ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਡੇਰਾ ਬਾਬਾ ਨਾਨਕ - ਭਾਰਤ-ਪਾਕਿਸਤਾਨ ਸਮੇਤ ਪੂਰੀ ਦੁਨੀਆ ਦੀਆਂ ਸਮੁੱਚੀਆਂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਲਈ ਅੱਜ ਉਹ ਇਤਿਹਾਸਕ ਤੇ ਯਾਦਗਰੀ ਪਲ ਸਨ ਜਦੋਂ 72 ਸਾਲਾਂ ਦੀਆਂ ਅਰਦਾਸਾਂ ਉਪਰੰਤ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਕੀਤੇ ਸਮਾਗਮ ਦੌਰਾਨ ਸਮੁੱਚੇ ਸਿੱਖ ਜਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਬਾਣੀ ਨੂੰ ਰਾਹ ਦਸੇਰਾ ਦਸਦਿਆਂ ਗੁਰੂ ਸਾਹਿਬ ਦੀਆਂ ਸਿਖਿਆਵਾਂ 'ਤੇ ਚੱਲਣ 'ਤੇ ਜ਼ੋਰ ਦਿੱਤਾ | ਇਸ ਮੌਕੇ ਪ੍ਰਧਾਨ ਮੰਤਰੀ ਵਲੋਂ 550 ਰੁਪਏ ਦਾ ਯਾਦਗਾਰੀ ਸਿੱਕਾ ਵੀ ਜਾਰੀ ਕੀਤਾ ਗਿਆ | ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਬੀ.ਐਸ.ਐਫ. ਕੰਪਲੈਕਸ ਸ਼ਿਕਾਰ ਮਾਛੀਆਂ ਵਿਖੇ ਹੋਏ ਉਦਘਾਟਨੀ ਸਮਾਗਮ ਦੀ ਸ਼ੁਰੂਆਤ ਢਾਡੀ ਜਥੇ ਵਲੋਂ ਗੁਰੂ ਜਸ ਕਰਦਿਆਂ ਕੀਤੀ ਗਈ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਤੇ…
  ਅੰਮਿ੍ਤਸਰ - ਪਿਛਲੇ 72 ਵਰਿ੍ਹਆਂ ਤੋਂ ਸੰਸਾਰ ਭਰ ਦੀ ਨਾਨਕ ਨਾਮ ਲੇਵਾ ਸੰਗਤ ਤੇ ਵਿਸ਼ੇਸ਼ ਤੌਰ 'ਤੇ ਸਿੱਖ ਕੌਮ ਵਲੋਂ ਪੰਥ ਤੋਂ ਵਿਛੋੜੇ ਗਏ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਅਕਾਲ ਪੁਰਖ ਦੇ ਹਜ਼ੂਰ 'ਚ ਨਿੱਤ ਕੀਤੀ ਜਾ ਰਹੀ ਅਰਦਾਸ ਅੱਜ ਉਸ ਵੇਲੇ ਪੂਰੀ ਹੋਈ ਜਦੋਂ ਭਾਰਤ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਵਲੋਂ ਇਮਰਾਨ ਖ਼ਾਨ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਜਿਸ ਦੇ ਬਾਅਦ ਹੁਣ ਸੰਗਤ ਬਿਨਾਂ ਵੀਜ਼ਾ ਸਰਹੱਦ ਪਾਰ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕੇਗੀ | ਪਾਕਿ ਵਲੋਂ ਲਾਂਘੇ ਦੇ ਉਦਘਾਟਨ ਸਮਾਰੋਹ ਮੌਕੇ ਆਪਣੇ ਸੰਬੋਧਨ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਕ ਸਾਲ ਪਹਿਲਾਂ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ ਕਿ ਪਾਕਿ ਦੇ ਜ਼ਿਲ੍ਹਾ ਨਾਰੋਵਾਲ 'ਚ ਸਥਾਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਸਿੱਖ ਕੌਮ ਲਈ ਕੀ ਮਹੱਤਤਾ ਹੈ ਪਰ ਜਦੋਂ ਉਨ੍ਹਾਂ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕ ਸਮਾਰੋਹ 'ਚ ਪਹੁੰਚੇ ਭਾਰਤੀ ਸਿਆਸੀ ਆਗੂ ਤੇ ਸਾਬਕਾ…
  ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਦਹਾਕਿਆਂ ਤੋਂ ਲਟਕੇ ਅਯੁੱਧਿਆ ਮਾਮਲੇ 'ਚ ਪੁਰਾਤੱਤਵ ਵਿਭਾਗ (ਏ. ਐਸ. ਆਈ.) ਦੀ ਰਿਪੋਰਟ ਨੂੰ ਮੁੱਖ ਆਧਾਰ ਬਣਾ ਕੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਵਿਵਾਦਿਤ 2.77 ਏਕੜ ਜ਼ਮੀਨ 'ਤੇ ਹੀ ਮੰਦਰ ਬਣੇਗਾ ਜਦਕਿ ਮੁਸਲਮਾਨਾਂ ਨੂੰ ਅਯੁੱਧਿਆ 'ਚ ਹੀ ਕਿਸੇ ਉੱਚਿਤ ਥਾਂ 'ਤੇ 5 ਏਕੜ ਜ਼ਮੀਨ ਦਿੱਤੀ ਜਾਵੇਗੀ | ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਰਬਸੰਮਤੀ ਭਾਵ 5-0 ਨਾਲ ਇਹ ਫ਼ੈਸਲਾ ਸੁਣਾਇਆ, ਜਿਸ 'ਤੇ ਮੁਸਲਿਮ ਧੜੇ ਨੇ ਅਸੰਤੋਖ ਪ੍ਰਗਟਾਉਂਦੇ ਕਿਹਾ ਕਿ ਸਾਰੀ ਜ਼ਮੀਨ ਇਕ ਧਿਰ ਨੂੰ ਦਿੱਤੇ ਜਾਣ ਨੂੰ ਇਨਸਾਫ਼ ਨਹੀਂ ਕਿਹਾ ਜਾ ਸਕਦਾ | ਜਦਕਿ ਕੇਂਦਰ ਸਰਕਾਰ ਦੇ ਅਹੁਦੇਦਾਰਾਂ, ਭਾਜਪਾ ਤੇ ਵਿਰੋਧੀ ਧਿਰ ਦੇ ਆਗੂਆਂ ਨੇ ਫ਼ੈਸਲੇ ਨੂੰ ਕਿਸੇ ਇਕ ਧਿਰ ਦੀ ਜਿੱਤ ਜਾਂ ਹਾਰ ਵਜੋਂ ਵੇਖਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਸ਼ਾਂਤੀ ਤੇ ਸਦਭਾਵਨਾ ਬਣਾਏ ਰੱਖਣ ਦੀ ਗੁਜਾਰਿਸ਼ ਕੀਤੀ | ਸੁਪਰੀਮ ਕੋਰਟ ਨੇ ਮਾਮਲੇ ਦੀਆਂ ਤਿੰਨ ਸਬੰਧਿਤ ਧਿਰਾਂ ਰਾਮ ਲੱਲਾ ਵਿਰਾਜਮਾਨ, ਸੁੰਨੀ ਵਕਫ਼…
  ਅੰਮਿ੍ਤਸਰ - 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੈਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਤੇ ਇਥੇ ਅਰਦਾਸ ਕਰਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰਦਾ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਿੱਬਤ ਦੇ ਰਾਸ਼ਟਰ ਮੁਖੀ ਅਤੇ ਬੋਧੀਆਂ ਦੇ ਅਧਿਆਤਮਿਕ ਗੁਰੂ ਦਲਾਈ ਲਾਮਾ ਤੇਨਜਿਨ ਗਿਆਤਸੋ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਕੀਤਾ | ਕੁਝ ਸਮਾਂ ਕੀਰਤਨ ਸਰਵਨ ਕਰਨ ਉਪਰੰਤ ਦਲਾਈਲਾਮਾ ਨੇ ਸੂਚਨਾ ਕੇਂਦਰ ਵਿਖੇ ਯਾਤਰੂ ਪੁਸਤਕ ਵਿਚ ਆਪਣੇ ਵਿਚਾਰ ਅੰਕਿਤ ਕਰਦਿਆਂ ਤੇ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਧਰਮ ਦਾ ਇਹ ਉਹ ਪਾਵਨ ਅਸਥਾਨ ਹੈ ਜਿਥੇ ਬਿਨਾਂ ਕਿਸੇ ਭੇਦ ਭਾਵ ਸਭ ਧਰਮਾਂ ਦੇ ਲੋਕ ਸੀਸ ਨਿਵਾਉਂਦੇ ਹਨ ਤੇ ਸਭਨਾਂ ਨੂੰ ਸਾਂਝੀ ਮਾਨਵਤਾ ਦਾ ਇਕੋ ਜਿਹਾ ਸੰਦੇਸ਼ ਮਿਲਦਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਹਨ ਤੇ ਉਹ ਸਿੱਖ ਧਰਮ ਵਿਚ ਜਾਤ-ਪਾਤ ਰਹਿਤ ਸਮਾਜ ਦੇ ਫ਼ਲਸਫ਼ੇ ਤੋਂ ਬਹੁਤ ਪ੍ਰਭਾਵਿਤ ਹਨ | ਸੂਚਨਾ ਕੇਂਦਰ ਵਿਖੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ…
  ਡੇਰਾ ਬਾਬਾ ਨਾਨਕ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇਤਿਹਾਸਿਕ ਦਿਹਾੜੇ ਤੇ ਪ੍ਰਧਾਨ ਮੰਤਰੀ ਨਰਿੰਦਰ ਵੱਲੋਂ 550 ਰੁਪਏ ਦਾ ਸਿੱਕਾ ਜਾਰੀ ਕੀਤਾ ਗਿਆ। ਇਸ ਦੇ ਇਕ ਪਾਸੇ ਗੁਰਦੁਆਰਾ ਬੇਰ ਸਾਹਿਬ ਦੀ ਤਸਵੀਰ ਹੈ ਜਿਸ ਨਾਲ 550ਵਾਂ ਪ੍ਰਕਾਸ਼ ਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਨਾਲ ਉਕਰਿਆ ਹੋਇਆ ਹੈ। ਇਸ ਦਾ ਵਜ਼ਨ 35 ਗ੍ਰਾਮ ਹੈ। ਸਿੱਕੇ ਦੇ ਦੂਸਰੇ ਪਾਸੇ ਤੇ ਲਾਇਨ ਕੈਪੀਟੋਲ ਅਤੇ ਅਸ਼ੋਕ ਚੱਕਰ ਤੇ ਸਤਿਆਮੇਵ ਜਯਤੇ ਉਕਰਿਆ ਹੈ। ਇਸ ਤੋਂ ਇਲਾਵਾ ਪੰਜ ਡਾਕ ਟਿਕਟਾਂ ਵੀ ਜਾਰੀ ਕੀਤੀਆਂ ਗਈਆਂ ਹਨ ਅਤੇ ਹਰੇਕ ਉੱਪਰ ਇਕ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ ਹਨ।
  ਚੰਡੀਗੜ੍ਹ :ਨਵੰਬਰ 1984 ਦਿੱਲੀ ਕਤਲੇਆਮ ਦੇ ਸ਼ਿਕਾਰ ਬੇਦੋਸ਼ੇ ਸਿੱਖਾਂ ਨੂੰ ਯਾਦ ਕਰਦਿਆਂ ਦਲ ਖ਼ਾਲਸਾ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਕਿਹਾ ਗਿਆ ਹੈ ਕਿ ਇਹ ਕਤਲੇਆਮ ਭਾਰਤੀ ਸਟੇਟ ਦੀ ਪੁੱਸ਼ਤਪਨਾਹੀ ਹੇਠ ਫਿਰਕੂ ਜਾਨੂੰਨੀ ਸਿਆਸੀ ਲੋਕਾਂ ਵੱਲੋਂ ਸੋਚ ਸਮਝ ਕੇ ਵਿਉਂਤਬੰਦੀ ਨਾਲ ਕਰਵਾਇਆਂ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ, ਸਿੱਖ ਯੂਥ ਆਫ ਪੰਜਾਬ, ਸਟੂਡੈਂਟਸ ਫਾਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਸਰਕਾਰ ਦੇ ਫਾਸੀਵਾਦੀ ਏਜੰਡੇ ਉੱਤੇ ਆਪਣਾ ਤਿੱਖਾ ਰੋਸ ਜਿਤਾਇਆ। ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਦਿੱਲੀ ਦੇ ਸਿੱਖ ਕਤਲੇਆਮ ਦੇ ਸਿੱਖ ਅੱਜ ਤੱਕ ਇਨਸਾਫ ਲੈਣ ਲਈ ਲੜ੍ਹ ਰਹੇ ਹਨ, ਪਰ ਦੂਜੇ ਪਾਸੇ ਭਾਰਤੀ ਸਰਕਾਰ ਵਲੋ ਸਿੱਖਾਂ ਨੂੰ ਇਨਸਾਫ ਤਾਂ ਕੀ ਦੇਣਾ ਸੀ, ਸਗੋਂ ਦਿੱਲੀ ਸਿੱਖ ਕਤਲੇਆਮ ਤੋਂ ਬਾਅਦ ਇਸੇ ਤਰਾਂ ਦੇ ਵੱਡੇ ਕਤਲੇਆਮ ਗੁਜਰਾਤ, ਉੜੀਸਾ ਅਤੇ ਕਸ਼ਮੀਰ ਵਿੱਚ ਵੀ ਕੀਤੇ ਗਏ। ਉਹਨਾਂ ਡਰ ਜ਼ਾਹਿਰ ਕਰਦਿਆਂ ਕਿਹਾ ਅਗਲੇ ਦੋ ਹਫਤੇ ਬਾਅਦ ਸੁਪਰੀਮ ਕੋਰਟ ਤੋਂ ਬਾਬਰੀ ਮਸਜਿਦ ਬਾਰੇ ਆਉਣ ਵਾਲਾ ਫੈਸਲਾ ਇਕ ਮੁਸਲਮਾਨਾਂ ਦੇ ਨਵੇਂ ਕਤਲੇਆਮ ਲਈ…
  ਆਕਲੈਂਡ - ਦੋ ਰਾਗੀ ਸਿੰਘਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਅਦਾਲਤ ਨੇ ਹਰਨੇਕ ਨੇਕੀ ਦੀ ਸੰਸਥਾ ‘ਸ੍ਰੀ ਗੁਰੂ ਸਿੰਘ ਸਭਾ’ ਨੂੰ ਇਕ ਲੱਖ ਛੇ ਹਜ਼ਾਰ ਡਾਲਰ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਹਰਨੇਕ ਨੇਕੀ ਇਸ ਸਭਾ ਦਾ ਕਨਵੀਨਰ ਅਤੇ ਖ਼ਜ਼ਾਨਚੀ ਹੈ। ਇਹ ਮਾਮਲਾ ਰਾਗੀ ਸਿੰਘ ਹਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਨਾਲ ਸਬੰਧਤ ਹੈ, ਜਿਨ੍ਹਾਂ ਨੇ ਅਕਤੂਬਰ 2017 ਤੋਂ ਰਾਗੀ ਜਥੇ ਵਜੋਂ ਗੁਰਦੁਆਰਾ ਸਿੰਘ ਸਭਾ ਸ਼ਿਰਲੀ ਰੋਡ ਪਾਪਾਟੋਏਟੋਏ ‘ਚ ਸੇਵਾਵਾਂ ਨਿਭਾਈਆਂ ਸਨ। ਪਹਿਲਾਂ ਇਕ ਹਜ਼ਾਰ ਡਾਲਰ ਪ੍ਰਤੀ ਮਹੀਨਾ ਤਨਖਾਹ ਅਤੇ ਹੋਰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਛੇ ਮਹੀਨੇ ਤੋਂ ਵੱਧ ਸਮਾਂ ਕੰਮ ਕਰਨ ਤੋਂ ਬਾਅਦ ਹਰਪ੍ਰੀਤ ਸਿੰਘ ਨੂੰ 2 ਹਜ਼ਾਰ ਡਾਲਰ ਤੇ ਜਸਵਿੰਦਰ ਸਿੰਘ ਨੂੰ ਸਿਰਫ਼ ਹਜ਼ਾਰ ਡਾਲਰ ਹੀ ਦਿੱਤਾ ਗਿਆ ਸੀ। ਇਹ ਮਾਮਲਾ ਐਂਪਲਾਇਮੈਂਟ ਰਿਲੇਸ਼ਨਜ਼ ਅਥਾਰਿਟੀ ਕੋਲ ਚਲਾ ਗਿਆ ਸੀ। ਅਥਾਰਿਟੀ ਨੇ ਸ੍ਰੀ ਗੁਰੂ ਸਿੰਘ ਸਭਾ ਨੂੰ ਹੁਕਮ ਦਿੱਤਾ ਹੈ ਕਿ ਹਰਪ੍ਰੀਤ ਸਿੰਘ ਨੂੰ 32 ਹਜ਼ਾਰ 133 ਡਾਲਰ, ਜਸਵਿੰਦਰ ਸਿੰਘ ਨੂੰ 34 ਹਜ਼ਾਰ 383 ਅਦਾ ਕੀਤੇ…
  ਨਵੀਂ ਦਿੱਲੀ - ਭਾਰਤ ਦਾ ਉੱਤਰੀ ਸੂਬਾ ਜੰਮੂ ਕਸ਼ਮੀਰ 30 ਅਕਤੂਬਰ ਅੱਧੀ ਰਾਤ ਤੋਂ ਦੋ ਕੇਂਦਰੀ ਸ਼ਾਸਤ ਪ੍ਰਦੇਸ਼ਾਂ- ਜੰਮੂ ਕਸ਼ਮੀਰ ਅਤੇ ਲੱਦਾਖ- ਵਿੱਚ ਵੰਡਿਆ ਗਿਆ । ਆਈਏਐੱਸ ਅਧਿਕਾਰੀ ਗਿਰੀਸ਼ ਚੰਦਰ ਮੁਰਮੂ ਅਤੇ ਆਰ.ਕੇ. ਮਾਥੁਰ ਕ੍ਰਮਵਾਰ ਕੇਂਦਰੀ ਸ਼ਾਸਤ ਪ੍ਰਦੇਸ਼ (ਯੂਟੀ) ਜੰਮੂ ਕਸ਼ਮੀਰ ਅਤੇ ਲੱਦਾਖ ਦੇ ਨਵੇਂ ਉਪ ਰਾਜਪਾਲਾਂ ਵਜੋਂ ਹਲਫ਼ ਲੈਣਗੇ। ਇਸ ਸਬੰਧੀ ਭਲਕੇ ਸ੍ਰੀਨਗਰ ਅਤੇ ਲੇਹ ਵਿੱਚ ਵੱਖੋ-ਵੱਖਰੇ ਸਮਾਗਮ ਕਰਵਾਏ ਜਾਣਗੇ। ਦੋਵਾਂ ਨੂੰ ਜੰਮੂ ਕਸ਼ਮੀਰ ਹਾਈ ਕੋਰਟ ਦੀ ਚੀਫ ਜਸਟਿਸ ਗੀਤਾ ਮਿੱਤਲ ਵਲੋਂ ਸਹੁੰ ਚੁਕਵਾਈ ਜਾਵੇਗੀ। ਯੂਟੀ ਲੱਦਾਖ ਲਈ ਐੱਸ.ਐੱਸ. ਖੰਡਾਰੇ ਨੂੰ ਪੁਲੀਸ ਮੁਖੀ ਨਿਯੁਕਤ ਕੀਤਾ ਗਿਆ ਹੈ ਜਦਕਿ ਉਮੰਗ ਨਰੂਲਾ ਨੂੰ ਲੱਦਾਖ ਦੇ ਉਪ-ਰਾਜਪਾਲ ਦਾ ਸਲਾਹਕਾਰ ਲਾਇਆ ਗਿਆ ਹੈ। ਜੰਮੂ ਕਸ਼ਮੀਰ ਪੁਨਰਗਠਨ ਐਕਟ, 2019 ਅਨੁਸਾਰ ਸੂਬੇ ਨੂੰ ਦੋ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦਾ ਫ਼ੈਸਲਾ 31 ਅਕਤੂਬਰ ਤੋਂ ਲਾਗੂ ਹੋਵੇਗਾ। ਇਹ ਫ਼ੈਸਲਾ ਰਾਜ ਸਭਾ ਵਲੋਂ ਇਸ ਸਬੰਧੀ ਕੀਤੇ ਗਏ ਐਲਾਨ ਤੋਂ ਕਰੀਬ ਤਿੰਨ ਮਹੀਨਿਆਂ ਬਾਅਦ ਅੱਜ ਅੱਧੀ ਰਾਤ (ਬੁੱਧਵਾਰ ਤੇ ਵੀਰਵਾਰ ਦੀ ਰਾਤ) ਤੋਂ ਲਾਗੂ ਹੋਵੇਗਾ। ਭਾਰਤ ਵਿੱਚ ਇਸ…
  ਲਾਹੌਰ - ਪਾਕਿਸਤਾਨ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਦੇ ਅਮਲ ਦੀ ਅੱਜ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਦਸ ਏਕੜ ਤੋਂ ਵੱਧ ਰਕਬੇ ’ਚ ਬਣਨ ਵਾਲੀ ਬਾਬਾ ਗੁਰੂ ਨਾਨਕ ਦੇਵ ਕੌਮਾਂਤਰੀ ਯੂਨੀਵਰਸਿਟੀ ਦਾ ਨੀਂਹ ਪੱਥਰ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਨੇ ਰੱਖਿਆ। ਬਾਬੇ ਨਾਨਕ ਦੇ ਨਾਂ ਉੱਤੇ ਯੂਨੀਵਰਸਿਟੀ ਉਸਾਰਨ ਸਬੰਧੀ ਤਜਵੀਜ਼ ਡੇਢ ਦਹਾਕਾ ਪਹਿਲਾਂ ਸਾਹਮਣੇ ਆਈ ਸੀ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਸ ਸਾਲ ਜੁਲਾਈ ਵਿੱਚ ਯੂਨੀਵਰਸਿਟੀ ਦੀ ਨੀਂਹ ਰੱਖੀ ਸੀ।ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ਾਨ ਨੇ ਕਿਹਾ, ‘ਸਿੱਖ ਭਾਈਚਾਰੇ ਲਈ ਕਰਤਾਰਪੁਰ ਜਿੱਥੇ ਮਦੀਨਾ ਹੈ, ਉਥੇ ਨਨਕਾਣਾ ਸਾਹਿਬ ਭਾਈਚਾਰੇ ਦਾ ਮੱਕਾ ਹੈ।’ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਨੀਂਹ ਪੱਥਰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਵਜ਼ੀਰੇ ਆਜ਼ਮ ਨੇ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਤੀ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ’ਚ ਸਿਖਰਲੀ ਤਰਜੀਹ ਸੀ। ਗ੍ਰਹਿ ਮੰਤਰੀ ਇਜਾਜ਼ ਸ਼ਾਹ…
  ਚੰਡੀਗੜ੍ਹ - ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਦੀ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਨਿਵੇਕਲੇ ਉਪਰਾਲੇ ਵਜੋਂ ਏਅਰ ਇੰਡੀਆ ਨੇ ਆਪਣੇ ਬੋਇੰਗ ਹਵਾਈ ਜਹਾਜ਼ ’ਤੇ ਸਿੱਖਾਂ ਦਾ ਧਾਰਮਿਕ ਚਿੰਨ੍ਹ ‘ੴ’ (ਏਕ ਓਂਕਾਰ) ਲਿਖਵਾਇਆ ਹੈ। ‘ੴ’ ਸਿੱਖ ਧਰਮ ਦੇ ਫਲਸਫ਼ੇ ਦਾ ਕੇਂਦਰੀ ਧੁਰਾ ਹੈ। ਕੌਮੀ ਕੈਰੀਅਰ ਨੇ 31 ਅਕਤੂਬਰ ਤੋਂ ਅੰਮ੍ਰਿਤਸਰ ਤੋਂ ਸਟੈਨਸਟੈੱਡ ਯੂਕੇ ਜਾਣ ਵਾਲੀ ਆਪਣੀ ਬੋੋਇੰਗ 787 ਹਵਾਈ ਜਹਾਜ਼ ’ਤੇ ਇਸ ਧਾਰਮਿਕ ਚਿੰਨ੍ਹ ਨੂੰ ਲਿਖਵਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਕ ਟਵੀਟ ’ਚ ਕਿਹਾ, ‘ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਜਸ਼ਨਾਂ ਦੇ ਹਿੱਸੇ ਵਜੋਂ ਏਅਰਇੰਡੀਆ ਦੇ ਬੋਇੰਗ 787 ਡ੍ਰੀਮਲਾਈਨ ਹਵਾਈ ਜਹਾਜ਼ ਦੇ ਮਗਰਲੇ ਹਿੱਸੇ ’ਤੇ ‘ੴ’ ਲਿਖਿਆ ਵੇਖ ਕੇ ਦਿਲ ਨੂੰ ਵੱਡਾ ਸੁਕੂਨ ਮਿਲਿਆ।’ ਏਅਰਇੰਡੀਆ ਦੀ ਇਹ ਉਡਾਣ ਹਫ਼ਤੇ ’ਚ ਤਿੰਨ ਦਿਨ ਮੁੰਬਈ-ਅੰਮ੍ਰਿਤਸਰ-ਸਟੈਨਸਟੈੱਡ(ਲੰਡਨ) ਰੂਟ ’ਤੇ ਚੱਲੇਗੀ। ਇਹ ਉਡਾਣ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦੇਸ਼ਾਂ ’ਚ ਵਸੇ ਸਿੱਖ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਦੇ ਇਰਾਦੇ ਨਾਲ ਵਿਸ਼ੇਸ਼ ਤੌਰ ’ਤੇ ਸ਼ੁਰੂ ਕੀਤੀ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com