ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਰਈਆ - ਡੇਰਾ ਰਾਧਾ ਸੁਆਮੀ ਬਿਆਸ ਖ਼ਿਲਾਫ਼ ਸ਼ਾਂਤਮਈ ਧਰਨੇ ’ਤੇ ਬੈਠੇ ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਉਸ ਦੇ ਸਾਥੀਆਂ ਨੂੰ ਬਿਆਸ ਪੁਲੀਸ ਰਾਤ ਕਰੀਬ ਅੱਠ ਵਜੇ ਧਰਨੇ ਵਾਲੀ ਜਗ੍ਹਾ ਤੋਂ ਚੁੱਕ ਕੇ ਅਣਦੱਸੀ ਜਗ੍ਹਾ ਲੈ ਗਈ। ਪੁਲੀਸ ਉਨ੍ਹਾਂ ਦਾ ਸਾਮਾਨ ਅਤੇ ਦਰੀਆਂ ਵੀ ਨਾਲ ਹੀ ਲੈ ਗਈ। ਧਰਨਾਕਾਰੀਆਂ ਦੇ ਵਾਹਨ ਅਤੇ ਪਾਣੀ ਵਾਲੀ ਟੈਂਕੀ ਖੜ੍ਹੀ ਰਹਿਣ ਦਿੱਤੀ ਜਿਸ ਦੀ ਰਾਖੀ ਲਈ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਹਨ। ਇਸ ਸਬੰਧੀ ਡੀਐੱਸਪੀ ਬਾਬਾ ਬਕਾਲਾ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਲੜਾਈ ਦੇ ਖ਼ਤਰੇ ਨੂੰ ਦੇਖਦਿਆਂ ਧਰਨਾਕਾਰੀਆਂ ’ਤੇ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਜ਼ਿਕਰਯੋਗ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਤੋਂ ਪੀੜਤ ਕਿਸਾਨਾਂ ਵੱਲੋਂ ‘ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ’ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ਫਲਾਈਓਵਰ ਦੇ ਹੇਠਾਂ ਲਾਏ ਧਰਨੇ ਦਾ ਅੱਜ 26ਵੇਂ ਦਿਨ ਸੀ ਇਸ ਤੋਂ ਪਹਿਲਾਂ ਸਿਵਲ ਤੇ ਪੁਲੀਸ ਅਧਿਕਾਰੀਆਂ ਅਤੇ ਧਰਨਾਕਾਰੀਆਂ ਵਿਚਕਾਰ ਚੱਲੀ ਗੱਲਬਾਤ ਬੇਸਿੱਟਾ ਰਹੀ।…
    ਅੰਮ੍ਰਿਤਸਰ - ਮੁੰਬਈ ਤੋਂ ਬਾਅਦ ਹੁਣ ਕੋਲਕਾਤਾ ਵਿਚ ਸ੍ਰੀ ਦਰਬਾਰ ਸਾਹਿਬ ਦੀ ਨਕਲ ਕਰਕੇ ‘ਪੰਡਾਲ’ ਬਣਾਉਣ ਅਤੇ ਇਸ ਵਿਚ ਮੂਰਤੀਆਂ ਸਥਾਪਤ ਕਰਨ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ ਤੇ ਇਸ ਦੀ ਜਾਂਚ ਲਈ ਕੋਲਕਾਤਾ ਸਥਿਤ ਗੁਰਦੁਆਰਾ ਬੜਾ ਸਿੱਖ ਸੰਗਤ ਦੇ ਪ੍ਰਬੰਧਕਾਂ ਨੂੰ ਆਖਿਆ ਹੈ। ਕੋਲਕਾਤਾ ਵਿਚ ਇਸ ਵੇਲੇ ਦੁਰਗਾ ਪੂਜਾ ਚੱਲ ਰਹੀ ਹੈ। ਇਸ ਦੌਰਾਨ ਸਮੁੱਚੇ ਪੱਛਮੀ ਬੰਗਾਲ ਨੂੰ ਸਜਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਕੋਲਕਾਤਾ ਦੇ ਭਵਾਨੀਪੁਰ ਇਲਾਕੇ ਵਿਚ ਨਾਰਦਨ ਪਾਰਕ ਵਿਚ ਵਿਸ਼ਾਲ ਪੰਡਾਲ ਬਣਾਇਆ ਗਿਆ ਹੈ। ਇਸ ਪੰਡਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਆਕਾਰ ਅਤੇ ਦਿੱਖ ਦਿੱਤੀ ਗਈ ਹੈ ਜਿਥੇ ਗੁਰਬਾਣੀ ਦੇ ਕੀਰਤਨ ਦੀਆਂ ਧੁਨਾਂ ਵੀ ਸੁਣਾਈ ਦਿੰਦੀਆਂ ਹਨ ਪਰ ਪੰਡਾਲ ਅੰਦਰ ਮੂਰਤੀਆਂ ਸਥਾਪਤ ਕੀਤੀਆਂ ਹੋਈਆਂ ਹਨ। ਇੱਥੇ ਲੋਕ ਜੁੱਤੀਆਂ ਸਣੇ ਘੁੰਮ ਰਹੇ ਹਨ। ਇਸ ਦੀ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਹਨ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸਿੱਖ ਸੰਗਤਾਂ ਵਿਚ ਰੋਸ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ…
    ਅੰਮ੍ਰਿਤਸਰ - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਅੱਜ ਮੁੜ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਈ ਜਿਸ ਵਿੱਚ ਦੋਵਾਂ ਧਿਰਾਂ ਨੇ ਮੁੱਖ ਸਮਾਗਮ ਇੱਕ ਮੰਚ ਤੋਂ ਸਾਂਝੇ ਤੌਰ ਉੱਤੇ ਮਨਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਹ ਸਮਾਗਮ ਕਿਸ ਮੰਚ ’ਤੇ ਹੋਵੇਗਾ ਅਤੇ ਇਸ ਦੇ ਪ੍ਰਬੰਧ ਕੌਣ ਕਰੇਗਾ, ਫਿਲਹਾਲ ਇਸ ਬਾਰੇ ਕੁੱਝ ਵੀ ਤੈਅ ਨਹੀਂ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਦੇ ਨੁਮਾਇੰਦੇ ਵਜੋਂ ਸਿਰਫ ਇੱਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜੇ ਜਦੋਂ ਕਿ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਨਹੀਂ ਹੋਏ। ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਦੋ ਨੁਮਾਇੰਦੇ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ, ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂਵੇਲਾਂ ਅਤੇ ਬਾਬਾ ਨਾਰੰਗ ਸਿੰਘ ਸ਼ਾਮਲ ਹੋਏ। ਲਗਪਗ ਇੱਕ ਘੰਟਾ…
    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵੱਖ-ਵੱਖ ਗੁਰਮਤਿ ਸਮਾਗਮਾਂ ਦਾ ਵੇਰਵਾ ਅੱਜ ਜਾਰੀ ਕਰ ਦਿੱਤਾ ਹੈ। ਇਸ ਮੁਤਾਬਕ ਪਹਿਲੀ ਤੋਂ 13 ਨਵੰਬਰ ਤੱਕ ਗੁਰਮਤਿ ਸਮਾਗਮ ਨਿਰੰਤਰ ਜਾਰੀ ਰਹਿਣਗੇ। ਪਹਿਲੀ ਤੋਂ ਅੱਠ ਨਵੰਬਰ ਤੱਕ ਸਮਾਗਮਾਂ ਦਾ ਸਥਾਨ ਭਾਈ ਮਰਦਾਨਾ ਜੀ ਦੀਵਾਨ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜਦੋਂਕਿ 9 ਤੋਂ 12 ਨਵੰਬਰ ਤੱਕ ਦੇ ਸਮਾਗਮ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਚ ਹੋਣਗੇ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸੰਗਤ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਲਈ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸ ਤਹਿਤ ਪਹਿਲੀ ਤੋਂ 13 ਨਵੰਬਰ ਤੱਕ ਸਵੇਰੇ ਸ਼ਾਮ ਰਾਗੀ ਜਥੇ ਗੁਰਬਾਣੀ ਦਾ ਕੀਰਤਨ ਕਰਨਗੇ ਅਤੇ ਕਥਾ ਵਾਚਕ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ। ਇਸੇ ਦੌਰਾਨ ਵਿਸ਼ੇਸ਼ ਸਮਾਗਮਾਂ ਵਿਚ ਪਹਿਲੀ ਨਵੰਬਰ ਨੂੰ 550 ਰਬਾਬੀ ਤੰਤੀ ਸਾਜ਼ ਲੈ ਕੇ ਨਗਰ ਕੀਰਤਨ ਦੇ ਰੂਪ ਵਿਚ ਗੁਰਦੁਆਰਾ ਰਬਾਬਸਰ ਭਰੋਆਣਾ ਤੋਂ ਗੁਰਦੁਆਰਾ ਬੇਰ ਸਾਹਿਬ ਪੁੱਜਣਗੇ। ਦੋ ਨਵੰਬਰ ਨੂੰ ਮੁਲਕ ਭਰ ‘ਚ ਸੰਗਤ ਵੱਲੋਂ ਕੀਤੇ ਗਏ ਸਹਿਜਪਾਠਾਂ ਦੇ…
    ਚੰਡੀਗੜ੍ਹ - ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੇ ਆਗੂ ਜਗਮੀਤ ਸਿੰਘ ਨੇ ਮਾਂਟਰੀਅਲ, ਕਿਊਬੈੱਕ ਵਿੱਚ ਇਕ ਵੋਟਰ ਵੱਲੋਂ ਕੀਤੀ ਨਸਲੀ ਟਿੱਪਣੀ ਦਾ ਬੜੇ ਠਰ੍ਹੰਮੇ ਤੇ ਸ਼ਾਂਤ ਚਿੱਤ ਰਹਿ ਕੇ ਜਵਾਬ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ 26 ਸਕਿੰਟ ਦੀ ਇਸ ਵੀਡੀਓ ਵਿੱਚ ਜਗਮੀਤ ਇਕ ਭਰੇ-ਪੁਰੇ ਬਾਜ਼ਾਰ ਵਿੱਚ ਇਕ ਸ਼ਖ਼ਸ (ਵੋਟਰ) ਕੋਲ ਜਾਂਦਾ ਵਿਖਾਈ ਦਿੰਦਾ ਹੈ। ਇਹ ਵੋਟਰ ਜਗਮੀਤ ਨੂੰ ਕਹਿੰਦਾ ਹੈ, ‘ਜੇਕਰ ਤੁਸੀਂ ਆਪਣੀ ਪੱਗੜੀ ਲਾਹ ਦਿਓ ਤਾਂ ਤੁਸੀਂ ਪੂਰੇ ਕੈਨੇਡੀਅਨ ਲੱਗੋਗੇ।’ ਇਸ ਸ਼ਖ਼ਸ ਦੀ ਟਿੱਪਣੀ, ਜੋ ਥੋੜ੍ਹੀ ਨਸਲੀ ਜਾਪਦੀ ਸੀ, ਦਾ ਜਵਾਬ ਦਿੰਦਿਆਂ ਜਗਮੀਤ ਨੇ ਕਿਹਾ, ‘ਕੈਨੇਡਾ ਦੀ ਇਹੀ ਖੂਬਸੂਰਤੀ ਹੈ ਕਿ ਇਥੋਂ ਦੇ ਲੋਕ ਹਰ ਵਰਗ/ਵੰਨਗੀ ਦੇ ਲੋਕਾਂ ਨੂੰ ਪਸੰਦ ਕਰਦੇ ਹਨ।’ ਇਸ ਸ਼ਖ਼ਸ ਨੇ ਅੱਗੇ ਕਿਹਾ, ‘ਤੁਸੀਂ ਜਿਸ ਮੁਲਕ ਵਿੱਚ ਹੋਵੋ, ਉਸ ਮੁਤਾਬਕ ਵਿਹਾਰ ਕਰੋ।’ ਜਗਮੀਤ ਨੇ ਇਸ ਸ਼ਖ਼ਸ ਨਾਲ ਹੱਥ ਮਿਲਾਉਣ ਤੋਂ ਪਹਿਲਾਂ ਕਿਹਾ, ‘ਇਹ ਕੈਨੇਡਾ ਹੈ, ਜਿੱਥੇ ਤੁਹਾਨੂੰ ਆਪਣੀ ਪਸੰਦ-ਨਾਪਸੰਦ ਦੱਸਣ ਦੀ ਖੁੱਲ੍ਹ ਹੈ।’ ਮਗਰੋਂ ਜਗਮੀਤ ਨੇ ਇਸ ਵੀਡੀਓ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ…
    ਨੇਪਾਲ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਸਰਕਾਰ ਦੇ ਵਿਸ਼ੇਸ਼ ਸਹਿਯੋਗ ਸਦਕਾ ਭਾਰਤੀ ਅੰਬੈਸੀ ਅਤੇ ਸਿੱਖ ਸੰਗਤਾਂ ਵੱਲੋਂ 2 ਦਿਨਾਂ ਸਮਾਗਮ ਦਾ ਅਯੋਜਿਨ ਕੀਤਾ ਗਿਆ ,ਜਿਸ ਦੇ ਪਹਿਲੇ ਦਿਨ ਬੀਤੀ ਸ਼ਾਮ ਨੇਪਾਲ ਰਾਸ਼ਟਰ ਬੈਂਕ ਵੱਲੋਂ ਧੰਨ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਿੱਕੇ ਅਤੇ ਨੇਪਾਲ ਦੀ ਸਿੱਖ ਕੌਮ ਨਾਲ ਸਾਂਝ ਦਰਸਾਉਂਦੀ ਕਿਤਾਬ ਸਿੱਖ ਹੈਰੀਟੇਜ ਆਫ ਨੇਪਾਲ ਰਲੀਜ ਕੀਤੀ ਗਈ ਹੈ। ਇਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਨੇਪਾਲ ਦੇ ਰਿਜ਼ਰਵ ਬੈਂਕ ਯਾਨੀ ਕਿ ਨੇਪਾਲ ਰਾਸ਼ਟਰੀ ਬੈਂਕ ਦੇ ਗਵਰਨਰ ਚਿਰੰਜੀ ਬੀ ਨੇਪਾਲ, ਇੰਡਿਯਨ ਅੰਬੈਸਡਰ ਮਨਜੀਵ ਸਿੰਘ ਪੁਰੀ, ਡਾਕਟਰ ਦਲਜੀਤ ਸਿੰਘ ਚੀਮਾ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ , ਮੈਂਬਰ ਸ਼੍ਰੋਮਣੀ ਕਮੇਟੀ ਗੁਰਚਰਨ ਸਿੰਘ ਗਰੇਵਾਲ , ਮਹੰਤ ਮਨਜੀਤ ਸਿੰਘ ਜੰਮੂ , ਨੇਪਾਲ ਦੇ ਸਿੱਖ ਆਗੂ ਪ੍ਰੀਤਮ ਸਿੰਘ ਸਮੇਤ ਅਨੇਕਾਂ ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਮੌਜੂਦ…
    ਹਿਊਸਟਨ - ਅਮਰੀਕਾ ਦੇ ਟੈਕਸਸ ਸੂਬੇ ’ਚ ਭਾਰਤੀ-ਅਮਰੀਕੀ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ (42) ਦੀ ਟਰੈਫਿਕ ਸਿਗਨਲ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਧਿਕਾਰੀਆਂ ਮੁਤਾਬਕ ਉਸ ਦੇ ਸਿਰ ’ਚ ਕਈ ਗੋਲੀਆਂ ਮਾਰੀਆਂ ਗਈਆਂ। ਪੁਲੀਸ ਤੁਰੰਤ ਹਰਕਤ ’ਚ ਆਈ ਅਤੇ ਉਸ ਨੇ ਦੋਸ਼ੀ ਨੂੰ ਫੜ ਲਿਆ। ‘ਹਿਊਸਟਨ ਕ੍ਰੌਨੀਕਲ’ ਨੇ ਸ਼ੈਰਿਫ ਐੱਡ ਗੌਂਜ਼ਾਲੇਜ਼ ਦੇ ਹਵਾਲੇ ਨਾਲ ਕਿਹਾ ਕਿ ਧਾਲੀਵਾਲ ਨੇ ਇਕ ਕਾਰ ਨੂੰ ਰੋਕਿਆ ਜਿਸ ’ਚ ਮਹਿਲਾ ਅਤੇ ਇਕ ਵਿਅਕਤੀ ਸਵਾਰ ਸਨ। ਵਾਹਨ ’ਚੋਂ ਇਕ ਵਿਅਕਤੀ ਬਾਹਰ ਨਿਕਲਿਆ ਅਤੇ ਉਸ ਨੇ ਗੋਲੀਆਂ ਚਲਾ ਦਿੱਤੀਆਂ। ਸੰਦੀਪ ਸਿੰਘ ਧਾਲੀਵਾਲ ਕਾਊਂਟੀ ਦੇ ਪਹਿਲੇ ਸਿੱਖ ਡਿਪਟੀ ਸਨ ਅਤੇ ਉਨ੍ਹਾਂ 10 ਸਾਲ ਪਹਿਲਾਂ ਪੁਲੀਸ ਵਿਭਾਗ ’ਚ ਨੌਕਰੀ ਸ਼ੁਰੂ ਕੀਤੀ ਸੀ। ਉਹ ਟੈਕਸਸ ਦੇ ਅਜਿਹੇ ਪਹਿਲੇ ਪੁਲੀਸ ਅਧਿਕਾਰੀ ਸਨ, ਜਿਨ੍ਹਾਂ ਨੂੰ ਕੰਮ ਦੌਰਾਨ ਸਿੱਖ ਧਰਮ ਦੀ ਰਵਾਇਤ ਮੁਤਾਬਕ ਦਾੜ੍ਹੀ ਅਤੇ ਦਸਤਾਰ ਸਜਾਉਣ ਦੀ ਇਜਾਜ਼ਤ ਮਿਲੀ ਹੋਈ ਸੀ। ਹੈਰਿਸ ਕਾਊਂਟੀ ਸ਼ੈਰਿਫ ਦੇ ਦਫ਼ਤਰ ’ਚ ਮੇਜਰ ਮਾਈਕ ਲੀ ਮੁਤਾਬਕ ਸ੍ਰੀ ਧਾਲੀਵਾਲ ਨੇ ਸਈਪ੍ਰੈੱਸ ਏਰੀਆ ’ਚ ਵਿਲੈਂਸੀ ਕੋਰਟ…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ਸਬੰਧੀ ਅਦਾਲਤ ’ਚ ਕੇਸ ਦਾਇਰ ਕੀਤਾ ਹੈ। ਇਹ ਕੇਸ ਪੁਲਬੰਗਸ਼ ’ਚ ਦੋ ਸਿੱਖਾਂ ਨੂੰ ਜਿਊਂਦੇ ਸਾੜਨ ਅਤੇ ਗੁਰਦੁਆਰੇ ਨੂੰ ਅੱਗ ਲਾਏ ਜਾਣ ਨਾਲ ਸਬੰਧਤ ਹੈ। ਸਿੱਖ ਦੰਗਿਆਂ ਦੇ 35 ਵਰ੍ਹਿਆਂ ਮਗਰੋਂ ਕਾਂਗਰਸ ਪਾਰਟੀ ਦੇ ਤੀਜੇ ਸੀਨੀਅਰ ਆਗੂ ਖ਼ਿਲਾਫ਼ ਕੇਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਸੱਜਣ ਕੁਮਾਰ ਨੂੰ ਸਜ਼ਾ ਹੋ ਚੁੱਕੀ ਹੈ ਜਦਕਿ ਐੱਸਆਈਟੀ ਨੇ ਕਮਲਨਾਥ ਖ਼ਿਲਾਫ਼ ਕੇਸ ਮੁੜ ਖੋਲ੍ਹ ਦਿੱਤਾ ਹੈ। ਅੱਜ ਅਦਾਲਤ ਨੇ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕਰਨ ਦੇ ਮਾਮਲੇ ਵਿੱਚ ਸੀਬੀਆਈ ਨੂੰ ਨੋਟਿਸ ਜਾਰੀ ਕੀਤਾ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਕੇਸ ਰੋਜ਼ ਐਵੇਨਿਊ ਕੋਰਟ ਵਿਚ ਨਵੀਨ ਕਸ਼ਯਪ ਦੀ ਅਦਾਲਤ ’ਚ ਦਾਇਰ ਕੀਤਾ ਗਿਆ, ਜਿਥੇ ਦੋ ਚਸ਼ਮਦੀਦ ਗਵਾਹਾਂ ਅਮਰਜੀਤ ਸਿੰਘ ਤੇ ਹਰਪਾਲ ਕੌਰ ਨੇ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਜਗਦੀਸ਼ ਟਾਈਟਲਰ ਨੂੰ ਭੀੜ ਦੀ…
    ਐਸ.ਏ.ਐਸ. ਨਗਰ (ਮੁਹਾਲੀ) - ਬੇਅਦਬੀ ਮਾਮਲਿਆਂ ਸਬੰਧੀ ਜਾਰੀ ਜਾਂਚ ਤੋਂ ਸੀਬੀਆਈ ਨੇ ਅਚਾਨਕ ਵਧੀਕ ਐੱਸਪੀ ਪੀ. ਚੱਕਰਵਰਤੀ ਨੂੰ ਲਾਂਭੇ ਕਰ ਦਿੱਤਾ ਹੈ। ਹੁਣ ਇਸ ਕੇਸ ਦੀ ਪੈਰਵੀ ਨਵੇਂ ਜਾਂਚ ਅਧਿਕਾਰੀ ਸੀਬੀਆਈ ਦੇ ਵਧੀਕ ਐੱਸਪੀ ਅਨਿਲ ਯਾਦਵ ਕਰਨਗੇ। ਸੀਬੀਆਈ ਨੇ ਇਸ ਕੇਸ ਦੀ ਪਹਿਲਾਂ ਤੋਂ ਜਾਂਚ ਕਰ ਰਹੀ ਸਮੁੱਚੀ ਟੀਮ ਨੂੰ ਹੀ ਬਦਲ ਦਿੱਤਾ ਹੈ ਤੇ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਹੈ।ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ ਲਈ ਦਾਇਰ ਅਰਜ਼ੀ ’ਤੇ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਜਿਵੇਂ ਹੀ ਜੱਜ ਨੇ ਕੇਸ ਦੀ ਸੁਣਵਾਈ ਸ਼ੁਰੂ ਕੀਤੀ ਤਾਂ ਸੀਬੀਆਈ ਦੇ ਵਕੀਲ ਅਤੇ ਵਧੀਕ ਐੱਸਪੀ ਅਨਿਲ ਯਾਦਵ ਨੇ ਅਦਾਲਤ ਨੂੰ ਦੱਸਿਆ ਕਿ ਉਹ ਸੀਬੀਆਈ ਦੇ ਨਵੇਂ ਜਾਂਚ ਅਧਿਕਾਰੀ ਹਨ। ਇਸ ਕੇਸ ਬਾਰੇ ਉਨ੍ਹਾਂ ਨੂੰ ਬਹੁਤੀ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਉਹ ਹੁਣ ਤੱਕ ਦੀ ਪੜਤਾਲ ਤੋਂ ਵਾਕਿਫ਼ ਹਨ। ਇਹੀ ਨਹੀਂ ਉਨ੍ਹਾਂ ਨੂੰ ਪੂਰੇ ਦਸਤਾਵੇਜ਼ ਵੀ ਨਹੀਂ ਮਿਲੇ ਹਨ। ਇਸ ਕਰ ਕੇ ਉਨ੍ਹਾਂ (ਨਵੇਂ ਜਾਂਚ ਅਧਿਕਾਰੀ)…
    ਲੰਡਨ - ਸਿੱਖ ਫੈਡਰੇਸ਼ਨ ਯੂ. ਕੇ. ਵਲੋਂ ਸਿੱਖ ਮਸਲਿਆਂ ਨੂੰ ਲੈ ਕੇ ਅੰਤਰਰਾਸ਼ਟਰੀ ਸਿੱਖ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ | ਜਿਸ ਨੂੰ ਜਨਵਰੀ 2020 'ਚ ਜਾਰੀ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੈਸ ਸਕੱਤਰ ਹਰਨੇਕ ਸਿੰਘ ਨੇ ਕਿਹਾ ਹੈ ਕਿ ਦੇਸ਼-ਵਿਦੇਸ਼ 'ਚ ਵਸਦੇ ਸਿੱਖਾਂ ਨੂੰ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜਿਸ ਕਰਕੇ ਵੱਖ-ਵੱਖ ਦੇਸ਼ਾਂ ਵਿਚ ਵਸਦੇ ਸਿੱਖਾਂ ਨਾਲ ਸਲਾਹ ਮਸ਼ਵਰਾ ਕਰਕੇ ਇਕ ਸਾਂਝਾ ਚੋਣ ਮਨੋਰਥ ਪੱਤਰ ਤਿਆਰ ਕੀਤਾ ਜਾ ਰਿਹਾ ਹੈ | ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ 40 ਵੱਖ-ਵੱਖ ਦੇਸ਼ਾਂ ਦੇ ਸਿੱਖ ਕਾਰਕੁੰਨਾਂ ਵਲੋਂ ਮਿਲ ਕੇ ਇਨਸਾਫ ਅਤੇ ਸਿੱਖਾਂ ਦੇ ਹੱਕਾਂ ਲਈ ਇਸ ਦੀ ਵਰਤੋਂ ਕਰਨਗੇ ਅਤੇ ਹਰ 6 ਮਹੀਨੇ ਬਾਅਦ ਇਸ ਬਾਰੇ ਵਿਚਾਰ ਚਰਚਾ ਹੋਇਆ ਕਰੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਚੋਣ ਮਨੋਰਥ ਪੱਤਰ ਅੰਗਰੇਜ਼ੀ, ਫਰੈਂਚ, ਸਪੈਨਿਸ਼, ਕਰਮਨੀ ਅਤੇ ਇਟਾਲੀਅਨ ਤੋਂ ਇਲਾਵਾ ਹੋਰ ਭਾਸ਼ਾਵਾਂ 'ਚ ਵੀ ਉਪਲੱਬਧ ਹੋਵੇਗਾ | ਇਸ ਚੋਣ ਮਨੋਰਥ ਪੱਤਰ ਵਿੱਚ 1984 ਦੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com