ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਨੁਕਸਾਨੀ ਗਈ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਅਮੁੱਲੇ ਖ਼ਜ਼ਾਨੇ ਦੀ ਵਾਪਸੀ ਸਬੰਧੀ ਪੈਦਾ ਹੋਏ ਭੰਬਲਭੂਸੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਦੀ ਪਲੇਠੀ ਮੀਟਿੰਗ ਹੋਈ। ਇਸ ਮੌਕੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਅਮਲੇ ਨੂੰ ਲਾਇਬ੍ਰੇਰੀ ਵਿਚ ਅਮੁੱਲੇ ਖਜ਼ਾਨੇ ਬਾਰੇ ਸਾਕਾ ਨੀਲਾ ਤਾਰਾ ਤੋਂ ਪਹਿਲਾਂ, ਬਾਅਦ ਅਤੇ ਮੌਜੂਦਾ ਸਥਿਤੀ ਦੀ ਰਿਪੋਰਟ ਦੇਣ ਦੀ ਹਦਾਇਤ ਕੀਤੀ ਗਈ। ਇਸ ਸਬੰਧੀ ਅਗਲੀ ਮੀਟਿੰਗ 19 ਜੁਲਾਈ ਨੂੰ ਸੱਦੀ ਗਈ ਹੈ।ਇਸ ਮੀਟਿੰਗ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਾਬਕਾ ਸਕੱਤਰ ਦਲਮੇਘ ਸਿੰਘ, ਜਾਂਚ ਕਮੇਟੀ ਦੇ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਸ਼ਾਮਲ ਹੋਏ। ਮੀਟਿੰਗ ਮਗਰੋਂ ਪ੍ਰੋ. ਬਡੂੰਗਰ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਇਹ ਤੈਅ ਕੀਤਾ ਗਿਆ ਹੈ ਕਿ ਇਹ ਜਾਂਚ ਕਮੇਟੀ ਕਿਹਡ਼ੇ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਦੇ ਅਮਲੇ ਨੂੰ ਅਗਲੀ ਮੀਟਿੰਗ ਵਿਚ ਮੁਕੰਮਲ ਰਿਪੋਰਟ…
    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਧਾਰਾ 370 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਫੌਰੀ ਸੁਣਵਾਈ ਦੀ ਮੰਗ ਕਰਦੀ ਅਪੀਲ ’ਤੇ ਗੌਰ ਕਰੇਗੀ। ਧਾਰਾ 370 ਤਹਿਤ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਹਾਸਲ ਹੈ ਤੇ ਇਹ ਕਾਨੂੰਨ ਬਣਾਉਣ ਸਬੰਧੀ ਸੰਸਦ ਦੇ ਅਧਿਕਾਰਾਂ ਨੂੰ ਸੀਮਤ ਕਰਦੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਤੇ ਜਸਟਿਸ ਦੀਪਕ ਗੁਪਤਾ ਅਤੇ ਅਨਿਰੁੱਧ ਬੋਸ ਦੇ ਬੈਂਚ ਨੇ ਭਾਜਪਾ ਆਗੂ ਤੇ ਵਕੀਲ ਅਸ਼ਵਿਨੀ ਉਪਾਧਿਆਏ ਵੱੱਲੋਂ ਦਾਇਰ ਪਟੀਸ਼ਨ ’ਤੇ ਕਿਹਾ, ‘ਮੀਮੋ ਦਾਇਰ ਕਰੋ, ਅਸੀਂ ਗੌਰ ਕਰਾਂਗੇ।’ ਉਪਾਧਿਆਏ ਨੇ ਇਸ ਸਾਲ 18 ਫਰਵਰੀ ਨੂੰ ਵੀ ਇਸ ਮਾਮਲੇ ਨੂੰ ਫੌਰੀ ਸੁਣਵਾਈ ਲਈ ਸੂਚੀਬੱਧ ਕਰਨ ਲਈ ਪਟੀਸ਼ਨ ਦਾਖ਼ਲ ਕੀਤੀ ਸੀ। ਉਪਾਧਿਆਏ ਨੇ ਪਟੀਸ਼ਨ ’ਚ ਦਲੀਲ ਦਿੱਤੀ ਹੈ ਕਿ ਸੰਵਿਧਾਨ ਤਿਆਰ ਕਰਨ ਮੌਕੇ ਇਹ ਵਿਸ਼ੇਸ਼ ਪ੍ਰਬੰਧ ਆਰਜ਼ੀ ਸੀ ਤੇ 26 ਜਨਵਰੀ 1967 ਨੂੰ ਜੰਮੂ-ਕਸ਼ਮੀਰ ਦੀ ਸੰਵਿਧਾਨ ਸਭਾ ਭੰਗ ਹੋਣ ਦੇ ਨਾਲ ਹੀ ਧਾਰਾ 370 (3) ਵੀ ਖ਼ਤਮ ਹੋ ਗਈ ਸੀ।ਇਸ ਦੌਰਾਨ ਕਾਂਗਰਸ ਦੀ ਜੰਮੂ ਕਸ਼ਮੀਰ ਇਕਾਈ ਨੇ ਸੰਵਿਧਾਨ…
    ਨਵੀਂ ਦਿੱਲੀ - ਕੈਨੇਡਾ, ਅਮਰੀਕਾ, ਬਰਤਾਨੀਆ ਆਦਿ 'ਚ ਸਰਗਰਮ ਖ਼ਾਲਿਸਤਾਨ ਹਮਾਇਤੀ ਸੰਗਠਨ ਸਿਖਸ ਫਾਰ ਜਸਟਿਸ 'ਤੇ ਦੇਸ਼-ਵਿਰੋਧੀ ਸਰਗਰਮੀਆਂ ਦਾ ਦੋਸ਼ ਲਾ ਕੇ ਭਾਰਤ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪਾਬੰਦੀ ਤੇ ਖ਼ੁਸ਼ੀ ਜ਼ਾਹਿਰ ਕੀਤੀ ਹੈ। ਖ਼ਾਲਿਸਤਾਨ ਹਮਾਇਤੀ ਸੰਗਠਨ 'ਤੇ ਪਾਬੰਦੀ ਦਾ ਫ਼ੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਲਿਆ ਗਿਆ। ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੰਗਠਨ ਦੇ ਵੱਖਵਾਦੀ ਰਵੱਈਏ ਜਿਸ ਤਹਿਤ ਸੰਗਠਨ 'ਰੈਫਰੈਂਡਮ 2020' ਲਈ ਤਿਆਰੀ ਕਰ ਰਿਹਾ ਹੈ ਦੇ ਕਾਰਨ ਇਸ 'ਤੇ ਪਾਬੰਦੀ ਲਗਾਈ ਹੈ।ਕੇਂਦਰ ਸਰਕਾਰ ਨੇ ਅਮਰੀਕਾ, ਕੈਨੇਡਾ ਅਤੇ ਬਰਤਾਨੀਆ ਆਦਿ ਦੇਸ਼ਾਂ ਦੇ ਸਿੱਖਾਂ ਵੱਲੋਂ ਚਲਾਏ ਜਾ ਰਹੇ ਇਸ ਸੰਗਠਨ ਨੂੰ ਵੱਖਵਾਦੀ ਸਰਗਰਮੀਆਂ ਦੇ ਕਾਰਨ ਯੂਏਪੀਏ ਐਕਟ 1967 ਦੀ ਧਾਰਾ 1 ਤਹਿਤ ਇਹ ਕਾਰਵਾਈ ਕੀਤੀ ਹੈ। ਸਰਕਾਰ ਨੇ ਕਾਰਵਾਈ ਦੇ ਤਹਿਤ ਸੰਗਠਨ 'ਤੇ 12 ਐੱਫਆਈਆਰ ਦਰਜ ਕੀਤੀਆਂ ਹਨ, ਸੰਗਠਨ ਦੇ 39 ਲੋਕਾਂ ਨੂੰ ਗਿ੍ਫ਼ਤਾਰ…
    ਲੁਧਿਆਣਾ - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕੀਤੇ ਜਾ ਰਹੇ ਸਮਾਗਮਾਂ ਦੌਰਾਨ ਵਿਸ਼ਵ ਭਰ ਵਿੱਚੋਂ ਵੱਖ ਵੱਖ ਧਰਮਾਂ ਦੇ ਸੰਤ ਮਹਾਂਪੁਰਸ਼ ਅਤੇ ਧਾਰਮਿਕ ਮੁਖੀ ਸ਼ਾਮਲ ਹੋਣਗੇ। ਇਹ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਮਾਗਮਾਂ ਸਬੰਧੀ ਬਣਾਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਨੇ ਕੀਤੀ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਜੱਥੇਦਾਰ ਅਵਤਾਰ ਸਿੰਘ ਨੇ ਮੱਕੜ ਨੇ ਦੱਸਿਆ ਕਿ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਵਿੱਚ ਤਿੱਬਤੀ ਗੁਰੂ ਦਲਾਈ ਲਾਮਾ, ਸ਼ਾਹੀ ਇਮਾਮ, ਸ੍ਰੀ ਸ਼ੰਕਰਾਚਾਰੀਆ, ਸ੍ਰੀਸ੍ਰੀ ਰਵੀਸ਼ੰਕਰ, ਸ੍ਰੀ ਮੁਰਾਰੀ ਬਾਪੂ, ਗੁਰਪ੍ਰੀਤ ਹਰੀ ਅਤੇ ਸਿਧਾਂਸ਼ੂ ਮਹਾਰਾਜ ਸਮੇਤ ਇਸਾਈ ਧਰਮ ਦੇ ਪ੍ਰਤੀਨਿਧ ਵੀ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਖਾਲਸਾ ਮਾਰਚ ਪੰਜਾਬ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚੋ…
    ਅੰਮ੍ਰਿਤਸਰ - ਪੰਜਾਬ ਵਿਚ ਅਤਿਵਾਦ ਦੇ ਦੌਰ ਦੌਰਾਨ (ਸੰਨ 1980-1994 ਤੱਕ) ਵੱਡੀ ਗਿਣਤੀ ਵਿਚ ਸਿੱਖ ਨੌਜਵਾਨਾਂ ਦੇ ਝੂਠੇ ਪੁਲੀਸ ਮੁਕਾਬਲੇ ਬਣਾਉਣ ਤੇ ਮਗਰੋਂ ਲਾਸ਼ਾਂ ਨੂੰ ਲਾਵਾਰਿਸ ਕਰਾਰ ਦੇ ਕੇ ਵੱਖ-ਵੱਖ ਸ਼ਹਿਰਾਂ ਦੇ ਸ਼ਮਸ਼ਾਨਘਾਟਾਂ ਵਿਚ ਸਸਕਾਰ ਕਰ ਦਿੱਤੇ ਜਾਣ ਦੇ ਮਾਮਲੇ ਵਿਚ ਪਹਿਲੀ ਵਾਰ ਸੁਪਰੀਮ ਕੋਰਟ ਵਿਚ ਲੋਕਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦੀ ਸੁਣਵਾਈ ਇਸੇ ਮਹੀਨੇ ਹੋਣ ਦੀ ਉਮੀਦ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਡਾਕੂਮੈਂਟਰੀ ਐਂਡ ਐਡਵੋਕੇਸੀ ਪ੍ਰਾਜੈਕਟ (ਪੀਡੀਏਪੀ) ਦੇ ਐਡਵੋਕੇਟ ਸਤਨਾਮ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਵਿਚ ਇਹ ਜਨਹਿਤ ਪਟੀਸ਼ਨ ਪੀਡੀਏਪੀ ਅਤੇ ਪ੍ਰਭਾਵਿਤ ਪਰਿਵਾਰਾਂ ਵਲੋਂ ਸਾਂਝੇ ਤੌਰ ’ਤੇ ਦਾਇਰ ਕੀਤੀ ਗਈ ਹੈ। ਉਹ ਅੱਜ ਇੱਥੇ ਪੀਡੀਏਪੀ ਵਲੋਂ ਅਜਿਹੇ ਲਾਪਤਾ ਵਿਅਕਤੀਆਂ ਸਬੰਧੀ ਬਣਾਈ ਗਈ ਇਕ ਦਸਤਾਵੇਜ਼ੀ ਫ਼ਿਲਮ ਦੇ ਪ੍ਰਦਰਸ਼ਨ ਲਈ ਆਏ ਸਨ। ਇਹ ਦਸਤਾਵੇਜ਼ੀ ਫਿਲਮ ਇੱਥੇ ਆਰਟ ਗੈਲਰੀ ਵਿਚ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਪ੍ਰਭਾਵਿਤ ਪਰਿਵਾਰ ਪੁੱਜੇ ਹੋਏ ਸਨ। ਵੱਖ ਵੱਖ ਜਥੇਬੰਦੀਆਂ ਦੇ ਆਗੂ ਵੀ ਇਸ ਮੌਕੇ ਹਾਜ਼ਰ ਸਨ। ਯੂਕੇ ਨਾਲ ਸਬੰਧਤ ਐਡਵੋਕੇਟ ਸਤਨਾਮ ਸਿੰਘ ਪਿਛਲੇ ਲਗਪਗ…
    ਨਵੀਂ ਦਿੱਲੀ - ਜਰਮਨੀ ਵਿਚ ਰਹਿਣ ਵਾਲੇ ਸਿੱਖਾਂ ਲਈ ਉਥੋਂ ਦੀ ਅਦਾਲਤ ਨੇ ਮੋਟਰਸਾਈਕਲ ਚਲਾਉਣ ਵਾਸਤੇ ‘ਹੈਲਮਟ’ ਪਾਉਣਾ ਲਾਜ਼ਮੀ ਕਰਨ ’ਤੇ ਜਿਥੇ ਵਿਸ਼ਵ ਭਰ ਦੇ ਸਿੱਖਾਂ ਵਿਚ ਰੋਸ ਦੀ ਲਹਿਰ ਫੈਲ ਗਈ ਹੈ। ਉਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਰੋਸ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਮੇਂਂ ਸਮੇਂ ਤੇ ਸਿੱਖਾਂ ਦੀ ਵੱਖਰੀ ਪਛਾਣ ਦੀ ਲਖਾਇਕ ‘ਦਸਤਾਰ’ ‘ਤੇ ਰੋਕ ਲਾਉਣ ਲਈ ਕੋਈ ਨਾ ਕੋਈ ਕੋਝੀ ਕਾਰਵਾਈ ਜਾਰੀ ਰਹਿੰਦੀ ਹੈ। ਹੁਣ ਜਰਮਨੀ ਵਿਚ ਜਿਸ ਤਰ੍ਹਾਂ ਉਥੋਂ ਦੀ ਕੋਰਟ ਵੱਲੋਂ ਸਿੱਖਾਂ ਉਤੇ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਇਹ ਸਿੱਖਾਂ ਦੇ ਧਾਰਮਿਕ ਕਕਾਰਾਂ ’ਤੇ ਸਿੱਧਾ ਹਮਲਾ ਹੈ ਤੇ ਸਿੱਖ ਇਸ ਨੂੰ ਕਿਸੇ ਵੀ ਤਰ੍ਹਾਂ ਨਾਲ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਬਾਬਤ ਜਰਮਨੀ ਦੂਤਾਵਾਸ ਵਿਚ ਇਥੋਂ ਦੇ ਅਬੈਂਸਡਰ ਨੂੰ ਲਿਖਤੀ ਰੋਸ ਪੱਤਰ ਦੇਣਗੇ।
    ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਕਤਲੇਆਮ ਮਾਮਲੇ 'ਚ 33 ਦੋਸ਼ੀਆਂ ਦੀ ਪਟੀਸ਼ਨ 'ਤੇ ਦਿੱਲੀ ਸਰਕਾਰ ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ 23 ਜੁਲਾਈ ਤੱਕ ਜਵਾਬ ਮੰਗਿਆ ਹੈ। ਦੋਸ਼ੀਆਂ ਨੇ ਦਿੱਲੀ ਹਾਈ ਕੋਰਟ ਦੇ ਨਵੰਬਰ 2018 ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ ਪੰਜ-ਪੰਜ ਸਾਲ ਦੀ ਜੇਲ੍ਹ ਦੀ ਸਜ਼ਾ ਦਿੱਤੀ ਗਈ ਹੈ।ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਨੋਟਿਸ ਜਾਰੀ ਕੀਤੇ ਹਨ। ਹਾਲਾਂਕਿ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਿੱਲੀ ਪੁਲਿਸ ਨੂੰ ਜਵਾਬ ਦਾਖ਼ਲ ਕਰਨ ਲਈ ਕੁਝ ਹੋਰ ਸਮੇਂ ਦੀ ਮੰਗ ਕੀਤੀ ਸੀ। ਦੋਸ਼ੀਆਂ ਨੂੰ 1984 'ਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਦੇ ਤਿ੍ਲੋਕਪੁਰੀ ਇਲਾਕੇ 'ਚ ਦੰਗਾ ਕਰਨ, ਮਕਾਨ ਸਾੜਨ ਤੇ ਕਰਫਿਊ ਨੂੰ ਤੋੜਨ ਲਈ ਦਿੱਲੀ ਹਾਈ ਕੋਰਟ ਨੇ ਸਜ਼ਾ ਦਿੱਤੀ ਹੈ। ਵਕੀਲ ਵਿਸ਼ਣੂ ਜੈਨ ਰਾਹੀਂ ਦਾਖ਼ਲ ਪਟੀਸ਼ਨ 'ਚ ਦੋਸ਼ੀਆਂ ਨੇ ਕਈ ਕਾਰਨਾਂ ਕਰਕੇ ਖ਼ੁਦ ਨੂੰ…
    ਬਟਾਲਾ - ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅੱਜ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਗੋਇੰਦਵਾਲ ਤੋਂ ਕਾਰਸੇਵਾ ਵਾਲੇ ਬਾਬਾ ਸੁਬੇਗ ਸਿੰਘ ਨੇ ਸਵਾਗਤੀ ਗੇਟਾਂ ਦੇ ਉਸਾਰੀ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ। ਸ੍ਰੀ ਰੰਧਾਵਾ ਨੇ ਦੱਸਿਆ ਕਿ ਸਵਾਗਤੀ ਗੇਟਾਂ ’ਤੇ ਕਿਸੇ ਸਿਆਸੀ ਆਗੂ ਦਾ ਨਾਂ ਨਹੀਂ ਹੋਵੇਗਾ, ਸਗੋਂ ਇਹ ਗੇਟ ਮਹਾਨ ਸ਼ਖ਼ਸੀਅਤਾਂ ਦੇ ਨਾਂ ’ਤੇ ਹੋਣਗੇ।ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਕਿਸਤਾਨ ’ਚ ਲਾਂਘੇ ਦਾ ਕੰਮ ਨਾ ਹੋਣ ਦੇ ਬਿਆਨ ਦੀ ਤਿੱਖੇ ਸ਼ਬਦਾਂ ਵਿੱਚ ਨਿਖ਼ੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਦਿਮਾਗੀ ਸੰਤੁਲਨ ਗੁਆ ਬੈਠੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਲਾਂਘੇ ਸਬੰਧੀ ਕਰੀਬ 85 ਫ਼ੀਸਦੀ ਕਾਰਜ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਗੇਟ ਦਾ ਨਾਂ ਕਰਤਾਰਪੁਰ ਸਾਹਿਬ ਲਾਂਘਾ ਗੇਟ ਹੋਵੇਗਾ। ਨਵੇਂ ਬਣਨ ਵਾਲੇ ਗੇਟਾਂ ਤੇ ਡਿਉਢੀਆਂ ਦੇ ਨਾਂ ਮਾਤਾ ਸੁਲੱਖਣੀ ਜੀ, ਬਾਬਾ ਸ੍ਰੀ ਚੰਦ, ਬਾਬਾ ਬੁੱਢਾ ਜੀ ਅਤੇ ਬਾਬਾ ਸਿੰਧ ਸਿੰਹੁ ਰੰਧਾਵਾ ਸਣੇ ਹੋਰ ਸ਼ਖ਼ਸੀਅਤਾਂ ਦੇ ਨਾਂ ’ਤੇ ਹੋਣਗੇ। ਸ੍ਰੀ ਰੰਧਾਵਾ ਨੇ…
    ਚੰਡੀਗੜ੍ਹ - ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮਨੁੱਖੀ ਹੱਕਾਂ ਬਾਰੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਛੇ ਮਹੀਨੇ ਪਹਿਲਾਂ ਪੈਰੋਲ ਉੱਤੇ ਰਿਹਾਅ ਕੀਤੇ ਜਾਣ ਸਬੰਧੀ ਆਪਣੇ ਹੀ ਇਕਹਿਰੇ ਬੈਂਚ ਦੇ ਹੁਕਮਾਂ ਉੱਤੇ ਰੋਕ ਲਾ ਦਿੱਤੀ ਹੈ। ਚੀਫ਼ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਨੇ ਇਹ ਹਦਾਇਤਾਂ ਪਰਮਜੀਤ ਕੌਰ ਖਾਲੜਾ ਵੱਲੋਂ ਦਾਖ਼ਲ ਪਟੀਸ਼ਨ ਉੱਤੇ ਦਿੱਤੀਆਂ ਹਨ। ਕੇਸ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ।ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਅਕਾਲੀ ਦਲ ਦੇ ਮਨੁੱਖੀ ਹੱਕਾਂ ਬਾਰੇ ਵਿੰਗ ਦੇ ਜਨਰਲ ਸਕੱਤਰ ਜਸਵੰਤ ਸਿੰਘ ਖਾਲੜਾ ਦੇ ਅਗਵਾ ਤੇ ਗੁੰਮਸ਼ੁਦਗੀ ਮਾਮਲੇ ਵਿੱਚ ਧਾਰਾ 120ਬੀ, 364, 302, 34 ਤੇ 201 ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਕੇਸ ਦੀ ਜਾਂਚ ਸੀਬੀਆਈ ਨੇ ਕੀਤੀ ਸੀ। ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨੇ ਨਵੰਬਰ 2005 ਵਿੱਚ ਜਸਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਸਪਾਲ ਸਿੰਘ ਨੇ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਅਪੀਲ ਸਰਕਾਰ ਵੱਲੋਂ…
    ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਇਕ ਆਗੂ ਸੁਨੀਤਾ ਸਿੰਘ ਗੌੜ ਨੇ ਆਪਣੀ ਫੇਸਬੁੱਕ ਪੋਸਟ ਰਾਹੀਂ ਹਿੰਦੂਆਂ ਨੂੰ ਮੁਸਲਿਮ ਔਰਤਾਂ ਨਾਲ ਗੈਂਗਰੇਪ ਕਰਨ ਲਈ ਉਕਸਾਇਆ ਸੀ। ਗੌੜ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਲਿਖਿਆ ਸੀ, "ਉਨ੍ਹਾਂ (ਮੁਸਲਮਾਨਾਂ) ਦਾ ਇੱਕੋ ਹੱਲ ਹੈ। ਹਿੰਦੂ ਭਰਾਵਾਂ ਨੂੰ 10-10 ਦੇ ਟੋਲੇ ਬਣਾਉਣੇ ਚਾਹੀਦੇ ਹਨ ਤੇ ਉਨ੍ਹਾਂ (ਮੁਸਲਮਾਨਾਂ) ਦੀਆਂ ਮਾਵਾਂ ਤੇ ਭੈਣਾਂ ਨਾਲ ਖੁੱਲ੍ਹੇਆਮ ਗਲ਼ੀਆਂ ਵਿੱਚ ਸਮੂਹਿਕ ਬਲਾਤਕਾਰ ਕਰਨ... ਤੇ ਫਿਰ ਉਨ੍ਹਾਂ ਨੂੰ ਬਾਜ਼ਾਰ ਵਿਚਾਲੇ ਟੰਗ ਦਿਓ ਤਾਂ ਕਿ ਹੋਰ ਦੇਖ ਸਕਣ।" ਇਸਤਰੀ ਆਗੂ ਨੇ ਇਹ ਵੀ ਦੱਸਿਆ ਕਿ ਜੇਕਰ ਅਸੀਂ ਭਾਰਤ ਦੀ ਰੱਖਿਆ ਕਰਨੀ ਹੈ ਤਾਂ ਹਿੰਦੂ ਮਰਦਾਂ ਨੂੰ ਮੁਸਲਿਮ ਔਰਤਾਂ ਨਾਲ ਲਾਜ਼ਮੀ ਤੌਰ 'ਤੇ ਬਲਾਤਕਾਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਹੋਰ ਕੋਈ ਵੀ ਰਸਤਾ ਨਹੀਂ ਹੈ। ਕੁੱਝ ਹੀ ਸਮੇਂ ਵਿੱਚ ਸੁਨੀਤਾ ਗੌੜ ਦੀ ਪੋਸਟ ਖ਼ਿਲਾਫ਼ ਟਿੱਪਣੀਆਂ ਹੋਣੀਆਂ ਸ਼ੁਰੂ ਹੋ ਗਈਆਂ ਤੇ ਸਵਰਾ ਭਾਸਕਰ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ ਇਸ ਖ਼ਿਲਾਫ਼ ਬੀਜੇਪੀ ਮਹਿਲਾ ਮੋਰਚਾ ਦੀ ਕੌਮੀ ਪ੍ਰਧਾਨ ਨੂੰ ਸਵਾਲ ਕੀਤੇ। ਇਸ ਮਾਮਲੇ 'ਤੇ ਜਵਾਬ ਦਿੰਦਿਆਂ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com