ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲੁਧਿਆਣਾ - ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ 'ਤੇ ਰਿਹਾਈ ਲਈ ਜਲਦ ਹੀ ਅਰਜ਼ੀ ਦਾਇਰ ਕੀਤੀ ਜਾਵੇਗੀ | ਇਹ ਪ੍ਰਗਟਾਵਾ ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਅੱਜ ਇਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਭਾਈ ਹਵਾਰਾ ਖਿਲਾਫ਼ ਕੁੱਲ 37 ਮਾਮਲੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 31 ਮਾਮਲਿਆਂ ਵਿਚ ਉਨ੍ਹਾਂ ਨੂੰ ਬਰੀ ਕਰ ਦਿੱਤਾ ਗਿਆ ਹੈ ਜਦਕਿ 6 ਮਾਮਲਿਆਂ ਵਿਚ ਭਾਈ ਹਵਾਰਾ ਨੂੰ ਵੱਖ-ਵੱਖ ਅਦਾਲਤਾਂ ਵਲੋਂ ਸਜ਼ਾ ਦਿੱਤੀ ਗਈ ਸੀ ਤੇ ਇਨ੍ਹਾਂ 'ਚੋਂ ਵੀ 5 ਮਾਮਲਿਆਂ ਵਿਚ ਉਨ੍ਹਾਂ ਵਲੋਂ ਸਜ਼ਾ ਪੂਰੀ ਕਰ ਲਈ ਗਈ ਹੈ, ਜਦਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਉਹ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ | ਉਨ੍ਹਾਂ ਦੱਸਿਆ ਕਿ ਭਾਈ ਹਵਾਰਾ ਖਿਲਾਫ਼ ਹੁਣ ਕੋਈ ਵੀ ਮਾਮਲਾ ਕਿਸੇ ਵੀ ਅਦਾਲਤ ਵਿਚ ਲੰਬਿਤ ਨਹੀਂ ਤੇ ਕਾਨੂੰਨ ਮੁਤਾਬਿਕ ਹੁਣ ਪੈਰੋਲ…
    ਅੰਮ੍ਰਿਤਸਰ - ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਇਸ ਦੀਆਂ ਸਹਿਯੋਗੀ ਜਥੇਬੰਦੀਆਂ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਸਿੱਖ ਸੰਗਤ ਦੇ ਨਾਂ ਖੁੱਲ੍ਹਾ ਪੱਤਰ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਫ਼ੌਜੀ ਹਮਲੇ, ਝੂਠੇ ਮੁਕਾਬਲਿਆਂ ਅਤੇ ਨਵੰਬਰ, 1984 ਕਤਲੇਆਮ ਨੂੰ ਸ੍ਰੀ ਅਕਾਲ ਤਖ਼ਤ ਤੋਂ ਸਿੱਖੀ ਉੱਪਰ ਅਤਿਵਾਦੀ ਹਮਲਾ ਐਲਾਨਣ ਲਈ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਜਥੇਬੰਦੀ ਦੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਸਤਵਿੰਦਰ ਸਿੰਘ ਪਲਾਸੌਰ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਕਿਰਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਦੇ ਬਾਬਾ ਦਰਸ਼ਨ ਸਿੰਘ, ਕਾਬਲ ਸਿੰਘ, ਵਿਰਸਾ ਸਿੰਘ ਆਦਿ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਝੂਠੇ ਮੁਕਾਬਲਿਆਂ ਵਿਚ ਅਤੇ ਧਰਮ ਯੁੱਧ ਮੋਰਚੇ ਦੌਰਾਨ ਸ਼ਹੀਦ ਹੋਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਵੇ। ਸਾਕਾ ਨੀਲਾ ਤਾਰਾ ਸਮੇਂ ਮਾਰੇ ਗਏ ਸਮੂਹ ਸ਼ਹੀਦਾਂ ਦੀਆਂ ਤਸਵੀਰਾਂ ਸ਼ਹੀਦ ਗੈਲਰੀ ਵਿਚ ਲਾਈਆਂ ਜਾਣ, ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਜੂਨ 1984, ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਅਤੇ ਝੂਠੇ ਪੁਲੀਸ ਮੁਕਾਬਲਿਆਂ ਦੀ ਪੜਤਾਲ ਲਈ ਵੱਖ…
    ਵਾਸ਼ਿੰਗਟਨ - ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਸੰਘੀ ਅਮਰੀਕੀ ਕਮਿਸ਼ਨ (ਯੂਐੱਸਸੀਆਈਆਰਐੱਫ) ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਗਲਤ ਦਿਸ਼ਾ ’ਚ ਵਧਾਇਆ ਗਿਆ ਇੱਕ ਖਤਰਨਾਕ ਕਦਮ ਹੈ ਅਤੇ ਜੇਕਰ ਇਹ ਬਿੱਲ ਭਾਰਤੀ ਸੰਸਦ ’ਚ ਪਾਸ ਹੁੰਦਾ ਹੈ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਮੁੱਖ ਭਾਰਤੀ ਸਿਆਸੀ ਆਗੂਆਂ ਖ਼ਿਲਾਫ਼ ਪਾਬੰਦੀਆਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ। ਬੀਤੇ ਦਿਨ ਬਿਆਨ ਜਾਰੀ ਕਰਦਿਆਂ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵੱਖ ਵੱਖ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰਦਾ ਹੈ ਪਰ ਇਸ ’ਚੋਂ ਮੁਸਲਮਾਨਾਂ ਨੂੰ ਬਾਹਰ ਰੱਖਿਆ ਗਿਆ ਹੈ। ਇਸ ਤਰ੍ਹਾਂ ਇਹ ਬਿੱਲ ਨਾਗਰਿਕਤਾ ਲਈ ਧਰਮ ਦੇ ਆਧਾਰ ’ਤੇ ਕਾਨੂੰਨੀ ਮਾਪਦੰਡ ਤੈਅ ਕਰਦਾ ਹੈ। ਉਨ੍ਹਾਂ ਕਿਹਾ, ‘ਇਹ ਬਿੱਲ ਗਲਤ ਦਿਸ਼ਾ ਵੱਲ ਚੁੱਕਿਆ ਗਿਆ ਖਤਰਨਾਕ ਕਦਮ ਹੈ। ਇਹ ਭਾਰਤ ਦੇ ਧਰਮ ਨਿਰਪੱਖ ਵੰਨ-ਸੁਵੰਨਤਾ ਦੇ ਅਮੀਰ ਵਿਰਸੇ ਅਤੇ ਭਾਰਤੀ ਸੰਵਿਧਾਨ ਦੇ ਉਲਟ ਹੈ ਜੋ ਧਾਰਮਿਕ ਭੇਦਭਾਵ ਤੋਂ ਉੱਪਰ ਉੱਠ ਕੇ ਕਾਨੂੰਨ ਸਾਹਮਣੇ ਬਰਾਬਰੀ ਦੀ ਗਾਰੰਟੀ ਦਿੰਦਾ ਹੈ।’ ਕਮਿਸ਼ਨ ਨੇ ਕਿਹਾ ਕਿ ਉਹ ਭਾਰਤੀ ਲੋਕ ਸਭਾ ਵੱਲੋਂ ਨਾਗਰਿਕਤਾ ਸੋਧ…
    ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ 1984 ਦੇ ਸਿੱਖ ਕਤਲੇਆਮ ਬਾਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਕੀਤੇ ਖੁਲਾਸੇ ਮਗਰੋਂ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ।ਸ੍ਰੀ ਸਿਰਸਾ ਨੇ ਕਿਹਾ ਕਿ 35 ਸਾਲ ਤੋਂ ਇਹ ਕਹਿ ਰਹੇ ਹਾਂ ਕਿ ਗਾਂਧੀ ਪਰਿਵਾਰ ਨੇ 1984 ਦਾ ਸਿੱਖ ਕਤਲੇਆਮ ਕਰਵਾਇਆ ਸੀ ਤੇ ਡਾ. ਮਨਮੋਹਨ ਸਿੰਘ ਦੇ ਖੁਲਾਸੇ ਮਗਰੋਂ ਹੁਣ ਇਹ ਸਾਬਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਖੁਸ਼ਵੰਤ ਸਿੰਘ, ਕੁਲਦੀਪ ਨਈਅਰ ਅਤੇ ਇੰਦਰ ਕੁਮਾਰ ਗੁਜਰਾਲ ਤਤਕਾਲੀ ਗ੍ਰਹਿ ਮੰਤਰੀ ਨਰਸਿਮਾ ਰਾਓ ਕੋਲ ਗਏ ਸਨ ਤੇ ਆਖਿਆ ਸੀ ਕਿ ਫੌਜ ਸੱਦ ਲਈ ਜਾਵੇ ਤਾਂ ਨਰਸਿਮਾ ਰਾਓ ਨੇ ਕਿਹਾ ਸੀ ਕਿ ਉਹ ਉਪਰ ਗੱਲ ਕਰਕੇ ਦੱਸਣਗੇ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਤੋਂ ਉਪਰ ਤਾਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੀ ਸਨ। ਫੌਜ ਨਹੀਂ ਸੱਦੀ ਗਈ ਕਿਉਂਕਿ ਗਾਂਧੀ ਪਰਿਵਾਰ ਹੀ ਕਤਲੇਆਮ ਕਰਵਾਇਆ ਸੀ।ਸ੍ਰੀ ਸਿਰਸਾ ਨੇ ਕਿਹਾ ਕਿ ਰਾਜੀਵ ਗਾਂਧੀ…
    ਅੰਮ੍ਰਿਤਸਰ - ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਰਾਗੀ ਜਥਿਆਂ ਦੀਆਂ ਸੇਵਾਵਾਂ ਮੁਹੱਈਆ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤਹਿਤ 16 ਦਸੰਬਰ ਤੋਂ ਰਾਗੀ ਜਥੇ ਰੋਜ਼ਾਨਾ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣਗੇ ਅਤੇ ਦਿਨ ਭਰ ਕੀਰਤਨ ਕਰਨ ਮਗਰੋਂ ਸ਼ਾਮ ਨੂੰ ਵਾਪਸ ਪਰਤ ਆਉਣਗੇ।ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਮਗਰੋਂ ਉੱਥੇ ਸ਼ਰਧਾਲੂਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਰੋਜ਼ਾਨਾ ਭਾਰਤ ਵੱਲੋਂ ਔਸਤਨ 500 ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਹਨ ਪਰ ਉੱਥੇ ਫਿਲਹਾਲ ਰਾਗੀ ਜਥਿਆਂ ਦੀ ਘਾਟ ਹੈ। ਪਾਕਿਸਤਾਨ ਵਿਚ ਸਿੱਖਾਂ ਦੀ ਵਸੋਂ ਘੱਟ ਹੋਣ ਕਾਰਨ ਉੱਥੇ ਕੀਰਤਨ ਕਰਨ ਵਾਲੇ ਸਿੱਖ ਜਥਿਆਂ ਦੀ ਵੀ ਘਾਟ ਹੈ। ਜੋ ਰਾਗੀ ਜਥੇ ਪਹਿਲਾਂ ਹੀ ਕੰਮ ਕਰ ਰਹੇ ਹਨ, ਉਹ ਉੱਥੇ ਵੱਖ ਵੱਖ ਗੁਰਦੁਆਰਿਆਂ ਵਿਚ ਨਿਰੰਤਰ ਸੇਵਾਵਾਂ ਨਿਭਾਅ ਰਹੇ ਹਨ। ਇਸ ਲਈ ਗੁਰਦੁਆਰਾ ਕਰਤਾਰਪੁਰ ਵਿਖੇ ਦਰਸ਼ਨ ਕਰਨ ਲਈ ਜਾਂਦੀ ਸੰਗਤ ਵੱਲੋਂ ਮਹਿਸੂਸ ਕੀਤਾ ਗਿਆ ਹੈ ਕਿ ਉੱਥੇ ਕੀਰਤਨ ਨਿਰੰਤਰ ਦਿਨ ਭਰ ਚੱਲਣਾ ਚਾਹੀਦਾ ਹੈ। ਅਜਿਹੀ ਸਥਿਤੀ ਵਿਚ…
    ਅੰਮਿ੍ਤਸਰ - ਕੌਮਾਂਤਰੀ ਪੱਧਰ ਦੀ ਸਿੱਖ ਸੰਸਥਾ 'ਖ਼ਾਲਸਾ ਏਡ' ਦੇ ਸੰਸਥਾਪਕ ਰਵੀ ਸਿੰਘ ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਪੁੱਜੇ | ਉਨ੍ਹਾਂ ਰਾਤ ਸਮੇਂ ਸ੍ਰੀ ਦਰਬਾਰ ਸਾਹਿਬ ਤੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਦਾ ਪਾਵਨ ਸਰੂਪ ਸੁੱਖ ਆਸਨ ਅਸਥਾਨ ਸ੍ਰੀ ਕੋਠਾ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਜਾਣ ਵੇਲੇ ਸ਼ਰਧਾਲੂਆਂ ਨਾਲ ਪਾਲਕੀ ਸਾਹਿਬ ਨੂੰ ਫੁੱਲਾਂ ਨਾਲ ਸਜਾਉਣ ਤੇ ਚੁੱਕਣ ਦੀ ਸੇਵਾ ਵੀ ਕੀਤੀ | ਉਪਰੰਤ ਰਵੀ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਸਮੇਂ ਇਸ਼ਨਾਨ ਦੀ ਸੇਵਾ ਤੋਂ ਪਹਿਲਾਂ ਸਫਾਈ ਦੀ 'ਸੁੱਕੀ ਸੇਵਾ' ਵੀ ਕੀਤੀ | ਰਵੀ ਸਿੰਘ ਆਪਣੇ ਸਾਥੀ ਵਲੰਟੀਅਰਾਂ ਸਮੇਤ ਪੰਜਾਬ ਵਿਚ ਕੁੱਝ ਮਹੀਨੇ ਪਹਿਲਾਂ ਆਏ ਹੜ੍ਹਾਂ ਤੋਂ ਪ੍ਰਭਾਵਿਤ ਇਲਕਿਆਂ ਵਿਚ ਵੀ ਗਏ ਤੇ ਲੋੜਵੰਦ ਕਿਸਾਨਾਂ ਤੇ ਪਿੰਡਾਂ ਦੀਆਂ ਸੁਸਾਇਟੀਆਂ ਨੂੰ ਮੱਝਾਂ, ਟਰੈਕਟਰ, ਖ਼ਾਦਾਂ, ਖੇਤੀ ਸੰਦ ਹੋਰ ਵੱਖ-ਵੱਖ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ |
    ਲੁਧਿਆਣਾ - ਤਖ਼ਤ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਰਣਜੀਤ ਸਿੰਘ ਗਹੌਰ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਵਾਲੀ ਥਾਂ ’ਤੇ ਪਜਾਮਾ ਪਹਿਨ ਕੇ ਜਾਣ ਕਾਰਨ ਵਿਵਾਦਾਂ ’ਚ ਘਿਰ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਖ਼ਤ ਪਟਨਾ ਸਾਹਿਬ ਦੇ ਸੇਵਾਦਾਰਾਂ ਦੀ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਜਦੋਂ ਜਥੇਦਾਰ ਪਜਾਮਾ ਪਹਿਨ ਕੇ ਪ੍ਰਕਾਸ਼ ਅਸਥਾਨ ’ਤੇ ਪੁੱਜੇ ਤਾਂ ਉੱਥੇ ਹਾਜ਼ਰ ਸੇਵਾਦਾਰਾਂ ਨੇ ਇਸ ਦਾ ਵਿਰੋਧ ਕੀਤਾ। ਇਸ ’ਤੇ ਜਥੇਦਾਰ ਗਹੌਰ ਨੇ ਵਿਰੋਧ ਨੂੰ ਦੇਖਦਿਆਂ ਪ੍ਰਕਾਸ਼ ਅਸਥਾਨ ਦੇ ਅੰਦਰ ਹੀ ਆਪਣਾ ਪਜਾਮਾ ਲਾਹ ਦਿੱਤਾ ਅਤੇ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਬੈਠ ਗਏ।ਇੱਥੇ ਵਰਨਣਯੋਗ ਹੈ ਕਿ ਤਖ਼ਤ ਦੀ ਮਰਿਆਦਾ ਅਨੁਸਾਰ ਜਨਮ ਅਸਥਾਨ ਵਾਲੀ ਥਾਂ ’ਤੇ ਕੋਈ ਵੀ ਸਿੰਘ ਪਜਾਮਾ ਪਹਿਨ ਕੇ ਨਹੀਂ ਜਾ ਸਕਦਾ। ਮਰਿਆਦਾ ਅਨੁਸਾਰ ਲੰਮਾ ਚੋਲਾ ਪਾ ਕੇ ਹੀ ਉਸ ਅਸਥਾਨ ’ਤੇ ਜਾਇਆ ਜਾ ਸਕਦਾ ਹੈ। ਸ਼ਾਮ ਸਮੇਂ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਹੋਈ ਅਰਦਾਸ ਉਪਰੰਤ ਆਰਤੀ ਵੇਲੇ ਇਹ ਘਟਨਾ ਵਾਪਰੀ ਹੈ। ਸਿੰਘ ਸਾਹਿਬ ਨੇ ਇਸ ਤੋਂ ਬਾਅਦ…
    ਲੁਧਿਆਣਾ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਵਿਚੋਂ ਛੇਕੇ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਪਰੰਪਰਾ ਤੇ ਮਰਿਆਦਾ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤਾਂ ਉਨ੍ਹਾਂ ਦੀ ਪੰਥ ਵਿਚ ਵਾਪਸੀ ਸਬੰਧੀ ਵਿਚਾਰ ਹੋ ਸਕਦੀ ਹੈ।ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਘਰ ਬੈਠਿਆਂ ਹੀ ਉਨ੍ਹਾਂ ਦੇ ਮਾਮਲੇ ’ਤੇ ਕਿਵੇਂ ਵਿਚਾਰ ਹੋ ਸਕਦੀ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੋ ਕੇ ਆਪਣੀ ਭੁੱਲ ਬਖ਼ਸ਼ਾਉਣੀ ਚਾਹੀਦੀ ਹੈ। ਉਨ੍ਹਾਂ ਨੂੰ ਭਵਿੱਖ ਵਿਚ ਵੀ ਪਹਿਲਾਂ ਕੀਤੀਆਂ ਗ਼ਲਤੀਆਂ ਕਰਨ ਤੋਂ ਤੌਬਾ ਕਰਨੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੋ ਲੋਕ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਤੇ ਬੇਲੋੜਾ ਖ਼ਰਚ ਕਰਨ ਦੀ ਆਲੋਚਨਾ ਕਰ ਰਹੇ ਹਨ, ਉਹ ਭਾਵੇਂ ਨਾਂਹ-ਪੱਖੀ ਪੱਖ ਰੱਖ ਰਹੇ ਹਨ ਪਰ ਭਵਿੱਖ ਵਿਚ ਇਸ ਦੇ ਹਾਂ ਪੱਖੀ ਨਤੀਜੇ ਸਾਹਮਣੇ ਆਉਣਗੇ। ਭਾਈ ਰਣਜੀਤ ਸਿੰਘ ਢੱਡਰੀਆਂ…
    ਮੁੰਬਈ: ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਪਾਰਟੀ ਅਤੇ ਕਾਂਗਰਸ ਵੱਲੋਂ ਮਿਲ ਕੇ ਤਿਆਰ ਕੀਤੇ ਗਏ ਪ੍ਰਸਤਾਵਿਤ ਸਾਂਝੇ ਘੱਟੋ-ਘੱਟ ਪ੍ਰੋਗਰਾਮ ਵਿੱਚ ‘ਧਰਮ ਨਿਰਪੱਖ’ ਸ਼ਬਦ ਦਾ ਜ਼ਿਕਰ ਹੋਣ ਦੇ ਬਾਵਜੂਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਉਹ ਕਦੇ ਵੀ ਹਿੰਦੂਤਵ ਦੀ ਵਿਚਾਰਧਾਰਾ ਨਹੀਂ ਛੱਡਣਗੇ। ਸ੍ਰੀ ਠਾਕਰੇ ਨੇ ਅੱਜ ਵਿਧਾਨ ਸਭਾ ਵਿਚ ਕਿਹਾ ਕਿ ਹਿੰਦੂਤਵ ਦੀ ਵਿਚਾਰਧਾਰਾ ਨੂੰ ਉਨ੍ਹਾਂ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਹੈ। ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਜੇ ਵੀ ਹਿੰਦੂਤਵ ਦੀ ਵਿਚਾਰਧਾਰਾ ਦੇ ਨਾਲ ਹਨ ਜਿਸ ਨੂੰ ਉਨ੍ਹਾਂ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ, ‘‘ਵਾਅਦਾ ਨਿਭਾਉਣਾ ਹਿੰਦੂਤਵ ਦਾ ਇਕ ਹਿੱਸਾ ਹੈ। ਮੈਂ ਕੱਲ੍ਹ ਵੀ ਹਿੰਦੂਤਵ ਨਾਲ ਜੁੜਿਆ ਸੀ, ਅੱਜ ਵੀ ਹਾਂ ਅਤੇ ਭਵਿੱਖ ਵਿੱਚ ਵੀ ਜੁੜਿਆ ਰਹਾਂਗਾ। ਊਧਵ ਠਾਕਰੇ ਨੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ’ਤੇ ਟਿੱਪਣੀ ਕੀਤੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਫੜਨਵੀਸ ਨੇ ਬਿਆਨ ਦਿੱਤਾ ਸੀ ‘ਮੈਂ ਵਾਪਸ ਆਵਾਂਗਾ’ ਅਤੇ ਉਨ੍ਹਾਂ ਦੇ ਇਸ…
    ਜਲੰਧਰ - ਲਾਹੌਰ ਦੀ ਪੰਜਾਬ ਯੂਨੀਵਰਸਿਟੀ ਵਿਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰੂ ਨਾਨਕ ਚੇਅਰ ਸਥਾਪਤ ਕੀਤੀ ਜਾਵੇਗੀ, ਜਿਸ ਵਿਚ ਬਣਨ ਵਾਲੇ ਰਿਸਰਚ ਸੈਂਟਰ ’ਚ ਗੁਰੂ ਨਾਨਕ ਸਾਹਿਬ ਦੀ ਬਾਣੀ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਫ਼ਲਸਫ਼ੇ ’ਤੇ ਖੋਜ ਕਰਨ ਦੇ ਨਾਲ-ਨਾਲ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮੇਂ-ਸਮੇਂ ਸਿਰ ਸੈਮੀਨਾਰ ਤੇ ਵਿਚਾਰ ਗੋਸ਼ਟੀਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਅਤੇ ਦੁਬਈ ਦੇ ਕਾਰੋਬਾਰੀ ਐੱਸਪੀ ਸਿੰਘ ਓਬਰਾਏ ਨੇ ਲਹਿੰਦੇ ਪੰਜਾਬ ਦੇ ਗਵਰਨਰ ਮੁਹੰਮਦ ਸਰਵਰ ਤੇ ਉਨ੍ਹਾਂ ਦੀ ਬੇਗ਼ਮ ਨਾਲ ਮੀਟਿੰਗ ਕਰਨ ਤੋਂ ਬਾਅਦ ਕੀਤਾ।ਪਾਕਿਸਤਾਨ ਦਾ ਦੌਰਾ ਕਰ ਕੇ ਪਰਤੇ ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਗੁਰੂ ਨਾਨਕ ਚੇਅਰ ਲਈ ਨਿਸ਼ਚਿਤ ਰਕਮ ਬੈਂਕ ਵਿਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ, ਜਿਸ ਦਾ ਸਾਲਾਨਾ ਵਿਆਜ ਕਰੀਬ 35 ਤੋਂ 40 ਲੱਖ ਰੁਪਏ ਬਣੇਗਾ। ਵਿਆਜ ਵਾਲੀ ਰਕਮ ਨੂੰ ਹੀ ਇਸ ਕਾਰਜ ਤੋਂ ਇਲਾਵਾ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਖਰਚ ਕੀਤਾ ਜਾਵੇਗਾ, ਜਿਸ ਦਾ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com