ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਬਟਾਲਾ - ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅੱਜ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੋਇੰਦਵਾਲ ਤੋਂ ਕਾਰਸੇਵਾ ਵਾਲੇ ਬਾਬਾ ਸੁਬੇਗ ਸਿੰਘ ਨੇ ਸਵਾਗਤੀ ਗੇਟਾਂ ਦੇ ਉਸਾਰੀ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ। ਸ੍ਰੀ ਰੰਧਾਵਾ ਨੇ ਦੱਸਿਆ ਕਿ ਸਵਾਗਤੀ ਗੇਟਾਂ ’ਤੇ ਕਿਸੇ ਸਿਆਸੀ ਆਗੂ ਦਾ ਨਾਂ ਨਹੀਂ ਹੋਵੇਗਾ, ਸਗੋਂ ਇਹ ਗੇਟ ਮਹਾਨ ਸ਼ਖ਼ਸੀਅਤਾਂ ਦੇ ਨਾਂ ’ਤੇ ਹੋਣਗੇ।ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਕਿਸਤਾਨ ’ਚ ਲਾਂਘੇ ਦਾ ਕੰਮ ਨਾ ਹੋਣ ਦੇ ਬਿਆਨ ਦੀ ਤਿੱਖੇ ਸ਼ਬਦਾਂ ਵਿੱਚ ਨਿਖ਼ੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਦਿਮਾਗੀ ਸੰਤੁਲਨ ਗੁਆ ਬੈਠੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਲਾਂਘੇ ਸਬੰਧੀ ਕਰੀਬ 85 ਫ਼ੀਸਦੀ ਕਾਰਜ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਗੇਟ ਦਾ ਨਾਂ ਕਰਤਾਰਪੁਰ ਸਾਹਿਬ ਲਾਂਘਾ ਗੇਟ ਹੋਵੇਗਾ। ਨਵੇਂ ਬਣਨ ਵਾਲੇ ਗੇਟਾਂ ਤੇ ਡਿਉਢੀਆਂ ਦੇ ਨਾਂ ਮਾਤਾ ਸੁਲੱਖਣੀ ਜੀ, ਬਾਬਾ ਸ੍ਰੀ ਚੰਦ, ਬਾਬਾ ਬੁੱਢਾ ਜੀ ਅਤੇ ਬਾਬਾ ਸਿੰਧ ਸਿੰਹੁ ਰੰਧਾਵਾ ਸਣੇ ਹੋਰ ਸ਼ਖ਼ਸੀਅਤਾਂ ਦੇ ਨਾਂ ’ਤੇ ਹੋਣਗੇ। ਸ੍ਰੀ ਰੰਧਾਵਾ ਨੇ…
  ਚੰਡੀਗੜ੍ਹ - ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮਨੁੱਖੀ ਹੱਕਾਂ ਬਾਰੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਛੇ ਮਹੀਨੇ ਪਹਿਲਾਂ ਪੈਰੋਲ ਉੱਤੇ ਰਿਹਾਅ ਕੀਤੇ ਜਾਣ ਸਬੰਧੀ ਆਪਣੇ ਹੀ ਇਕਹਿਰੇ ਬੈਂਚ ਦੇ ਹੁਕਮਾਂ ਉੱਤੇ ਰੋਕ ਲਾ ਦਿੱਤੀ ਹੈ। ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਇਹ ਹਦਾਇਤਾਂ ਪਰਮਜੀਤ ਕੌਰ ਖਾਲੜਾ ਵੱਲੋਂ ਦਾਖ਼ਲ ਪਟੀਸ਼ਨ ਉੱਤੇ ਦਿੱਤੀਆਂ ਹਨ। ਕੇਸ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ।ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਅਕਾਲੀ ਦਲ ਦੇ ਮਨੁੱਖੀ ਹੱਕਾਂ ਬਾਰੇ ਵਿੰਗ ਦੇ ਜਨਰਲ ਸਕੱਤਰ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਧਾਰਾ 120ਬੀ, 364, 302, 34 ਤੇ 201 ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਕੇਸ ਦੀ ਜਾਂਚ ਸੀਬੀਆਈ ਨੇ ਕੀਤੀ ਸੀ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਨਵੰਬਰ 2005 ਵਿੱਚ ਜਸਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਸਪਾਲ ਸਿੰਘ ਨੇ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਅਪੀਲ ਸਰਕਾਰ ਵੱਲੋਂ…
  ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਇਕ ਆਗੂ ਸੁਨੀਤਾ ਸਿੰਘ ਗੌੜ ਨੇ ਆਪਣੀ ਫੇਸਬੁੱਕ ਪੋਸਟ ਰਾਹੀਂ ਹਿੰਦੂਆਂ ਨੂੰ ਮੁਸਲਿਮ ਔਰਤਾਂ ਨਾਲ ਗੈਂਗਰੇਪ ਕਰਨ ਲਈ ਉਕਸਾਇਆ ਸੀ। ਗੌੜ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ ਸੀ, "ਉਨ੍ਹਾਂ (ਮੁਸਲਮਾਨਾਂ) ਦਾ ਇੱਕੋ ਹੱਲ ਹੈ। ਹਿੰਦੂ ਭਰਾਵਾਂ ਨੂੰ 10-10 ਦੇ ਟੋਲੇ ਬਣਾਉਣੇ ਚਾਹੀਦੇ ਹਨ ਤੇ ਉਨ੍ਹਾਂ (ਮੁਸਲਮਾਨਾਂ) ਦੀਆਂ ਮਾਵਾਂ ਤੇ ਭੈਣਾਂ ਨਾਲ ਖੁੱਲ੍ਹੇਆਮ ਗਲ਼ੀਆਂ ਵਿੱਚ ਸਮੂਹਿਕ ਬਲਾਤਕਾਰ ਕਰਨ... ਤੇ ਫਿਰ ਉਨ੍ਹਾਂ ਨੂੰ ਬਾਜ਼ਾਰ ਵਿਚਾਲੇ ਟੰਗ ਦਿਓ ਤਾਂ ਕਿ ਹੋਰ ਦੇਖ ਸਕਣ।" ਇਸਤਰੀ ਆਗੂ ਨੇ ਇਹ ਵੀ ਦੱਸਿਆ ਕਿ ਜੇਕਰ ਅਸੀਂ ਭਾਰਤ ਦੀ ਰੱਖਿਆ ਕਰਨੀ ਹੈ ਤਾਂ ਹਿੰਦੂ ਮਰਦਾਂ ਨੂੰ ਮੁਸਲਿਮ ਔਰਤਾਂ ਨਾਲ ਲਾਜ਼ਮੀ ਤੌਰ 'ਤੇ ਬਲਾਤਕਾਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਕੋਈ ਵੀ ਰਸਤਾ ਨਹੀਂ ਹੈ। ਕੁੱਝ ਹੀ ਸਮੇਂ ਵਿੱਚ ਸੁਨੀਤਾ ਗੌੜ ਦੀ ਪੋਸਟ ਖ਼ਿਲਾਫ਼ ਟਿੱਪਣੀਆਂ ਹੋਣੀਆਂ ਸ਼ੁਰੂ ਹੋ ਗਈਆਂ ਤੇ ਸਵਰਾ ਭਾਸਕਰ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ ਇਸ ਖ਼ਿਲਾਫ਼ ਬੀਜੇਪੀ ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਨੂੰ ਸਵਾਲ ਕੀਤੇ। ਇਸ ਮਾਮਲੇ 'ਤੇ ਜਵਾਬ ਦਿੰਦਿਆਂ…
  ਵਾਸ਼ਿੰਗਟਨ - ਸਿੱਖ ਕਾਰਕੁਨਾਂ ਦੇ ਇਕ ਸਮੂਹ ਨੇ 2011 ਵਿਚ ਧਾਰਮਿਕ ਤੌਰ ’ਤੇ ਪੱਖਪਾਤੀ ਨੀਤੀਆਂ ਦਾ ਬਚਾਅ ਕਰਨ ਲਈ ਡੈਮੋਕਰੈਟ ਕਮਲਾ ਹੈਰਿਸ ਨੂੰ ਇਕ ਆਨਲਾਈਨ ਮੁਹਿੰਮ ਰਾਹੀਂ ਮੁਆਫ਼ੀ ਮੰਗਣ ਲਈ ਕਿਹਾ ਹੈ। ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਕਮਲਾ ਹੈਰਿਸ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੈ। ਦੱਸਣਯੋਗ ਹੈ ਕਿ 2011 ਦੇ ਨੇਮਾਂ ਮੁਤਾਬਕ ਜੇਲ੍ਹ ਦੇ ਸੁਰੱਖਿਆ ਕਰਮੀਆਂ ਨੂੰ ਧਾਰਮਿਕ ਕਾਰਨਾਂ ਦੇ ਪੱਖ ਤੋਂ ਵੀ ਦਾੜ੍ਹੀ ਰੱਖਣ ਦੀ ਛੋਟ ਨਹੀਂ ਮਿਲ ਰਹੀ ਸੀ। ਇਕ ਬਿਆਨ ਮੁਤਾਬਕ ਇਨ੍ਹਾਂ ਸਿੱਖ ਕਾਰਕੁਨਾਂ ਨੇ ਦੋਸ਼ ਲਾਇਆ ਹੈ ਕਿ ਕੈਲੀਫੋਰਨੀਆ ਦੀ ਅਟਾਰਨੀ ਜਨਰਲ ਹੁੰਦਿਆਂ ਹੈਰਿਸ ਨੇ ਦਾੜ੍ਹੀ ਨਾ ਰੱਖਣ ਦੇਣ ਦੀ ਇਸ ਨੀਤੀ ਦਾ ਬਚਾਅ ਕੀਤਾ ਸੀ। ਨੀਤੀਗਤ ਬਦਲਾਅ ਤੋਂ ਬਗ਼ੈਰ 2011 ਵਿਚ ਜਿਨ੍ਹਾਂ ਕੇਸਾਂ ਦਾ ਨਿਬੇੜਾ ਹੋਇਆ, ਉਨ੍ਹਾਂ ਬਾਰੇ ਅਮਰੀਕੀ ਕਾਨੂੰਨ ਵਿਭਾਗ ਨੂੰ ਸਿਵਲ ਅਧਿਕਾਰ ਮਾਮਲਿਆਂ ਦੀ ਜਾਂਚ ਸ਼ੁਰੂ ਕਰਨੀ ਪਈ। ਕੈਲੀਫੋਰਨੀਆ ਦੇ ਸਿੱਖਾਂ ਦੀ ਲਾਬਿੰਗ ਕਰ ਕੇ ਅਗਲੇ ਸਾਲ ਤੋਂ ਕੰਮ ਵਾਲੀਆਂ ਥਾਵਾਂ ’ਤੇ ਜ਼ਿਆਦਾ ਧਾਰਮਿਕ ਛੋਟ ਦੇਣ ਵਾਲੀ ਨੀਤੀ ਬਣੀ। ਇਸ ਆਨਲਾਈਨ…
  ਪਟਿਆਲਾ - ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਮਹਿੰਦਰਪਾਲ ਬਿੱਟੂ ਦੀ ਨਾਭਾ ਜੇਲ੍ਹ ’ਚ ਕੀਤੀ ਗਈ ਹੱਤਿਆ ਦੇ ਸਬੰਧ ’ਚ ਅਜੇ ਤੱਕ ਕਿਸੇ ਬਾਹਰੀ ਤਾਕਤ ਦਾ ਹੱਥ ਹੋਣ ਦਾ ਖ਼ੁਲਾਸਾ ਨਹੀਂ ਹੋਇਆ ਹੈ। ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ (ਕੈਦੀਆਂ) ਦੀ ਅੱਠ ਦਿਨਾਂ ਤੋਂ ਜਾਰੀ ਪੁੱਛਗਿੱਛ ਦੌਰਾਨ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਕਤਲ ਦੀ ਸਾਜ਼ਿਸ਼ ਇਨ੍ਹਾਂ ਵਿਚੋਂ ਹੀ ਚਾਰ ਮੁਲਜ਼ਮਾਂ ਵੱਲੋਂ ਘੜ੍ਹੀ ਦੱਸੀ ਜਾ ਰਹੀ ਹੈ। ਇਨ੍ਹਾਂ ਮੁਲਜ਼ਮਾਂ ਵਿਚ ਉਮਰ ਕੈਦੀ ਗੁਰਸੇਵਕ ਸਿੰਘ ਝਿਓਰਹੇੜੀ, ਹਵਾਲਾਤੀ ਮਨਿੰਦਰ ਸਿੰਘ ਭਗੜਾਣਾ, ਲਖਵੀਰ ਸਿੰਘ ਸਲਾਣਾ ਅਤੇ ਕੈਦੀ ਹਰਪ੍ਰੀਤ ਸਿੰਘ ਨਾਗਰਾ ਸਮੇਤ ਹਵਾਲਾਤੀ ਜਸਪ੍ਰੀਤ ਸਿੰਘ ਉਰਫ਼ ਨਿਹਾਲ ਸਿੰਘ ਸ਼ਾਮਲ ਹਨ। ਸੀਆਈਏ ਪਟਿਆਲਾ ’ਚ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਨਿਗਰਾਨੀ ਹੇਠ ਰੱਖੇ ਗਏ ਮੁਲਜ਼ਮਾਂ ਤੋਂ ਸਿਟ ਸਮੇਤ ਹੋਰ ਅਧਿਕਾਰੀ ਵੀ ਪੁੱਛਗਿੱਛ ਕਰ ਚੁੱਕੇ ਹਨ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਘਟਨਾ ਪਿੱਛੇ ਕਿਸੇ ਵੀ ਖਾੜਕੂ ਅਤੇ ਗੈਂਗਸਟਰ ਗੁੱਟ ਸਮੇਤ ਕਿਸੇ ਰਾਜਸੀ ਜਾਂ ਹੋਰ ਵਿਅਕਤੀ ਦਾ ਹੱਥ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਹੈ। ਅਧਿਕਾਰੀਆਂ ਅਨੁਸਾਰ ਬਿੱਟੂ…
  ਲਾਹੌਰ - ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ, ਜਿਸ ਵਿਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਸ. ਗੁਰਮੀਤ ਸਿੰਘ ਬੂਹ, ਡਾ. ਆਮਿਰ ਅਹਿਮਦ ਚੇਅਰਮੈਨ ਈ.ਟੀ.ਪੀ.ਬੀ., ਸ. ਤਾਰਾ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਤਾਰਿਕ ਵਜ਼ੀਰ ਖਾਂ ਸਕੱਤਰ ਈ.ਟੀ.ਪੀ.ਬੀ., ਇਮਰਾਨ ਗੌਂਦਲ ਡਿਪਟੀ ਸਕੱਤਰ ਈ.ਟੀ.ਪੀ.ਬੀ., ਸ. ਮਹਿੰਦਰਪਾਲ ਸਿੰਘ ਪਾਰਲੀਮੈਂਟਰੀ ਸਕੱਤਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਬੇਹੱਦ ਸਤਿਕਾਰ ਵਾਲਾ ਹੈ। ਇਥੇ ਸਿੱਖੀ ਦਾ ਨਿਕਾਸ, ਵਿਕਾਸ ਤੇ ਵਿਗਾਸ ਹੋਇਆ। ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਹੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸੁਤੰਤਰ ਸਿੱਖ ਰਾਜ ਕਾਇਮ ਕੀਤਾ ਅਤੇ 1799 ਈ: ਵਿਚ ਲਾਹੌਰ ਦੇ ਸ਼ਾਹੀ ਕਿਲ੍ਹੇ ’ਤੇ ਖ਼ਾਲਸਾਈ ਨਿਸ਼ਾਨ ਝੂਲਾਇਆ।ਉਨ੍ਹਾਂ ਆਖਿਆ ਕਿ ਮਹਾਰਾਜਾ…
  ਇਸਲਾਮਾਬਾਦ - 19ਵੀਂ ਸਦੀ ਵਿੱਚ ਪੰਜਾਬ ਉੱਤੇ ਕਰੀਬ 40 ਸਾਲ ਰਾਜ ਕਰਨ ਵਾਲੇ ਅਤੇ ਸਿੱਖ ਰਾਜ ਨੂੰ ਅਫਗਾਨਿਸਤਾਨ ਤੱਕ ਫੈਲਾਉਣ ਵਾਲੇ ਸਿੱਖ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਅੱਜ ਉਨ੍ਹਾਂ ਦੀ ਬਰਸੀ ਮੌਕੇ ਲਾਹੌਰ ਦੇ ਇਤਿਹਾਸਕ ਕਿਲੇ ਵਿੱਚ ਉਦਘਾਟਨ ਕੀਤਾ ਗਿਆ। ਇਸ ਬੁੱਤ ਵਿੱਚ ਮਹਾਰਾਜੇ ਨੂੰ ਘੋੜੇ ਉੱਤੇ ਬੈਠਿਆਂ ਦਿਖਾਇਆ ਗਿਆ ਹੈ। ਇਸ ਬੁੱਤ ਨੂੰ ਲਾਹੌਰ ਦੇ ਕਿਲੇ ਵਿੱਚ ਮਾਈ ਜਿੰਦਾ ਹਵੇਲੀ ਦੀ ਸਿੱਖ ਗੈਲਰੀ ਵਿੱਚ ਸਥਾਪਿਤ ਕੀਤਾ ਗਿਆ ਹੈ। ਇਸ ਸਮਾਰੋਹ ਵਿੱਚ ਪਾਕਿਸਤਾਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਪੰਜਾਬੀ ਸਿੱਖ ਮਹਾਰਾਜੇ ਦਾ ਇਹ ਬੁੱਤ ਭਾਰਤ ਤੇ ਪਕਿਸਤਾਨ ਵਿੱਚ ਆਪਣੇ ਆਪ ਵਿੱਚ ਪਹਿਲਾ ਅਤੇ ਵਿਲੱਖਣ ਬੁੱਤ ਹੈ। ਇਸ ਪਹਿਲਕਦਮੀ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਕਲਾ ਪ੍ਰੇਮੀਆਂ ’ਚ ਉਤਸ਼ਾਹ ਦਾ ਮਾਹੌਲ ਹੈ। ਇਸ ਬੁੱਤ ਨੂੰ ਤਿਆਰ ਕਰਨ ਵਾਲੇ ਕਲਾਕਾਰ ਨੇ ਦੱਸਿਆ ਕਿ ਬੁੱਤ ਵਿੱਚ ਮਹਾਰਾਜੇ ਦੀਆਂ ਸਾਰੀਆਂ ਖੂਬੀਆਂ ਨੂੰ ਦਰਸਾਇਆ ਗਿਆ ਹੈ। ਇਸ ਬੁੱਤ ਵਿੱਚ ਮਹਾਰਾਜਾ ਰਣਜੀਤ ਸਿੰਘ ਆਪਣੇ ਮਨਪਸੰਦ ਅਰਬੀ ਘੋੜੇ ਕਹਾਰ ਬਹਾਰ ਉੱਤੇ ਬੈਠਾ ਹੈ। ਇਹ ਅਫਗਾਨਿਸਤਾਨ ਦੇ…
  ਨਵੀਂ ਦਿੱਲੀ - ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਧਾਰਮਿਕ ਆਜ਼ਾਦੀ ਦੇ ਹੱਕ ਵਿੱਚ ‘ਮਜ਼ਬੂਤੀ’ ਨਾਲ ਬੋਲਣ ਦਾ ਸੱਦਾ ਦਿੰਦਿਆਂ ਜ਼ੋਰ ਦਿੱਤਾ ਕਿ ਜੇਕਰ ਇਨ੍ਹਾਂ (ਹੱਕਾਂ) ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਕੀਤਾ ਗਿਆ ਤਾਂ ਦੁਨੀਆ ਦਾ ਬੁਰਾ ਹਾਲ ਹੋ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਸਦਰ ਡੋਨਲਡ ਟਰੰਪ ਦੀ ਤਾਰੀਫ਼ ਕਰਦਿਆਂ ਕਿਹਾ ਕਿ ਦੋਵੇਂ ਆਗੂ ਨਿਡਰ ਹਨ, ਜੋ ਜੋਖ਼ਮ ਲੈਣ ਤੋਂ ਨਹੀਂ ਡਰਦੇ।ਧਾਰਮਿਕ ਆਜ਼ਾਦੀ ਬਾਰੇ ਸ੍ਰੀ ਪੌਂਪੀਓ ਦੀ ਇਹ ਟਿੱਪਣੀ ਇਸ ਲਈ ਵੀ ਅਹਿਮ ਹੈ ਕਿਉਂਕਿ ਅਮਰੀਕੀ ਵਿਦੇਸ਼ ਵਿਭਾਗ ਨੇ ਅਜੇ ਪਿਛਲੇ ਹਫ਼ਤੇ ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਆਪਣੀ ਸਾਲਾਨਾ ਰਿਪੋਰਟ-2018 ਵਿੱਚ ਇਹ ਕਥਿਤ ਦਾਅਵਾ ਕੀਤਾ ਹੈ ਕਿ ਸਾਲ 2018 ਵਿੱਚ ਕੱਟੜਵਾਦੀ ਹਿੰਦੂ ਜਥੇਬੰਦੀਆਂ ਨੇ ਹਜੂਮੀ ਹਿੰਸਾ ਰਾਹੀਂ ਘੱਟਗਿਣਤੀਆਂ ਖਾਸ ਕਰਕੇ ਮੁਸਲਮਾਨਾਂ ਨੂੰ ਗਾਂ ਦੇ ਮੀਟ ਜਾਂ ਵਪਾਰ ਦੇ ਬਹਾਨੇ ਨਿਸ਼ਾਨਾ ਬਣਾਉਣਾ ਜਾਰੀ ਰੱਖਿਆ।ਇਥੇ ਇੰਡੀਆ ਇੰਟਰਨੈਸ਼ਨਲ ਸੈਂਟਰ ਵਿੱਚ ਇੰਡੀਆ ਪਾਲਿਸੀ ਬਾਰੇ ਆਪਣੀ ਤਕਰੀਰ ਦੌਰਾਨ ਸ੍ਰੀ ਪੌਂਪੀਓ ਨੇ ਕਿਹਾ, ‘ਭਾਰਤ, ਵਿਸ਼ਵ ਦੇ ਚਾਰ ਪ੍ਰਮੁੱਖ ਧਰਮਾਂ ਦਾ ਜਨਮ ਅਸਥਾਨ ਹੈ। ਆਓ…
  ਜੰਮੂ - ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਉਣ ਨੂੰ ਲੈ ਕੇ ਸਰਕਾਰ ਭਾਵੇਂ ਅਧਿਕਾਰਤ ਤੌਰ 'ਤੇ ਫਿਲਹਾਲ ਕੋਈ ਕਾਰਵਾਈ ਕਰਨ ਤੋਂ ਬਚ ਰਹੀ ਹੋਵੇ ਪਰ ਸੱਤਾਧਾਰੀ ਪਾਰਟੀ ਦੇ ਗੌਂਡਾ ਤੋਂ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਨੇ ਇਸ ਮਾਮਲੇ ਵਿਚ ਲੋਕ ਸਭਾ ਵਿਚ ਇਕ ਪ੍ਰਾਈਵੇਟ ਮੈਂਬਰ ਬਿੱਲ ਇੰਟਰੋਡਿਊਸ ਕਰ ਦਿੱਤਾ ਹੈ। ਇਹ ਸੰਵਿਧਾਨ ਸੋਧ ਬਿੱਲ ਹੈ। ਇਸ ਵਿਚ ਸੰਵਿਧਾਨ ਦੀ ਧਾਰਾ 370 ਦੇ ਨਾਲ 370-ਏ ਜੋੜਨ ਦੀ ਗੱਲ ਕਹੀ ਗਈ ਹੈ। ਹਾਲਾਂਕਿ ਬਿੱਲ ਦਾ ਡਰਾਫਟ ਅਜੇ ਸਾਹਮਣੇ ਨਹੀਂ ਆਇਆ ਹੈ ਪਰ ਲੋਕ ਸਭਾ ਵਿਚ ਬਿੱਲ ਦੇ ਇੰਟਰੋਡਿਊਸ ਹੋਣ ਤੋਂ ਬਾਅਦ ਇਸ ਮਾਮਲੇ ਵਿਚ ਸੰਸਦੀ ਕਾਰਵਾਈ ਸ਼ੁਰੂ ਹੋਣ ਦੀ ਸਕ੍ਰਿਪਟ ਜ਼ਰੂਰ ਲਿਖੀ ਗਈ ਹੈ। ਜ਼ਿਕਰਯੋਗ ਹੈ ਕਿ ਭਾਜਪਾ ਆਪਣੇ ਚੋਣ ਐਲਾਨ ਪੱਤਰ ਵਿਚ ਵੀ ਜੰਮੂ-ਕਸ਼ਮੀਰ ਤੋਂ ਧਾਰਾ 370 ਦਾ ਹਟਾਉਣ ਦਾ ਵਾਅਦਾ ਕਰਦੀ ਰਹੀ ਹੈ ਪਰ ਇਸ ਮੁੱਦੇ 'ਤੇ ਸਿਆਸੀ ਸਹਿਮਤੀ ਨਾ ਹੋਣ ਕਾਰਨ ਹੁਣ ਤਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋ ਸਕੀ ਹੈ ਪਰ ਹੁਣ ਸਰਕਾਰ ਲੋਕ ਸਭਾ ਚੋਣਾਂ ਵਿਚ ਪੂਰਨ ਬਹੁਮਤ…
  ਨਵੀਂ ਦਿੱਲੀ - ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸ਼ੁਰੂ ਕਰਨ ਸਬੰਧੀ ਪਾਕਿਸਤਾਨ ਨੇ ਨਿਯਮ ਤੇ ਸ਼ਰਤਾਂ ਤੈਅ ਕਰ ਦਿੱਤੀਆਂ ਹਨ ਅਤੇ ਭਾਰਤ ਦੇ ਸਾਰੇ ਪ੍ਰਸਤਾਵਾਂ ਦਾ ਵਿਰੋਧ ਕੀਤਾ ਹੈ | ਇਕ ਸਰਕਾਰੀ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨ ਨੇ ਲਾਂਘੇ ਸਬੰਧੀ ਭਾਰਤ ਦੇ ਸਾਰੇ ਪ੍ਰਸਤਾਵਾਂ ਦਾ ਜਾਂ ਤਾਂ ਵਿਰੋਧ ਕੀਤਾ ਹੈ ਜਾਂ ਉਨ੍ਹਾਂ 'ਤੇ ਸ਼ਰਤਾਂ ਲਗਾ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਇਕ ਦਿਨ 'ਚ ਕੇਵਲ 700 ਸ਼ਰਧਾਲੂ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ | ਪਾਕਿਸਤਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਕੇਵਲ ਇਕ ਵਿਸ਼ੇਸ਼ ਪਰਮਿਟ ਦੇ ਤਹਿਤ ਅਤੇ ਫ਼ੀਸ ਦੇਣ ਦੇ ਬਾਅਦ ਹੀ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਦਿੱਤੀ ਜਾਵੇਗੀ, ਜਦੋਂਕਿ ਭਾਰਤ ਨੇ ਵੀਜ਼ਾ ਮੁਕਤ ਅਤੇ ਬਿਨਾਂ ਕਿਸੇ ਫ਼ੀਸ ਦੇ ਯਾਤਰਾ ਦੀ ਤਜਵੀਜ਼ ਦਿੱਤੀ ਸੀ | ਭਾਰਤ ਨੇ ਆਪਣੇ ਪ੍ਰਸਤਾਵ 'ਚ ਕਿਹਾ ਸੀ ਕਿ ਭਾਰਤੀ ਨਾਗਰਿਕਾਂ ਦੇ ਇਲਾਵਾ ਓ. ਆਈ. ਸੀ. ਕਾਰਡ ਧਾਰਕ ਪ੍ਰਵਾਸੀ ਭਾਰਤੀ ਸ਼ਰਧਾਲੂਆਂ ਨੂੰ ਵੀ ਗੁਰਦੁਆਰਾ ਸਾਹਿਬ ਜਾਣ ਦੀ ਆਗਿਆ ਦਿੱਤੀ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com