ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਇਸਲਾਮਾਬਾਦ - ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਮਗਰੋਂ ਭਾਰਤ ਨਾਲ ਗੱਲਬਾਤ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ ਹੈ। ਉਨ੍ਹਾਂ ਭਾਰਤ ਨਾਲ ਰਵਾਇਤੀ ਜੰਗ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਉਪਮਹਾਦੀਪ ਤੋਂ ਅਗਾਂਹ ਵੀ ਜਾ ਸਕਦੀ ਹੈ। ਇਮਰਾਨ ਨੇ ਕਿਹਾ ਕਿ ਉਨ੍ਹਾਂ ਸੰਯੁਕਤ ਰਾਸ਼ਟਰ ਕੋਲ ਪਹੁੰਚ ਕੀਤੀ ਹੈ। ‘ਅਲ ਜਜ਼ੀਰਾ’ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਕਿਸਤਾਨ ਕਦੇ ਵੀ ਜੰਗ ਦੀ ਸ਼ੁਰੂਆਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜਦੋਂ ਪਰਮਾਣੂ ਹਥਿਆਰਾਂ ਨਾਲ ਲੈਸ ਦੋ ਮੁਲਕ ਲੜਦੇ ਹਨ ਅਤੇ ਜੇਕਰ ਇਹ ਜੰਗ ਰਵਾਇਤੀ ਹੋਵੇ ਤਾਂ ਹਮੇਸ਼ਾ ਇਸ ਦੇ ਪਰਮਾਣੂ ਜੰਗ ’ਚ ਤਬਦੀਲ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਜਿਸ ਦੇ ਨਤੀਜੇ ਸੋਚ ਤੋਂ ਪਰ੍ਹੇ ਹਨ। ਵਜ਼ੀਰੇ ਆਜ਼ਮ ਨੇ ਕਿਹਾ,‘‘ਖੁਦਾ ਨਾ ਖਾਸਤਾ ਜੇਕਰ ਪਾਕਿਸਤਾਨ ਰਵਾਇਤੀ ਜੰਗ ਲੜ ਰਿਹਾ ਹੈ ਅਤੇ ਅਸੀਂ ਹਾਰ ਰਹੇ ਹਾਂ ਤਾਂ ਮੁਲਕ ਕੋਲ ਸਿਰਫ਼ ਦੋ ਰਾਹ ਹਨ ਕਿ ਜਾਂ ਤਾਂ ਗੋਡੇ ਟੇਕ ਦੇਵੋ ਜਾਂ ਆਪਣੀ ਆਜ਼ਾਦੀ ਲਈ ਆਖਰੀ…
  ਭਾਸ਼ਾ ਵਿਭਾਗ ਪੰਜਾਬ ਵੱਲੋਂ 13 ਸਤੰਬਰ 2019 ਨੂੰ ਹਿੰਦੀ ਭਾਸ਼ਾ ਦਿਵਸ ਬਾਰੇ ਸਮਾਗਮ ਕੀਤਾ ਗਿਆ। ਜਿਸਦੀ ਪ੍ਰਧਾਨਗੀ ਡਾ. ਹੁਕਮ ਚੰਦ ਰਾਜਪਾਲ ਨੇ ਕੀਤੀ। ਉਨ੍ਹਾਂ ਦੇ ਨਾਲ ਡਾ. ਰਤਨ ਸਿੰਘ ਜੱਗੀ, ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ਵਿਭਾਗ, ਡਾ. ਸਹਿਗਲ ਅਤੇ ਡਾ. ਤੇਜਵੰਤ ਮਾਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ ਸ਼ਾਮਲ ਸਨ। ਇਸ ਸਮਾਗਮ ਵਿੱਚ ਹਿੰਦੀ-ਹਿੰਦੂ-ਹਿੰਦੂਸਤਾਨ ਦੇ ਏਜੰਡੇ ਨੂੰ ਲਾਗੂ ਕਰਨ ਲਈ ਪੰਜਾਬੀ ਭਾਸ਼ਾ ਨੂੰ ਗਾਲੀ ਗਲੋਚ ਅਤੇ ਝਗੜਾਲੂ ਭਾਸ਼ਾ ਵਜੋਂ ਪੇਸ਼ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਡਾ. ਤੇਜਵੰਤ ਮਾਨ ਨੇ ਆਪਣੇ ਭਾਸ਼ਣ ਵਿੱਚ ਜੋਰਦਾਰ ਖੰਡਨ ਕੀਤਾ। ਡਾ. ਮਾਨ ਨੇ ਕਿਹਾ ਕਿ ਹਰ ਭਾਸ਼ਾ ਦਾ ਆਪਣਾ ਰੰਗ ਆਪਣਾ ਮੁਹਾਵਰਾ ਹੁੰਦਾ ਹੈ। ਪੰਜਾਬੀ ਭਾਸ਼ਾ ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਗੀ ਮਹਾਨ ਰਚਨਾ ਹੋਈ ਹੋਵੇ ਅਤੇ ਵਾਰਸਸ਼ਾਹਦੀ ਹੀਰ ਵਰਗੀ ਸੱਭਿਆਚਾਰਕ ਕਿੱਸਾਕਾਰੀ ਹੋਈ ਹੋਵੇ, ਸ਼ਾਹ ਹੁਸੈਨ, ਬੁੱਲ੍ਹੇਸ਼ਾਹ ਵਰਗੀ ਸੂਫੀਆਨਾ ਸ਼ਾਇਰੀ ਹੋਈ ਹੋਵੇ, "ਲੰਘ ਆਜਾ ਪੱਤਣ ਝਨਾ ਦਾ ਯਾਰ" ਵਰਗੇ ਗੀਤ ਲਿਖੇ ਹੋਣ, ਕਿਸ ਤਰ੍ਹਾਂ ਗਾਲੀ ਗਲੋਚ ਦੀ ਭਾਸ਼ਾ ਕਹੀ…
  ਅੰਬਾਲਾ - ਕੇਂਦਰੀ ਗ੍ਰਹਿ ਵਿਭਾਗ ਵੱਲੋਂ ਸਿਖਸ ਫਾਰ ਜਸਟਿਸ ਐਸੋਸੀਏਸ਼ਨ ਨੂੰ ਗੈਰ ਕਾਨੂੰਨੀ ਐਲਾਨਣ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਆਧਾਰ ’ਤੇ ਹਰਿਆਣਾ ਸਰਕਾਰ ਦੇ ਵਧੀਕ ਮੁੱਖ ਸਕੱਤਰ ਨੇ 5 ਸਤੰਬਰ ਨੂੰ ਪੱਤਰ ਜਾਰੀ ਕਰਕੇ ਸੂਬੇ ਵਿਚ ਇਸ ਐਸੋਸੀਏਸ਼ਨ ਨੂੰ ਗੈਰ ਕਾਨੂੰਨੀ ਐਲਾਨ ਦਿੱਤਾ ਹੈ। ਵਧੀਕ ਮੁੱਖ ਸਕੱਤਰ ਨੇ ਕੇਂਦਰ ਵੱਲੋਂ ਜਾਰੀ ਦੋਵੇਂ ਪੱਤਰਾਂ ਦੀਆਂ ਕਾਪੀਆਂ ਹਰਿਆਣਾ ਦੇ ਡੀਜੀਪੀ ਨੂੰ ਭੇਜ ਕੇ ਇਨ੍ਹਾਂ ਉੱਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ ਅਤੇ ਇਸ ਸਬੰਧ ਵਿਚ ਡੀਆਈਜੀ ਸੀਆਈਡੀ ਸਤਿੰਦਰ ਕੁਮਾਰ ਗੁਪਤਾ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਨੋਡਲ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਕੇਂਦਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਆਧਾਰ ’ਤੇ ਸੂਬੇ ਵਿਚ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧ ਵਿਚ ਕੀਤੀ ਗਈ ਕਾਰਵਾਈ ਬਾਰੇ ਨੋਡਲ ਅਧਿਕਾਰੀ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਰਿਪੋਰਟ ਲੈ ਸਕਦਾ ਹੈ।
  ਅੰਮ੍ਰਿਤਸਰ - ਉੜੀਸਾ ਦੇ ਜਗਨਨਾਥ ਪੁਰੀ ਸਥਿਤ ਗੁਰੂ ਨਾਨਕ ਦੇਵ ਨਾਲ ਸਬੰਧਤ ਇਕ ਅਸਥਾਨ ਨੂੰ ਢਾਹੇ ਜਾਣ ਦੀਆਂ ਖ਼ਬਰਾਂ ਮਗਰੋਂ ਅਸਲੀਅਤ ਦਾ ਪਤਾ ਲਾਉਣ ਵਾਸਤੇ ਸ਼੍ਰੋਮਣੀ ਕਮੇਟੀ ਨੇ ਉੱਥੇ ਵਫ਼ਦ ਭੇਜਣ ਦਾ ਫ਼ੈਸਲਾ ਲਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜਗਨਨਾਥ ਪੁਰੀ ਮੰਦਰ ਦੇ ਆਲੇ ਦੁਆਲੇ ਨੂੰ ਸੁੰਦਰ ਬਣਾਉਣ ਲਈ ਕੁਝ ਇਮਾਰਤਾਂ ਦਾ ਕਬਜ਼ਾ ਲਿਆ ਗਿਆ ਹੈ ਅਤੇ ਕੁਝ ਢਾਹ ਦਿੱਤੀਆਂ ਗਈਆਂ ਹਨ। ਇਸ ਸਬੰਧੀ ਖ਼ਬਰਾਂ ਪ੍ਰਕਾਸ਼ਿਤ ਹੋਈਆਂ ਹਨ, ਜਿਨ੍ਹਾਂ ਵਿਚ ਇਕ ਮੱਠ ਗੁਰੂ ਨਾਨਕ ਦੇਵ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿਸ ਦੀ ਇਮਾਰਤ ਵੀ ਢਾਹ ਦਿੱਤੀ ਗਈ ਹੈ। ਇਸ ਮਾਮਲੇ ਦਾ ਪਤਾ ਲਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਜਲਦੀ ਇਕ ਵਫ਼ਦ ਉੱਥੇ ਭੇਜਿਆ ਜਾ ਰਿਹਾ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਪੱਤਰ ਭੇਜ ਕੇ ਜਗਨਨਾਥ ਮੰਦਰ ਨੇੜੇ ਗੁਰੂ ਨਾਨਕ ਦੇਵ ਦੇ ਆਰਤੀ ਉਚਾਰਨ ਵਾਲੇ ਅਸਥਾਨ ਨੂੰ ਢਾਹੁਣ ਦਾ ਵਿਰੋਧ ਕੀਤਾ ਹੈ। ਪੰਜਾਬ ਦੇ ਮੁੱਖ…
  ਨਵੀਂ ਦਿੱਲੀ - ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਮੁਤਾਬਕ ਭਾਰਤ–ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ 312 ਸਿੱਖਾਂ ਦੇ ਨਾਂਅ ਕਾਲ਼ੀ–ਸੂਚੀ ਵਿੱਚੋਂ ਹਟਾ ਦਿੱਤੇ ਗਏ ਹਨ। ਇਹ ਸਾਰੇ ਸਿੱਖ ਇਸ ਵੇਲੇ ਕੈਨੇਡਾ, ਅਮਰੀਕਾ, ਇੰਗਲੈਂਡ, ਜਰਮਨੀ ਤੇ ਇਟਲੀ ਸਮੇਤ ਹੋਰ ਕਈ ਦੇਸ਼ਾਂ ਵਿੱਚ ਰਹਿੰਦੇ ਹਨ।ਕੇਂਦਰੀ ਗ੍ਰਹਿ ਮੰਤਰਾਲੇ ਮੁਤਾਬਕ ਹੁਣ ਕਾਲੀ–ਸੂਚੀ ਵਿੱਚ ਸਿਰਫ਼ ਦੋ ਨਾਂਅ ਬਾਕੀ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਵੱਖੋ–ਵੱਖਰੀਆਂ ਸੁਰੱਖਿਆ ਏਜੰਸੀਆਂ ਨੇ ਕਾਲੀ ਸੂਚੀ ਵਿੱਚ ਦਰਜ ਵਿਦੇਸ਼ੀ ਸਿੱਖ ਨਾਗਰਿਕਾਂ ਦੇ ਨਾਂਵਾਂ ਦੀ ਸਮੀਖਿਆ ਕੀਤੀ ਤੇ ਉਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਕਾਲੀ–ਸੂਚੀ ਵਿੱਚ ਸ਼ਾਮਲ 314 ਸਿੱਖਾਂ ਦੇ ਨਾਂਵਾਂ ਦੀ ਸਮੀਖਿਆ ਕੀਤੀ ਸੀ ਤੇ ਹੁਣ ਉਸ ਵਿੱਚ ਸਿਰਫ਼ ਦੋ ਨਾਂਅ ਬਾਕੀ ਰਹਿ ਗਏ ਹਨ। ਇਸ ਕਾਲੀ ਸੂਚੀ ਵਿੱਚੋਂ ਜਿਹੜੇ ਲੋਕਾਂ ਦੇ ਨਾਂਅ ਹਟਾਏ ਗਏ ਹਨ, ਉਹ ਹੁਣ ਭਾਰਤ ਵਿੱਚ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਆ ਸਕਦੇ ਹਨ ਤੇ ਆਪਣੀ ਮਾਤ–ਭੂਮੀ ਨਾਲ ਮੁੜ ਜੁੜ ਸਕਦੇ ਹਨ। ਇਸ ਸੂਚੀ ਵਿੱਚ ਸ਼ਾਮਲ ਬਹੁਤੇ ਨਾਂਅ ਅਜਿਹੇ ਸਿੱਖਾਂ…
  ਭੁਵਨੇਸ਼ਨਵਰ - ਪੁਰੀ 'ਚ ਜਗਨਨਾਥ ਮੰਦਰ ਦੇ 75 ਮੀਟਰ ਦੇ ਘੇਰੇ 'ਚ ਮੌਜੂਦ ਮਠਾਂ ਨੂੰ ਢਹਾਏ ਜਾਣ ਦੀ ਕਾਰਵਾਈ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਬਣਾਏ ਗਏ ਮੰਗੂ ਮਠ ਅਤੇ ਪੰਜਾਬੀ ਮਠ ਨੂੰ ਢਹਾ ਦਿੱਤਾ ਹੈ। ਇਸ ਬਾਰੇ ਵਕੀਲ ਤੇ ਸਮਾਜਕ ਕਾਰਕੁਨ ਸੁਖਵਿੰਦਰ ਕੌਰ ਅਤੇ ਇਤਿਹਾਸਕਾਰ ਅਨਿਲ ਧੀਰ ਨੇ ਮੁੱਖ ਮੰਤਰੀ ਉੜੀਸਾ ਨਵੀਨ ਪਟਨਾਇਕ ਨੂੰ ਇਕ ਮੰਗ ਪੱਤਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਵਾਲੀ ਗੱਲ ਹੈ ਕਿ ਜਿਥੇ ਪੂਰੀ ਦੁਨੀਆਂ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਉੜੀਸਾ ਸਰਕਾਰ ਉਨ੍ਹਾਂ ਦੀ ਇਕ ਯਾਦਗਾਰੀ ਥਾਂ ਨੂੰ ਢਹਾ ਰਹੀ ਹੈ। ਸਰਕਾਰ ਦੀ ਇਸ ਕਾਰਵਾਈ ਨਾਲ ਪੂਰੀ ਦੁਨੀਆ ਦੇ ਸਿੱਖਾਂ ਅੰਦਰ ਰੋਸ ਪੈਦਾ ਹੋਇਆ ਹੈ। ਇਸ ਇਤਿਹਾਸਕ ਅਸਥਾਨ 'ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਆਪਣੀ ਯਾਤਰਾ ਦੌਰਾਨ ਸਮਾਂ ਬਤੀਤ ਕੀਤਾ ਸੀ। ਉੜੀਸਾ ਸਰਕਾਰ ਨੂੰ ਅਪੀਲ ਹੈ ਕਿ ਇਸ ‘ਸਫਾਈ ਮੁਹਿੰਮ’…
  ਅੰਮ੍ਰਿਤਸਰ - ਵਿਦੇਸ਼ ਤੋਂ ਗੁਰੂ ਗ੍ਰੰਥ ਸਾਹਿਬ ਦੀਆਂ ਬਿਰਧ ਬੀੜਾਂ ਨੂੰ ਲਿਆਉਣ ਸਮੇਂ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਵਲੋਂ ਜਾਂਚ ਕਰਵਾਈ ਜਾਵੇਗੀ ਅਤੇ ਜਾਂਚ ਤੋਂ ਬਾਅਦ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਇਕ ਵੀਡੀਓ ਵਾਇਰਲ ਹੋਈ ਹੈ ਜਿਸ ਰਾਹੀਂ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਿਦੇਸ਼ ਲੈ ਜਾਣ ਜਾਂ ਉਥੋਂ ਲਿਆਉਣ ਦੀ ਕਿਸੇ ਕੋਲ ਵੀ ਆਗਿਆ ਨਹੀਂ ਹੈ ਕਿਉਂਕਿ ਅਜਿਹਾ ਕਰਨ ਸਮੇਂ ਮਰਿਆਦਾ ਦਾ ਖਿਆਲ ਰੱਖਣਾ ਜ਼ਰੂਰੀ ਹੈ। ਪਾਵਨ ਸਰੂਪਾਂ ਨੂੰ ਆਮ ਸਮਾਨ ਵਾਂਗ ਨਹੀਂ ਲੈ ਜਾਇਆ ਜਾ ਸਕਦਾ ਪਰ ਵੀਡੀਓ ਵਿਚ ਪਾਵਨ ਸਰੂਪ ਆਮ ਸਮਾਨ ਵਾਂਗ ਹੀ ਲਿਆਂਦੇ ਦਿਖਾਈ ਦੇ ਰਹੇ ਹਨ। ਭਾਵੇਂ ਇਹ ਮਾਮਲਾ ਸਾਲ 2018 ਦਾ ਦੱਸਿਆ ਜਾ ਰਿਹਾ ਹੈ ਪਰ ਇਸ ਮਾਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਮੁਕੰਮਲ ਪੜਤਾਲ ਕਰਾਈ ਜਾਵੇਗੀ।
  ਅੰਮਿ੍ਤਸਰ - ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਜਾਰੀ ਕੀਤੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਸਿੱਖ ਯਾਤਰੂਆਂ ਨੂੰ ਵੀਜ਼ਾ ਨਿਯਮਾਂ 'ਚ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ | ਮੰਤਰਾਲੇ ਵਲੋਂ ਜਾਰੀ ਕੀਤੇ ਬਿਆਨ ਅਨੁਸਾਰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਸਾਂਝੇ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਹਿੱਤ ਆਉਣ ਵਾਲੇ ਸਿੱਖ ਤੀਰਥ ਯਾਤਰੂਆਂ ਲਈ ਆਨ-ਲਾਈਨ ਵੀਜ਼ਾ ਪ੍ਰਣਾਲੀ ਨੂੰ ਧਾਰਮਿਕ ਸੈਰ-ਸਪਾਟਾ ਸ਼੍ਰੇਣੀ 'ਚ ਸ਼ਾਮਿਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਇਸ ਤਹਿਤ ਤੀਰਥ ਯਾਤਰਾ ਲਈ ਵੀਜ਼ਾ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀਆਂ ਅਰਜ਼ੀਆਂ ਨੂੰ ਦੋ ਵੱਖਰੀਆਂ ਸ਼੍ਰੇਣੀਆਂ 'ਚ ਰੱਖਿਆ ਜਾਵੇਗਾ | ਇਕ ਸ਼੍ਰੇਣੀ ਵਿਸ਼ਵ 'ਚ ਕਿਤੇ ਵੀ ਵਸਦੇ ਭਾਰਤੀ ਮੂਲ ਦੇ ਸਿੱਖ ਸ਼ਰਧਾਲੂਆਂ ਲਈ ਹੋਵੇਗੀ, ਜਦੋਂ ਕਿ ਦੂਜੀ 'ਚ ਭਾਰਤ 'ਚ ਰਹਿੰਦੇ ਸਿੱਖ ਸ਼ਰਧਾਲੂਆਂ ਨੂੰ ਰੱਖਿਆ ਜਾਵੇਗਾ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਧਾਰਮਿਕ ਸੈਰ-ਸਪਾਟਾ ਵੀਜ਼ਾ ਬੇਨਤੀਆਂ 'ਤੇ ਕੰਮ-ਕਾਜ ਵਾਲੇ 7 ਤੋਂ 10 ਦਿਨਾਂ ਦੇ ਅੰਦਰ-ਅੰਦਰ ਕਾਰਵਾਈ ਮੁਕੰਮਲ ਕਰਕੇ ਵੀਜ਼ੇ ਜਾਰੀ ਕੀਤੇ…
  ਅੰਮਿ੍ਤਸਰ - ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਲਾਹੌਰ ਮਿਊਜ਼ੀਅਮ 'ਚ ਪਹਿਲੀ ਵਾਰ ਲਗਾਈ ਗਈ ਸਿੱਖ ਪ੍ਰਦਰਸ਼ਨੀ 30 ਸਤੰਬਰ ਨੂੰ ਸਮਾਪਤ ਹੋਵੇਗੀ | ਲਾਹੌਰ 'ਚ ਬੀਤੇ ਦਿਨੀਂ ਗਵਰਨਰ ਹਾਊਸ ਵਿਖੇ ਕਰਵਾਈ ਗਈ 3 ਰੋਜ਼ਾ 'ਬਾਬਾ ਗੁਰੂ ਨਾਨਕ ਅਤੇ ਉਨ੍ਹਾਂ ਦਾ ਯੁੱਗ' ਕੌਮਾਂਤਰੀ ਸਿੱਖ ਕਨਵੈਨਸ਼ਨ ਦੌਰਾਨ 3 ਸਤੰਬਰ ਨੂੰ ਉਕਤ ਪ੍ਰਦਰਸ਼ਨੀ ਦਾ ਉਦਘਾਟਨ ਅਜਾਇਬ-ਘਰ ਦੇ ਪ੍ਰਬੰਧਕ ਤਾਰੀਖ਼ ਮਹਿਮੂਦ ਵਲੋਂ ਕੀਤਾ ਗਿਆ ਸੀ | ਉਕਤ ਪ੍ਰਦਰਸ਼ਨੀ 'ਚ ਲਾਹੌਰ ਦਰਬਾਰ ਦੇ ਕੌਮੀ ਖ਼ਜ਼ਾਨੇ ਦੀਆਂ ਕਈ ਇਤਿਹਾਸਕ ਨਿਸ਼ਾਨੀਆਂ ਸਮੇਤ ਸਿੱਖ ਸੰਗਤ ਵਲੋਂ ਲਾਹੌਰ ਮਿਊਜ਼ੀਅਮ ਨੂੰ ਭੇਟ ਕੀਤੀ ਗਈ ਪਾਲਕੀ ਵੀ ਸ਼ਾਮਿਲ ਕੀਤੀ ਗਈ ਹੈ | ਜਿਸ 'ਚ ਅਜਾਇਬ-ਘਰ ਦੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਸ਼ੋਭਿਤ ਕੀਤਾ ਗਿਆ ਹੈ | ਪ੍ਰਦਰਸ਼ਨੀ 'ਚ ਸਿੱਖ ਰਾਜ ਵੇਲੇ ਯੂਰਪੀ ਚਿੱਤਰਕਾਰਾਂ ਦੁਆਰਾ ਬਣਾਏ ਬੇਸ਼ਕੀਮਤੀ ਤੇਲ ਚਿੱਤਰ, ਜਲ ਚਿੱਤਰ, ਹਾਥੀ-ਦੰਦ ਚਿੱਤਰ, ਧਾਤੂ ਦੇ ਬਣੇ ਮਾਡਲ ਸਮੇਤ ਕਈ ਹੋਰ ਵਸਤੂਆਂ ਸ਼ਾਮਿਲ ਹਨ | ਉਕਤ ਤੇਲ ਚਿੱਤਰਾਂ 'ਚ ਮਹਾਰਾਜਾ ਰਣਜੀਤ ਸਿੰਘ ਦੀ ਲਾਹੌਰ ਦਰਬਾਰ ਵਾਲੀ ਪੇਂਟਿੰਗ,…
  ਫ਼ਰੀਦਕੋਟ - ਕੋਟਕਪੂਰਾ ਗੋਲੀ ਕਾਂਡ ਵਿੱਚ ਇੱਥੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਵਿੱਚ ਮੁਕੱਦਮੇ ਦੀ ਸੁਣਵਾਈ ਹੋਈ। ਇਸ ਦੌਰਾਨ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਲਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪਰਮਾਰ ਅਤੇ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਦਾਲਤ ਵਿੱਚ ਪੇਸ਼ ਹੋਏ। ਪਰ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਦਰਜ ਹੋਏ ਮੁਕੱਦਮੇ ਵਿਚ ਦੋਸ਼ ਆਇਦ ਨਹੀਂ ਹੋ ਸਕੇ, ਕਿਉਂਕਿ ਮੁਲਜ਼ਮਾਂ ਵੱਲੋਂ ਪੇਸ਼ ਹੋਏ ਵਕੀਲਾਂ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਮੁ: ਨੰ: 129, ਮਿਤੀ 07.08.2018 ਅ/ਧ 307, 326, 323, 218, 120 ਬੀ, 148, 149 ਅਤੇ ਅਸਲਾ ਐਕਟ ਗੈਰ-ਕਾਨੂੰਨੀ ਤੌਰ ’ਤੇ ਦਰਜ ਹੋਇਆ ਹੈ ਅਤੇ ਇਸ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਕੁਝ ਪੁਲੀਸ ਅਧਿਕਾਰੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ ਹੋਈ ਹੈ, ਜਿਸ ਦੀ ਸੁਣਵਾਈ ਅਗਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ।ਅਦਾਲਤ ਨੇ ਦੋਹਾਂ ਧਿਰਾਂ ਦੀ ਹਾਜ਼ਰੀ ਵਿੱਚ ਇਸ ਮੁਕੱਦਮੇ ਦੀ ਸੁਣਵਾਈ 27 ਸਤੰਬਰ ਤੱਕ ਮੁਲਤਵੀ ਕਰ ਦਿੱਤੀ। ਸੈਸ਼ਨ ਜੱਜ ਹਰਪਾਲ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com