ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਫ਼ਰੀਦਕੋਟ - ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਅੱਜ ਉੱਚ ਪੁਲੀਸ ਅਧਿਕਾਰੀ ਹਾਜ਼ਰ ਹੋਏ ਅਤੇ ਉਨ੍ਹਾਂ 14 ਅਕਤੂਬਰ, 2015 ਨੂੰ ਵਾਪਰੇ ਗੋਲੀ ਕਾਂਡ ਬਾਰੇ ਜਾਣਕਾਰੀ ਦਿੱਤੀ। ਜਾਣਕਾਰੀ ਅਨੁਸਾਰ ਗੋਲੀ ਕਾਂਡ ਦੌਰਾਨ ਜ਼ਖ਼ਮੀ ਹੋਏ ਆਈਜੀ ਜਤਿੰਦਰ ਜੈਨ, ਆਈਪੀਐੱਸ ਅਧਿਕਾਰੀ ਸੁਖਮਿੰਦਰ ਸਿੰਘ ਮਾਨ ਜੋ ਘਟਨਾ ਸਮੇਂ ਫ਼ਰੀਦਕੋਟ ਦੇ ਐੱਸਐੱਸਪੀ ਸਨ, ਐੱਸਪੀ ਬਲਜੀਤ ਸਿੰਘ, ਲੁਧਿਆਣਾ ਦੇ ਡੀਐੱਸਪੀ ਮਨਿੰਦਰ ਸਿੰਘ ਬੇਦੀ ਅਤੇ ਪੰਥਕ ਆਗੂ ਗੁਰਦੀਪ ਸਿੰਘ ਬਠਿੰਡਾ ਜਾਂਚ ਟੀਮ ਸਾਹਮਣੇ ਪੇਸ਼ ਹੋਏ। ਜਾਂਚ ਟੀਮ ਨੇ ਕੁੱਲ 42 ਵਿਅਕਤੀਆਂ ਨੂੰ ਪੁੱਛਗਿੱਛ ਲਈ ਸੱਦਿਆ ਸੀ, ਜਿਨ੍ਹਾਂ ਵਿੱਚੋਂ 25 ਵਿਅਕਤੀ ਬੀਤੇ ਦਿਨ ਪੇਸ਼ ਹੋਏ ਸਨ ਅਤੇ ਬਾਕੀ ਵਿਅਕਤੀਆਂ ਨੇ ਅੱਜ ਆਪਣੇ ਬਿਆਨ ਦਰਜ ਕਰਵਾਏ। ਜਾਂਚ ਟੀਮ ਨੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਦੇ ਕੁਝ ਡਾਕਟਰਾਂ ਨੂੰ ਵੀ ਪੜਤਾਲ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਉਨ੍ਹਾਂ ਤੋਂ ਵੀ ਪੁੱਛ ਪੜਤਾਲ ਹੋ ਸਕਦੀ ਹੈ। ਇਸੇ ਦਰਮਿਆਨ ਵਿਸ਼ੇਸ਼ ਜਾਂਚ ਟੀਮ ਨੇ ਆਮ ਲੋਕਾਂ ਨੂੰ ਹੈਲਪ ਲਾਈਨ ਨੰਬਰ 98759-83237 ਜਾਰੀ ਕਰਕੇ ਅਪੀਲ…
  ਬਠਿੰਡਾ - 20 ਮਈ ਨੂੰ ਪਿੰਡ ਬੀੜ ਤਲਾਬ (ਬਸਤੀ ਨੰ.4) ਦੇ ਗੁਰਦੁਆਰਾ ਸਾਹਿਬ ਸ੍ਰੀ ਪਾਤਸ਼ਾਹੀ ਦਸਵੀਂ 'ਚ ਹੋਈ ਵਿਵਾਦਿਤ ਅਰਦਾਸ ਮਾਮਲੇ ਦੀ ਜਾਂਚ ਦੀ ਰਿਪੋਰਟ ਅੱਜ ਪੰਜ ਮੈਂਬਰੀ ਕਮੇਟੀ ਨੇ ਜਨਤਕ ਕਰ ਦਿੱਤੀ ਹੈ | ਕਮੇਟੀ ਮੈਂਬਰਾਂ ਨੇ ਆਪਣੀ ਰਿਪੋਰਟ ਮੁਤਾਬਿਕ ਮਾਮਲੇ ਦੇ ਸੂਤਰਧਾਰ ਵਜੋਂ ਭਾਜਪਾ ਆਗੂ ਸੁਖਪਾਲ ਸਰਾਂ ਦਾ ਨਾਮ ਸਾਹਮਣੇ ਲਿਆਂਦਾ ਹੈ, ਜਿਸ ਉੱਪਰ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਬਠਿੰਡਾ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਇਹੀ ਨਹੀਂ, ਕਮੇਟੀ ਮੈਂਬਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਅਰਦਾਸ ਮਾਮਲੇ ਵਿਚ ਇਨਸਾਫ਼ ਨਾ ਹੋਇਆ ਤਾਂ ਸਿੱਖ ਹਰ ਚੁਰਾਹੇ 'ਤੇ ਕਾਂਗਰਸੀਆਂ ਤੋਂ ਜਵਾਬ ਪੁੱਛਣਗੇ ਕਿ ਸਬੂਤਾਂ ਦੇ ਬਾਵਜੂਦ ਕਾਰਵਾਈ ਕਿਉਂ ਨਹੀਂ ਹੋਈ | ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਬਲਜਿੰਦਰ ਸਿੰਘ ਕੋਟਭਾਰਾ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਬਠਿੰਡਾ ਜ਼ਿਲ੍ਹਾ ਦਾ ਯੂਥ ਆਗੂ ਸਿਮਰਨਜੋਤ ਸਿੰਘ ਖ਼ਾਲਸਾ, ਸੁਖਪਾਲ ਸਿੰਘ ਪਾਲਾ ਬਾਬਾ, ਹਰਜੀਤ…
  ਲੰਡਨ - ਸਿੱਖ ਮਾਮਲਿਆਂ ਬਾਰੇ ਬਣੇ ਬਰਤਾਨਵੀ ਸੰਸਦ ਮੈਂਬਰਾਂ ਦੇ ਬਣੇ ਗਰੁੱਪ 'ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਫ਼ਾਰ ਸਿੱਖਸ' ਦੀ ਹੋਈ ਚੋਣ 'ਚ ਐਮ.ਪੀ. ਪ੍ਰੀਤ ਕੌਰ ਗਿੱਲ ਨੂੰ ਮੁੜ ਚੇਅਰਪਰਸਨ ਚੁਣਿਆ ਗਿਆ ਹੈ, ਜਦਕਿ ਲਾਰਡ ਰਣਬੀਰ ਸਿੰਘ ਸੂਰੀ, ਐਮ.ਪੀ. ਤਨਮਨਜੀਤ ਸਿੰਘ ਢੇਸੀ, ਕੈਰੋਲਿਨ ਨੌਕਸ, ਜੋਏ ਮੌਰਸੀ, ਨਿਕੋਲਾ ਰਿਚਰਡਸਮ ਜੇਨ ਸਟੀਵਨਸਨ, ਨਾਜ਼ ਸ਼ਾਹ, ਪੈਟ ਮੈਕਫੇਡਨ, ਵਿਸ ਸਟਰੀਟਿੰਗ, ਕਿ੍ਸਟਨ ਓਸਵਾਲਡ, ਐਲਸਨ ਥੀਵਿਸ ਅਤੇ ਮਾਰਟਿਨ ਡੌਚਰਟੇ ਵਾਈਸ ਚੇਅਰਪਰਸਨ ਬਣੇ ਹਨ | ਜ਼ਿਕਰਯੋਗ ਹੈ ਕਿ 'ਆਲ ਪਾਰਟੀ ਪਾਰਲੀਮੈਂਟਰੀ ਗਰੁੱਪ ਫ਼ਾਰ ਸਿੱਖਸ' ਦੀ ਸਥਾਪਨਾ 2005 'ਚ ਹੋਈ ਸੀ, ਜਿਸ ਵਲੋਂ ਸਮੇਂ-ਸਮੇਂ ਸਿੱਖਾਂ ਨਾਲ ਸਬੰਧਿਤ ਮਾਮਲਿਆਂ ਨੂੰ ਸੰਸਦ 'ਚ ਉਠਾਇਆ ਜਾਂਦਾ ਹੈ | ਬੀਤੇ ਸਮੇਂ ਦੌਰਾਨ ਇਸ ਗਰੁੱਪ ਵਲੋਂ ਯੂ.ਕੇ. 'ਚ ਸਿੱਖਾਂ ਦੇ ਕਿਰਪਾਨ ਪਹਿਨਣ, ਸਿੱਖ ਪਹਿਚਾਣ, ਦਸਤਾਰ, ਘੱਟ ਗਿਣਤੀਆਂ ਦੇ ਹੱਕਾਂ ਆਦਿ ਦੇ ਮਾਮਲਿਆਂ ਨੂੰ ਬਾਖ਼ੂਬੀ ਸੰਸਦ 'ਚ ਪੇਸ਼ ਕੀਤਾ ਗਿਆ |
  ਵਾਸਿੰਗਟਨ - ਵਾਲ ਸਟਰੀਟ ਜਰਨਲ ਨੈ ਆਪਣੀ ਇਕ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਨਵੰਬਰ 2019 ਵਿਚ ਚੀਨ ਵੱਲੋਂ ਕਰੋਨਾਵਾਇਰਸ ਦੀ ਲਾਗ ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੇ ਜਾਣ ਤੋਂ ਇਕ ਮਹੀਨਾ ਪਹਿਲਾਂ ਵੁਹਾਨ ਸਥਿਤ ਇੰਸਟੀਚ‌ਿਊਟ ਆਫ਼ ਵੀਰੋਲੋਜੀ ਦੇ ਤਿੰਨ ਖੋਜਾਰਥੀਆਂ ਨੈ ਬਿਮਾਰ ਹੋਣ ਮਗਰੋਂ ਇਲਾਜ ਲਈ ਮਦਦ ਮੰਗੀ ਸੀ। ਰਿਪੋਰਟ ਵਿਚ ਵਾਇਰਸ ਦੀ ਮਾਰ ਹੇਠ ਆਉਣ ਵਾਲੇ ਖੋਜਾਰਥੀਆਂ ਦੀ ਗਿਣਤੀ, ਬਿਮਾਰ ਹੋਣ ਦੇ ਸਮੇਂ ਤੇ ਉਨ੍ਹਾਂ ਵੱਲੋਂ ਹਸਪਤਾਲ ਦੇ ਮਾਰੇ ਚੱਕਰਾਂ ਬਾਰੇ ਦੀ ਤਫ਼ਸੀਲ ਦਿੱਤੀ ਗਈ ਹੈ। ਉਂਜ ਇਹ ਰਿਪੋਰਟ ਅਜਿਹੇ ਮੌਕੇ ਸਾਹਮਣੇ ਆਈ ਹੈ, ਜਦੋ. ਆਲਮੀ ਸਿਹਤ ਸੰਸਥਾ ਦੀ ਫੈਸਲੇ ਲੈਣ ਵਾਲੀ ਸਿਖਰਲੀ ਕਮੇਟੀ ਦੀ ਕੋਵਿਡ-19 ਦੀ ਉਤਪਤੀ ਦੀ ਜਾਂਚ ਦੇ ਅਗਲੇ ਗੇੜ ਲਈ ਭਲਕੇ ਮੀਟਿੰਗ ਹੋਣੀ ਹੈ।
  ਵਾਸ਼ਿੰਗਟਨ - ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਨੇ ਭਾਰਤ ਵਿੱਚ ਕੋਵਿਡ-19 ਦੀ ‘ਵਿਨਾਸ਼ਕਾਰੀ’ ਦੂਜੀ ਲਹਿਰ ਨੂੰ ਅੱਗੇ ਆਉਣ ਵਾਲੇ ਸਮੇਂ ਵਿੱਚ ਹੋਰ ਬੁਰੇ ਸੰਕਟ ਦਾ ਇਸ਼ਾਰਾ ਦੱਸਿਆ ਹੈ। ਆਈਐੱਮਐੱਫ ਨੇ ਕਿਹਾ ਕਿ ਭਾਰਤ ਦੇ ਹਾਲਾਤ ਉਨ੍ਹਾਂ ਗਰੀਬ ਤੇ ਮੱਧ ਆਮਦਨ ਵਾਲੇ ਦੇਸ਼ਾਂ ਲਈ ਚੇਤਾਵਨੀ ਹੈ, ਜੋ ਅਜੇ ਤੱਕ ਮਹਾਮਾਰੀ ਤੋਂ ਬਚੇ ਹੋਏ ਹਨ। ਆਈਐੱਮਐੱਫ ਦੇ ਅਰਥਸ਼ਾਸਤਰੀ ਰੁਚਿਰ ਅਗਰਵਾਲ ਤੇ ਸੰਸਥਾ ਦੀ ਮੁੱਖ ਅਰਥਸ਼ਾਸਤਰੀ ਗੀਤਾ ਗੋਪੀਨਾਥ ਨੇ ਉਪਰੋਕਤ ਦਾਅਵਾ ਆਪਣੀ ਇਕ ਰਿਪੋਰਟ ਵਿੱਚ ਕੀਤਾ ਹੈ। ਰਿਪੋਰਟ ਮੁਤਾਬਕ ਮੌਜੂਦਾ ਰਫ਼ਤਾਰ ਨਾਲ ਭਾਰਤ ਵਿੱਚ 2021 ਦੇ ਆਖਿਰ ਤੱਕ 35 ਫੀਸਦ ਤੋਂ ਘੱਟ ਲੋਕਾਂ ਨੂੰ ਹੀ ਟੀਕਾ ਲੱਗਣ ਦੇ ਆਸਾਰ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬ੍ਰਾਜ਼ੀਲ ਮਗਰੋਂ ਕੋਵਿਡ-19 ਦੀ ਭਾਰਤ ਵਿੱਚ ਜਾਰੀ ਦੂਜੀ ਲਹਿਰ ਇਸ ਗੱਲ ਦਾ ਸੰਕੇਤ ਹੈ ਕਿ ਵਿਕਾਸਸ਼ੀਲ ਮੁਲਕਾਂ ਵਿੱਚ ਅੱਗੇ ਹੋਰ ਬੁਰੇ ਹਾਲਾਤ ਵੇਖਣ ਨੂੰ ਮਿਲ ਸਕਦੇ ਹਨ। ਰਿਪੋਰਟ ਮੁਤਾਬਕ ਭਾਰਤ ਦਾ ਸਿਹਤ ਢਾਂਚਾ ਕੋਵਿਡ ਦੀ ਪਹਿਲੀ ਲਹਿਰ ਨਾਲ ਨਜਿੱਠਣ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਰਿਹਾ, ਪਰ ਐਤਕੀਂ ਦੂਜੀ…
  ਗਾਜ਼ਾ - ਮਿਸਰ ਦੇ ਦਖ਼ਲ ਨਾਲ ਇਜ਼ਰਾਇਲ ਤੇ ਹਮਾਸ ਦਰ‌ਮਿਆਨ ਅਸਥਾਈ ਜੰਗਬੰਦੀ ਦਾ ਅਮਲ ਸ਼ੁਕਰਵਾਰ ਤੋਂ ਸ਼ੁਰੂ ਹੋ ਗ‌ਿਆ। ਹਾਲਾਂਕਿ ਹਮਾਸ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਕਿਸੇ ਵੀ ਹਮਲੇ ਦਾ ਮੂੰਹ ਤੋੜ ਜਵਾਬ ਦੇਣ ਲਈ ਤ‌ਿਆਰ ਬਰ ਤ‌ਿਆਰ ਹੈ। ਹਮਾਸ ਨੇ ਮੰਗ ਕੀਤੀ ਇਜ਼ਰਾਇਲ ਯੋਰੋਸ਼ਲਮ ਵਿੱਚ ਹਿੰਸਕ ਕਾਰਵਾਈਆਂ ਬੰਦ ਕਰੇ ਤੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਜੰਗ ਦੌਰਾਨ ਗਾਜ਼ਾ ਪੱਟੀ ਵਿੱਚ ਹੋਏ ਨੁਕਸਾਨ ਦੀ ਭਰਪਾਈ ਕਰੇ। ਅਸਥਾਈ ਜੰਗਬੰਦੀ ਮਗਰੋਂ ਗਾਜ਼ਾ ਪੱਟੀ ਵਿੱਚ ਜਸ਼ਨ ਦਾ ਮਾਹੌਲ ਹੈ। ਪਿਛਲੇ 11 ਦਿਨਾਂ ਤੋਂ ਜਾਰੀ ਜੰਗ ਦੌਰਾਨ 244 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਹੈ, ਜਿਨ੍ਹਾਂ ਵਿੱਚ 65 ਬੱਚੇ ਵੀ ਸ਼ਾਮਲ ਸਨ।
  ਬਠਿੰਡਾ - ਬਠਿੰਡਾ ਦੇ ਬੀੜ ਤਲਾਬ ਗੁਰੂ ਘਰ ਵਿੱਚ ਡੇਰਾ ਸਿਰਸਾ ਦੇ ਮੁਖੀ ਦੀ ਜੇਲ੍ਹ ’ਚੋਂ ਰਿਹਾਈ, ਦਲਿਤਾਂ ਦਾ ਮੁੱਖ ਮੰਤਰੀ ਬਣਾਉਣ ਅਤੇ ਦਲਿਤਾਂ ’ਤੇ ਹੁੰਦੇ ‘ਅੱਤਿਆਚਾਰ’, ਪ੍ਰਧਾਨ ਮੰਤਰੀ ਦਾ ਦਲਿਤ ਮੁੱਖ ਮੰਤਰੀ ਬਣਾਉਣ ਦਾ ‘ਸੁਪਨਾ’ ਪੂਰਾ ਕਰਨ ਬਾਰੇ ਅਰਦਾਸ ਕੀਤੀ ਗਈ। ਅਰਦਾਸ ਵਿਚ ਅਕਾਲੀ ਦਲ ਦੀ ਕਾਰਗੁਜ਼ਾਰੀ ’ਤੇ ਉਂਗਲ ਚੁੱਕਦਿਆਂ ਕਿਹਾ ਕਿ ਰਾਮ ਰਹੀਮ ਨੂੰ ਜੇਲ੍ਹ ਭੇਜਣ ਪਿੱਛੇ ਸੁਖਬੀਰ ਬਾਦਲ ਦਾ ਹੱਥ ਹੈ। ਉਸ ਨੇ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ। ਹਾਲਾਂਕਿ ਅਰਦਾਸ ਤੋਂ ਬਾਅਦ ਐੱਸਐੱਸਪੀ ਬਠਿੰਡਾ ਦੇ ਹੁਕਮਾਂ ਤਹਿਤ ਥਾਣਾ ਸਦਰ ਬਠਿੰਡਾ ਵਿੱਚ ਅਰਦਾਸ ਕਰਨ ਵਾਲੇ ਪਾਠੀ ਗੁਰਮੇਲ ਸਿੰਘ ਪੁੱਤਰ ਨਾਜ਼ਰ ਸਿੰਘ, ਵਾਸੀ ਬਸਤੀ ਨੰਬਰ 4, ਬੀੜ ਤਲਾਬ ’ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਤਹਿਤ ਆਈ ਪੀ ਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਭਲਕੇ ਸ਼ੁੱਕਰਵਾਰ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਵੀਡੀਓ ਵਿੱਚ ਨਿਹੰਗ ਬਾਣੇ ’ਚ ਸਜਿਆ ਇਕ ਵਿਅਕਤੀ ਗੁਰੂ ਘਰ ਵਿਚ ਅਰਦਾਸ ਕਰ ਰਿਹਾ ਹੈ। ਉਹ ਕਹਿ ਰਿਹਾ…
  ਫ਼ਰੀਦਕੋਟ - ਬਹਿਬਲ ਗੋਲੀ ਕਾਂਡ ਦੀ ਇੱਥੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਸੁਣਵਾਈ ਹੋਣੀ ਸੀ ਪਰ ਕਰੋਨਾ ਵਾਇਰਸ ਦੇ ਚੱਲਦਿਆਂ ਅਦਾਲਤਾਂ ਦਾ ਕੰਮ ਪਹਿਲੀ ਮਈ ਤੋਂ ਮੁਕੰਮਲ ਬੰਦ ਕੀਤਾ ਹੋਇਆ ਹੈ ਜਿਸ ਕਰਕੇ ਇਸ ਕੇਸ ਵਿੱਚ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 4 ਜੂਨ ਨਿਰਧਾਰਿਤ ਕੀਤੀ ਹੈ। ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬਹਿਬਲ ਗੋਲੀ ਕਾਂਡ ਵਿੱਚ ਪੇਸ਼ ਹੋਈ ਚਾਰਜਸ਼ੀਟ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ ਅਤੇ ਹਾਈਕੋਰਟ ਵਿੱਚ ਇਸ ਮੁਕੱਦਮੇ ਦੀ ਸੁਣਵਾਈ 2 ਸਤੰਬਰ ਨੂੰ ਹੋਣੀ ਹੈ। ਪੰਜਾਬ ਸਰਕਾਰ ਨੇ ਬਹਿਬਲ ਗੋਲੀ ਕਾਂਡ ਦੀ ਪੜਤਾਲ ਲਈ ਹੁਣ ਨਵੀਂ ਤਿੰਨ ਮੈਂਬਰੀ ਜਾਂਚ ਟੀਮ ਬਣਾਈ ਹੈ ਜਿਸ ਦੀ ਅਗਵਾਈ ਆਈ.ਜੀ. ਨੌਨਿਹਾਲ ਸਿੰਘ ਕਰਨਗੇ। ਇਸ ਜਾਂਚ ਟੀਮ ਵਿੱਚ ਮੁਹਾਲੀ ਦੇ ਐੱਸ.ਐੱਸ.ਪੀ ਸਤਿੰਦਰ ਸਿੰਘ ਅਤੇ ਫ਼ਰੀਦਕੋਟ ਦੇ ਐੱਸ.ਐੱਸ.ਪੀ ਸਵਰਨਦੀਪ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।
  ਗਾਜ਼ਾ - ਇਜ਼ਰਾਈਲੀ ਫ਼ੌਜ ਅਤੇ ਅੱਤਵਾਦੀ ਸੰਗਠਨ ਹਮਾਸ ਵਿਚਾਲੇ ਸੰਘਰਸ਼ ਸੱਤਵੇਂ ਦਿਨ ਵੀ ਜਾਰੀ ਰਿਹਾ। ਸ਼ਨਿਚਰਵਾਰ ਨੂੰ ਗਾਜ਼ਾ ਸ਼ਹਿਰ 'ਚ 12 ਮੰਜ਼ਿਲਾ ਇਮਾਰਤ ਅਲ ਜਾਲਾ ਨੂੰ ਢਹਿ-ਢੇਰੀ ਕਰਨ ਦੇ ਵਿਰੋਧ 'ਚ ਹਮਾਸ ਨੇ ਰਾਤ ਭਰ ਇਜ਼ਰਾਈਲ 'ਤੇ 120 ਰਾਕਟ ਦਾਗ਼ੇ। ਜਵਾਬ 'ਚ ਇਜ਼ਰਾਈਲ ਨੇ ਐਤਵਾਰ ਤੜਕੇ ਹਵਾਈ ਹਮਲੇ ਕਰ ਕੇ ਹਮਾਸ ਨੇਤਾ ਦਾ ਘਰ ਉਡਾ ਦਿੱਤਾ।ਇਜ਼ਰਾਈਲ ਦੇ ਤਾਜ਼ਾ ਹਮਲਿਆਂ 'ਚ 13 ਬੱਚਿਆਂ ਸਮੇਤ 33 ਫਲਸਤੀਨੀ ਹੋਰ ਮਾਰੇ ਗਏ। ਇਸ ਸੰਘਰਸ਼ 'ਚ ਹੁਣ ਤਕ 181 ਫਲਸਤੀਨੀ ਮਾਰੇ ਜਾ ਚੁੱਕੇ ਹਨ ਜਿਨ੍ਹਾਂ 'ਚ 52 ਬੱਚੇ ਹਨ। ਇਜ਼ਰਾਈਲ ਫ਼ੌਜ ਨੇ ਐਤਵਾਰ ਨੂੰ ਦੱਸਿਆ ਕਿ ਗਾਜ਼ਾ ਸ਼ਹਿਰ 'ਚ ਸ਼ਨਿਚਰਵਾਰ ਨੂੰ ਢਹਿ-ਢੇਰੀ ਕੀਤੀ ਗਈ ਅਲ ਜਾਲਾ ਇਮਾਰਤ 'ਚ ਹਮਾਸ ਦਾ ਦਫ਼ਤਰ ਵੀ ਸੀ। ਅਸੀਂ ਇਕ ਘੰਟਾ ਪਹਿਲਾਂ ਚਿਤਾਵਨੀ ਦੇ ਕੇ ਇਸ ਇਮਾਰਤ ਨੂੰ ਉਡਾ ਦਿੱਤਾ। ਇਜ਼ਰਾਈਲੀ ਫ਼ੌਜ ਨੇ ਐਤਵਾਰ ਨੂੰ ਤੜਕੇ ਦੱਖਣੀ ਗਾਜ਼ਾ ਦੇ ਸ਼ਹਿਰ ਖ਼ਾਨ ਯੂਨੁਸ 'ਚ ਹਮਾਸ ਨੇਤਾ ਯਹੀਆ ਅਲ ਸਿਨਵਾਰ ਦਾ ਘਰ ਉਡਾ ਦਿੱਤਾ। ਇਹ 2011 'ਚ ਇਜ਼ਰਾਈਲ ਦੀ ਜੇਲ੍ਹ ਤੋਂ ਰਿਹਾਅ…
  ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਬਹੁਤ ਦੁੱਖ ਨਾਲ ਇਹ ਖ਼ਬਰ ਪੜੀ ਜਾਏਗੀ ਕਿ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਅੱਜ ਕੋਰੋਨਾ ਮਹਾਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਹਨ । ਉਨ੍ਹਾਂ ਦਾ ਪਿਛਲੇ ਕਈ ਦਿਨਾਂ ਤੋਂ ਰਾਜੀਵ ਗਾਂਧੀ ਅਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ। ਭਾਈ ਜਰਨੈਲ ਸਿੰਘ ਦਿੱਲੀ ਦੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸਨ ਜਿਥੋਂ ਉਨ੍ਹਾਂ ਕੋਲੋਂ ਆਪ ਪਾਰਟੀ ਨੇ ਅਸਤੀਫ਼ਾ ਲੈ ਕੇ ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਹਮਣੇ ਚੋਣਾਂ ਵਿਚ ਖੜਾ ਕੀਤਾ ਸੀ । ਪੱਤਰਕਾਰ ਰਹੇ ਜਰਨੈਲ ਸਿੰਘ ਸਾਬਕਾ ਕੇਂਦਰੀ ਮੰਤਰੀ ਪੀ ਚਿਤੰਬਰਮ ਉਤੇ ਉੱਤੇ ਜੁੱਤੀ ਸੁੱਟਣ ਤੋ ਬਾਅਦ ਸੁਰਖੀਆਂ ਵਿਚ ਆਏ ਸਨ ਸੀ। ਭਾਈ ਸਾਹਿਬ ਜੀ ਦੀ ਅਰਦਾਸ ਬੜੂ ਸਾਹਿਬ ਦਿੱਲੀ ਯੂਨਿਟ ਦੇ ਸੇਵਾਦਾਰ ਭਾਈ ਜਸਬੀਰ ਸਿੰਘ ਜੀ ਨੇ ਕੀਤੀ ।ਦੇਸ਼ ਵਿਦੇਸ਼ ਵਿਚ ਵਸਦੇ ਸਿੱਖ ਪੰਥਦਰਦੀ ਸਿੱਖਾਂ ਨੇ ਭਾਈ ਸਾਹਿਬ ਦੇ ਚਲਾਣੇ ਤੇ ਦੁੱਖ ਜ਼ਾਹਿਰ ਕੀਤਾ ਹੈ ।ਅਖੰਡ ਕੀਰਤਨੀ ਜੱਥੇ ਦੇ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਕਿਹਾ ਭਾਈ ਜਰਨੈਲ ਸਿੰਘ ਦੇ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com