ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਮਾਂਟਰੀਅਲ, ਕਿਊਬੈੱਕ ਵਿੱਚ ਇਕ ਵੋਟਰ ਵੱਲੋਂ ਕੀਤੀ ਨਸਲੀ ਟਿੱਪਣੀ ਦਾ ਬੜੇ ਠਰ੍ਹੰਮੇ ਤੇ ਸ਼ਾਂਤ ਚਿੱਤ ਰਹਿ ਕੇ ਜਵਾਬ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ 26 ਸਕਿੰਟ ਦੀ ਇਸ ਵੀਡੀਓ ਵਿੱਚ ਜਗਮੀਤ ਇਕ ਭਰੇ-ਪੁਰੇ ਬਾਜ਼ਾਰ ਵਿੱਚ ਇਕ ਸ਼ਖ਼ਸ (ਵੋਟਰ) ਕੋਲ ਜਾਂਦਾ ਵਿਖਾਈ ਦਿੰਦਾ ਹੈ। ਇਹ ਵੋਟਰ ਜਗਮੀਤ ਨੂੰ ਕਹਿੰਦਾ ਹੈ, ‘ਜੇਕਰ ਤੁਸੀਂ ਆਪਣੀ ਪੱਗੜੀ ਲਾਹ ਦਿਓ ਤਾਂ ਤੁਸੀਂ ਪੂਰੇ ਕੈਨੇਡੀਅਨ ਲੱਗੋਗੇ।’ ਇਸ ਸ਼ਖ਼ਸ ਦੀ ਟਿੱਪਣੀ, ਜੋ ਥੋੜ੍ਹੀ ਨਸਲੀ ਜਾਪਦੀ ਸੀ, ਦਾ ਜਵਾਬ ਦਿੰਦਿਆਂ ਜਗਮੀਤ ਨੇ ਕਿਹਾ, ‘ਕੈਨੇਡਾ ਦੀ ਇਹੀ ਖੂਬਸੂਰਤੀ ਹੈ ਕਿ ਇਥੋਂ ਦੇ ਲੋਕ ਹਰ ਵਰਗ/ਵੰਨਗੀ ਦੇ ਲੋਕਾਂ ਨੂੰ ਪਸੰਦ ਕਰਦੇ ਹਨ।’ ਇਸ ਸ਼ਖ਼ਸ ਨੇ ਅੱਗੇ ਕਿਹਾ, ‘ਤੁਸੀਂ ਜਿਸ ਮੁਲਕ ਵਿੱਚ ਹੋਵੋ, ਉਸ ਮੁਤਾਬਕ ਵਿਹਾਰ ਕਰੋ।’ ਜਗਮੀਤ ਨੇ ਇਸ ਸ਼ਖ਼ਸ ਨਾਲ ਹੱਥ ਮਿਲਾਉਣ ਤੋਂ ਪਹਿਲਾਂ ਕਿਹਾ, ‘ਇਹ ਕੈਨੇਡਾ ਹੈ, ਜਿੱਥੇ ਤੁਹਾਨੂੰ ਆਪਣੀ ਪਸੰਦ-ਨਾਪਸੰਦ ਦੱਸਣ ਦੀ ਖੁੱਲ੍ਹ ਹੈ।’ ਮਗਰੋਂ ਜਗਮੀਤ ਨੇ ਇਸ ਵੀਡੀਓ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ…
    ਨੇਪਾਲ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਦੇ ਵਿਸ਼ੇਸ਼ ਸਹਿਯੋਗ ਸਦਕਾ ਭਾਰਤੀ ਅੰਬੈਸੀ ਅਤੇ ਸਿੱਖ ਸੰਗਤਾਂ ਵੱਲੋਂ 2 ਦਿਨਾਂ ਸਮਾਗਮ ਦਾ ਅਯੋਜਿਨ ਕੀਤਾ ਗਿਆ ,ਜਿਸ ਦੇ ਪਹਿਲੇ ਦਿਨ ਬੀਤੀ ਸ਼ਾਮ ਨੇਪਾਲ ਰਾਸ਼ਟਰ ਬੈਂਕ ਵੱਲੋਂ ਧੰਨ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਿੱਕੇ ਅਤੇ ਨੇਪਾਲ ਦੀ ਸਿੱਖ ਕੌਮ ਨਾਲ ਸਾਂਝ ਦਰਸਾਉਂਦੀ ਕਿਤਾਬ ਸਿੱਖ ਹੈਰੀਟੇਜ ਆਫ ਨੇਪਾਲ ਰਲੀਜ ਕੀਤੀ ਗਈ ਹੈ। ਇਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੇਪਾਲ ਦੇ ਰਿਜ਼ਰਵ ਬੈਂਕ ਯਾਨੀ ਕਿ ਨੇਪਾਲ ਰਾਸ਼ਟਰੀ ਬੈਂਕ ਦੇ ਗਵਰਨਰ ਚਿਰੰਜੀ ਬੀ ਨੇਪਾਲ, ਇੰਡਿਯਨ ਅੰਬੈਸਡਰ ਮਨਜੀਵ ਸਿੰਘ ਪੁਰੀ, ਡਾਕਟਰ ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ , ਮੈਂਬਰ ਸ਼੍ਰੋਮਣੀ ਕਮੇਟੀ ਗੁਰਚਰਨ ਸਿੰਘ ਗਰੇਵਾਲ , ਮਹੰਤ ਮਨਜੀਤ ਸਿੰਘ ਜੰਮੂ , ਨੇਪਾਲ ਦੇ ਸਿੱਖ ਆਗੂ ਪ੍ਰੀਤਮ ਸਿੰਘ ਸਮੇਤ ਅਨੇਕਾਂ ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਮੌਜੂਦ…
    ਹਿਊਸਟਨ - ਅਮਰੀਕਾ ਦੇ ਟੈਕਸਸ ਸੂਬੇ ’ਚ ਭਾਰਤੀ-ਅਮਰੀਕੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ (42) ਦੀ ਟਰੈਫਿਕ ਸਿਗਨਲ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਧਿਕਾਰੀਆਂ ਮੁਤਾਬਕ ਉਸ ਦੇ ਸਿਰ ’ਚ ਕਈ ਗੋਲੀਆਂ ਮਾਰੀਆਂ ਗਈਆਂ। ਪੁਲੀਸ ਤੁਰੰਤ ਹਰਕਤ ’ਚ ਆਈ ਅਤੇ ਉਸ ਨੇ ਦੋਸ਼ੀ ਨੂੰ ਫੜ ਲਿਆ। ‘ਹਿਊਸਟਨ ਕ੍ਰੌਨੀਕਲ’ ਨੇ ਸ਼ੈਰਿਫ ਐੱਡ ਗੌਂਜ਼ਾਲੇਜ਼ ਦੇ ਹਵਾਲੇ ਨਾਲ ਕਿਹਾ ਕਿ ਧਾਲੀਵਾਲ ਨੇ ਇਕ ਕਾਰ ਨੂੰ ਰੋਕਿਆ ਜਿਸ ’ਚ ਮਹਿਲਾ ਅਤੇ ਇਕ ਵਿਅਕਤੀ ਸਵਾਰ ਸਨ। ਵਾਹਨ ’ਚੋਂ ਇਕ ਵਿਅਕਤੀ ਬਾਹਰ ਨਿਕਲਿਆ ਅਤੇ ਉਸ ਨੇ ਗੋਲੀਆਂ ਚਲਾ ਦਿੱਤੀਆਂ। ਸੰਦੀਪ ਸਿੰਘ ਧਾਲੀਵਾਲ ਕਾਊਂਟੀ ਦੇ ਪਹਿਲੇ ਸਿੱਖ ਡਿਪਟੀ ਸਨ ਅਤੇ ਉਨ੍ਹਾਂ 10 ਸਾਲ ਪਹਿਲਾਂ ਪੁਲੀਸ ਵਿਭਾਗ ’ਚ ਨੌਕਰੀ ਸ਼ੁਰੂ ਕੀਤੀ ਸੀ। ਉਹ ਟੈਕਸਸ ਦੇ ਅਜਿਹੇ ਪਹਿਲੇ ਪੁਲੀਸ ਅਧਿਕਾਰੀ ਸਨ, ਜਿਨ੍ਹਾਂ ਨੂੰ ਕੰਮ ਦੌਰਾਨ ਸਿੱਖ ਧਰਮ ਦੀ ਰਵਾਇਤ ਮੁਤਾਬਕ ਦਾੜ੍ਹੀ ਅਤੇ ਦਸਤਾਰ ਸਜਾਉਣ ਦੀ ਇਜਾਜ਼ਤ ਮਿਲੀ ਹੋਈ ਸੀ। ਹੈਰਿਸ ਕਾਊਂਟੀ ਸ਼ੈਰਿਫ ਦੇ ਦਫ਼ਤਰ ’ਚ ਮੇਜਰ ਮਾਈਕ ਲੀ ਮੁਤਾਬਕ ਸ੍ਰੀ ਧਾਲੀਵਾਲ ਨੇ ਸਈਪ੍ਰੈੱਸ ਏਰੀਆ ’ਚ ਵਿਲੈਂਸੀ ਕੋਰਟ…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਸਬੰਧੀ ਅਦਾਲਤ ’ਚ ਕੇਸ ਦਾਇਰ ਕੀਤਾ ਹੈ। ਇਹ ਕੇਸ ਪੁਲਬੰਗਸ਼ ’ਚ ਦੋ ਸਿੱਖਾਂ ਨੂੰ ਜਿਊਂਦੇ ਸਾੜਨ ਅਤੇ ਗੁਰਦੁਆਰੇ ਨੂੰ ਅੱਗ ਲਾਏ ਜਾਣ ਨਾਲ ਸਬੰਧਤ ਹੈ। ਸਿੱਖ ਦੰਗਿਆਂ ਦੇ 35 ਵਰ੍ਹਿਆਂ ਮਗਰੋਂ ਕਾਂਗਰਸ ਪਾਰਟੀ ਦੇ ਤੀਜੇ ਸੀਨੀਅਰ ਆਗੂ ਖ਼ਿਲਾਫ਼ ਕੇਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਸੱਜਣ ਕੁਮਾਰ ਨੂੰ ਸਜ਼ਾ ਹੋ ਚੁੱਕੀ ਹੈ ਜਦਕਿ ਐੱਸਆਈਟੀ ਨੇ ਕਮਲਨਾਥ ਖ਼ਿਲਾਫ਼ ਕੇਸ ਮੁੜ ਖੋਲ੍ਹ ਦਿੱਤਾ ਹੈ। ਅੱਜ ਅਦਾਲਤ ਨੇ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕਰਨ ਦੇ ਮਾਮਲੇ ਵਿੱਚ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਕੇਸ ਰੋਜ਼ ਐਵੇਨਿਊ ਕੋਰਟ ਵਿਚ ਨਵੀਨ ਕਸ਼ਯਪ ਦੀ ਅਦਾਲਤ ’ਚ ਦਾਇਰ ਕੀਤਾ ਗਿਆ, ਜਿਥੇ ਦੋ ਚਸ਼ਮਦੀਦ ਗਵਾਹਾਂ ਅਮਰਜੀਤ ਸਿੰਘ ਤੇ ਹਰਪਾਲ ਕੌਰ ਨੇ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਜਗਦੀਸ਼ ਟਾਈਟਲਰ ਨੂੰ ਭੀੜ ਦੀ…
    ਐਸ.ਏ.ਐਸ. ਨਗਰ (ਮੁਹਾਲੀ) - ਬੇਅਦਬੀ ਮਾਮਲਿਆਂ ਸਬੰਧੀ ਜਾਰੀ ਜਾਂਚ ਤੋਂ ਸੀਬੀਆਈ ਨੇ ਅਚਾਨਕ ਵਧੀਕ ਐੱਸਪੀ ਪੀ. ਚੱਕਰਵਰਤੀ ਨੂੰ ਲਾਂਭੇ ਕਰ ਦਿੱਤਾ ਹੈ। ਹੁਣ ਇਸ ਕੇਸ ਦੀ ਪੈਰਵੀ ਨਵੇਂ ਜਾਂਚ ਅਧਿਕਾਰੀ ਸੀਬੀਆਈ ਦੇ ਵਧੀਕ ਐੱਸਪੀ ਅਨਿਲ ਯਾਦਵ ਕਰਨਗੇ। ਸੀਬੀਆਈ ਨੇ ਇਸ ਕੇਸ ਦੀ ਪਹਿਲਾਂ ਤੋਂ ਜਾਂਚ ਕਰ ਰਹੀ ਸਮੁੱਚੀ ਟੀਮ ਨੂੰ ਹੀ ਬਦਲ ਦਿੱਤਾ ਹੈ ਤੇ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਹੈ।ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ ਲਈ ਦਾਇਰ ਅਰਜ਼ੀ ’ਤੇ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਜਿਵੇਂ ਹੀ ਜੱਜ ਨੇ ਕੇਸ ਦੀ ਸੁਣਵਾਈ ਸ਼ੁਰੂ ਕੀਤੀ ਤਾਂ ਸੀਬੀਆਈ ਦੇ ਵਕੀਲ ਅਤੇ ਵਧੀਕ ਐੱਸਪੀ ਅਨਿਲ ਯਾਦਵ ਨੇ ਅਦਾਲਤ ਨੂੰ ਦੱਸਿਆ ਕਿ ਉਹ ਸੀਬੀਆਈ ਦੇ ਨਵੇਂ ਜਾਂਚ ਅਧਿਕਾਰੀ ਹਨ। ਇਸ ਕੇਸ ਬਾਰੇ ਉਨ੍ਹਾਂ ਨੂੰ ਬਹੁਤੀ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਉਹ ਹੁਣ ਤੱਕ ਦੀ ਪੜਤਾਲ ਤੋਂ ਵਾਕਿਫ਼ ਹਨ। ਇਹੀ ਨਹੀਂ ਉਨ੍ਹਾਂ ਨੂੰ ਪੂਰੇ ਦਸਤਾਵੇਜ਼ ਵੀ ਨਹੀਂ ਮਿਲੇ ਹਨ। ਇਸ ਕਰ ਕੇ ਉਨ੍ਹਾਂ (ਨਵੇਂ ਜਾਂਚ ਅਧਿਕਾਰੀ)…
    ਲੰਡਨ - ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਸਿੱਖ ਮਸਲਿਆਂ ਨੂੰ ਲੈ ਕੇ ਅੰਤਰਰਾਸ਼ਟਰੀ ਸਿੱਖ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ | ਜਿਸ ਨੂੰ ਜਨਵਰੀ 2020 'ਚ ਜਾਰੀ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਹਰਨੇਕ ਸਿੰਘ ਨੇ ਕਿਹਾ ਹੈ ਕਿ ਦੇਸ਼-ਵਿਦੇਸ਼ 'ਚ ਵਸਦੇ ਸਿੱਖਾਂ ਨੂੰ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਸ ਕਰਕੇ ਵੱਖ-ਵੱਖ ਦੇਸ਼ਾਂ ਵਿਚ ਵਸਦੇ ਸਿੱਖਾਂ ਨਾਲ ਸਲਾਹ ਮਸ਼ਵਰਾ ਕਰਕੇ ਇਕ ਸਾਂਝਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ | ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ 40 ਵੱਖ-ਵੱਖ ਦੇਸ਼ਾਂ ਦੇ ਸਿੱਖ ਕਾਰਕੁੰਨਾਂ ਵਲੋਂ ਮਿਲ ਕੇ ਇਨਸਾਫ ਅਤੇ ਸਿੱਖਾਂ ਦੇ ਹੱਕਾਂ ਲਈ ਇਸ ਦੀ ਵਰਤੋਂ ਕਰਨਗੇ ਅਤੇ ਹਰ 6 ਮਹੀਨੇ ਬਾਅਦ ਇਸ ਬਾਰੇ ਵਿਚਾਰ ਚਰਚਾ ਹੋਇਆ ਕਰੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਚੋਣ ਮਨੋਰਥ ਪੱਤਰ ਅੰਗਰੇਜ਼ੀ, ਫਰੈਂਚ, ਸਪੈਨਿਸ਼, ਕਰਮਨੀ ਅਤੇ ਇਟਾਲੀਅਨ ਤੋਂ ਇਲਾਵਾ ਹੋਰ ਭਾਸ਼ਾਵਾਂ 'ਚ ਵੀ ਉਪਲੱਬਧ ਹੋਵੇਗਾ | ਇਸ ਚੋਣ ਮਨੋਰਥ ਪੱਤਰ ਵਿੱਚ 1984 ਦੀ…
    ਚੰਡੀਗੜ੍ਹ - ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ ਹੈ, ਜੋ ਮੌਕੇ ਦੀਆਂ ਪ੍ਰਸਥਿਤੀਆਂ ਦੇ ਅਨੁਕੂਲ ਨਹੀਂ ਬਲਕਿ ਉਲਟ ਹੈ। ਪੰਜਾਬ ਦੇ ਬੁੱਧੀਜੀਵੀਆਂ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਫੀਸ ਦਾ ਮਸਲਾ ਜਿੱਥੇ ਪਾਕਿਸਤਾਨ ਦਾ ਅੰਦਰੂਨੀ ਹੈ, ਉੱਥੇ ਹੀ ਇਹ ਭਾਰਤ -ਪਾਕਿਸਤਾਨ ਦੇ ਵਿਦੇਸ਼ੀ ਮਾਮਲਿਆਂ ਨਾਲ ਜੁੜਿਆ ਹੋਇਆ ਹੈ। ਇਸਦਾ ਹੱਲ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਹੀ ਕਰਨਾ ਹੋਵੇਗਾ। ਕਰਤਾਰਪੁਰ ਲਾਂਘੇ ਦੇ ਮੁੱਦੇ ਉੱਤੇ ਕੈਪਟਨ ਅਮਰਿੰਦਰ ਬਾਰ ਬਾਰ ਭੜਕਾਹਟ ਭਰੀ ਬਿਆਨਬਾਜ਼ੀ ਕਰਕੇ ਲਾਂਘਾ ਵਿਰੋਧੀ ਤਾਕਤਾਂ ਦੇ ਹੱਥਾਂ 'ਚ ਨਾ ਖੇਡਣ। ਇਹ ਤਾਕਤਾਂ ਪਹਿਲਾਂ ਹੀ ਲਾਂਘਾ ਆਰੰਭ ਹੋਣ ਕਰਕੇ ਮੱਚ ਕੇ ਕੋਲੇ ਹੋਈਆਂ ਫਿਰਦੀਆਂ ਹਨ ਅਤੇ ਲਾਂਘਾ ਬੰਦ ਕਰਾਉਣ ਲਈ ਸਾਜ਼ਿਸ਼ਾਂ ਘੜ ਰਹੀਆਂ ਹਨ। ਐਸ ਜੀ ਪੀ ਸੀ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਲਾਂਘਾ ਫੀਸ ਬਾਰੇ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਵੀ ਸੋਟੀ…
    ਚੰਡੀਗੜ੍ਹ - ਸਾਕਾ ਨੀਲਾ ਤਾਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਕੇਂਦਰੀ ਸਿੱਖ ਅਜਾਇਬ ਘਰ ਦੇ ਤੋਸ਼ੇਖਾਨੇ ਦੀ ਸਿੱਖ ਰੈਫਰੈਂਸ ਲਾਇਬ੍ਰੇਰੀ 'ਚੋਂ ਤੇ ਗੁਰੂ ਰਾਮਦਾਸ ਲਾਇਬ੍ਰੇਰੀ 'ਚੋਂ ਲਿਜਾਈਆਂ ਗਈਆਂ ਸਿੱਖ ਧਰਮ ਦੀਆਂ ਹਸਤ ਲਿਖਤਾਂ, ਸਾਹਿਤ ਤੇ ਕਲਾਕ੍ਰਿਤਾਂ ਮੁੜ ਲਾਇਬ੍ਰੇਰੀ 'ਚ ਸੁਸ਼ੋਭਿਤ ਕਰਕੇ ਸੰਗਤਾਂ ਦੇ ਦਰਸ਼ਨ ਲਈ ਰੱਖਣ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ | ਨਵਾਂਸ਼ਹਿਰ ਦੇ ਸਤਿੰਦਰ ਸਿੰਘ ਨੇ ਐਡਵੋਕੇਟ ਗੁਰਸ਼ਰਣ ਕੌਰ ਮਾਨ ਰਾਹੀਂ ਦਾਖ਼ਲ ਪਟੀਸ਼ਨ 'ਚ ਕਿਹਾ ਹੈ ਕਿ ਹਾਈਕੋਰਟ 'ਚ ਪਹਿਲਾਂ ਵੀ ਸਾਲ 2003 'ਚ ਇਕ ਪਟੀਸ਼ਨ ਦਾਖ਼ਲ ਕਰਕੇ ਇਸ ਸਮੱਗਰੀ ਬਾਰੇ ਸਥਿਤੀ ਸਪੱਸ਼ਟ ਕੀਤੇ ਜਾਣ ਮੰਗ ਕੀਤੀ ਗਈ ਸੀ ਤੇ ਹਾਈਕੋਰਟ ਨੇ 26 ਅਪ੍ਰੈਲ 2004 ਨੂੰ ਮਾਮਲੇ ਦਾ ਨਿਪਟਾਰਾ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਇਕ ਸੂਚੀ ਕੇਂਦਰ ਸਰਕਾਰ ਨੂੰ ਮੁਹੱਈਆ ਕਰਵਾਉਣ ਲਈ ਕਿਹਾ ਸੀ | ਹਵਾਲਿਆਂ ਨਾਲ ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਇਹ ਤੱਥ ਸਾਹਮਣੇ ਲਿਆਵੇ ਕਿ ਸ਼੍ਰੋਮਣੀ ਕਮੇਟੀ ਨੂੰ ਭਾਰਤੀ ਫ਼ੌਜ, ਸੀ.ਬੀ.ਆਈ. ਤੇ…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਨਵੀਂ ਅਰਜ਼ੀ ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਰਾਹੀਂ ਇਨ੍ਹਾਂ ਕੇਸਾਂ ਦੀ ਮੁੜ ਪੜਤਾਲ ਲਈ ਗਠਿਤ ਕੀਤੀ ਗਈ ਐੱਸਆਈਟੀ ਵੱਲੋਂ ਛੇ ਮਹੀਨਿਆਂ ਵਿਚ ਕੀਤੇ ਕੰਮਕਾਜ ਦੀ ਪ੍ਰਗਤੀ ਰਿਪੋਰਟ ਮੰਗੀ ਜਾਵੇਗੀ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਕੁਲਦੀਪ ਸਿੰਘ ਭੋਗਲ ਨੇ ਦੱਸਿਆ ਕਿ ਇਹ ਅਰਜ਼ੀ ਸੋਮਵਾਰ ਨੂੰ ਦਾਖ਼ਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਤੋਂ ਕੁਝ ਰਿਪੋਰਟਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ 1984 ਦੇ ਕਾਨਪੁਰ ਸਿੱਖ ਕਤਲੇਆਮ ਨਾਲ ਸਬੰਧਤ ਕਈ ਕੇਸਾਂ ਦੇ ਸਬੂਤ/ਕੇਸ ਰਿਕਾਰਡ ਜਾਣਬੁੱਝ ਕੇ ਨਸ਼ਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਪੁਲੀਸ ਨੇ ਐੱਸਆਈਟੀ ਵੱਲੋਂ ਰਿਕਾਰਡ ਮੰਗਣ ’ਤੇ ਬੜੇ ਹੈਰਾਨੀਜਨਕ ਢੰਗ ਨਾਲ ਜਵਾਬ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਵੀਂ ਅਰਜ਼ੀ ਦਾਇਰ ਕਰ ਕੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਜਾਵੇਗੀ ਕਿ ਐੱਸਆਈਟੀ ਵੱਲੋਂ ਕੀਤੇ ਕੰਮ ਦਾ ਸਾਰਾ ਰਿਕਾਰਡ…
    ਸਸ ਬਿਊਰੋ - ਸਿੱਖ ਇਤਿਹਾਸਕਾਰ ਡਾ. ਹਰਜਿੰਦਰ ਸਿੰਘ ਦਿਲਗੀਰ ਨੇ ਆਖਿਆ ਹੈ ਕਿ ਸਿੱਖਾਂ ਦੀ ਬਲੈਕ ਲਿਸਟ ਖ਼ਤਮ ਕਰਨ ਦਾ ਭਾਰਤ ਸਰਕਾਰ ਦਾ ਬਿਆਨ ਝੂਠਾ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੇ ਸ਼ੁਕਰਵਾਰ 13 ਸਤੰਬਰ ਦੇ ਦਿਨ ਇਕ ਬਿਆਨ ਦਿੱਤਾ ਸੀ ਕਿ ਸਿੱਖਾਂ ਦੀ ਬਲੈਕ ਲਿਸਟ ਖ਼ਤਮ ਕਰ ਦਿੱਤੀ ਗਈ ਹੈ ਤੇ ਹੁਣ ਇਸ ਵਿਚ ਸਿਰਫ਼ ਦੋ ਨਾਂ ਰਹਿ ਗਏ ਹਨ। ਇਹ ਨਿਰਾ ਝੂਠ ਹੈ। ਖ਼ਾਲੀ ਬਿਆਨ ਦੇ ਕੇ ਲੋਕਾਂ ਨੂੰ ਧੋਖਾ ਦਿੱਤਾ ਜਾ ਰਿਹਾ ਹੈ।ਸਚਾਈ ਇਹ ਹੈ ਕਿ ਜਦੋਂ ਕੋਈ ਸਿੱਖ ਵੀਜ਼ਾ ਜਾਂ ਓ.ਸੀ.ਆਈ. ਕਾਰਡ ਦੀ ਦਰਖ਼ਾਸਤ ਦੇਂਦਾ ਹੈ ਤਾਂ ਉਹ ਦਰਖ਼ਾਸਤ ਅਤੇ ਫ਼ੀਸ ਲੈ ਲਈ ਜਾਂਦੀ, ਪਰ ਉਸ ਨੂੰ ‘ਠੰਢੇ ਬਸਤੇ’ ਵਿਚ ਪਾ ਦਿੱਤਾ ਜਾਂਦਾ ਹੈ। ਹਫ਼ਤਿਆਂ ਤਕ ਉਸ ਦਾ ਜਵਾਬ ਹੀ ਨਹੀਂ ਦਿੱਤਾ ਜਾਂਦਾ ਅਤੇ ਜੇ ਜਵਾਬ ਦੇਣਾ ਵੀ ਹੋਵੇ ਤਾਂ ਕਹਿ ਦਿੱਤਾ ਜਾਂ ਹੈ ਕਿ Your application is in process (ਤੁਹਾਡੀ ਦਰਖ਼ਾਸਤ ਕਾਰਵਾਈ ਅਧੀਨ) ਹੈ। ਜੇ ਕੋਈ ਬਲੈਕ ਲਿਸਟ ਵਿਚ ਸ਼ਾਮਿਲ ਨਹੀਂ ਹੈ ਤਾਂ ਫਿਰ ਦਰਖ਼ਾਸਤ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com