ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਡੇਰਾ ਬਾਬਾ ਨਾਨਕ - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਬਿਨਾਂ ਪਾਸਪੋਰਟ ਅਤੇ ਬਿਨਾਂ ਵੀਜ਼ਾ ਦਰਸ਼ਨ ਕਰਨ ਲਈ ਖੁੱਲ੍ਹਾ ਲਾਂਘਾ ਬਣ ਜਾਣ ਦੀ ਆਸ ਨੂੰ ਲੈ ਕੇ ਪਿਛਲੇ 18 ਸਾਲਾਂ ਤੋ ਅਰਦਾਸਾਂ ਕਰਨ ਵਾਲੀ ਸਵਰਗੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਹਰ ਮਹੀਨੇ ਦੀ ਤਰ੍ਹਾਂ ਮੱਸਿਆ ਦੇ ਦਿਹਾੜੇ 'ਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਿਧਾਇਕ ਨਕੋਦਰ, ਗੁਰਿੰਦਰ ਸਿੰਘ ਬਾਜਵਾ ਤੇ ਜਥੇਦਾਰ ਜਸਬੀਰ ਸਿੰਘ ਜ਼ਫ਼ਰਵਾਲ ਦੀ ਸਾਂਝੀ ਅਗਵਾਈ ਹੇਠ ਸੰਗਤਾਂ ਵਲੋਂ ਸਥਾਨਕ ਅੰਤਰਰਾਸ਼ਟਰੀ ਸਰਹੱਦ 'ਤੇ ਖੜ੍ਹ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ 226ਵੀਂ ਤੇ ਆਖਰੀ ਅਰਦਾਸ ਕੀਤੀ ਗਈ | ਅਰਦਾਸ ਕਰਨ ਤੋਂ ਬਾਅਦ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬੜੀ ਖੁਸ਼ੀ ਗੱਲ ਹੈ ਕਿ ਦੋਵਾਂ ਦੇਸ਼ਾਂ ਵਲੋਂ ਇਸ ਲਾਂਘੇ ਨੂੰ ਬਣਾਉਣ ਵਾਸਤੇ ਜੰਗੀ ਪੱਧਰ 'ਤੇ ਕੰਮ ਚਲਾਏ ਗਏ ਹਨ | ਇਸ…
    ਮੈਲਬਰਨ - ਆਸਟਰੇਲੀਅਨ ਸੰਸਦ ਵਿਚ ਕੌਮੀ ਸੰਸਥਾ ‘ਆਸਟਰੇਲੀਅਨ ਸਿੱਖ ਕੌਂਸਲ’ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸਮਾਗਮ ਦੌਰਾਨ ਅੱਜ ਪਹਿਲੀ ਵਾਰ ਆਸਟਰੇਲੀਅਨ ਸੰਸਦ ਵਿਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਅਤੇ ਰਵਾਇਤੀ ਸਾਜ਼ਾਂ ਨਾਲ ਕੀਰਤਨ ਹੋਇਆ। ਪਹਿਲੀ ਵਾਰ ਸਿੱਖਾਂ ਨੂੰ ਕਿਰਪਾਨ ਸਮੇਤ ਸੰਸਦ ਵਿਚ ਜਾਣ ਦੀ ਪ੍ਰਵਾਨਗੀ ਮਿਲੀ।ਇਸ ਮੌਕੇ ਪ੍ਰਧਾਨ ਮੰਤਰੀ ਦੇ ਸਹਾਇਕ ਬੈਨ ਮੌਰਟਨ, ਵਿਰੋਧੀ ਧਿਰ ਲੇਬਰ ਪਾਰਟੀ ਦੇ ਆਗੂ ਐਂਥਨੀ ਐਲਬਨੀਜ਼, ਗਰੀਨਜ਼ ਪਾਰਟੀ ਦੇ ਮੌਜੂਦਾ ਮੁਖੀ ਐਡਮ ਬੈਂਟ, ਉੱਤਰੀ ਆਸਟਰੇਲੀਆ ਤੋਂ ਸਿੱਖ ਮਸਲਿਆਂ ’ਤੇ ਆਵਾਜ਼ ਬੁਲੰਦ ਕਰਦੇ ਰਹੇ ਸੰਸਦ ਮੈਂਬਰ ਵਾਰੇਨ ਇੰਚ, ਸਿਆਸੀ ਆਗੂ ਬੌਬ ਕੈਟਰ, ਤਾਨੀਆ ਪਿਲਬਿਸ ਨੇ ਸਿੱਖਾਂ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਅਤੇ ਭਾਈਚਾਰੇ ਦੇ ਆਸਟਰੇਲੀਆ ਦੇ ਬਹੁਕੌਮੀ ਸਮਾਜ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। 40 ਮੈਂਬਰ ਪਾਰਲੀਮੈਂਟ ਸਮਾਗਮ ਵਿਚ ਸ਼ਾਮਲ ਹੋਏ। ਇਸ ਮੌਕੇ ਮੁਲਕ ਦੇ ਪ੍ਰਮੁੱਖ ਸ਼ਹਿਰਾਂ ਤੇ ਕਸਬਿਆਂ ਤੋਂ ਸਿੱਖ ਨੁਮਾਇੰਦੇ ਵੀ ਹਾਜ਼ਰ ਸਨ।ਇਸ ਮੌਕੇ ਸਿੱਖ ਰਿਸਰਚ ਇੰਟੀਚਿਊਟ ਅਮਰੀਕਾ ਤੋਂ ਪੁੱਜੇ ਹਰਿੰਦਰ ਸਿੰਘ ਖਾਲਸਾ ਨੇ ਵੱਖ ਵੱਖ…
    ਨੌਰਵਿਚ (ਕੋਨੈਕਟੀਕੱਟ, ਅਮਰੀਕਾ) - ਭਾਰਤ ਦੇ ਵਿਰੋਧ ਤੇ ਸਰਕਾਰ ਵੱਲੋਂ ਕੀਤੀ ਗੁਜ਼ਾਰਿਸ਼ ਮਗਰੋਂ ਇਥੇ ਓਟਿਸ ਲਾਇਬਰੇਰੀ ਵਿੱਚ ਲਗਪਗ ਤਿੰਨ ਮਹੀਨੇ ਪਹਿਲਾਂ ਸਥਾਪਤ ‘1984 ਸਿੱਖ ਨਸਲਕੁਸ਼ੀ ਯਾਦਗਾਰ’ ਨੂੰ ਉਥੋਂ ਹਟਾ ਦਿੱਤਾ ਗਿਆ ਹੈ। ਯਾਦਗਾਰ, 1984 ਵਿੱਚ ਭਾਰਤ ’ਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਮਾਰੇ ਗਏ ਸਿੱਖ ਪੀੜਤਾਂ ਨਾਲ ਸਬੰਧਤ ਸੀ। ਇਸ ਸਮਾਰਕ ਉੱਤੇ ਖਾਲਿਸਤਾਨੀ ਆਗੂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਵੀ ਲੱਗੀ ਸੀ।ਓਟਿਸ ਲਾਇਬਰੇਰੀ ਬੋਰਡ ਦੇ ਟਰੱਸਟੀਆਂ ਦੇ ਮੁਖੀ ਨਿਕੋਲਸ ਫੋਰਟਸਨ ਨੇ ਨੌਰਵਿਚ ਬੁਲਿਟਨ ਨੂੰ ਦੱਸਿਆ, ‘ਓਟਿਸ ਲਾਇਬਰੇਰੀ ਤੇ ਦਿ ਨੌਰਵਿਚ ਮੌਨੂਮੈਂਟਸ ਕਮੇਟੀ, ਯਾਦਗਾਰ ’ਤੇ ਲੱਗੀ ਪਲੇਕ (ਧਾਤ ਦੀ ਫੱਟੀ), ਝੰਡਿਆਂ ਤੇ ਤਸਵੀਰ ਨੂੰ ਉਥੋਂ ਹਟਾਉਣ ਲਈ ਸਾਂਝੇ ਤੌਰ ’ਤੇ ਸਹਿਮਤ ਹਨ।’ ਉਨ੍ਹਾਂ ਕਿਹਾ ਕਿ ਯਾਦਗਾਰ ਨੂੰ ਦੋ ਹਫ਼ਤੇ ਪਹਿਲਾਂ ਉਥੋਂ ਹਟਾ ਦਿੱਤਾ ਗਿਆ ਸੀ। ਸ਼ਹਿਰ ਵਿੱਚ ਸਿੱਖ ਭਾਈਚਾਰੇ ਦੇ ਆਗੂ ਤੇ ਮੁਕਾਮੀ ਕਾਰੋਬਾਰੀ ਸਵਰਨਜੀਤ ਸਿੰਘ ਖ਼ਾਲਸਾ ਨੇ ਯਾਦਗਾਰ ਲਈ ਕੁਝ ਰਾਸ਼ੀ ਦਾਨ ਵਜੋਂ ਦਿੱਤੀ ਸੀ। ਖ਼ਾਲਸਾ ਨੇ ਲਾਇਬਰੇਰੀ ਦੇ ਟਰੱਸਟੀਆਂ ਵੱਲੋਂ ਯਾਦਗਾਰ ਨੂੰ ਹਟਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ…
    ਲਾਹੌਰ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਮੁਲਕ ਚਿਰਾਂ ਤੋਂ ਉਡੀਕੇ ਜਾ ਰਹੇ ਕਰਤਾਰਪੁਰ ਲਾਂਘੇ ਨੂੰ 9 ਨਵੰਬਰ ਨੂੰ ਖੋਲ੍ਹੇ ਦੇਵੇਗਾ। ਖ਼ਾਨ ਨੇ ਫੇਸਬੁੱਕ ’ਤੇ ਲਿਖਿਆ ‘ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ, ਕਰਤਾਰਪੁਰ ਲਾਂਘੇ ਦਾ ਕੰਮ ਆਖ਼ਰੀ ਗੇੜ ਵਿਚ ਹੈ। ਉਸ ਨੂੰ ਨੌਂ ਨਵੰਬਰ ਨੂੰ ਸੰਗਤ ਲਈ ਖੋਲ੍ਹ ਦਿੱਤਾ ਜਾਵੇਗਾ। ਇਹ ਐਲਾਨ ਕਰ ਕੇ ਇਮਰਾਨ ਨੇ ਜਤਾਏ ਜਾ ਰਹੇ ਉਹ ਸਾਰੇ ਖ਼ਦਸ਼ੇ ਦੂਰ ਕਰ ਦਿੱਤੇ ਹਨ ਜਿਨ੍ਹਾਂ ਵਿਚ ਕਿਹਾ ਜਾ ਰਿਹਾ ਸੀ ਕਿ ਕੀ 12 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੋਲ੍ਹਿਆ ਜਾਵੇਗਾ ਕਿ ਨਹੀਂ। ਪਾਕਿ ਪ੍ਰਧਾਨ ਮੰਤਰੀ ਇਮਰਾਨ ਨੇ ਕਿਹਾ ਕਿ ਗੁਰਦੁਆਰੇ ਵਿਚ ਭਾਰਤ ਤੇ ਸੰਸਾਰ ਦੇ ਕਈ ਹਿੱਸਿਆਂ ਤੋਂ ਸਿੱਖ ਆਉਣਗੇ। ਇਹ ਸਿੱਖਾਂ ਲਈ ਇਕ ਵੱਡਾ ਧਾਰਮਿਕ ਕੇਂਦਰ ਬਣ ਜਾਵੇਗਾ ਤੇ ਇਸ ਨਾਲ ਸਥਾਨਕ ਅਰਥਵਿਵਸਥਾ ਵੀ ਮਜ਼ਬੂਤ ਹੋਵੇਗੀ।ਮੁਲਕ ਵਿਚ ਵਿਦੇਸ਼ੀ ਕਰੰਸੀ ਆਵੇਗੀ ਤੇ ਯਾਤਰਾ ਅਤੇ ਮਹਿਮਾਨ…
    ਨਵੀਂ ਦਿੱਲੀ - ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਮਨਾਉਣ ਲਈ ਪਾਕਿਸਤਾਨ ਨਾਲ ਅੰਦਰੂਨੀ ਖਿੱਚੋਤਾਣ ਦੇ ਚੱਲਦਿਆਂ ਸਰਕਾਰ ਨੇ ਇਸ ਮੁੱਦੇ ’ਤੇ ਪਹਿਲ ਹਾਸਲ ਕਰਨ ਦੀ ਕੋਸ਼ਿਸ਼ ਵਜੋਂ ਮੰਗਲਵਾਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ 90 ਰਾਜਦੂਤਾਂ ਨੂੰ ਲਿਆਉਣ ਦਾ ਪ੍ਰੋਗਰਾਮ ਉਲੀਕ ਦਿੱਤਾ ਹੈ। ਕੇਂਦਰ ਸਰਕਾਰ ਨੇ ਇਹ ਪ੍ਰੋਗਰਾਮ ਉਦੋਂ ਉਲੀਕਿਆ ਹੈ ਜਦੋਂ ਕਰਤਾਰਪੁਰ ਲਾਂਘਾ ਖੋੋਲ੍ਹਣ ਵਿੱਚ ਸਿਰਫ ਤਿੰਨ ਹਫ਼ਤਿਆਂ ਦਾ ਸਮਾਂ ਬਾਕੀ ਹੈ। ਜ਼ਿਕਰਯੋਗ ਹੈ ਕਿ ਭਾਰਤ ਤੇ ਪਾਕਿਸਤਾਨ ਮਜਬੂਰੀ ’ਚ ਕਰਤਾਰਪੁਰ ਲਾਂਘੇ ਉੱਤੇ ਹਸਤਾਖ਼ਰ ਕਰ ਰਹੇ ਹਨ ਕਿਉਂਕਿ ਪਾਕਿਸਤਾਨ ਨੇ ਪ੍ਰਤੀ ਸ਼ਰਧਾਲੂ ਲਾਈ 20 ਡਾਲਰ ਦੀ ਫੀਸ ਹਟਾਉਣ ਸਬੰਧੀ ਭਾਰਤ ਦੀ ਅਪੀਲ ਨਹੀਂ ਮੰਨੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਵਲੋਂ ਜਾਰੀ ਬਿਆਨ ਅਨੁਸਾਰ, ‘ਕਈ ਗੇੜ ਦੀ ਗੱਲਬਾਤ ਤੋਂ ਬਾਅਦ ਅਸੀਂ ਇੱਕ ਫੀਸ ਵਾਲੇ ਮੁੱਦੇ ਨੂੰ ਛੱਡ ਕੇ ਹੋਰ ਸਾਰੇ ਮੁੱਦਿਆਂ ਉੱਤੇ ਸਮਝੌਤੇ ਉੱਤੇ ਪੁੱਜ ਗਏ ਹਾਂ। ਇਹ ਫੀਸ 1420 ਰੁਪਏ ਪ੍ਰਤੀ ਸ਼ਰਧਾਲੂ ਬਣਦੀ ਹੈ। ਅਸੀਂ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਸ਼ਰਧਾਲੂਆਂ ਦੇ ਹਿਤ ਵਿੱਚ…
    ਨਵੀਂ ਦਿੱਲੀ - ਦਿੱਲੀ ਵਿੱਚ ਸਿੱਖ ਕਤਲੇਆਮ ਬਾਰੇ ਵੱਡਾ ਖੁਲਾਸਾ ਹੋਇਆ ਹੈ। ਅਦਾਲਤ ਵਿੱਚ ਇਹ ਖੁੱਲ੍ਹ ਕੇ ਸਾਹਮਣੇ ਆਇਆ ਹੈ ਕਿ ਪੁਲਿਸ ਹੀ ਦੋਸ਼ੀਆਂ ਨੂੰ ਬਚਾਉਂਦੀ ਆਈ ਹੈ। ਇਸ ਕਰਕੇ ਹੀ ਇੰਨੇ ਸਾਲਾਂ ਬਾਅਦ ਵੀ ਇਨਸਾਫ ਨਹੀਂ ਮਿਲ ਸਕਿਆ। ਦਰਅਸਲ ਸੱਜਣ ਕੁਮਾਰ ਤੇ ਚੁਰਾਸੀ ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ਨਾਲ ਪੁਲਿਸ ਦੀ ਗੰਢ-ਤੁੱਪ ਸਾਹਮਣੇ ਆਈ ਹੈ। ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਸਾਹਮਣੇ ਆਇਆ ਕਿ ਪੁਲਿਸ ਜਾਅਲੀ ਗਵਾਹ ਖੜ੍ਹੇ ਕਰਕੇ ਦੋਸ਼ੀਆਂ ਨੂੰ ਅਦਾਲਤਾਂ ਵਿੱਚੋਂ ਕਲੀਨ ਚਿੱਟ ਦੁਆਉਂਦੀ ਰਹੀ ਹੈ। ਪੁਲਿਸ ਨੇ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿੱਚ ਖੜ੍ਹਾ ਕਰਕੇ ਸੱਜਣ ਕੁਮਾਰ ਲਈ ਕਲੀਨ ਚਿੱਟ ਹਾਸਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਹ ਜਾਅਲੀ ਜੋਗਿੰਦਰ ਸਿੰਘ ਅਦਾਲਤ ਵਿੱਚ ਧਾਰਾ 164 ਤਹਿਤ ਆਪਣੇ ਬਿਆਨ ਦਰਜ ਕਰਵਾਉਂਦਾ ਰਿਹਾ। ਉਹ ਅਦਾਲਤ ਵਿੱਚ ਬਿਆਨ ਦਿੰਦਾ ਰਿਹਾ ਕਿ ਸੱਜਣ ਕੁਮਾਰ ਤੇ ਹੋਰ ਦੋਸ਼ੀ 1984 ਕਤਲੇਆਮ ਦੇ ਕੇਸਾਂ ਵਿੱਚ ਬੇਕਸੂਰ ਹਨ। ਦੋਸ਼ੀਆਂ ਦੀ ਪੁਲਿਸ ਨਾਲ ਗੰਢਤੁੱਪ ਉਦੋਂ ਜ਼ਾਹਰ ਹੋਈ ਜਦੋਂ ਅਸਲੀ ਜੋਗਿੰਦਰ ਸਿੰਘ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਹੋ ਗਿਆ।…
    ਚੰਡੀਗੜ੍ਹ - ਪੰਜਾਬ ਪੁਲੀਸ ਦੇ 120 ਅਫ਼ਸਰ/ਮੁਲਾਜ਼ਮਾਂ ’ਤੇ ਅਤਿਵਾਦ ਦੇ ਕਾਲੇ ਦੌਰ ਦੌਰਾਨ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਖ਼ਪਾਉਣ, ਅਗਵਾ ਕਰਨ ਜਾਂ ਹੋਰਨਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਕਾਰਨ ਸਖ਼ਤ ਸਜ਼ਾਵਾਂ ਹੋਣ ਦੀ ਤਲਵਾਰ ਲਟਕ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਤਿੰਨ ਪੰਨਿਆਂ ਦੀ ਜੋ ਚਿੱਠੀ ਲਿਖੀ ਗਈ ਹੈ ਉਸ ਮੁਤਾਬਕ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤਾਂ ਵਿੱਚ 31 ਅਜਿਹੇ ਮਾਮਲਿਆਂ ਦੀ ਸੁਣਵਾਈ ਚੱਲ ਰਹੀ ਹੈ। ਇਨ੍ਹਾਂ ਮਾਮਲਿਆਂ ਵਿੱਚ 120 ਅਫ਼ਸਰ ਤੇ ਮੁਲਾਜ਼ਮ ਨਾਮਜ਼ਦ ਹਨ ਜਿਨ੍ਹਾਂ ਨੂੰ ਸਜ਼ਾਵਾਂ ਹੋਣ ਦੇ ਆਸਾਰ ਹਨ। ਸਰਕਾਰ ਦਾ ਇਹ ਵੀ ਮੰਨਣਾ ਹੈ ਕਿ ਆਉਣ ਵਾਲੇ ਕੁੱਝ ਮਹੀਨਿਆਂ ਦੌਰਾਨ ਹੀ ਪੰਜਾਬ ਪੁਲੀਸ ਦੇ 10 ਅਫ਼ਸਰ ਤੇ ਮੁਲਾਜ਼ਮ ਜਿਨ੍ਹਾਂ ਵਿੱਚ ਡੀਐੱਸਪੀ ਰੈਂਕ ਦੇ ਦੋ ਅਫ਼ਸਰ ਵੀ ਸ਼ਾਮਲ ਹਨ, ਨੂੰ ਸਜ਼ਾਵਾਂ ਹੋਣ ਦੀ ਸੰਭਾਵਨਾ ਹੈ। ਪੰਜਾਬ ਸਰਕਾਰ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕੇਂਦਰੀ ਜਾਂਚ ਬਿਊਰੋ ਨੇ ਪੰਜਾਬ ਪੁਲੀਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਵਿਰੁੱਧ ਕਤਲ ਜਾਂ ਹੋਰਨਾਂ ਸੰਗੀਨ ਧਾਰਾਵਾਂ ਤਹਿਤ 101…
    ਇਸਲਾਮਾਬਾਦ - ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਸਿੱਖ ਸੰਗਤ ਵੱਲੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਅਜੇ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ। ਉਂਜ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਇਹ ਸਮੇਂ ’ਤੇ ਖੋਲ੍ਹ ਦਿੱਤਾ ਜਾਵੇਗਾ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਲਾਂਘੇ ਦੇ ਪ੍ਰਾਜੈਕਟ ਦੀ ਦੇਖ-ਰੇਖ ਕਰ ਰਹੇ ਸੀਨੀਅਰ ਅਧਿਕਾਰੀ ਨੇ ਮਹੀਨਾ ਕੁ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਇਥੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘‘ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ’ਤੇ ਮੁਕੰਮਲ ਹੋ ਜਾਵੇਗਾ। ਇਸ ਦਾ ਉਦਘਾਟਨ ਸਮੇਂ ’ਤੇ ਹੋਵੇਗਾ ਪਰ ਇਸ ਦੀ ਕੋਈ ਤਰੀਕ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਲਾਂਘੇ ਨੂੰ ਖੋਲ੍ਹਣ ਦੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ ਹੈ।’’ ਉਸ ਨੇ ਭਰੋਸਾ ਦਿੱਤਾ ਕਿ ਲਾਂਘਾ ਗੁਰੂ ਨਾਨਕ…
    ਨਾਗਪੁਰ - ਰਾਸ਼ਟਰੀ ਸਵੈਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸੰਘ ਆਪਣੇ ਇਸ ਨਜ਼ਰੀਏ ’ਤੇ ਅੱਜ ਵੀ ਕਾਇਮ ਹੈ ਕਿ ‘ਭਾਰਤ ਇੱਕ ਹਿੰਦੂ ਰਾਸ਼ਟਰ’ ਹੈ ਅਤੇ ਜੇਕਰ ਹਿੰਦੂ ਚਾਹੁੰਦੇ ਹਨ ਕਿ ਦੁਨੀਆਂ ਉਨ੍ਹਾਂ ਦੀ ਗੱਲ ਸੁਣੇ ਤਾਂ ਉਨ੍ਹਾਂ ਨੂੰ ਇੱਕਜੁੱਟ ਹੋਣ ਦੀ ਜ਼ਰੂਰਤ ਹੈ।ਇੱਥੋਂ ਦੇ ਰੇਸ਼ਮੀਬਾਗ ਮੈਦਾਨ ’ਚ ਦਸਹਿਰਾ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਘ ਮੁਖੀ ਨੇ ਕਿਹਾ ਕਿ ਦੇਸ਼ ਦੇ ਮਾਣ ਅਤੇ ਅਮਨ ਲਈ ਕੰਮ ਕਰ ਰਹੇ ਸਾਰੇ ਭਾਰਤੀ ਹਿੰਦੂ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਘ ਮੁਖੀ ਨੇ ਕਿਹਾ, ‘ਸੰਘ ਦਾ ਆਪਣੇ ਮੁਲਕ ਦੀ ਪਛਾਣ, ਸਾਡੀ ਸਾਰਿਆਂ ਦੀ ਸਾਂਝੀ ਪਛਾਣ, ਸਾਡੇ ਦੇਸ਼ ਦੇ ਸੁਭਾਅ ਦੀ ਪਛਾਣ ਬਾਰੇ ਸਪੱਸ਼ਟ ਨਜ਼ਰੀਆ ਤੇ ਐਲਾਨ ਹੈ ਅਤੇ ਸੰਘ ਇਸ ’ਤੇ ਅਟਲ ਹੈ ਕਿ ਭਾਰਤ ਹਿੰਦੁਸਤਾਨ, ਹਿੰਦੂ ਰਾਸ਼ਟਰ ਹੈ।’ਸੰਘ ਮੁਖੀ ਨੇ ਕਿਹਾ ਕਿ ਹਿੰਦੂ ਜੇਕਰ ਚਾਹੁੰਦੇ ਹਨ ਕਿ ਉਨ੍ਹਾਂ ਦੀ ਆਵਾਜ਼ ਦੁਨੀਆਂ ਸੁਣੇ ਤਾਂ ਉਨ੍ਹਾਂ ਨੂੰ ਇੱਕਜੁੱਟ ਹੋਣ ਤੇ ਸ਼ਕਤੀ ਹਾਸਲ ਕਰਨ ਜ਼ਰੂਰਤ ਹੈ। ਉਨ੍ਹਾਂ ਕਿਹਾ, ‘ਜੋ ਭਾਰਤ ਦੇ ਹਨ, ਜੋ ਭਾਰਤੀ…
    ਫ਼ਰੀਦਕੋਟ - ਬੇਅਦਬੀ ਕਾਂਡ ਤੋਂ ਬਾਅਦ 14 ਅਕਤੂਬਰ 2015 ਨੂੰ ਸ਼ਾਂਤਮਈ ਧਰਨਾ ਦੇ ਰਹੀਆਂ ਸੰਗਤ ਉੱਪਰ ਸਰਕਾਰ ਵੱਲੋਂ ਢਾਹੇ ਗਏ ਅਣਮਨੁੱਖੀ ਤਸ਼ੱਦਦ ਦੇ ਵਿਰੋਧ ’ਚ ‘ਦਰਬਾਰ-ਏ-ਖਾਲਸਾ’ ਜਥੇਬੰਦੀ ਨੇ 14 ਅਕਤੂਬਰ ਨੂੰ ਇਸ ਵਾਰ ਵੀ ਲਾਹਨਤ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਹਰਜਿੰਦਰ ਸਿੰਘ ਮਾਝੀ ਨੇ ਕਿਹਾ ਕਿ 14 ਅਕਤੂਬਰ ਨੂੰ ਸਵੇਰੇ 5 ਤੋਂ 8 ਵਜੇ ਤੱਕ ਬੱਤੀਆਂ ਵਾਲਾ ਚੌਕ ਕੋਟਕਪੂਰਾ ’ਚ ਨਿਤਨੇਮ ਕਰਨ ਮਗਰੋਂ 4 ਸਾਲ ਪਹਿਲਾਂ ਵਾਪਰੇ ਹਕੂਮਤੀ ਕਹਿਰ ਲਈ ਜ਼ਿੰਮੇਵਾਰ ਸਰਕਾਰ ਨੂੰ ਲਾਹਣਤਾਂ ਪਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇੱਕ ‘ਲਾਹਣਤ ਪੱਤਰ’ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਪੜ੍ਹਿਆ ਗਿਆ ਸੀ ਤੇ ਇਸ ਵਾਰ ਉਸੇ ਲਾਹਣਤ ਪੱਤਰ ਦਾ ਦੂਜਾ ਐਡੀਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਸਾਰੀਆਂ ਧਿਰਾਂ ਨੂੰ ਇਸ ਲਾਹਣਤ ਦਿਹਾੜੇ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੀਪ ਸਿੰਘ ਬਾਜਵਾ, ਜਥੇਦਾਰ ਮੱਖਣ ਸਿੰਘ ਨੰਗਲ, ਚਮਕੌਰ ਸਿੰਘ ਬੱਲਰਾਂ, ਸੁਖਵਿੰਦਰ ਸਿੰਘ ਬੱਬੂ, ਹਰਪਿੰਦਰ ਸਿੰਘ ਕੋਟਕਪੂਰਾ, ਹਰਦੇਵ ਸਿੰਘ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com