ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ਦਿੱਲੀ - ਕਾਂਗਰਸ, ਤ੍ਰਿਣਾਮੂਲ ਕਾਂਗਰਸ (ਟੀਐੱਮਸੀ) ਅਤੇ ਡੀਐੱਮਕੇ ਸਮੇਤ ਕਈ ਵਿਰੋਧੀ ਧਿਰਾਂ ਦੇ ਆਗੂਆਂ ਨੇ ਜੰਮੂ ਕਸ਼ਮੀਰ ’ਚ ਹਿਰਾਸਤ ’ਚ ਲਏ ਗਏ ਆਗੂਆਂ ਦੀ ਰਿਹਾਈ ਦੀ ਮੰਗ ’ਤੇ ਅੱਜ ਜੰਤਰ ਮੰਤਰ ’ਤੇ ਰੋਸ ਮੁਜ਼ਾਹਰਾ ਕੀਤਾ।ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ, ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ, ਸਮਾਜਵਾਦੀ ਪਾਰਟੀ ਦੇ ਆਗੂ ਰਾਮਗੋਪਾਲ ਯਾਦਵ, ਲੋਕਤੰਤਰਿਕ ਜਨਤਾ ਦਲ ਦੇ ਸ਼ਰਦ ਯਾਦਵ, ਰਾਸ਼ਟਰੀ ਜਨਤਾ ਦਲ ਦੇ ਮਨੋਜ ਝਾਅ ਅਤੇ ਤ੍ਰਿਣਾਮੂਲ ਕਾਂਗਰਸ ਦੇ ਦਿਨੇਸ਼ ਤ੍ਰਿਵੇਦੀ ਇਸ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਜੰਮੂ ਕਸ਼ਮੀਰ ’ਚ ਹਿਰਾਸਤ ’ਚ ਲਏ ਗਏ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਉੱਥੇ ਦੂਰਸੰਚਾਰ ਦੀਆਂ ਸੇਵਾਵਾਂ ਬਹਾਲ ਕੀਤੀਆਂ ਜਾਣ। ਪੀ ਚਿਦੰਬਰਮ ਦੇ ਪੁੱਤਰ ਅਤੇ ਕਾਂਗਰਸ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਵੀ ਇਸ ਰੋਸ ਮੁਜ਼ਾਹਰੇ ’ਚ ਸ਼ਾਮਲ ਹੋਏ। ਰੋਸ ਮਜ਼ਾਹਰੇ ’ਚ ਨੈਸ਼ਨਲ ਕਾਨਫਰੰਸ ਦਾ ਪ੍ਰਤੀਨਿਧ ਵੀ ਸ਼ਾਮਲ ਹੋਇਆ।ਵਿਰੋਧੀ ਧਿਰਾਂ ਦੇ ਆਗੂਆਂ ਨੇ ਇੱਕ ਮਤਾ ਪਾਸ ਕਰਦਿਆਂ ਕਿਹਾ ਕਿ ਸੂਬੇ ਦੇ…
    ਲੰਡਨ - ਖ਼ਾਲਸਾ ਏਡ ਦੇ ਬਾਨੀ ਰਵੀ ਸਿੰਘ ਨੂੰ ਆਸਟਰੀਆ ਹਵਾਈ ਅੱਡੇ ’ਤੇ ਸੁਰੱਖਿਆ ਸਟਾਫ਼ ਦੀ ਮਹਿਲਾ ਮੈਂਬਰ ਵੱਲੋੋਂ ਕੀਤੇ ਮਖ਼ੌਲ ਕਰਕੇ ਕਥਿਤ ਨਸਲੀ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ। ਇਕ ਮੀਡੀਆ ਰਿਪੋਰਟ ਮੁਤਾਬਕ ਇਸ ਮਹਿਲਾ ਮੁਲਾਜ਼ਮ ਨੇ ਮਜ਼ਾਕ ਵਿੱਚ ਸਿੰਘ ਦੀ ਪੱਗ ਵਿੱਚੋਂ ਬੰਬ ਮਿਲਣ ਦੀ ਗੱਲ ਆਖੀ ਸੀ। ਮੈਟਰੋ ਦੀ ਇਕ ਰਿਪੋਰਟ ਮੁਤਾਬਕ ਰਵੀ ਸਿੰਘ ਨੂੰ ਲੰਘੇ ਸ਼ੁੱਕਰਵਾਰ ਨੂੰ ਵਿਆਨਾ ਦੇ ਕੌਮਾਂਤਰੀ ਹਵਾਈ ਅੱਡੇ ਉੱਤੇ ਉਸ ਵੇਲੇ ਰੋਕਿਆ ਗਿਆ, ਜਦੋਂ ਉਹ ਇਰਾਕ ਵਿੱਚ ਬੰਦੀ ਬਣਾਈ ਯਜ਼ਦੀ ਮਹਿਲਾ ਦੀ ਮਦਦ ਕਰਨ ਮਗਰੋਂ ਯੂਕੇ ਮੁੜ ਰਿਹਾ ਸੀ।ਰਿਪੋਰਟ ਵਿੱਚ ਕਿਹਾ ਗਿਆ ਕਿ ਖ਼ਾਲਸਾ ਏਡ ਦਾ ਬਾਨੀ ਸਿੰਘ ਵਿਆਨਾ ਹਵਾਈ ਅੱਡੇ ’ਤੇ ਉਡਾਣ ਬਦਲ ਹੀ ਵਾਲਾ ਸੀ ਕਿ ਜਦੋਂ ਉਸ ਨੇ ਸੁਰੱਖਿਆ ਅਮਲੇ ਨੂੰ ਆਪਣੀ ਪੱਗੜੀ ਦਾ ਨਿਰੀਖਣ ਕਰਨ ਦੀ ਇਜਾਜ਼ਤ ਦੇ ਦਿੱਤੀ। ਉਹ ਮੈਟਲ ਡਿਟੈਕਟਰ ਵਿੱਚ ਦੀ ਵੀ ਲੰਘਿਆ, ਪਰ ਇਸ ਦੌਰਾਨ ਸੁਰੱਖਿਆ ਸਟਾਫ਼ ਦੇ ਮੈਂਬਰ ਨੇ ਉਹਦੀ ਪੱਗ ਦਾ ਇਕ ਵਾਰ ਮੁੜ ਨਿਰੀਖਣ ਕਰਨ ਲਈ ਜ਼ੋਰ ਪਾਇਆ। ਜਦੋਂ ਸਿੰਘ ਨੇ ਉਨ੍ਹਾਂ…
    ਨਿਊਯਾਰਕ - ਭਾਰਤ ਸਰਕਾਰ ਵੱਲੋਂ ਕਸ਼ਮੀਰ ਤੋਂ ਵਿਸ਼ੇਸ਼ ਦਰਜੇ ਦਾ ਅਧਿਕਾਰ ਵਾਪਸ ਲੈਣ ਦੇ ਵਿਰੋਧ 'ਚ ਸੰਯੁਕਰ ਰਾਸ਼ਟਰ (ਯੂਐਨ) ਦੇ ਦਫ਼ਤਰ ਬਾਹਰ ਕੁਝ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦਾ ਖ਼ਾਲਿਸਤਾਨ ਪੱਖੀ ਸਿੱਖਾਂ ਨੇ ਵੀ ਸਮਰਥਨ ਕੀਤਾ। ਭਾਰਤੀ ਦੂਤਾਵਾਸ ਤੋਂ ਯੂਐਨ ਦੇ ਦਫ਼ਤਰ ਤਕ ਕੀਤੇ ਇਸ ਰੋਸ ਪ੍ਰਦਰਸ਼ਨ 'ਚ 400 ਲੋਕਾਂ ਨੇ ਹਿੱਸਾ ਲਿਆ। ਉਹ ਖ਼ਾਲਿਸਤਾਨ ਤੇ ਕਸ਼ਮੀਰ ਸਬੰਧੀ ਨਾਅਰੇ ਲਾ ਰਹੇ ਸਨ।ਪ੍ਰਦਰਸ਼ਨਕਾਰੀਆਂ ਨੇ ਹੱਥਾਂ 'ਚ ਪਾਕਿ ਮਕਬੂਜ਼ਾ ਕਸ਼ਮੀਰ, ਪੀਲੇ ਖ਼ਾਲਿਸਤਾਨੀ ਤੇ ਨੀਲੇ 'ਰੈਫ਼ਰੈਂਡਮ 2020' ਦੇ ਝੰਡੇ ਵੀ ਫੜੇ ਹੋਏ ਸਨ। ਜ਼ਿਆਦਾਤਰ ਪ੍ਰਦਰਸ਼ਨਕਾਰੀ ਸਿੱਖ ਤੇ ਕੁਝ ਪਾਕਿਸਤਾਨੀ ਤੇ ਕਸ਼ਮੀਰੀ ਹੀ ਸਨ। ਪ੍ਰਦਰਸ਼ਨਕਾਰੀਆਂ ਨੇ ਇਹ ਪ੍ਰਦਰਸ਼ਨ 'ਕਸ਼ਮੀਰੀ ਤੇ ਖ਼ਾਲਿਸਤਾਨ ਪੱਖੀ ਸਿੱਖ' ਤੇ 'ਸਥਾਨਕ ਸਿੱਖ ਗੁਰਦੁਆਰਿਆਂ' ਦੇ ਸਹਿਯੋਗ ਨਾਲ ਕੀਤਾ।ਸੰਗਠਨ ਸਿੱਖ ਫ਼ਾਰ ਜਸਟਿਸ ਦੇ ਮੁੱਖ ਪ੍ਰਬੰਧਕ ਗੁਰਪਤਵੰਤ ਸਿੰਘ ਪਨੂੰ ਨੇ ਕਿਹਾ ਕਿ ਕਸ਼ਮੀਰੀਆਂ ਨਾਲ ਕੀਤੇ ਧੋਖੇ ਤੋਂ ਉਹ ਦੁਖੀ ਹਨ। ਗਠਨ ਵੱਲੋਂ ਅਗਲੇ ਸਾਲ 'ਰੈਫ਼ਰੈਂਡਮ 2020' ਸ਼ੁਰੂ ਕੀਤਾ ਜਾ ਰਿਹਾ ਹੈ। ਪਨੂੰ ਨੇ ਕਿਹਾ ਕਿ ਉਹ ਮਨੁੱਖੀ ਅਧਿਕਾਰ ਕਮਿਸ਼ਨ…
    ਨਿਊਯਾਰਕ - ਭਾਰਤ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਮਗਰੋਂ ਚੀਨ ਨੇ ਪਾਕਿਸਤਾਨ ਦਾ ਸਾਥ ਦਿੱਤਾ ਹੈ। ਹੁਣ ਭਾਰਤ ਦੇ ਫੈਸਲੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਸਭਾ ‘ਚ ਚਰਚਾ ਹੋਣ ਦੀ ਸੰਭਾਵਨਾ ਹੈ। ਯੂਐਨਐਸਸੀ ਦੀ ਪ੍ਰਧਾਨ ਜੋਆਨਾ ਰੋਨੇਕਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਵੱਲੋਂ ਜੰਮੂ-ਕਸ਼ਮੀਰ ਬਾਰੇ ਲਏ ਫੈਸਲੇ ਤੋਂ ਬਾਅਦ ਚੀਨ ਨੇ ਇਸ ਸੈਸ਼ਨ ਨੂੰ ਕਰਵਾਉਣ ਦੀ ਅਪੀਲ ਕੀਤੀ ਸੀ। ਚੀਨ ਸਭਾ ਦਾ ਸਥਾਈ ਮੈਂਬਰ ਹੈ। ਉਧਰ, ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਸੂਤਰਾਂ ਮੁਤਾਬਕ, ਯੂਐਨਐਸਸੀ ਦੀ ਬੈਠਕ ਸ਼ੁੱਕਰਵਾਰ ਨੂੰ ਹੋਵੇਗੀ।ਰੋਨੇਕਾ ਨੇ ਦੱਸਿਆ ਕਿ ਇਹ ਸੈਸ਼ਨ ਸ਼ੁੱਕਰਵਾਰ 16 ਅਗਸਤ ਨੂੰ ਹੋ ਸਕਦਾ ਹੈ। ਇਸ ਤੋਂ ਪਹਿਲਾਂ ਪਾਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਭਾਰਤ ਦੇ ਕਸ਼ਮੀਰ ਨੂੰ ਲੈ ਕੇ ਲਏ ਫੈਸਲੇ ‘ਤੇ ਤੁਰੰਤ ਮੀਟਿੰਗ ਕਰਨ ਦੀ ਅਪੀਲ ਕੀਤੀ ਸੀ। ਚੀਨ ਨੇ ਪਾਕਿ ਦਾ ਸਾਥ ਦਿੰਦੇ ਹੋਏ ਇਸ ਫੈਸਲੇ ‘ਤੇ ਗੁਪਤ ਮੀਟਿੰਗ ਦੀ ਗੱਲ ਕੀਤੀ ਸੀ।ਪਾਕਿਸਤਾਨ ਨੇ ਕਸ਼ਮੀਰ ਮੁੱਦੇ ਨੂੰ ਅੰਤਰਾਸ਼ਟਰੀ ਮੰਚਾਂ ‘ਤੇ ਚੁੱਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਹੈ। ਉਹ ਇਸ ਮਾਮਲੇ…
    -ਕਿਰਪਾਲ ਸਿੰਘ ਬਠਿੰਡਾ 88378-13661 ਭਾਰਤ ਵਿੱਚ ਚੱਲ ਰਹੇ ਵੱਖ ਵੱਖ ਕੈਲੰਡਰਾਂ ਕਾਰਨ ਤਿਉਹਾਰਾਂ ਦੀਆਂ ਤਰੀਖਾਂ ਸਰਕਾਰੀ ਕੈਲੰਡਰਾਂ ਵਿੱਚ ਨਿਸ਼ਚਿਤ ਕਰਨ ਸਮੇਂ ਆ ਰਹੀਆਂ ਔਕੜਾਂ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਨੇ ਨਵੰਬਰ 1952 ਵਿੱਚ ਪ੍ਰੋ: ਐੱਮ.ਐੱਨ. ਸ਼ਾਹ ਦੀ ਪ੍ਰਧਾਨਗੀ ਹੇਠ ਕੈਲੰਡਰ ਸੁਧਾਰ ਕਮੇਟੀ ਬਣਾਈ ਜਿਸ ਦੇ ਜਿੰਮੇ ਵਿਗਿਆਨਿਕ ਨਿਯਮਾਂ ’ਤੇ ਪੂਰਾ ਉਤਰਨ ਵਾਲਾ ਇੱਕ ਸਰਬ ਸਾਂਝਾ ਕੈਲੰਡਰ ਬਣਾਉਣ ਦਾ ਕਾਰਜ ਸੌਂਪਿਆ ਗਿਆ। ਇਸ ਕਮੇਟੀ ਨੇ ਭਾਰਤ ਵਿੱਚ ਪ੍ਰਚਲਿਤ ਵੱਖ ਵੱਖ 30 ਕੈਲੰਡਰਾਂ ਤੋਂ ਇਲਾਵਾ ਦੁਨੀਆਂ ਭਰ ਵਿੱਚ ਪ੍ਰਚਲਿਤ ਪੁਰਾਤਨ ਅਤੇ ਨਵੀਨ ਰੂਪ ’ਚ ਸੋਧੇ ਹੋਏ ਸੂਰਜੀ ਅਤੇ ਚੰਦਰ ਕੈਲੰਡਰਾਂ ਦਾ ਇਤਿਹਾਸ ਵਾਚਣ ਉਪਰੰਤ ਇੱਕ ਸੂਰਜੀ ਕੈਲੰਡਰ ਤਜਵੀਜ਼ ਕੀਤਾ ਜਿਸ ਦੀ ਰਿਪੋਰਟ ਕਮੇਟੀ ਨੇ ਭਾਰਤ ਸਰਕਾਰ ਨੂੰ ਨਵੰਬਰ 1955 ਵਿੱਚ ਪੇਸ਼ ਕੀਤੀ। ਇਸ ਰਿਪੋਰਟ ਦਾ ਪੰਜਾਬੀ ਵਿੱਚ ਉਲੱਥਾ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ, ਪੰਜਾਬ, ਚੰਡੀਗੜ੍ਹ ਨੇ ਛਪਵਾਇਆ। ਇਸ ਰਿਪੋਰਟ ਦੇ “ਅਧਿਆਇ 2, ਸੂਰਜੀ ਕੈਲੰਡਰ, 2.1 ਪ੍ਰਾਚੀਨ ਮਿਸਰ ਵਿੱਚ ਵਕਤ ਨਾਪਣ ਦਾ ਤਰੀਕਾ” ਸਿਰਲੇਖ ਹੇਠ ਇੱਕ ਦਿਲਚਸਪ ਕਥਾ ਹੈ, ਜਿਸ ਨੂੰ ਪਾਠਕਾਂ ਦੀ…
    ਨਵੀਂ ਦਿੱਲੀ -ਸਿਆਸੀ ਰੂਪ 'ਚ ਸੰਵੇਦਨਸ਼ੀਲ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ਮਾਮਲੇ ਦੀ ਰੋਜ਼ਾਨਾ ਹੋ ਰਹੀ ਸੁਣਵਾਈ ਦੇ 6ਵੇਂ ਦਿਨ ਰਾਮ ਲੱਲ੍ਹਾ ਧਿਰ ਦੇ ਵਕੀਲ ਸੀ. ਐਸ. ਵੈਦਿਆਨਾਥਨ ਨੇ ਕਿਹਾ ਕਿ ਧਾਰਮਿਕ ਗ੍ਰੰਥ 'ਪੁਰਾਣਾਂ' ਦੇ ਮੁਤਾਬਿਕ ਹਿੰਦੂਆਂ ਦਾ ਇਹ ਵਿਸ਼ਵਾਸ ਹੈ ਕਿ ਭਗਵਾਨ ਰਾਮ ਦਾ ਜਨਮ ਅਯੁੱਧਿਆ 'ਚ ਹੋਇਆ ਸੀ ਅਤੇ ਅਦਾਲਤ ਨੂੰ ਇਸ ਦੇ ਅੱਗੇ ਜਾ ਕੇ ਇਹ ਨਹੀਂ ਵੇਖਣਾ ਚਾਹੀਦਾ ਕਿ ਇਹ ਕਿੰਨਾ ਤਰਕਸੰਗਤ ਹੈ | ਵਕੀਲ ਵੈਦਿਆਨਾਥਨ ਨੇ ਬਹਿਸ ਦੌਰਾਨ 1608-1611 ਦੌਰਾਨ ਭਾਰਤ ਆਏ ਅੰਗਰੇਜ਼ ਵਪਾਰੀ ਵਿਲਿਯਮ ਫਿੰਚ ਦੀ ਯਾਤਰਾ ਦਾ ਹਵਾਲਾ ਵੀ ਦਿੱਤਾ, ਜਿਸ ਵਿਚ ਦਰਜ ਕੀਤਾ ਗਿਆ ਸੀ ਕਿ ਅਯੁੱਧਿਆ 'ਚ ਇਕ ਕਿਲ੍ਹਾ ਜਾਂ ਮਹਿਲ ਸੀ, ਜਿਥੇ ਹਿੰਦੂਆਂ ਦਾ ਵਿਸ਼ਵਾਸ ਹੈ ਕਿ ਇਥੇ ਭਗਵਾਨ ਰਾਮ ਦਾ ਜਨਮ ਹੋਇਆ ਸੀ | ਮਾਮਲੇ ਦੀ ਸੁਣਵਾਈ ਕਰ ਰਹੀ ਸੰਵਿਧਾਨਕ ਬੈਂਚ 'ਚ ਸ਼ਾਮਿਲ ਜਸਟਿਸ ਬੋਬੜੇ ਨੇ ਪੁੱਛਿਆ ਕਿ ਇਸ ਸਥਾਨ ਨੂੰ ਬਾਬਰੀ ਮਸਜਿਦ ਕਦੋਂ ਤੋਂ ਆਖਣਾ ਸ਼ੁਰੂ ਕੀਤਾ ਗਿਆ? ਇਸ ਦੇ ਜਵਾਬ 'ਚ ਰਾਮ ਲੱਲ੍ਹਾ ਧਿਰ ਦੇ ਵਕੀਲ…
    ਸ੍ਰੀਨਗਰ- ਸ੍ਰੀਨਗਰ ਵਿੱਚ ਅੱਜ ਸੈਂਕੜੇ ਲੋਕਾਂ ਨੇ ਭਾਰਤ ਵੱਲੋਂ ਸੂਬੇ ’ਚੋਂ ਧਾਰਾ 370 ਹਟਾਏ ਜਾਣ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਹਨ। ਇਸ ਦੇ ਨਾਲ ਹੀ ਆਵਾਜਾਈ ਸਬੰਧੀ ਨਵੀਆਂ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ ਤੇ ਸੰਚਾਰ ਸਾਧਨ ਅਜੇ ਵੀ ਪੂਰੀ ਤਰ੍ਹਾਂ ਠੱਪ ਹਨ। ਈਦ ਦੇ ਮੱਦੇਨਜ਼ਰ ਪਾਬੰਦੀਆਂ ’ਚ ਜਿਹੜੀ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਆਰਜ਼ੀ ਢਿੱਲ ਦਿੱਤੀ ਗਈ ਸੀ, ਉਨ੍ਹਾਂ ਨੂੰ ਐਤਵਾਰ ਦੁਪਹਿਰੇ ਮੁੜ ਲਾਗੂ ਕਰ ਦਿੱਤਾ ਹੈ। ਪੁਲੀਸ ਦੀਆਂ ਵੈਨਾਂ ਪੂਰੇ ਸ਼ਹਿਰ ਵਿਚ ਘੁੰਮੀਆਂ ਤੇ ਲੋਕਾਂ ਨੂੰ ਦੁਕਾਨਾਂ ਬੰਦ ਕਰ ਕੇ ਘਰ ਜਾਣ ਲਈ ਕਹਿ ਦਿੱਤਾ ਗਿਆ। ਐਤਵਾਰ ਸ਼ਾਮ ਤੱਕ ਜ਼ਿਆਦਾਤਰ ਗਲੀਆਂ ’ਚ ਸੰਨਾਟਾ ਛਾ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਫ਼ੌਜ ਵੱਖ-ਵੱਖ ਇਲਾਕਿਆਂ ਦੀ ਨਜ਼ਰਸਾਨੀ ਕਰ ਰਹੀ ਹੈ। ਗੁੱਸੇ ਵਾਲੇ ਰੌਂਅ ਵਿੱਚ ਕਸ਼ਮੀਰੀ ਅੱਜ ਸ੍ਰੀਨਗਰ ਦੇ ਸੌਰਾ ਇਲਾਕੇ ਵਿਚ ਦੁਪਹਿਰ ਦੀ ਨਮਾਜ਼ ਮੌਕੇ ਮਸਜਿਦ ਵਿਚ ਇਕੱਤਰ ਹੋਏ ਤੇ ਭਾਰਤ ਵਿਰੋਧੀ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਪ੍ਰਦਰਸ਼ਨਕਾਰੀਆਂ ਨੇ ਕਈ ਬੈਨਰ ਚੁੱਕੇ ਹੋਏ ਸਨ। ਇਨ੍ਹਾਂ ’ਤੇ ‘ਸੇਵ ਆਰਟੀਕਲ 35ਏ’ ਲਿਖਿਆ ਹੋਇਆ ਸੀ। ਰੋਸ ਮਾਰਚ…
    ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤੀ ਕਬਜ਼ੇ ਵਾਲੇ ਕਸ਼ਮੀਰ ਵਿੱਚ ਭਾਰਤ ਸਰਕਾਰ ਦੀ ਨੀਤੀ ਹਿੰਦੂ ਰਾਸ਼ਟਰਵਾਦੀ ਆਰ.ਐੱਸ.ਐੱਸ ਦੀ ਵਿਚਾਰਧਾਰਾ ਵਾਲੀ ਹੈ, ਜੋ ਹਿੰਦੂ ਉੱਚਤਾ ਵਾਲੀ ਸੋਚ ਦੀ ਧਾਰਨੀ ਹੈ। ਇਮਰਾਨ ਖਾਨ ਨੇ ਟਵੀਟਾਂ ਦੀ ਇੱਕ ਲੜੀ ਰਾਹੀਂ ਆਪਣੇ ਵਿਚਾਰ ਸਾਂਝੇ ਕਰਦਿਆਂ ਲਿਖਿਆ, " ਭਾਰਤੀ ਕਬਜ਼ੇ ਵਾਲੇ ਕਸ਼ਮੀਰ ਵਿੱਚ ਕਰਫਿਊ, ਜ਼ਬਰ ਅਤੇ ਕਸ਼ਮੀਰੀਆਂ ਦੀ ਹੋਣ ਵਾਲੀ ਨਸਲਕੁਸ਼ੀ ਆਰ.ਐੱਸ.ਐੱਸ ਦੀ ਵਿਚਾਰਧਾਰਾ ਅਨੁਸਾਰ ਕੀਤੀ ਜਾ ਰਹੀ ਹੈ ਜੋ ਨਾਜ਼ੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ। "ਨਸਲੀ ਸਫਾਏ" (ਨਸਲਕੁਸ਼ੀ) ਨਾਲ ਕਸ਼ਮੀਰ ਦੀ ਅਬਾਦੀ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਵਾਲ ਇਹ ਹੈ: ਕੀ ਦੁਨੀਆ ਇਸ ਨੂੰ ਦੇਖੇਗੀ ਅਤੇ ਖੁਸ਼ ਹੋਵੇਗੀ ਜਿਵੇਂ ਮਿਊਨਿਚ ਵਿੱਚ ਹਿਟਲਰ ਦੀ ਵਾਰੀ ਹੋਇਆ ਸੀ?"ਇਮਰਾਨ ਖਾਨ ਨੇ ਇੱਕ ਹੋਰ ਟਵੀਟ ਕਰਦਿਆਂ ਕਿਹਾ, "ਮੈਨੂੰ ਡਰ ਹੈ ਕਿ ਆਰ.ਐੱਸ.ਐੱਸ ਦੀ ਇਹ ਹਿੰਦੂ ਉੱਚਤਾ ਵਾਲੀ ਵਿਚਾਰਧਾਰਾ, ਨਾਜ਼ੀ ਆਰਿਅਨ ਉੱਚਤਾ ਵਾਲੀ ਵਿਚਾਰਧਾਰਾ ਵਾਂਗ ਭਾਰਤੀ ਕਬਜ਼ੇ ਵਾਲੇ ਕਸ਼ਮੀਰ ਤੱਕ ਸੀਮਤ ਨਹੀਂ ਰਹੇਗੀ; ਬਲਕਿ ਇਹ ਇਸ ਤੋਂ ਬਾਅਦ ਭਾਰਤ ਵਿੱਚ ਮੁਸਲਮਾਨਾਂ ਦਾ…
    ਇਸਲਾਮਾਬਾਦ - ਜੰਮੂ ਕਸ਼ਮੀਰ ’ਚ ਧਾਰਾ 370 ਹਟਾਏ ਜਾਣ ਦੇ ਰੋਸ ਵਜੋਂ ਪਾਕਿਸਤਾਨ ਨੇ ਅੱਜ ਅਧਿਕਾਰਤ ਤੌਰ ’ਤੇ ਭਾਰਤ ਨਾਲ ਵਪਾਰਕ ਲੈਣ-ਦੇਣ ਬੰਦ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਿਚ ਅੱਜ ਹੋਈ ਫੈਡਰਲ ਕੈਬਨਿਟ ਦੀ ਮੀਟਿੰਗ ਮੌਕੇ ਕੇਂਦਰੀ ਸੁਰੱਖਿਆ ਕਮੇਟੀ ਤੇ ਸੰਸਦ ਦੇ ਸਾਂਝੇ ਸੈਸ਼ਨ ਦੇ ਫ਼ੈਸਲਿਆਂ ਦੀ ਹਮਾਇਤ ਕੀਤੀ ਗਈ। ਇਨ੍ਹਾਂ ਫ਼ੈਸਲਿਆਂ ਵਿਚ ਵਪਾਰਕ ਰਿਸ਼ਤੇ ਮੁਅੱਤਲ ਕਰਨਾ ਵੀ ਸ਼ਾਮਲ ਸੀ। ਪੁਲਵਾਮਾ ਦਹਿਸ਼ਤਗਰਦ ਹਮਲੇ ਤੋਂ ਬਾਅਦ ਦੋਵਾਂ ਗੁਆਂਢੀ ਮੁਲਕਾਂ ਵਿਚਲੇ ਵਪਾਰਕ ਸਬੰਧ ਪਹਿਲਾਂ ਹੀ ਵਿਗੜੇ ਹੋਏ ਹਨ। ਭਾਰਤ ਨੇ ਪਾਕਿ ਤੋਂ ਦਰਾਮਦ ਕੀਤੀਆਂ ਜਾਂਦੀਆਂ ਸਾਰੀਆਂ ਵਸਤਾਂ ’ਤੇ 200 ਫ਼ੀਸਦ ਕਸਟਮ ਡਿਊਟੀ ਲਾ ਦਿੱਤੀ ਸੀ। ਪਾਕਿ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਦੋ ਵੱਖ-ਵੱਖ ਨੋਟੀਫ਼ਿਕੇਸ਼ਨ ਜਾਰੀ ਕੀਤੇ ਗਏ ਹਨ।ਪਾਕਿਸਤਾਨ ਵੱਲੋਂ ਭਾਰਤ ਨਾਲ ਸਾਰੇ ਰੇਲ ਸੰਪਰਕ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਅੱਜ ਕਰਾਚੀ ਲਈ ਰਵਾਨਾ ਹੋਈ ਥਾਰ ਐਕਸਪ੍ਰੈੱਸ ਨੂੰ ਪਾਕਿ ਵੱਲੋਂ ਸਰਹੱਦ ’ਤੇ ਕਲੀਅਰੈਂਸ ਦੇ ਦਿੱਤੀ ਗਈ। ਇਸ ਤੋਂ ਇਲਾਵਾ ਕਰਾਚੀ ਤੋਂ ਚੱਲੀ ਗੱਡੀ ਵੀ ਸ਼ਨਿਚਰਵਾਰ ਦੁਪਹਿਰੇ ਭਾਰਤ ਪੁੱਜ…
    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਅਯੁੱਧਿਆ ਦੇ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ’ਚ ਦਾਖ਼ਲ ਅਪੀਲਾਂ ’ਤੇ ਰੋਜ਼ ਸੁਣਵਾਈ ਕਰਨ ਦੇ ਫ਼ੈਸਲੇ ’ਤੇ ਮੁਸਲਮਾਨ ਧਿਰਾਂ ਦੇ ਇਤਰਾਜ਼ਾਂ ਨੂੰ ਦਰਕਿਨਾਰ ਕਰਦਿਆਂ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਸਿਆਸੀ ਨਜ਼ਰੀਏ ਨਾਲ ਸੰਵੇਦਨਸ਼ੀਲ ਇਸ ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ ਜਾਰੀ ਰਹੇਗੀ।ਸਿਖਰਲੀ ਅਦਾਲਤ ਨੇ ਇਸ ਮਾਮਲੇ ’ਚ ਮੂਲ ਧਿਰ ਐੱਮ ਸਿੱਦੀਕੀ ਅਤੇ ਅਖਿਲ ਭਾਰਤੀ ਸੁੰਨੀ ਵਕਫ਼ ਬੋਰਡ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜੀਵ ਧਵਨ ਦੇ ਇਤਰਾਜ਼ ਨੂੰ ਨਕਾਰ ਦਿੱਤਾ। ਸ੍ਰੀ ਧਵਨ ਨੇ ਸਵੇਰੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਹਫ਼ਤੇ ’ਚ ਪੰਜ ਦਿਨ ਕਾਰਵਾਈ ’ਚ ਹਿੱਸਾ ਲੈਣਾ ਉਨ੍ਹਾਂ ਲਈ ਸੁਖਾਲਾ ਨਹੀਂ ਹੋਵੇਗਾ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ’ਚ ਪੰਜਵੇਂ ਦਿਨ ਦੀ ਸੁਣਵਾਈ ਦੇ ਅਖੀਰ ’ਚ ਕਿਹਾ,‘‘ਅਸੀਂ ਪਹਿਲਾਂ ਦਿੱਤੇ ਗਏ ਹੁਕਮਾਂ ਮੁਤਾਬਕ ਰੋਜ਼ਾਨਾ ਸੁਣਵਾਈ ਕਰਾਂਗੇ।’’ ਉਂਜ ਬੈਂਚ ਨੇ ਸ੍ਰੀ ਧਵਨ ਨੂੰ ਇਹ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਇਸ ਮਾਮਲੇ ’ਚ ਤਿਆਰੀ ਲਈ ਸਮਾਂ ਚਾਹੀਦਾ ਹੈ ਤਾਂ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com