ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮਿ੍ਤਸਰ -ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਮੁੱਖ ਸ਼ਤਾਬਦੀ ਸਮਾਗਮ 29, 30 ਅਪ੍ਰੈਲ ਤੇ 1 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਹੋਣਗੇ | ਇਸ ਦੌਰਾਨ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਤਾਬਦੀ ਸਬੰਧੀ ਪਾਠ ਦੇ ਭੋਗ ਪਾਏ ਜਾਣਗੇ | ਇਸ ਗੱਲ ਦਾ ਪ੍ਰਗਟਾਵਾ ਸ਼ਤਾਬਦੀ ਸਮਾਗਮਾਂ ਸਬੰਧੀ ਉੱਚ ਪੱਧਰੀ ਸ਼ਤਾਬਦੀ ਕਮੇਟੀ ਦੀ ਅੱਜ ਇਥੇ ਹੋਈ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਤੇ ਉਚ ਪੱਧਰੀ ਸ਼ਤਾਬਦੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ | ਉਨ੍ਹਾਂ ਦੱਸਿਆ ਕਿ 29, 30 ਅਪ੍ਰੈਲ ਅਤੇ 1 ਮਈ ਨੂੰ ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ | ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 1 ਮਈ ਨੂੰ ਪੈਣਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਭਾਈ ਮਤੀ ਦਾਸ, ਭਾਈ ਸਤੀ ਦਾਸ…
  ਨਵੀਂ ਦਿੱਲੀ - ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ 12 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ 'ਚ ਵਿਸਾਖੀ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ 1100 ਤੋਂ ਜ਼ਿਆਦਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ | ਹਾਈ ਕਮਿਸ਼ਨ ਨੇ ਕਿਹਾ ਕਿ 1947 ਦੇ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਭਾਰਤ-ਪਾਕਿ ਦਰਮਿਆਨ ਹੋਏ ਪ੍ਰੋਟੋਕਾਲ ਤਹਿਤ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਹਰ ਸਾਲ ਵੱਖ-ਵੱਖ ਧਾਰਮਿਕ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਪਾਕਿਸਤਾਨ ਜਾਂਦੇ ਹਨ | ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਵਿਸ਼ੇਸ਼ ਮਹੱਤਵ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਵਲੋਂ ਵਿਸ਼ੇਸ਼ ਸੰਕੇਤ ਵਜੋਂ ਵੀਜ਼ੇ ਜਾਰੀ ਕੀਤੇ ਗਏ ਹਨ | ਹਾਈ ਕਮਿਸ਼ਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰਨਾ ਪਾਕਿਸਤਾਨ ਸਰਕਾਰ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇਣ ਲਈ ਕੋਸ਼ਿਸ਼ਾਂ ਦਾ ਹਿੱਸਾ ਹੈ | ਦੋਵੇਂ ਦੇਸ਼ਾਂ ਵਲੋਂ ਆਪਣੇ ਸੰਬੰਧਾਂ ਨੂੰ ਅੱਗੇ ਵਧਾਉਣ ਲਈ ਉਤਸੁਕਤਾ ਦੇ ਕੁੱਝ ਸੰਕੇਤਾਂ ਦਰਮਿਆਨ ਇਹ ਵੀਜ਼ੇ ਜਾਰੀ ਕੀਤੇ ਗਏ ਹਨ |
  ਅੰਮਿ੍ਤਸਰ - ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਦੇ ਬਾਅਦ ਉਸੇ ਪਰਿਵਾਰ ਨਾਲ ਸਬੰਧਿਤ ਇਕ ਹੋਰ ਸਿੱਖ ਲੜਕੀ ਜਗਮੀਤ ਕੌਰ (17.5 ਸਾਲ), ਜਿਸ ਨੂੰ ਜੁਨੇਦ ਨਾਂਅ ਦੇ ਮੁਸਲਿਮ ਲੜਕੇ ਵਲੋਂ ਆਪਣੇ ਸਾਥੀ ਦੀ ਸਹਾਇਤਾ ਨਾਲ ਕਥਿਤ ਤੌਰ 'ਤੇ ਅਗਵਾ ਕੀਤਾ ਗਿਆ ਸੀ, ਨੂੰ ਉਸ ਦੇ ਵਾਰਸਾਂ ਵਲੋਂ ਬਰਾਮਦ ਕਰਕੇ ਇਕ ਸੁਰੱਖਿਅਤ ਠਿਕਾਣੇ 'ਤੇ ਭੇਜ ਦਿੱਤਾ ਗਿਆ ਹੈ | ਜਗਮੀਤ ਕੌਰ ਅਸਲ 'ਚ ਜਗਜੀਤ ਕੌਰ ਦੇ ਭਰਾ ਦੇ ਭਣੋਈਆ ਰਣਜੀਤ ਸਿੰਘ ਦੀ ਪੁੱਤਰੀ ਹੈ ਅਤੇ ਉਸ ਨੂੰ ਅਗਵਾ ਕਰਨ ਵਾਲਾ ਜਗਜੀਤ ਕੌਰ ਦੇ ਮੁਸਲਿਮ ਪਤੀ ਮੁਹੰਮਦ ਅਹਿਸਾਨ ਪੁੱਤਰ ਜੁਲਫਿਕਾਰ ਅਲੀ ਖ਼ਾਨ ਦਾ ਨਜ਼ਦੀਕੀ ਰਿਸ਼ਤੇਦਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕਥਿਤ ਅਗਵਾ ਦੇ ਮਾਮਲੇ ਦੀ ਜਗਮੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਮਹਿਲਾ ਵਕੀਲ ਵਲੋਂ ਸੂਚਨਾ ਮਿਲਣ 'ਤੇ ਉਨ੍ਹਾਂ ਨੇ ੳੱੁਥੋਂ ਉਸ ਨੂੰ ਅਤੇ ਜੁਨੇਦ ਨੂੰ ਕਾਬੂ ਕਰ ਲਿਆ | ਇਹ ਵੀ ਜਾਣਕਾਰੀ ਮਿਲੀ ਹੈ ਕਿ…
  ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਪ੍ਰਿੰਟਿਗ ਪ੍ਰੈੱਸ 'ਚੋਂ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਅਤੇ ਦੋਸ਼ੀਆਂ ਉੱਤੇ ਪਰਚੇ ਦਰਜ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਪਿੰਡ ਬੇਗੋਵਾਲ ਤੋਂ ਭਦਾਸ ਚੌਂਕ ਤਕ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਗ਼ੈਰ ਹਾਜ਼ਰੀ ਚ ਉਹਨਾਂ ਦੇ ਸਪੁੱਤਰ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਈਮਾਨ ਸਿੰਘ ਮਾਨ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ, ਜ਼ਿਲ੍ਹਾ ਪ੍ਰਧਾਨ ਸ. ਨਰਿੰਦਰ ਸਿੰਘ ਖੁਸਰੋਪੁਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਅਤੇ ਭਾਈ ਹਰਪਾਲ ਸਿੰਘ ਬਲੇਰ ਦੀ ਅਗਵਾਈ ਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਸਾਂਝੇ ਤੌਰ 'ਤੇ…
  ਰਾਏਪੁਰ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਅਤੇ ਸੁਕਮਾ ਜ਼ਿਲ੍ਹਿਆਂ ਦੀ ਸਰਹੱਦ 'ਤੇ ਮੁਕਾਬਲੇ ਵਿਚ 22 ਜਵਾਨਾਂ ਦੀ ਜਾਨ ਚਲੀ ਗਈ। ਸੁਰੱਖਿਆ ਬਲਾਂ ਨੇ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਰਾਜ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਨਕਸਲੀਆਂ ਖ਼ਿਲਾਫ਼ ਅਪਰੇਸ਼ਨ ਵਿੱਚ ਦੋ ਹਜ਼ਾਰ ਦੇ ਕਰੀਬ ਸੁਰੱਖਿਆ ਜਵਾਨ ਸ਼ਾਮਲ ਸਨ ਤੇ ਉਨ੍ਹਾਂ ’ਤੇ 400 ਦੇ ਕਰੀਬ ਨਕਸਲੀਆਂ ਨੇ ਹਮਲਾ ਕਰ ਦਿੱਤਾ। ਪੁੁਲੀਸ ਮੁਤਾਬਕ ਅੱਜ ਘਟਨਾ ਸਥਾਨ ਤੋਂ ਲਾਪਤਾ 17 ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਬੀਤੇ ਦਿਨ ਸੁਕਮਾ ਜ਼ਿਲ੍ਹੇ ਦੇ ਜਗਰਗੁੰਡਾ ਥਾਣੇ ਦੇ ਪਿੰਡ ਜੋਨਾਗੁੜਾ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਸਨ ਤੇ 30 ਜ਼ਖ਼ਮੀ ਹੋ ਗਏ। ਇਸ ਦੌਰਾਨ 18 ਜਵਾਨ ਲਾਪਤਾ ਹੋ ਗਏ। ਇਨ੍ਹਾਂ ਵਿੱਚ 17 ਦੀਆਂ ਲਾਸ਼ਾਂ ਮਿਲ ਗਈਆਂ ਹਨ ਤੇ ਇਕ ਦੀ ਭਾਲ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਹ ਘਟਨਾ ਮਗਰੋਂ ਅਸਾਮ ਦਾ ਦੌਰਾ ਵਿਚਾਲੇ ਛੱਡ ਕੇ ਦਿੱਲੀ ਪਰਤ ਗਏ। ਸ਼ਾਹ ਨੇ ਐਤਵਾਰ ਨੂੰ…
  ਨਿਊਯਾਰਕ - ਇਕ ਨਵੀਂ ਖੋਜ ਵਿਚ ਇਹ ਸਾਹਮਣੇ ਆਇਆ ਹੈ ਕਿ ਜਿਹੜੇ ਵਿਅਕਤੀ ਕਰੋਨਾ ਤੋਂ ਬਾਅਦ ਸਿਹਤਮੰਦ ਹੋ ਗਏ ਹਨ ਉਨ੍ਹਾਂ ਨੂੰ ਕਰੋਨਾ ਰੋਕੂ ਟੀਕੇ ਦੀ ਇਕ ਡੋਜ਼ ਹੀ ਅਸਰਦਾਰ ਹੋ ਸਕਦੀ ਹੈ। ਇਸ ਸਬੰਧੀ ਕਰੋਨਾ ਤੋਂ ਠੀਕ ਹੋ ਚੁੱਕੇ 260 ਜਣਿਆਂ ’ਤੇ ਖੋਜ ਕੀਤੀ ਗਈ ਜਿਨ੍ਹਾਂ ਨੂੰ ਫਾਇਜ਼ਰ-ਬਾਇਓਟੈਕ ਦੀ ਸਿੰਗਲ ਡੋਜ਼ ਹੀ ਦਿੱਤੀ ਗਈ। ਆਮ ਕਰ ਕੇ ਫਾਇਜ਼ਰ ਤੇ ਬਾਇਓਟੈਕ ਦੀਆਂ ਦੋ ਡੋਜ਼ 21 ਦਿਨਾਂ ਅੰਦਰ ਦਿੱਤੀਆਂ ਜਾਂਦੀਆਂ ਹਨ ਪਰ ਕਰੋਨਾ ਤੋਂ ਠੀਕ ਹੋ ਚੁੱਕੇ ਵਿਅਕਤੀਆਂ ’ਤੇ ਸਿੰਗਲ ਡੋਜ਼ ਨਾਲ ਹੀ ਬਿਮਾਰੀ ਨਾਲ ਲੜਨ ਦੀ ਸਮਰੱਥਾ ਵਧਣ ਦਾ ਪਤਾ ਲੱਗਿਆ ਹੈ। ਇਹ ਖੁਲਾਸਾ ਨੇਚਰ ਮੈਡੀਸਨ ਜਨਰਲ ਵਿਚ ਛਪੀ ਰਿਪੋਰਟ ਤੋਂ ਹੋਇਆ ਹੈ।
  ਪਿਸ਼ਾਵਰ - ਪਾਕਿਸਤਾਨ ਦੇ ਉੱਤਰ ਪੱਛਮ ਦੇ ਪਿਸ਼ਾਵਰ ਸ਼ਹਿਰ ਵਿੱਚ ਬੁੱਧਵਾਰ ਦੀ ਰਾਤ ਤੋਂ ਸਿੱਖ ਨੌਜਵਾਨ ਲਾਪਤਾ ਹੈ ਅਤੇ ਪੁਲੀਸ ਨੇ ਇਸ ਸਬੰਧ ਵਿੱਚ ਪੁੱਛ ਪੜਤਾਲ ਲਈ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਵਿਨਾਸ਼ ਸਿੰਘ ਦੀ ਉਮਰ ਕਰੀਬ 20-25 ਸਾਲ ਹੈ ਤੇ ਉਹ ਪਿਸ਼ਾਵਰ ਛਾਉਣੀ ਦੇ ਗੁਲਬਰਗ ਖੇਤਰ ਤੋਂ ਲਾਪਤਾ ਹੈ। ਲਾਪਤਾ ਨੌਜਵਾਨ ਦੇ ਭਰਾ ਪਰਵਿੰਦਰ ਸਿੰਘ ਨੇ ਵੈਸਟ ਛਾਉਣੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਮਾਮਲੇ ਦੀ ਜਾਂਚ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ।
  ਅੰਮਿ੍ਤਸਰ - ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵੱਖ ਵੱਖ ਮਤਿਆਂ ਵਿੱਚ ਕੇਂਦਰ ਤੋਂ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਅਤੇ ਸੰਯੁਕਤ ਰਾਸ਼ਟਰ ਤੋਂ ਗੁਰੂ ਤੇਗ ਬਹਾਦਰ ਦੇ 400ਵੇਂ ਵਰ੍ਹੇਗੰਢ ਵਰ੍ਹੇ 2021 ਨੂੰ ‘ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹਾ’ ਐਲਾਨਣ ਦੀ ਅਪੀਲ ਕੀਤੀ ਹੈ। ਇਹ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੇਸ਼ ਕੀਤਾ ਤੇ ਮੈਂਬਰਾਂ ਨੇ ਇਸ ਨੂੰ ਪਾਸ ਕਰ ਦਿੱਤਾ। ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਪਾਸ ਮਤੇ ਵਿੱਚ ਸ਼੍ਰੋਮਣੀ ਕਮੇਟੀ ਨੇ ਕੇਂਦਰ ਤੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ‘ਵਿਰਾਸਤ ਏ ਖਾਲਸਾ’ ਵਾਂਗ ਨੌਵੇਂ ਗੁਰੂ ਦੀ ਨਿਵੇਕਲੀ ਯਾਦਗਾਰ ਬਣਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਕਈ ਹੋਰ ਮਤੇ ਵੀ ਪਾਸ ਕੀਤੇ ਗਏ।
  ਢਾਕਾ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੰਗਲਾਦੇਸ਼ ਦੌਰਾ ਖ਼ਤਮ ਹੁੰਦਿਆਂ ਹੀ ਉਥੋਂ ਦੇ ਕੱਟੜਪੰਥੀ ਇਸਲਾਮਿਕ ਸੰਗਠਨਾਂ ਨੇ ਹਿੰਦੂ ਮੰਦਰਾਂ 'ਤੇ ਹਮਲਾ ਕਰ ਦਿੱਤਾ ਹੈ | ਇਸ ਦੇ ਨਾਲ ਹੀ ਐਤਵਾਰ ਨੂੰ ਦੇਸ਼ ਦੇ ਪੂਰਬੀ ਇਲਾਕੇ 'ਚ ਇਕ ਰੇਲ ਗੱਡੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ | ਇਸ ਗੱਲ ਦੀ ਜਾਣਕਾਰੀ ਪੁਲਿਸ ਅਤੇ ਸਥਾਨਕ ਪੱਤਰਕਾਰਾਂ ਨੇ ਦਿੱਤੀ | ਮੋਦੀ ਦੇ ਦੌਰੇ ਖ਼ਿਲਾਫ਼ ਬੰਗਲਾਦੇਸ਼ ਦੇ ਕਈ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਕੁਝ ਥਾਵਾਂ 'ਤੇ ਪ੍ਰਦਰਸ਼ਨਕਾਰੀ ਕਾਫੀ ਹਿੰਸਕ ਵੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਹੁਣ ਤੱਕ ਘੱਟ ਤੋਂ ਘੱਟ 11 ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪਾਂ ਦੌਰਾਨ ਮੌਤ ਹੋ ਗਈ ਹੈ | ਇਹ ਵਿਰੋਧ ਪ੍ਰਦਰਸ਼ਨ ਕੱਟੜਵਾਦੀ ਇਸਲਾਮਿਕ ਸੰਗਠਨ ਕਰਵਾ ਰਹੇ ਹਨ | ਉਨ੍ਹਾਂ ਦਾ ਪ੍ਰਧਾਨ ਮੰਤਰੀ ਮੋਦੀ 'ਤੇ ਇਲਜ਼ਾਮ ਹੈ ਕਿ ਭਾਰਤ 'ਚ ਮੁਸਲਮਾਨਾਂ ਨਾਲ ਭੇਦਭਾਵ ਹੁੰਦਾ ਹੈ | ਐਤਵਾਰ ਨੂੰ ਹਿਫ਼ਾਜ਼ਤ-ਏ-ਇਸਲਾਮ ਦੇ ਕਾਰਕੁਨਾਂ ਨੇ ਬ੍ਰਾਹਮਣਬਾਰੀਆ 'ਚ ਇਕ…
  ਗਲਾਸਗੋ-ਸਕਾਟਲੈਂਡ 'ਚ 4 ਜਨਵਰੀ ਤੋਂ ਦੁਬਾਰਾ ਤਾਲਾਬੰਦੀ ਲੱਗਣ ਕਰਕੇ ਪੂਜਾ, ਪ੍ਰਾਰਥਨਾ ਲਈ ਧਾਰਮਿਕ ਸਥਾਨ ਬੰਦ ਕਰ ਦਿੱਤੇ ਗਏ ਸਨ | ਸਕਾਟਲੈਂਡ ਦੇ 27 ਗਿਰਜਾ ਘਰ ਆਗੂਆਂ ਨੇ ਸਕਾਟਲੈਂਡ ਸਰਕਾਰ ਵਿਰੁੱਧ ਅਦਾਲਤ 'ਚ ਕੇਸ ਕੀਤਾ ਸੀ ਕਿ ਸਰਕਾਰ ਉਨ੍ਹਾਂ ਦੀ ਪ੍ਰਾਰਥਨਾ ਕਰਨ ਦੀ ਧਾਰਮਿਕ ਅਜ਼ਾਦੀ 'ਤੇ ਰੋਕ ਨਹੀਂ ਲਗਾ ਸਕਦੀ | ਐਡਨਬਰਾ ਦੀ ਅਦਾਲਤ ਦੇ ਜੱਜ ਲਾਰਡ ਬਰੇਡ ਨੇ ਗਿਰਜਾ-ਘਰ ਆਗੂਆਂ ਦੇ ਹੱਕ 'ਚ ਫ਼ੈਸਲਾ ਦਿੰਦੇ ਹੋਏ ਪਾਠ-ਪੂਜਾ, ਪ੍ਰਾਰਥਨਾ ਲਈ ਗਿਰਜਾ-ਘਰ, ਗੁਰਦੁਆਰੇ, ਮਸਜਿਦ, ਮੰਦਿਰ ਆਦਿ ਧਾਰਮਿਕ ਸਥਾਨ ਖੋਲੇ੍ਹ ਜਾ ਸਕਦੇ ਹਨ | ਜੱਜ ਨੇ ਕਿਹਾ ਕਿ ਸਕਾਟਲੈਂਡ ਸਰਕਾਰ ਨੇ ਕੋਵਿਡ ਨਿਯਮਾਂ ਰਾਹੀਂ ਲੋਕਾਂ ਦੀ ਧਾਰਮਿਕ ਅਜ਼ਾਦੀ 'ਚ ਅਸਧਾਰਣ ਢੰਗ ਨਾਲ ਦਖ਼ਲ ਦਿੱਤਾ ਹੈ ਅਤੇ ਧਾਰਮਿਕ ਆਸਥਾ ਰੱਖਣ ਵਾਲਿਆਂ 'ਤੇ ਪਾਬੰਦੀਆਂ ਲਗਾਉਣਾ ਅਸੰਭਵ ਹੈ | ਹਾਲਾਂਕਿ ਉਨ੍ਹਾਂ ਨੇ ਇਹ ਜ਼ੋਰ ਦੇ ਕੇ ਕਿਹਾ ਕਿ ਪ੍ਰਾਰਥਨਾ ਲਈ ਇਕੱਠ ਕਰਕੇ ਦੂਜੇ ਲੋਕਾਂ ਦੀ ਜਾਨ ਖ਼ਤਰੇ 'ਚ ਪਾਉਣਾ ਸੁਰੱਖਿਅਤ ਨਹੀਂ | ਲੋਕਾਂ ਨੂੰ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਸੀਮਤ ਗਿਣਤੀ 'ਚ ਜ਼ਰੂਰੀ ਫ਼ਾਸਲਾ ਰੱਖ ਕੇ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com