਾਹਨਤ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ 14 ਅਕਤੂਬਰ ਨੂੰ ਸਵੇਰੇ 5 ਤੋਂ 8 ਵਜੇ ਤੱਕ ਬੱਤੀਆਂ ਵਾਲਾ ਚੌਕ ਕੋਟਕਪੂਰਾ ’ਚ ਨਿਤਨੇਮ ਕਰਨ ਮਗਰੋਂ 4 ਸਾਲ ਪਹਿਲਾਂ ਵਾਪਰੇ ਹਕੂਮਤੀ ਕਹਿਰ ਲਈ ਜ਼ਿੰਮੇਵਾਰ ਸਰਕਾਰ ਨੂੰ ਲਾਹਣਤਾਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇੱਕ ‘ਲਾਹਣਤ ਪੱਤਰ’ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਪੜ੍ਹਿਆ ਗਿਆ ਸੀ ਤੇ ਇਸ ਵਾਰ ਉਸੇ ਲਾਹਣਤ ਪੱਤਰ ਦਾ ਦੂਜਾ ਐਡੀਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਸਾਰੀਆਂ ਧਿਰਾਂ ਨੂੰ ਇਸ ਲਾਹਣਤ ਦਿਹਾੜੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੀਪ ਸਿੰਘ ਬਾਜਵਾ, ਜਥੇਦਾਰ ਮੱਖਣ ਸਿੰਘ ਨੰਗਲ, ਚਮਕੌਰ ਸਿੰਘ ਬੱਲਰਾਂ, ਸੁਖਵਿੰਦਰ ਸਿੰਘ ਬੱਬੂ, ਹਰਪਿੰਦਰ ਸਿੰਘ ਕੋਟਕਪੂਰਾ, ਹਰਦੇਵ ਸਿੰਘ…
    ਰਈਆ - ਡੇਰਾ ਰਾਧਾ ਸੁਆਮੀ ਬਿਆਸ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੇ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਉਸ ਦੇ ਸਾਥੀਆਂ ਨੂੰ ਬਿਆਸ ਪੁਲੀਸ ਰਾਤ ਕਰੀਬ ਅੱਠ ਵਜੇ ਧਰਨੇ ਵਾਲੀ ਜਗ੍ਹਾ ਤੋਂ ਚੁੱਕ ਕੇ ਅਣਦੱਸੀ ਜਗ੍ਹਾ ਲੈ ਗਈ। ਪੁਲੀਸ ਉਨ੍ਹਾਂ ਦਾ ਸਾਮਾਨ ਅਤੇ ਦਰੀਆਂ ਵੀ ਨਾਲ ਹੀ ਲੈ ਗਈ। ਧਰਨਾਕਾਰੀਆਂ ਦੇ ਵਾਹਨ ਅਤੇ ਪਾਣੀ ਵਾਲੀ ਟੈਂਕੀ ਖੜ੍ਹੀ ਰਹਿਣ ਦਿੱਤੀ ਜਿਸ ਦੀ ਰਾਖੀ ਲਈ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਹਨ। ਇਸ ਸਬੰਧੀ ਡੀਐੱਸਪੀ ਬਾਬਾ ਬਕਾਲਾ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਲੜਾਈ ਦੇ ਖ਼ਤਰੇ ਨੂੰ ਦੇਖਦਿਆਂ ਧਰਨਾਕਾਰੀਆਂ ’ਤੇ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਤੋਂ ਪੀੜਤ ਕਿਸਾਨਾਂ ਵੱਲੋਂ ‘ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ’ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ਫਲਾਈਓਵਰ ਦੇ ਹੇਠਾਂ ਲਾਏ ਧਰਨੇ ਦਾ ਅੱਜ 26ਵੇਂ ਦਿਨ ਸੀ ਇਸ ਤੋਂ ਪਹਿਲਾਂ ਸਿਵਲ ਤੇ ਪੁਲੀਸ ਅਧਿਕਾਰੀਆਂ ਅਤੇ ਧਰਨਾਕਾਰੀਆਂ ਵਿਚਕਾਰ ਚੱਲੀ ਗੱਲਬਾਤ ਬੇਸਿੱਟਾ ਰਹੀ।…
    ਅੰਮ੍ਰਿਤਸਰ - ਮੁੰਬਈ ਤੋਂ ਬਾਅਦ ਹੁਣ ਕੋਲਕਾਤਾ ਵਿਚ ਸ੍ਰੀ ਦਰਬਾਰ ਸਾਹਿਬ ਦੀ ਨਕਲ ਕਰਕੇ ‘ਪੰਡਾਲ’ ਬਣਾਉਣ ਅਤੇ ਇਸ ਵਿਚ ਮੂਰਤੀਆਂ ਸਥਾਪਤ ਕਰਨ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ ਤੇ ਇਸ ਦੀ ਜਾਂਚ ਲਈ ਕੋਲਕਾਤਾ ਸਥਿਤ ਗੁਰਦੁਆਰਾ ਬੜਾ ਸਿੱਖ ਸੰਗਤ ਦੇ ਪ੍ਰਬੰਧਕਾਂ ਨੂੰ ਆਖਿਆ ਹੈ। ਕੋਲਕਾਤਾ ਵਿਚ ਇਸ ਵੇਲੇ ਦੁਰਗਾ ਪੂਜਾ ਚੱਲ ਰਹੀ ਹੈ। ਇਸ ਦੌਰਾਨ ਸਮੁੱਚੇ ਪੱਛਮੀ ਬੰਗਾਲ ਨੂੰ ਸਜਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਕੋਲਕਾਤਾ ਦੇ ਭਵਾਨੀਪੁਰ ਇਲਾਕੇ ਵਿਚ ਨਾਰਦਨ ਪਾਰਕ ਵਿਚ ਵਿਸ਼ਾਲ ਪੰਡਾਲ ਬਣਾਇਆ ਗਿਆ ਹੈ। ਇਸ ਪੰਡਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਆਕਾਰ ਅਤੇ ਦਿੱਖ ਦਿੱਤੀ ਗਈ ਹੈ ਜਿਥੇ ਗੁਰਬਾਣੀ ਦੇ ਕੀਰਤਨ ਦੀਆਂ ਧੁਨਾਂ ਵੀ ਸੁਣਾਈ ਦਿੰਦੀਆਂ ਹਨ ਪਰ ਪੰਡਾਲ ਅੰਦਰ ਮੂਰਤੀਆਂ ਸਥਾਪਤ ਕੀਤੀਆਂ ਹੋਈਆਂ ਹਨ। ਇੱਥੇ ਲੋਕ ਜੁੱਤੀਆਂ ਸਣੇ ਘੁੰਮ ਰਹੇ ਹਨ। ਇਸ ਦੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਹਨ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸਿੱਖ ਸੰਗਤਾਂ ਵਿਚ ਰੋਸ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ…
    ਅੰਮ੍ਰਿਤਸਰ - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਅੱਜ ਮੁੜ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਈ ਜਿਸ ਵਿੱਚ ਦੋਵਾਂ ਧਿਰਾਂ ਨੇ ਮੁੱਖ ਸਮਾਗਮ ਇੱਕ ਮੰਚ ਤੋਂ ਸਾਂਝੇ ਤੌਰ ਉੱਤੇ ਮਨਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਹ ਸਮਾਗਮ ਕਿਸ ਮੰਚ ’ਤੇ ਹੋਵੇਗਾ ਅਤੇ ਇਸ ਦੇ ਪ੍ਰਬੰਧ ਕੌਣ ਕਰੇਗਾ, ਫਿਲਹਾਲ ਇਸ ਬਾਰੇ ਕੁੱਝ ਵੀ ਤੈਅ ਨਹੀਂ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਦੇ ਨੁਮਾਇੰਦੇ ਵਜੋਂ ਸਿਰਫ ਇੱਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜੇ ਜਦੋਂ ਕਿ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਹੋਏ। ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਨੁਮਾਇੰਦੇ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ, ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਅਤੇ ਬਾਬਾ ਨਾਰੰਗ ਸਿੰਘ ਸ਼ਾਮਲ ਹੋਏ। ਲਗਪਗ ਇੱਕ ਘੰਟਾ…
    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮਾਂ ਦਾ ਵੇਰਵਾ ਅੱਜ ਜਾਰੀ ਕਰ ਦਿੱਤਾ ਹੈ। ਇਸ ਮੁਤਾਬਕ ਪਹਿਲੀ ਤੋਂ 13 ਨਵੰਬਰ ਤੱਕ ਗੁਰਮਤਿ ਸਮਾਗਮ ਨਿਰੰਤਰ ਜਾਰੀ ਰਹਿਣਗੇ। ਪਹਿਲੀ ਤੋਂ ਅੱਠ ਨਵੰਬਰ ਤੱਕ ਸਮਾਗਮਾਂ ਦਾ ਸਥਾਨ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜਦੋਂਕਿ 9 ਤੋਂ 12 ਨਵੰਬਰ ਤੱਕ ਦੇ ਸਮਾਗਮ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਚ ਹੋਣਗੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਲਈ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸ ਤਹਿਤ ਪਹਿਲੀ ਤੋਂ 13 ਨਵੰਬਰ ਤੱਕ ਸਵੇਰੇ ਸ਼ਾਮ ਰਾਗੀ ਜਥੇ ਗੁਰਬਾਣੀ ਦਾ ਕੀਰਤਨ ਕਰਨਗੇ ਅਤੇ ਕਥਾ ਵਾਚਕ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ। ਇਸੇ ਦੌਰਾਨ ਵਿਸ਼ੇਸ਼ ਸਮਾਗਮਾਂ ਵਿਚ ਪਹਿਲੀ ਨਵੰਬਰ ਨੂੰ 550 ਰਬਾਬੀ ਤੰਤੀ ਸਾਜ਼ ਲੈ ਕੇ ਨਗਰ ਕੀਰਤਨ ਦੇ ਰੂਪ ਵਿਚ ਗੁਰਦੁਆਰਾ ਰਬਾਬਸਰ ਭਰੋਆਣਾ ਤੋਂ ਗੁਰਦੁਆਰਾ ਬੇਰ ਸਾਹਿਬ ਪੁੱਜਣਗੇ। ਦੋ ਨਵੰਬਰ ਨੂੰ ਮੁਲਕ ਭਰ ‘ਚ ਸੰਗਤ ਵੱਲੋਂ ਕੀਤੇ ਗਏ ਸਹਿਜਪਾਠਾਂ ਦੇ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com