ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅਟਾਰੀ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਭਾਰਤ-ਪਾਕਿਸਤਾਨ ਵਲੋਂ ਕੀਤੇ ਜਾ ਰਹੇ ਸਾਂਝੇ ਉੱਦਮ ਨਾਲ ਬਣਨ ਵਾਲੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਤੀਸਰੇ ਦੌਰ ਦੀ ਮੀਟਿੰਗ ਅਟਾਰੀ ਵਾਹਗਾ ਸਾਂਝੀ ਜਾਂਚ ਚੌਕੀ ਦੇ ਭਾਰਤੀ ਪਾਸੇ ਬੀ. ਐਸ. ਐਫ਼. ਦੇ ਕਾਨਫਰੰਸ ਹਾਲ 'ਚ ਹੋਈ | ਇਹ ਮੀਟਿੰਗ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਦੇ ਸੰਯੁਕਤ ਸਕੱਤਰ ਐਸ. ਸੀ. ਐਲ. ਦਾਸ ਅਤੇ ਪਾਕਿਸਤਾਨ ਦੇ ਦੱਖਣੀ ਏਸ਼ੀਆ ਮਾਮਲਿਆਂ ਬਾਰੇ ਡਾਇਰੈਕਟਰ ਜਨਰਲ ਮੁਹੰਮਦ ਫ਼ੈਸਲ ਦੀ ਅਗਵਾਈ ਵਾਲੇ ਵਫ਼ਦਾਂ ਵਿਚਾਲੇ ਹੋਈ | ਮੀਟਿੰਗ 'ਚ ਕਰਤਾਰਪੁਰ ਲਾਂਘੇ ਦੇ ਤਕਨੀਕੀ ਸੁਰੱਖਿਆ ਅਤੇ ਹੋਰ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਜਿੱਥੇ ਰੋਜ਼ਾਨਾ 5 ਹਜ਼ਾਰ ਸ਼ਰਧਾਲੂਆਂ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ 'ਤੇ ਦੋਵਾਂ ਦੇਸ਼ਾਂ ਵਿਚਾਲੇ ਸਹਿਮਤੀ ਬਣੀ ਉੱਥੇ ਪਾਕਿਸਤਾਨ ਭਾਰਤੀ ਸ਼ਰਧਾਲੂਆਂ ਕੋਲੋਂ 20 ਡਾਲਰ (ਕਰੀਬ 1400 ਰੁਪਏ) ਲੈਣ 'ਤੇ ਅੜਿਆ ਰਿਹਾ | ਇਸ ਤੋਂ ਇਲਾਵਾ ਭਾਰਤੀ ਸ਼ਰਧਾਲੂਆਂ ਦੇ ਵੱਡੇ ਜਥਿਆਂ ਨਾਲ ਪ੍ਰੋਟੋਕੋਲ ਅਫ਼ਸਰਾਂ ਨੂੰ ਭੇਜਣ ਨੂੰ ਪ੍ਰਵਾਨਗੀ ਨਾ ਦੇਣ 'ਤੇ ਭਾਰਤੀ…
  ਇਸਲਾਮਾਬਾਦ - ਆਪਣੇ ਬਿਆਨਾਂ ਨੂੰ ਲੈ ਕੇ ਹਮੇਸ਼ਾ ਚਰਚਾ ’ਚ ਰਹਿਣ ਵਾਲੇ ਰੇਲ ਮੰਤਰੀ ਰਾਸ਼ਿਦ ਅਹਿਮਦ ਨੇ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਬਦਲਣ ਦਾ ਐਲਾਨ ਕੀਤਾ ਹੈ। ਹੁਣ ਇਸ ਦਾ ਨਾਂ ਬਾਬਾ ਗੁਰੂ ਨਾਨਕ ਰੇਲਵੇ ਸਟੇਸ਼ਨ ਹੋਵੇਗਾ। ਪਾਕਿਸਤਾਨ ਦੇ ਪੰਜਾਬ ਸੂਬੇ ’ਚ ਸਥਿਤ ਨਨਕਾਣਾ ਸਾਹਿਬ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ ਅਤੇ ਇਹ ਦੁਨੀਆ ਭਰ ਦੇ ਸਿੱਖਾਂ ਲਈ ਇਤਿਹਾਸਕ ਅਤੇ ਪਵਿੱਤਰ ਸ਼ਹਿਰ ਹੈ। ਇਸ ਇਤਿਹਾਸਕ ਗੁਰੂਦੁਆਰੇ ਨੂੰ ਭਾਰਤ ਦੇ ਸਰਹੱਦੀ ਜ਼ਿਲੇ ਗੁਰਦਾਸਪੁਰ ਨਾਲ ਜੋੜਣ ਲਈ ਕਰਤਾਰਪੁਰ ਗਲਿਆਰਾ ਵੀ ਸ਼ੁਰੂ ਕੀਤਾ ਗਿਆ ਹੈ। ਪਾਕਿਸਤਾਨ ਦੇ 2 ਪਵਿੱਤਰ ਤੀਰਥ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਦੇ ਪੰਜਾਬ ਸੂਬੇ ’ਚ ਲਾਹੌਰ ਤੋਂ ਲਗਭਗ 75 ਕਿਲੋਮੀਟਰ ਦੂਰ ਹੈ, ਜਦਕਿ ਦੂਜਾ ਕਰਤਾਰਪੁਰ ਹੈ ਜੋ ਲਾਹੌਰ ਤੋਂ ਲਗਭਗ 117 ਕਿਲੋਮੀਟਰ ਦੂਰ ਸਥਿਤ ਹੈ। ਭਾਰਤ ਦੇ ਤੀਰਥ ਯਾਤਰੀ ਪਹਿਲਾਂ ਕਰਤਾਰਪੁਰ ਸਾਹਿਬ ਫਿਰ ਨਨਕਾਣਾ ਸਾਹਿਬ ਜਾਂਦੇ ਹਨ। ਪਿਛਲੇ ਕਈ ਮਹੀਨਿਆਂ ਤੋਂ ਇਨਾਂ ਦੋਹਾਂ ਥਾਂਵਾਂ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਵਿਚਾਲੇ ਕਈ ਤਰਾਂ ਦੀ ਗੱਲਬਾਤ…
  ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਨੂੰ ਅਗਵਾ ਕਰ ਕੇ ਧਰਮ ਪਰਿਵਰਤਨ ਕਰਵਾਏ ਜਾਣ ਦੇ ਮਾਮਲੇ 'ਚ ਇਕ ਪਾਸੇ ਸਿਆਸੀ ਦਬਾਅ ਹੇਠ ਕੁਝ ਪਾਕਿ ਸਿੱਖ ਆਗੂਆਂ ਵਲੋਂ ਇਹ ਬਿਆਨ ਜਾਰੀ ਕਰ ਕੇ ਪੂਰੇ ਵਿਸ਼ਵ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਕਿ ਪੀੜਤ ਕੁੜੀ ਆਪਣੇ ਵਾਰਸਾਂ ਦੇ ਕੋਲ ਪਹੁੰਚ ਗਈ ਹੈ ਤੇ ਵਧੀਕ ਸੈਸ਼ਨ ਜੱਜ ਦੇ ਆਦੇਸ਼ ਅਨੁਸਾਰ ਫਿਲਹਾਲ ਉਸ ਨੂੰ ਦਾਰੂਲ ਅਮਨ (ਸ਼ੈਲਟਰ ਹੋਮ) ਲਾਹੌਰ ਵਿਖੇ ਰੱਖਿਆ ਗਿਆ ਹੈ | ਉਧਰ ਅਗਵਾ ਕੀਤੀ ਗਈ ਜਗਜੀਤ ਕੌਰ ਦੇ ਭਰਾਵਾਂ ਸਵਿੰਦਰ ਸਿੰਘ ਤੇ ਮਨਮੋਹਨ ਸਿੰਘ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਨਾ ਤਾਂ ਅਜੇ ਤੱਕ ਉਨ੍ਹਾਂ ਦੀ ਭੈਣ ਉਨ੍ਹਾਂ ਨੂੰ ਸੌਾਪੀ ਗਈ ਹੈ ਤੇ ਨਾ ਹੀ ਇਸ ਮਾਮਲੇ ਨਾਲ ਸਬੰਧਿਤ ਦੋਸ਼ੀਆਂ 'ਚੋਂ ਕਿਸੇ ਦੀ ਗਿ੍ਫ਼ਤਾਰੀ ਹੋਈ ਹੈ | ਉਨ੍ਹਾਂ ਇਹ ਵੀ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਨ੍ਹਾਂ ਨੂੰ ਮਜਬੂਰਨ…
  ਅੰਮ੍ਰਿਤਸਰ - ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਦੇ ਸਿੱਖ ਪਰਿਵਾਰ ਦੀ ਕੁੜੀ ਦਾ ਧਰਮ ਤਬਦੀਲ ਕਰਨ ਅਤੇ ਨਿਕਾਹ ਕਰਨ ਦਾ ਮਾਮਲਾ ਤੂਲ ਫੜ ਗਿਆ ਹੈ। ਪਾਕਿਸਤਾਨੀ ਸਿੱਖਾਂ ਨੇ ਭਲਕੇ 31 ਅਗਸਤ ਨੂੰ ਲਾਹੌਰ ਵਿਚ ਇਕੱਠੇ ਹੋ ਕੇ ਇੰਟਰਨੈਸ਼ਨਲ ਸਿੱਖ ਕਨਵੈਨਸ਼ਨ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਦੂਜੇ ਪਾਸੇ ਸਿੱਖ ਕੁੜੀ ਦਾ ਹਲਫ਼ੀਆ ਬਿਆਨ ਜਨਤਕ ਕੀਤਾ ਗਿਆ ਹੈ, ਜਿਸ ਵਿਚ ਉਹ ਆਪਣੀ ਮਰਜ਼ੀ ਨਾਲ ਮੁਸਲਿਮ ਲੜਕੇ ਨਾਲ ਨਿਕਾਹ ਕਰਾਉਣ ਦੀ ਗੱਲ ਸਵੀਕਾਰ ਕਰ ਰਹੀ ਹੈ। ਇਹ ਹਲਫੀਆ ਬਿਆਨ ਲਾਹੌਰ ਦੀ ਜ਼ਿਲ੍ਹਾ ਅਦਾਲਤ ਦੇ ਪਹਿਲਾ ਦਰਜਾ ਮੈਜਿਸਟ੍ਰੇਟ ਮੁਹੰਮਦ ਉਮਰ ਫਾਰੂਕ ਦੀ ਅਦਾਲਤ ਵਲੋਂ ਤਸਦੀਕ ਕੀਤਾ ਹੋਇਆ ਹੈ। ਇਸ ਮਾਮਲੇ ਸਬੰਧੀ ਪਾਕਿਸਤਾਨੀ ਸਿੱਖ ਭਾਈਚਾਰੇ ਨੇ ਲਾਹੌਰ ਵਿਚ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਅਹਿਮਦ ਖਾਨ ਬੁਜਦਾਰ ਕੋਲ ਪਹੁੰਚ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਲਹਿੰਦੇ…
  ਡੇਰਾ ਬਾਬਾ ਨਾਨਕ (ਬਟਾਲਾ) - ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ ਤੇ ਪਾਕਿਸਤਾਨ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਡੇਰਾ ਬਾਬਾ ਨਾਨਕ ਕੋਲ ਕੌਮਾਂਤਰੀ ਸੀਮਾ ’ਤੇ ਜ਼ੀਰੋ ਲਾਈਨ ’ਤੇ ਹੋਈ, ਜਿਸ ਦੌਰਾਨ ਦੋਵਾਂ ਦੇਸ਼ਾਂ ਨੇ ਲਾਂਘੇ ਦਾ ਕੰਮ 31 ਅਕਤੂਬਰ ਤੱਕ ਹਰ ਹਾਲਤ ਵਿੱਚ ਮੁਕੰਮਲ ਕੀਤੇ ਜਾਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਭਾਵੇਂ ਨੇੜੇ ਨਹੀਂ ਜਾਣ ਦਿੱਤਾ ਗਿਆ, ਪਰ ਸੂਤਰ ਦੱਸਦੇ ਕਿ ਇਸ ਮੀਟਿੰਗ ਦੌਰਾਨ ਸੰਗਤ ਦੇ ਲਾਂਘੇ ਲਈ ਭਾਰਤ ਤੇ ਪਾਕਿਸਤਾਨ ਵੱਲੋਂ ਬਣਾਏ ਜਾ ਰਹੇ ਮੁੱਖ ਪੁਲ ਬਾਰੇ ਚਰਚਾ ਹੋਈ ਹੈ। ਜ਼ੀਰੋ ਲਾਈਨ ਉਹ ਬਿੰਦੂ ਹੈ, ਜਿੱਥੇ ਦੋਵਾਂ ਦੇਸ਼ਾਂ ਦੇ ਪੁਲ ਆਪਸ ਵਿੱਚ ਮਿਲਣੇ ਹਨ।ਮੀਟਿੰਗ ਵਿੱਚ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ, ਲੈਂਡ ਪੋਰਟ ਅਥਾਰਿਟੀ, ਲਾਂਘੇ ਦਾ ਨਿਰਮਾਣ ਕਰਵਾ ਰਹੀ ਸੀਗਲ ਕੰਪਨੀ ਅਤੇ ਡਰੇਨੇਜ ਵਿਭਾਗ, ਲੋਕ ਨਿਰਮਾਣ ਵਿਭਾਗ ਸਮੇਤ ਕੇਂਦਰ ਦੇ ਕੁਝ ਵਿਭਾਗਾਂ ਤੋਂ ਅਧਿਕਾਰੀ ਹਾਜ਼ਰ ਸਨ। ਐੱਨਐੱਚਏਆਈ ਮੁੱਖ ਇੰਜਨੀਅਰ ਟੀ.ਐੱਸ. ਚਹਿਲ ਨੇ ਕਿਹਾ ਕਿ ਦੇ ਇਹ ਮੀਟਿੰਗ ਤਕਰੀਬਨ ਦੋ ਘੰਟੇ ਚੱਲੀ ਤੇ ਇਸ ਦੌਰਾਨ ਦੋਵਾਂ ਮੁਲਕਾਂ ਦੇ…
  ਇਸਲਾਮਾਬਾਦ/ਲਾਹੌਰ - ਪਾਕਿਸਤਾਨ ਨੇ ਕਰਾਚੀ ਉਪਰੋਂ ਦੀ ਲੰਘਦੇ ਤਿੰਨ ਹਵਾਈ ਖੇਤਰ ਭਾਰਤੀ ਉਡਾਣਾਂ ਲਈ 31 ਅਗਸਤ ਤਕ ਬੰਦ ਕਰ ਦਿੱਤੇ। ਮੁਲਕ ਦੀ ਸਿਵਲ ਹਵਾਬਾਜ਼ੀ ਅਥਾਰਿਟੀ ਨੇ ਐਲਾਨ ਕੀਤਾ ਕਿ ਉਹ ਮੁਲਕ ਦੇ ਹਵਾਈ ਖੇਤਰ ਨੂੰ ਭਾਰਤੀ ਉਡਾਣਾਂ ਲਈ ਪੂਰੀ ਤਰ੍ਹਾਂ ਬੰਦ ਕਰਨ ’ਤੇ ਵਿਚਾਰ ਕਰ ਰਹੀ ਹੈ। ਪਾਕਿਸਤਾਨ ਦੀ ਇਸ ਸੱਜਰੀ ਪਾਬੰਦੀ ਨਾਲ ਉਹ ਸਾਰੀਆਂ ਕੌਮਾਂਤਰੀ ਉਡਾਣਾਂ ਅਸਰਅੰਦਾਜ਼ ਹੋਣਗੀਆਂ, ਜੋ ਕਰਾਚੀ ਉਪਰੋਂ ਲੰਘਦੇ ਇਨ੍ਹਾਂ ਤਿੰਨ ਹਵਾਈ ਰੂਟਾਂ ਦੀ ਵਰਤੋਂ ਕਰਦੀਆਂ ਹਨ। ਇਹ ਤਿੰਨੋਂ ਰੂਟ ਪਾਇਲਟਾਂ ਨੂੰ ਕਰਾਚੀ ਹਵਾਈ ਖੇਤਰ ਵਿੱਚ ਤਿੰਨ ਵੱਖੋ ਵੱਖਰੇ ਬਦਲ ਮੁਹੱਈਆ ਕਰਵਾਉਂਦੇ ਸਨ। ਹਵਾਬਾਜ਼ੀ ਅਥਾਰਿਟੀ ਨੇ ਏਅਰਮੈੱਨ ਨੂੰ ਜਾਰੀ ਨੋਟਿਸ (ਨੋਟਾਮ) ਵਿੱਚ ਕਿਹਾ ਕਿ ਚਾਰ ਰੋਜ਼ਾ ਪਾਬੰਦੀ ਦੀ ਮਿਆਦ 1 ਸਤੰਬਰ ਨੂੰ ਮੁੱਕੇਗੀ। ਇਸ ਦੌਰਾਨ ਪਾਕਿਸਤਾਨ ਨੇ ਗ਼ੈਰਕਾਨੂੰਨੀ ਭਾਰਤੀ ਯੰਤਰਾਂ ’ਤੇ ਸ਼ਿਕੰਜਾ ਕੱਸਣ ਲਈ ਵਿੱਢੀ ਮੁਹਿੰਮ ਤਹਿਤ ਸਰਗੋਧਾ ਜ਼ਿਲ੍ਹੇ ਵਿੱਚੋਂ ਅੱਜ 50 ਤੋਂ ਵੱਧ ਸੈਟੇਲਾਈਟ ਰਿਸੀਵਰ, ਦਰਜਨਾਂ ਡੀਟੀਐੱਚ ਤੇ ਕੇਬਲ ਨੈੱਟਵਰਕ ਨਾਲ ਜੁੜਿਆ ਹੋਰ ਸਾਜ਼ੋ-ਸਾਮਾਨ ਜ਼ਬਤ ਕੀਤਾ ਹੈ। ਸਾਇੰਸ ਤੇ ਟੈਕਨਾਲੋਜੀ ਮੰਤਰੀ ਫ਼ਵਾਦ ਚੌਧਰੀ ਨੇ ਲੰਘੇ…
  ਨਵੀਂ ਦਿੱਲੀ - ਧਾਰਾ 370 ਮਨਸੂਖ਼ ਕੀਤੇ ਜਾਣ ਮਗਰੋਂ ਜੰਮੂ ਕਸ਼ਮੀਰ ਦੇ ਸੰਵਿਧਾਨਕ ਰੁਤਬੇ ’ਚ ਲਿਆਂਦੇ ਗਏ ਬਦਲਾਅ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਹਵਾਲੇ ਕਰ ਦਿੱਤਾ ਹੈ। ਪਟੀਸ਼ਨਾਂ ਅਕਤੂਬਰ ਦੇ ਪਹਿਲੇ ਹਫ਼ਤੇ ’ਚ ਸੁਣਵਾਈ ਲਈ ਸੂਚੀਬੱਧ ਹੋਣਗੀਆਂ। ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰਨ ਵਾਲੇ ਰਾਸ਼ਟਰਪਤੀ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ ਜੰਮੂ ਕਸ਼ਮੀਰ ਪ੍ਰਸ਼ਾਸਨ ਨੂੰ ਨੋਟਿਸ ਵੀ ਜਾਰੀ ਕੀਤੇ ਹਨ।ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ ਏ ਬੋਬੜੇ ਅਤੇ ਐੱਸ ਏ ਨਜ਼ੀਰ ’ਤੇ ਆਧਾਰਿਤ ਤਿੰਨ ਮੈਂਬਰੀ ਬੈਂਚ ਕੇਂਦਰ ਦੀ ਇਸ ਦਲੀਲ ਨਾਲ ਸਹਿਮਤ ਨਹੀਂ ਸੀ ਕਿ ਇਸ ਮਾਮਲੇ ’ਚ ਨੋਟਿਸ ਜਾਰੀ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਅਤੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਦਾਲਤ ’ਚ ਹਾਜ਼ਰੀ ਦਰਜ ਕਰਵਾ ਰਹੇ ਹਨ। ਬੈਂਚ ਨੇ ਇਸ ਦਲੀਲ ਨੂੰ ਵੀ ਨਹੀਂ ਮੰਨਿਆ ਕਿ ਨੋਟਿਸ ਜਾਰੀ ਹੋਣ ਨਾਲ ‘ਸਰਹੱਦ ਪਾਰ’ ਇਸ ਮਾਮਲੇ ਨੂੰ ਹੋਰ…
  ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਇਕ ਸੀਨੀਅਰ ਸਹਾਇਕ ਨੇ ਕਿਹਾ ਹੈ ਕਿ ਭਾਰਤ ਨਾਲ ਰਿਸ਼ਤਿਆਂ ਵਿਚ ਤਣਾਅ ਦੇ ਬਾਵਜੂਦ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪਾਕਿ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਯੋਜਨਾ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਭਾਰਤੀ ਕਸਬੇ ਡੇਰਾ ਬਾਬਾ ਨਾਨਕ ਨੂੰ ਕਰਤਾਰਪੁਰ ਸਾਹਿਬ (ਪਾਕਿ) ਨਾਲ ਜੋੜਨ ਵਾਲੇ ਲਾਂਘੇ ਸਬੰਧੀ ਟਵੀਟ ਕਰਦਿਆਂ ਪਾਕਿ ਪ੍ਰਧਾਨ ਮੰਤਰੀ ਦੀ ਸਹਾਇਕ ਫ਼ਿਰਦੌਸ ਆਸ਼ਿਕ ਅਵਾਨ ਨੇ ਕਿਹਾ ਕਿ ਕਰਤਾਰਪੁਰ ਸਿੱਖਾਂ ਲਈ ਪਵਿੱਤਰ ਸਥਾਨ ਹੈ ਧਾਰਮਿਕ ਸਦਭਾਵਨਾ ਦੀ ਉੱਤਮ ਮਿਸਾਲ ਹੈ। ਉਨ੍ਹਾਂ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਕਿ ਪਾਕਿ ਨੇ ਭਾਰਤ ਨਾਲ ਸਬੰਧਾਂ ਵਿਚ ਤਾਜ਼ਾ ਤਣਾਅ ਕਾਰਨ ਲਾਂਘੇ ਦੇ ਕੰਮ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਬੰਧਾਂ ਵਿਚ ਤਣਾਅ ਦੇ ਬਾਵਜੂਦ ਦਰਬਾਰ ਸਾਹਿਬ ਕਰਤਾਰਪੁਰ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਲਈ ਉਨ੍ਹਾਂ ਦੇ ਵਤਨ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਰੇਡੀਓ ਪਾਕਿਸਤਾਨ ਮੁਤਾਬਕ ਉਨ੍ਹਾਂ ਕਿਹਾ ਕਿ ਵੱਧ ਰਹੇ ਅਤਿਵਾਦ ਤੇ ਅਸਹਿਣਸ਼ੀਲਤਾ ਦੀ ਦੁਨੀਆ ਵਿਚ ਕਰਤਾਰਪੁਰ ਲਾਂਘਾ…
  ਲੰਡਨ - ਬਰਤਾਨੀਆ ਦੇ ਇੱਕ ਸਿੱਖ ਪਰਿਵਾਰ 'ਤੇ ਥਾਈਲੈਂਡ ਦੇ ਇੱਕ ਪੰਜ ਸਿਤਾਰਾ ਹੋਟਲ ਵਿੱਚ ਸ਼ਰਾਬੀ ਵਿਅਕਤੀ ਵੱਲੋਂ ਹਮਲਾ ਕੀਤਾ ਗਿਆ ਜਿਸ ਵਿੱਚ 34 ਸਾਲਾ ਅਮ੍ਰਿਤਪਾਲ ਸਿੰਘ ਬਜਾਜ ਦੀ ਮੌਤ ਹੋ ਗਈ। ਅਮ੍ਰਿਤਪਾਲ ਸਿੰਘ ਬਜਾਜ ਆਪਣੀ ਪਤਨੀ ਅਤੇ 2 ਸਾਲਾਂ ਦੇ ਪੁੱਤਰ ਸਮੇਤ ਥਾਈਲੈਂਡ ਘੁੰਮਣ ਗਏ ਹੋਏ ਸਨ। ਜਿਸ ਹੋਟਲ ਦੇ ਕਮਰੇ ਵਿੱਚ ਇਹ ਪਰਿਵਾਰ ਰੁਕਿਆ ਸੀ ਉਸ ਦੇ ਨਾਲ ਦੇ ਕਮਰੇ ਵਿੱਚ ਇੱਕ ਨੋਰਵੇ ਮੂਲ ਦਾ ਬੰਦਾ ਰੁਕਿਆ ਸੀ ਜਿਸ ਦੇ ਰੌਲੇ ਰੱਪੇ ਤੋਂ ਤੰਗ ਆ ਕੇ ਬਜਾਜ ਨੇ ਉਸ ਨਾਲ ਇਤਰਾਜ਼ ਪ੍ਰਗਟਾਇਆ ਸੀ। ਇਸ ਤੋਂ ਗੁੱਸੇ ਵਿੱਚ ਆਏ ਇਸ ਵਿਅਕਤੀ ਨੇ ਬਾਲਕੋਨੀ ਦੇ ਰਾਹੀਂ ਬਜਾਜ ਪਰਿਵਾਰ ਦੇ ਕਮਰੇ ਵਿੱਚ ਦਾਖਲ ਹੋ ਕੇ ਹਮਲਾ ਕਰ ਦਿੱਤਾ ਤੇ ਆਪਣੇ ਬੱਚੇ ਅਤੇ ਪਤਨੀ ਨੂੰ ਬਚਾਉਂਦਿਆਂ ਬਜਾਜ ਦੀ ਇਸ ਕਾਤਲ ਨਾਲ ਲੜਾਈ ਦੌਰਾਨ ਮੌਤ ਹੋ ਗਈ।ਬਜਾਜ ਦੀ ਪਤਨੀ ਨੇ ਕਿਹਾ, "ਮੇਰੇ ਪਤੀ ਨੇ ਮੇਰੀ ਅਤੇ ਮੇਰੇ ਪੁੱਤਰ ਦੀ ਜਾਨ ਬਚਾਉਣ ਲਈ ਆਪਣੀ ਜਾਨ ਦੇ ਦਿੱਤੀ। ਉਹ ਹਮੇਸ਼ਾ ਸਾਡੇ ਨਾਇਕ ਰਹਿਣਗੇ।"ਬੰਦਨਾ ਕੌਰ ਬਜਾਜ…
  ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਅਮਨ ਦੀਆਂ ਕੋਸ਼ਿਸ਼ਾਂ ਪ੍ਰਤੀ ਭਾਰਤ ਨੇ ਕੋਈ ਠੋਸ ਹੁੰਗਾਰਾ ਨਹੀਂ ਭਰਿਆ। ਇਸ ਲਈ ਹੁਣ ਉਹ ਭਾਰਤ ਨਾਲ ਕਿਸੇ ਵੀ ਵਾਰਤਾ ਦੀ ਉਮੀਦ ਨਹੀਂ ਰੱਖਣਗੇ। ਦੂਜੇ ਪਾਸੇ ਨਵੀਂ ਦਿੱਲੀ ਨੇ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਇਸੇ ਦੌਰਾਨ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਕਸ਼ਮੀਰ ਮਸਲੇ ਦੇ ਹੱਲ ਲਈ ਸਾਲਸੀ ਦੀਆਂ ਕਈ ਪੇਸ਼ਕਸ਼ਾਂ ਹਨ, ਪਰ ਇਹ ਪ੍ਰਕਿਰਿਆ ਤਾਂ ਹੀ ਸਿਰੇ ਚੜ੍ਹ ਸਕਦੀ ਹੈ ਜੇਕਰ ਭਾਰਤ ਇਸ ਸਬੰਧੀ ਹਾਮੀ ਭਰੇ।ਇਸ ਮਹੀਨੇ ਮੋਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲਏ ਜਾਣ ਤੋਂ ਬਾਅਦ ਇਮਰਾਨ ਖਾਨ ਨੇ ਇੱਥੇ ਨਿਊਯਾਰਕ ਟਾਈਮਜ਼ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਰਮਾਣੂ ਹਥਿਆਰਾਂ ਨਾਲ ਲੈਸ ਦੋ ਮੁਲਕਾਂ ਵਿਚਾਲੇ ਫੌਜੀ ਤਣਾਅ ਵਧਣ ਦਾ ਖਤਰਾ ਹੈ। ਉਨ੍ਹਾਂ ਕਿਹਾ, ‘ਭਾਰਤ ਨਾਲ ਗੱਲ ਕਰਨ ਦਾ ਕੋਈ ਫਾਇਦਾ ਨਹੀਂ ਹੈ। ਮੇਰਾ ਮਤਲਬ, ਮੈਂ ਹਰ ਤਰ੍ਹਾਂ ਗੱਲਬਾਤ ਕਰ ਕੇ ਦੇਖ ਲਈ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com