ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸ੍ਰੀਨਗਰ- ਸ੍ਰੀਨਗਰ ਵਿੱਚ ਅੱਜ ਸੈਂਕੜੇ ਲੋਕਾਂ ਨੇ ਭਾਰਤ ਵੱਲੋਂ ਸੂਬੇ ’ਚੋਂ ਧਾਰਾ 370 ਹਟਾਏ ਜਾਣ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਹਨ। ਇਸ ਦੇ ਨਾਲ ਹੀ ਆਵਾਜਾਈ ਸਬੰਧੀ ਨਵੀਆਂ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ ਤੇ ਸੰਚਾਰ ਸਾਧਨ ਅਜੇ ਵੀ ਪੂਰੀ ਤਰ੍ਹਾਂ ਠੱਪ ਹਨ। ਈਦ ਦੇ ਮੱਦੇਨਜ਼ਰ ਪਾਬੰਦੀਆਂ ’ਚ ਜਿਹੜੀ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਆਰਜ਼ੀ ਢਿੱਲ ਦਿੱਤੀ ਗਈ ਸੀ, ਉਨ੍ਹਾਂ ਨੂੰ ਐਤਵਾਰ ਦੁਪਹਿਰੇ ਮੁੜ ਲਾਗੂ ਕਰ ਦਿੱਤਾ ਹੈ। ਪੁਲੀਸ ਦੀਆਂ ਵੈਨਾਂ ਪੂਰੇ ਸ਼ਹਿਰ ਵਿਚ ਘੁੰਮੀਆਂ ਤੇ ਲੋਕਾਂ ਨੂੰ ਦੁਕਾਨਾਂ ਬੰਦ ਕਰ ਕੇ ਘਰ ਜਾਣ ਲਈ ਕਹਿ ਦਿੱਤਾ ਗਿਆ। ਐਤਵਾਰ ਸ਼ਾਮ ਤੱਕ ਜ਼ਿਆਦਾਤਰ ਗਲੀਆਂ ’ਚ ਸੰਨਾਟਾ ਛਾ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਫ਼ੌਜ ਵੱਖ-ਵੱਖ ਇਲਾਕਿਆਂ ਦੀ ਨਜ਼ਰਸਾਨੀ ਕਰ ਰਹੀ ਹੈ। ਗੁੱਸੇ ਵਾਲੇ ਰੌਂਅ ਵਿੱਚ ਕਸ਼ਮੀਰੀ ਅੱਜ ਸ੍ਰੀਨਗਰ ਦੇ ਸੌਰਾ ਇਲਾਕੇ ਵਿਚ ਦੁਪਹਿਰ ਦੀ ਨਮਾਜ਼ ਮੌਕੇ ਮਸਜਿਦ ਵਿਚ ਇਕੱਤਰ ਹੋਏ ਤੇ ਭਾਰਤ ਵਿਰੋਧੀ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਪ੍ਰਦਰਸ਼ਨਕਾਰੀਆਂ ਨੇ ਕਈ ਬੈਨਰ ਚੁੱਕੇ ਹੋਏ ਸਨ। ਇਨ੍ਹਾਂ ’ਤੇ ‘ਸੇਵ ਆਰਟੀਕਲ 35ਏ’ ਲਿਖਿਆ ਹੋਇਆ ਸੀ। ਰੋਸ ਮਾਰਚ…
    ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤੀ ਕਬਜ਼ੇ ਵਾਲੇ ਕਸ਼ਮੀਰ ਵਿੱਚ ਭਾਰਤ ਸਰਕਾਰ ਦੀ ਨੀਤੀ ਹਿੰਦੂ ਰਾਸ਼ਟਰਵਾਦੀ ਆਰ.ਐੱਸ.ਐੱਸ ਦੀ ਵਿਚਾਰਧਾਰਾ ਵਾਲੀ ਹੈ, ਜੋ ਹਿੰਦੂ ਉੱਚਤਾ ਵਾਲੀ ਸੋਚ ਦੀ ਧਾਰਨੀ ਹੈ। ਇਮਰਾਨ ਖਾਨ ਨੇ ਟਵੀਟਾਂ ਦੀ ਇੱਕ ਲੜੀ ਰਾਹੀਂ ਆਪਣੇ ਵਿਚਾਰ ਸਾਂਝੇ ਕਰਦਿਆਂ ਲਿਖਿਆ, " ਭਾਰਤੀ ਕਬਜ਼ੇ ਵਾਲੇ ਕਸ਼ਮੀਰ ਵਿੱਚ ਕਰਫਿਊ, ਜ਼ਬਰ ਅਤੇ ਕਸ਼ਮੀਰੀਆਂ ਦੀ ਹੋਣ ਵਾਲੀ ਨਸਲਕੁਸ਼ੀ ਆਰ.ਐੱਸ.ਐੱਸ ਦੀ ਵਿਚਾਰਧਾਰਾ ਅਨੁਸਾਰ ਕੀਤੀ ਜਾ ਰਹੀ ਹੈ ਜੋ ਨਾਜ਼ੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੈ। "ਨਸਲੀ ਸਫਾਏ" (ਨਸਲਕੁਸ਼ੀ) ਨਾਲ ਕਸ਼ਮੀਰ ਦੀ ਅਬਾਦੀ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਵਾਲ ਇਹ ਹੈ: ਕੀ ਦੁਨੀਆ ਇਸ ਨੂੰ ਦੇਖੇਗੀ ਅਤੇ ਖੁਸ਼ ਹੋਵੇਗੀ ਜਿਵੇਂ ਮਿਊਨਿਚ ਵਿੱਚ ਹਿਟਲਰ ਦੀ ਵਾਰੀ ਹੋਇਆ ਸੀ?"ਇਮਰਾਨ ਖਾਨ ਨੇ ਇੱਕ ਹੋਰ ਟਵੀਟ ਕਰਦਿਆਂ ਕਿਹਾ, "ਮੈਨੂੰ ਡਰ ਹੈ ਕਿ ਆਰ.ਐੱਸ.ਐੱਸ ਦੀ ਇਹ ਹਿੰਦੂ ਉੱਚਤਾ ਵਾਲੀ ਵਿਚਾਰਧਾਰਾ, ਨਾਜ਼ੀ ਆਰਿਅਨ ਉੱਚਤਾ ਵਾਲੀ ਵਿਚਾਰਧਾਰਾ ਵਾਂਗ ਭਾਰਤੀ ਕਬਜ਼ੇ ਵਾਲੇ ਕਸ਼ਮੀਰ ਤੱਕ ਸੀਮਤ ਨਹੀਂ ਰਹੇਗੀ; ਬਲਕਿ ਇਹ ਇਸ ਤੋਂ ਬਾਅਦ ਭਾਰਤ ਵਿੱਚ ਮੁਸਲਮਾਨਾਂ ਦਾ…
    ਇਸਲਾਮਾਬਾਦ - ਜੰਮੂ ਕਸ਼ਮੀਰ ’ਚ ਧਾਰਾ 370 ਹਟਾਏ ਜਾਣ ਦੇ ਰੋਸ ਵਜੋਂ ਪਾਕਿਸਤਾਨ ਨੇ ਅੱਜ ਅਧਿਕਾਰਤ ਤੌਰ ’ਤੇ ਭਾਰਤ ਨਾਲ ਵਪਾਰਕ ਲੈਣ-ਦੇਣ ਬੰਦ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਿਚ ਅੱਜ ਹੋਈ ਫੈਡਰਲ ਕੈਬਨਿਟ ਦੀ ਮੀਟਿੰਗ ਮੌਕੇ ਕੇਂਦਰੀ ਸੁਰੱਖਿਆ ਕਮੇਟੀ ਤੇ ਸੰਸਦ ਦੇ ਸਾਂਝੇ ਸੈਸ਼ਨ ਦੇ ਫ਼ੈਸਲਿਆਂ ਦੀ ਹਮਾਇਤ ਕੀਤੀ ਗਈ। ਇਨ੍ਹਾਂ ਫ਼ੈਸਲਿਆਂ ਵਿਚ ਵਪਾਰਕ ਰਿਸ਼ਤੇ ਮੁਅੱਤਲ ਕਰਨਾ ਵੀ ਸ਼ਾਮਲ ਸੀ। ਪੁਲਵਾਮਾ ਦਹਿਸ਼ਤਗਰਦ ਹਮਲੇ ਤੋਂ ਬਾਅਦ ਦੋਵਾਂ ਗੁਆਂਢੀ ਮੁਲਕਾਂ ਵਿਚਲੇ ਵਪਾਰਕ ਸਬੰਧ ਪਹਿਲਾਂ ਹੀ ਵਿਗੜੇ ਹੋਏ ਹਨ। ਭਾਰਤ ਨੇ ਪਾਕਿ ਤੋਂ ਦਰਾਮਦ ਕੀਤੀਆਂ ਜਾਂਦੀਆਂ ਸਾਰੀਆਂ ਵਸਤਾਂ ’ਤੇ 200 ਫ਼ੀਸਦ ਕਸਟਮ ਡਿਊਟੀ ਲਾ ਦਿੱਤੀ ਸੀ। ਪਾਕਿ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਦੋ ਵੱਖ-ਵੱਖ ਨੋਟੀਫ਼ਿਕੇਸ਼ਨ ਜਾਰੀ ਕੀਤੇ ਗਏ ਹਨ।ਪਾਕਿਸਤਾਨ ਵੱਲੋਂ ਭਾਰਤ ਨਾਲ ਸਾਰੇ ਰੇਲ ਸੰਪਰਕ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਅੱਜ ਕਰਾਚੀ ਲਈ ਰਵਾਨਾ ਹੋਈ ਥਾਰ ਐਕਸਪ੍ਰੈੱਸ ਨੂੰ ਪਾਕਿ ਵੱਲੋਂ ਸਰਹੱਦ ’ਤੇ ਕਲੀਅਰੈਂਸ ਦੇ ਦਿੱਤੀ ਗਈ। ਇਸ ਤੋਂ ਇਲਾਵਾ ਕਰਾਚੀ ਤੋਂ ਚੱਲੀ ਗੱਡੀ ਵੀ ਸ਼ਨਿਚਰਵਾਰ ਦੁਪਹਿਰੇ ਭਾਰਤ ਪੁੱਜ…
    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਅਯੁੱਧਿਆ ਦੇ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ’ਚ ਦਾਖ਼ਲ ਅਪੀਲਾਂ ’ਤੇ ਰੋਜ਼ ਸੁਣਵਾਈ ਕਰਨ ਦੇ ਫ਼ੈਸਲੇ ’ਤੇ ਮੁਸਲਮਾਨ ਧਿਰਾਂ ਦੇ ਇਤਰਾਜ਼ਾਂ ਨੂੰ ਦਰਕਿਨਾਰ ਕਰਦਿਆਂ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਕਿ ਸਿਆਸੀ ਨਜ਼ਰੀਏ ਨਾਲ ਸੰਵੇਦਨਸ਼ੀਲ ਇਸ ਮਾਮਲੇ ਦੀ ਰੋਜ਼ਾਨਾ ਆਧਾਰ ’ਤੇ ਸੁਣਵਾਈ ਜਾਰੀ ਰਹੇਗੀ।ਸਿਖਰਲੀ ਅਦਾਲਤ ਨੇ ਇਸ ਮਾਮਲੇ ’ਚ ਮੂਲ ਧਿਰ ਐੱਮ ਸਿੱਦੀਕੀ ਅਤੇ ਅਖਿਲ ਭਾਰਤੀ ਸੁੰਨੀ ਵਕਫ਼ ਬੋਰਡ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਰਾਜੀਵ ਧਵਨ ਦੇ ਇਤਰਾਜ਼ ਨੂੰ ਨਕਾਰ ਦਿੱਤਾ। ਸ੍ਰੀ ਧਵਨ ਨੇ ਸਵੇਰੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਹਫ਼ਤੇ ’ਚ ਪੰਜ ਦਿਨ ਕਾਰਵਾਈ ’ਚ ਹਿੱਸਾ ਲੈਣਾ ਉਨ੍ਹਾਂ ਲਈ ਸੁਖਾਲਾ ਨਹੀਂ ਹੋਵੇਗਾ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ’ਚ ਪੰਜਵੇਂ ਦਿਨ ਦੀ ਸੁਣਵਾਈ ਦੇ ਅਖੀਰ ’ਚ ਕਿਹਾ,‘‘ਅਸੀਂ ਪਹਿਲਾਂ ਦਿੱਤੇ ਗਏ ਹੁਕਮਾਂ ਮੁਤਾਬਕ ਰੋਜ਼ਾਨਾ ਸੁਣਵਾਈ ਕਰਾਂਗੇ।’’ ਉਂਜ ਬੈਂਚ ਨੇ ਸ੍ਰੀ ਧਵਨ ਨੂੰ ਇਹ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਇਸ ਮਾਮਲੇ ’ਚ ਤਿਆਰੀ ਲਈ ਸਮਾਂ ਚਾਹੀਦਾ ਹੈ ਤਾਂ…
    ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਖ਼ਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫ਼ਜੇ) ’ਤੇ ਲਾਈ ਪਾਬੰਦੀ ਦੀ ਘੋਖ ਲਈ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਿੱਚ ਟ੍ਰਿਬਿਊਨਲ ਗਠਿਤ ਕੀਤਾ ਹੈ, ਜੋ ਪਾਬੰਦੀ ਸਬੰਧੀ ਵਾਜਬ ਕਾਰਨਾਂ ਦੀ ਪੜਤਾਲ ਕਰੇਗਾ। ਕੇਂਦਰੀ ਗ੍ਰਹਿ ਮੰੰਤਰਾਲੇ ਨੇ ਪਿਛਲੇ ਮਹੀਨੇ ਐੱਸਐੱਫਜੇ ਨੂੰ ਗੈਰਕਾਨੂੰਨੀ ਜਥੇਬੰਦੀ ਐਲਾਨ ਦਿੱਤਾ ਸੀ। ਮੰਤਰਾਲੇ ਨੇ ਉਸ ਮੌਕੇ ਕਿਹਾ ਸੀ ਕਿ ਇਸ ਜਥੇਬੰਦੀ ਦਾ ਮੁੱਖ ਮਕਸਦ ਪੰਜਾਬ ਵਿੱਚ ‘ਇਕ ਆਜ਼ਾਦ ਤੇ ਸਿਰਮੌਰ ਮੁਲਕ’ ਬਣਾਉਣਾ ਹੈ ਤੇ ਜਥੇਬੰਦੀ ਇਸ ਆਸੇ ਦੀ ਪੂਰਤੀ ਲਈ ਖ਼ਾਲਿਸਤਾਨ ਦੀ ਖੁੱਲ੍ਹ ਕੇ ਹਮਾਇਤ ਕਰ ਰਹੀ ਹੈ ਅਤੇ ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਲਈ ਖ਼ਤਰਾ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ, ‘ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ 1967 ਦੀ ਧਾਰਾ 5 ਦੀ ਉਪ ਧਾਰਾ 1 ਤਹਿਤ ਮਿਲੀਆਂ ਤਾਕਤਾਂ ਦੀ ਵਰਤੋਂ ਕਰਦਿਆਂ ਗੈਰਕਾਨੂੰਨੀ ਸਰਗਰਮੀਆਂ (ਰੋਕੂ) ਟ੍ਰਿਬਿਊਨਲ ਗਠਿਤ ਕੀਤੀ ਜਾਂਦੀ ਹੈ, ਜਿਸ ਦੀ ਅਗਵਾਈ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਡੀ.ਐੱਨ.ਪਟੇਲ ਕਰਨਗੇ। ਟ੍ਰਿਬਿਊਨਲ ਘੋਖ ਕਰੇਗੀ ਕਿ ਸਿੱਖਸ ਫਾਰ…
    ਨਵੀਂ ਦਿੱਲੀ - ਰਾਜ ਸਭਾ 'ਚ ਹੰਗਾਮੇ ਵਿਚਾਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਉਣ ਦਾ ਐਲਾਨ ਕਰ ਦਿੱਤਾ ਹੈ। ਰਾਜ ਸਭਾ 'ਚ ਭਾਰੀ ਹੰਗਾਮੇ ਵਿਚਾਲੇ ਉਨ੍ਹਾਂ ਨੇ ਕਿਹਾ ਕਿ ਧਾਰਾ 370 ਦੇ ਕਈ ਖੰਡ (ਭਾਗ) ਲਾਗੂ ਨਹੀਂ ਹੋਣਗੇ। ਸਿਰਫ਼ ਇੱਕ ਹੀ ਖੰਡ ਬਚਿਆ ਰਹੇਗਾ। ਰਾਸ਼ਟਰਪਤੀ ਨੇ ਵੀ ਧਾਰਾ 370 ਨੂੰ ਹਟਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਸੂਬੇ ਦਾ ਦਰਜਾ ਖ਼ਤਮ ਹੋ ਗਿਆ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਜੰਮੂ-ਕਸ਼ਮੀਰ ਇੱਕ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣੇਗਾ ਅਤੇ ਲਦਾਖ਼ ਨੂੰ ਇੱਕ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਇਆ ਜਾਵੇਗਾ। ਹਾਲਾਂਕਿ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਨਾਲ ਕੇਂਦਰ ਸ਼ਾਸਿਤ ਬਣੇਗਾ।
    ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ’ਤੇ ਭਾਰਤ ਅਤੇ ਪਾਕਿ ਵਿਚਾਲੇ ਲਗਾਤਾਰ ਵੱਧ ਰਿਹਾ ਤਣਾਅ ਖੇਤਰੀ ਟਕਰਾਅ ਪੈਦਾ ਕਰ ਸਕਦਾ ਹੈ ਤੇ ਹੁਣ ਸਮਾਂ ਆ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਸ ਮਾਮਲੇ ’ਚ ਦਖ਼ਲ ਦੇਣ। ਖ਼ਾਨ ਦੀ ਪ੍ਰਤੀਕਿਰਿਆ ਪਾਕਿ ਵੱਲੋਂ ਭਾਰਤ ’ਤੇ ਗ਼ੈਰਕਾਨੂੰਨੀ ਕਲੱਸਟਰ ਬੰਬਾਂ ਦੀ ਵਰਤੋਂ ਕਰਨ ਦੇ ਦੋਸ਼ ਲਾਉਣ ਤੋਂ ਬਾਅਦ ਆਈ ਹੈ। ਮੀਟਿੰਗ ਤੋਂ ਬਾਅਦ ਪਾਕਿ ਨੇ ਕਿਹਾ ਹੈ ਕਿ ਉਹ ਭਾਰਤ ਦੇ ਕਿਸੇ ਵੀ ‘ਹਮਲਾਵਰ ਰੁਖ਼’ ਦਾ ਜਵਾਬ ਦੇਣ ਲਈ ਤਿਆਰ ਹਨ। ਪਾਕਿ ਦਾ ਦਾਅਵਾ ਹੈ ਕਿ ਇਨ੍ਹਾਂ ਨਾਲ ਮਕਬੂਜ਼ਾ ਕਸ਼ਮੀਰ ਵਿਚ ਦੋ ਨਾਗਰਿਕ ਮਾਰੇ ਗਏ ਹਨ ਤੇ 11 ਫੱਟੜ ਹੋਏ ਹਨ। ਜਦਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਖ਼ਾਰਜ ਕਰ ਦਿੱਤਾ ਹੈ। ਇਮਰਾਨ ਖ਼ਾਨ ਨੇ ਅੱਜ ਪਾਕਿ ਦੀ ਕੌਮੀ ਸੁਰੱਖਿਆ ਕਮੇਟੀ ਨਾਲ ਵੀ ਮੁਲਾਕਾਤ ਕੀਤੀ ਹੈ। ਇਸ ਮੌਕੇ ਭਾਰਤ ਨਾਲ ਅਚਾਨਕ ਵਧੇ ਤਣਾਅ ਬਾਰੇ ਮੁਲਕ ਦੇ ਸਿਖ਼ਰਲੇ ਪ੍ਰਸ਼ਾਸਨਿਕ ਤੇ ਫ਼ੌਜੀ ਅਧਿਕਾਰੀਆਂ ਨੇ ਆਪਣੇ ਪੱਖ ਰੱਖੇ ਹਨ।…
    ਹੁਸ਼ਿਆਰਪੁਰ - ਪੰਜਾਬ ਦੇ ਦਰਿਆਈ ਪਾਣੀਆਂ ਦੇ ਸੰਕਟ ਨੂੰ ਦੇਖਦਿਆਂ ਅੱਜ 'ਸਿੱਖ ਯੂਥ ਆਫ਼ ਪੰਜਾਬ' ਵਲੋਂ ਇਸ ਦੇ ਕਾਨੂੰਨੀ, ਰਾਜਨੀਤਿਕ ਅਤੇ ਆਰਥਿਕ ਪੱਖਾਂ ਬਾਰੇ ਗੋਸ਼ਟੀ ਕਰਵਾਈ ਗਈ | ਬੁਲਾਰਿਆਂ ਨੇ ਪੰਜਾਬ ਦੇ ਗੰਭੀਰ ਹੁੰਦੇ ਜਲ ਸੰਕਟ ਸਬੰਧੀ ਵਿਚਾਰ ਰੱਖੇ ਅਤੇ ਜਥੇਬੰਦੀ ਵਲੋਂ ਦਰਿਆਈ ਪਾਣੀਆਂ ਦਾ ਹੱਕ ਪੰਜਾਬ ਨੂੰ ਦਿਵਾਉਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ ਲਈ ਆਪਣੇ ਕਾਡਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ | ਜਥੇਬੰਦੀ ਵਲੋਂ ਹਾਲ ਹੀ ਵਿਚ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਜਲ ਵਿਵਾਦ (ਸੋਧ) ਬਿੱਲ ਨੂੰ ਮੁੱਢੋਂ ਰੱਦ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਦਰਿਆ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨਾਲ ਅੰਤਰਰਾਜੀ ਵਿਵਾਦ ਦੀ ਸ਼੍ਰੇਣੀ ਵਿਚ ਨਹੀਂ ਆਉਂਦੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਲੜਾਈ ਆਪਣੇ ਪਾਣੀਆਂ ਦੇ ਮਾਲਕੀ ਹੱਕ ਲੈਣ ਦੀ ਹੈ ਨਾ ਕਿ ਵੰਡ ਦੀ ਜਿਵੇਂ ਸਰਕਾਰਾਂ ਅਤੇ ਅਫ਼ਸਰਸ਼ਾਹੀ ਪ੍ਰਚਾਰ ਰਹੀ ਹੈ | ਗੋਸ਼ਟੀ ਦੌਰਾਨ ਜਲ ਸੰਕਟ ਦੇ ਰਾਜਨੀਤਿਕ ਪੱਖਾਂ ਬਾਰੇ ਬੋਲਦਿਆਂ ਮਨਧੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਪਾਣੀ…
    ਸ਼ਿਲੌਂਗ - ਸ਼ਿਲੌਂਗ ਵਿਚ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬੀ ਲੇਨ ਵਿਚ ਰਹਿੰਦੇ ਸਿੱਖਾਂ ਨੂੰ ਫਿਰ ਨੋਟਿਸ ਜਾਰੀ ਕੀਤੇ ਗਏ ਹਨ। 200 ਸਾਲਾਂ ਤੋਂ ਸ਼ਿਲੌਂਗ ਵਿਚ ਰਹਿ ਰਿਹਾ ਸਿੱਖ ਭਾਈਚਾਰਾ ਹੁਣ ਮਹਿਫ਼ੂਜ਼ ਨਜ਼ਰ ਨਹੀਂ ਆ ਰਿਹਾ। ਨਗਰ ਨਿਗਮ ਵੱਲੋਂ ਸ਼ਿਲੌਂਗ ਵਿਚ ਮੁੜ ਸਿੱਖਾਂ ਦੇ ਘਰਾਂ ਤੇ ਦੁਕਾਨਾਂ ਦੇ ਬਾਹਰ ਨੋਟਿਸ ਲਾਏ ਗਏ ਹਨ।ਉਨ੍ਹਾਂ ਤੋਂ ਘਰਾਂ ਤੇ ਦੁਕਾਨਾਂ ਦੇ ਕਾਨੂੰਨੀ ਦਸਤਾਵੇਜ਼ ਮੰਗੇ ਗਏ ਹਨ। ਇਹ ਨੋਟਿਸ ਨਗਰ ਨਿਗਮ ਬੋਰਡ ਵੱਲੋਂ ਲਗਾਏ ਗਏ ਹਨ। ਜਿਸ ਨਾਲ ਸਿੱਧੇ ਤੌਰ ਉੱਤੇ 350 ਦੇ ਕਰੀਬ ਸਿੱਖ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ 31 ਮਈ, 2019 ਨੂੰ ਸਿੱਖ ਪਰਿਵਾਰਾਂ ਦੇ ਘਰਾਂ ਦੇ ਬਾਹਰ ਨੋਟਿਸ ਲਗਾਏ ਗਏ ਸਨ। ਉੱਧਰ, ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਕਮੇਟੀ ਉੱਤੇ ਹੀ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਕਿ ਸ਼ਿਲੌਂਗ ਨੂੰ ਲੈ ਕੇ 1 ਸਾਲ ਪਹਿਲਾਂ ਉਨ੍ਹਾਂ ਕੇਸ ਪਾਇਆ ਸੀ। ਉਸ ਵੇਲੇ ਕੇਸ ਦਾ…
    ਨਵੀਂ ਦਿੱਲੀ - ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਇੱਕ ਗਵਾਹ ਵਲੋਂ ਸੱਜਣ ਕੁਮਾਰ ਵਿਰੁੱਧ ਧਮਕਾਉਣ ਦੀ ਕੀਤੀ ਗਈ ਸ਼ਿਕਾਇਤ ’ਤੇ ਜਾਂਚ ਦੇ ਹੁਕਮ ਜਾਰੀ ਕੀਤੇ ਹਨ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈੱਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 1984 ਦੇ ਸੁਲਤਾਨਪੁਰੀ ਸਿੱਖ ਕਤਲੇਆਮ ਦੇ ਪਟਿਆਲਾ ਹਾਊਸ ਕੋਰਟ ਕੇਸ ਵਿਚ ਬੀਬੀ ਚਾਮ ਕੌਰ ਨੇ ਤੀਸ ਹਜ਼ਾਰੀ ਅਦਾਲਤ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੱਜਣ ਕੁਮਾਰ ਵੱਲੋਂ ਉਸ ਨੂੰ ਧਮਕਾਇਆ ਜਾ ਰਿਹਾ ਹੈ ਕਿ ਉਹ ਆਪਣਾ ਨਾਮ ਕੇਸ ਵਿੱਚੋਂ ਵਾਪਸ ਲੈ ਲਵੇ ਅਤੇ ਉਸ ਖ਼ਿਲਾਫ਼ ਗਵਾਹੀ ਨਾ ਦੇਵੇ। ਉਨ੍ਹਾਂ ਦੱਸਿਆ ਕਿ ਅੱਜ ਤੀਸ ਹਜ਼ਾਰੀ ਅਦਾਲਤ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵੋਕੇਟ ਗੁਰਬਖ਼ਸ਼ ਸਿੰਘ ਅਤੇ ਹਰਪ੍ਰੀਤ ਸਿੰਘ ਪੇਸ਼ ਹੋਏ। ਸੁਣਵਾਈ ਦੌਰਾਨ ਜੱਜ ਨੇ ਬੀਬੀ ਚਾਮ ਕੌਰ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਸੱਜਣ ਕੁਮਾਰ ਖ਼ਿਲਾਫ਼ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ ਅਤੇ 1 ਅਕਤੂਬਰ ਤੋਂ ਪਹਿਲਾਂ ਜਾਂਚ ਰਿਪੋਰਟ ਪੇਸ਼ ਕਰਨ ਲਈ ਆਖਿਆ ਹੈ। ਜ਼ਿਕਰਯੋਗ ਹੈ ਕਿ ਸੱਜਣ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com