ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਆਚਰਣਹੀਣਤਾ ,ਧੱਕੇ ਸ਼ਾਹੀ ਅਤੇ ਸਾਲ 2015 ਵਿੱਚ ਬਲਾਤਕਾਰੀ ਅਸਾਧ ਨੂੰ ਬਿਨਮੰਗੀ ਮੁਆਫੀ ਦੇਣ ਦੇ ਦੋਸ਼ਾਂ ਵਿੱਚ ਘਿਰੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ 'ਗਿਆਨੀ' ਇਕਬਾਲ ਸਿੰਘ ਨੇ ਜਥੇਦਾਰੀ ਤੋਂ ਦਿੱਤੇ ਅਸਤੀਫੇ ਬਾਰੇ ਦੇਰ ਸ਼ਾਮ ਇਹ ਕਹਿਕੇ ਨਵਾਂ ਵਿਵਾਦ ਛੇੜ ਦਿੱਤਾ ਕਿ 'ਮੈਂ ਤਾਂ ਜਥੇਦਾਰੀ ਤੋਂ ਅਸਤੀਫਾ ਦੇ ਦਿੱਤਾ ਸੀ ਲੇਕਿਨ ਸੰਗਤ ਨਹੀ ਮੰਨ ਰਹੀ।ਗਿਆਨੀ ਇਕਬਾਲ ਸਿੰਘ ਨੇ ਤਾਂ ਇਥੋਂ ਤੀਕ ਕਹਿ ਦਿੱਤਾ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡੇ ਦੇ ਪ੍ਰਧਾਨ ਪਾਸ ਤਾਂ ਕਿਸੇ ਚਿੱਠੀ ਉਪਰ ਦਸਤਖਤ ਕਰਨ ਦੇ ਅਧਿਕਾਰ ਨਹੀ ਹਨ।ਉਹ ਪੰਜ ਮਾਰਚ ਨੂੰ ਜਥੇਦਾਰ ਦੇ ਅਸਤੀਫੇ ਬਾਰੇ ਕੋਈ ਫੈਸਲਾ ਕਿਵੇਂ ਲੈ ਸਕਦਾ'। ਜਿਕਰਯੋਗ ਹੈ ਕਿ ਅੱਜ ਸਵੇਰੇ 10.30 ਵਜੇ ਦੇ ਕਰੀਬ ਗਿਆਨੀ ਇਕਬਾਲ ਸਿੰਘ ਵਲੋਂ ਵੱਖ ਵੱਖ ਅਖਬਾਰਾਂ ਦੇ ਪੱਤਰਕਾਰਾਂ ਦੇ ਵਟਸ ਅੱਪ ਤੇ ਭੇਜੇ ਗਏ ਅਸਤੀਫੇ ਦੀ ਜੋ ਕਾਪੀ ਮਿਲੀ ਉਸ ਅਨੁਸਾਰ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਦੇ ਨਾਮ ਲਿਖੇ ਪੱਤਰ ਵਿੱਚ ਗਿਆਨੀ ਇਕਬਾਲ ਸਿੰਘ ਨੇ ਦੱਸਿਆ ਹੈ…
    ਵਾਹਘਾ ਬਾਰਡਰ - ਪਿਛਲੇ ਤਿੰਨ ਦਿਨਾਂ ਤੋਂ ਪਾਕਿਸਤਾਨ ਦੇ ਕਬਜ਼ੇ ਵਿਚ ਆਉਣ ਕਾਰਨ ਬਹੁਚਰਚਿਤ ਭਾਰਤੀ ਹਵਾਈ ਫ਼ੌਜ ਦੇ ਪਾਇਲਟ ਅਭਿਨੰਦਨ ਅੱਜ ਦੇਰ ਰਾਤ ਪਾਕਿਸਤਾਨ ਵਲੋਂ ਭਾਰਤ ਦੇ ਹਵਾਲੇ ਕਰ ਦਿੱਤੇ ਗਏ। ਭਾਵੇਂਕਿ ਅਭਿਨੰਦਨ ਨੂੰ ਭਾਰਤ ਹਵਾਲੇ ਕਰਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੂਰੇ ਵਿਸ਼ਵ ਵਿਚ ਆਪਣੇ ਚੰਗੇ ਨੰਬਰ ਬਣਾ ਲਏ ਹਨ, ਪ੍ਰੰਤੂ ਦੂਜੇ ਪਾਸੇ ਭਾਰਤੀ ਮੀਡੀਏ ਵਲੋਂ ਪਾਕਿਸਤਾਨ ਦੇ ਇਸ ਕਦਮ ਨੂੰ ਪਾਕਿਸਤਾਨ ਦੇ ਡਰ ਵਜੋਂ ਪੇਸ਼ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਗਈ। ਅਭਿਨੰਦਨ ਦੀ ਵਾਪਸੀ ਨੂੰ ਲੈ ਕੇ ਭਾਰਤ ਵਿਚ ਇਕ ਤਰ੍ਹਾਂ ਖੁਸ਼ੀ ਦਾ ਮਾਹੌਲ ਸਿਰਜਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਅਭਿਨੰਦਨ ਦੀ ਵਾਪਸੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਾਕਿਸਤਾਨ ਵਲੋਂ ਪਾਇਲਟ ਨੂੰ ਦੇਰ ਰਾਤ ਭਾਰਤ ਨੂੰ ਸੌਂਪਣ ਕਾਰਨ ਭਾਰਤੀ ਪ੍ਰਸ਼ਾਸਨ ਵਲੋਂ ਇਸ ਵਾਪਸੀ ਨੂੰ ਵੱਡੇ ਪੱਧਰ ਤੇ ਉਭਾਰਨ ਦਾ ਮੌਕਾ ਗੁਆਚ ਗਿਆ। ਪਾਕਿਸਤਾਨੀ ਫੌਜ ਦੇ ਕਈ ਰਿਟਾਇਰਡ ਜਰਨੈਲਾਂ ਨੇ ਭਾਰਤੀ ਹਵਾਈ ਫੌਜ ਦੇ ਪਾਇਲਟ ਅਭਿਨੰਦਨ ਦੀ ਰਿਹਾਈ ਦੇ…
    ਚੰਡੀਗੜ੍ਹ: ਪਾਕਿਸਤਾਨੀ ਨਾਗਰਿਕਾਂ ਨੇ ਸ਼ੁੱਕਰਵਾਰ ਨੂੰ ਆਪਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਹ ਮੰਗ ਪ੍ਰਧਾਨ ਮੰਤਰੀ ਵੱਲੋਂ ਕੱਲ੍ਹ ਸੰਸਦ ਵਿੱਚ ਕੀਤੇ ਐਲਾਨ ਤੋਂ ਬਾਅਦ ਕੀਤੀ ਜਾ ਰਹੀ ਹੈ। ਇਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਪਾਕਿ ਫੌਜ ਵੱਲੋਂ ਗ੍ਰਿਫ਼ਤਾਰ ਕੀਤੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰੇਗੀ। ਉਨ੍ਹਾਂ ਨੂੰ ਅੱਜ ਵਾਹਗਾ ਸਰਹੱਦ ਰਾਹੀਂ ਭਾਰਤ ਹਵਾਲੇ ਕੀਤਾ ਜਾ ਰਿਹਾ ਹੈ।ਇਸ ਸਬੰਧੀ ਸੋਸ਼ਲ ਮੀਡੀਆ ’ਤੇ ਕੰਪੇਨ ਸ਼ੁਰੂ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਆਨਲਾਈਨ ਪਟੀਸ਼ਨ ’ਤੇ 50 ਹਜ਼ਾਰ ਤੋਂ ਵੱਧ ਲੋਕਾਂ ਨੇ ਹਸਤਾਖ਼ਰ ਕਰ ਦਿੱਤੇ। ਟਵਿੱਟਰ ’ਤੇ #NobelPeacePrizeForImranKhan ਹੈਸ਼ ਟੈਗ ਹੇਠ 22.6K ਟਵੀਟ ਕੀਤੇ ਜਾ ਚੁੱਕੇ ਹਨ। ਇਹ ਟੈਗ ਟ੍ਰੈਂਡ ਵੀ ਕਰ ਰਿਹਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੀਐਮ ਇਮਰਾਨ ਖ਼ਾਨ ਦੀ ਮੁਲਕ ਵਿੱਚ ਸ਼ਾਂਤੀ ਸਥਾਪਤ ਕਰਨ ਤੇ ਅੱਤਵਾਦ ਦੇ ਬੜ੍ਹਾਵੇ ਨੂੰ ਰੋਕਣ ਦੇ ਕਦਮ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ। ਇਸ ਨੂੰ ਮਾਨਤਾ ਵੀ ਦਿੱਤੀ…
    ਅੰਮ੍ਰਿਤਸਰ - ਇਮਰਾਨ ਖਾਨ ਦੀ ਅਗਵਾਈ ਵਾਲੀ ਪਾਕਿਸਤਾਨ ਸਰਕਾਰ ਵਲੋਂ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਰਿਹਾਅ ਕਰਨ ਦੇ ਕੀਤੇ ਐਲ਼ਾਨ ਉਪਰ ਟਿਪਣੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ 'ਅਭੀ ਅਭੀ ਏਕ ਪਾਇਲਟ ਪ੍ਰੋਜੈਕਟ ਪੂਰਾ ਕੀਆ ਹੈ'। ਜਦੋਂ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰ:ਨਵਜੋਤ ਸਿੰਘ ਸਿੱਧੂ ਨੇ ਇਸ ਫੈਸਲੇ ਨੂੰ ਨੋਬਲ ਕਾਰਜ ਦੱਸਿਆ ਹੈ।ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪਹਿਲ ਕਦਮੀ ਨੂੰ ਖਿੱਤੇ ਵਿਚ ਸ਼ਾਂਤੀ ਬਹਾਲੀ ਲਈ ਚੰਗਾ ਕਦਮ ਦੱਸਿਆ ਹੈ। ਬੀਤੇ ਕਲ੍ਹ ਹੀ ਪਾਕਿਸਤਾਨੀ ਹਵਾਈ ਸੈਨਾਂ ਦੇ ਜਹਾਜਾਂ ਦਾ ਪਿੱਛਾ ਕਰਦਿਆਂ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਪਾਕਿਸਤਾਨੀ ਸੈਨਾ ਦੇ ਹੱਥ ਆ ਗਏ ਸਨ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਫਰਾਖਦਿਲੀ ਵਿਖਾਉਂਦਿਆਂ ਅੱਜ ਐਲਾਨ ਕੀਤਾ ਹੈ ਕਿ ਵਿੰਗ ਕਮਾਂਡਰ ਨੂੰ ਸੁਕਰਵਾਰ ਵਾਲੇ ਦਿਨ ਭਾਰਤ ਸਰਕਾਰ ਨੂੰ ਸੌਪ ਦਿੱਤਾ ਜਾਵੇਗਾ।ਇਮਰਾਨ ਖਾਨ ਨੇ ਆਪਣੇ ਐਲਾਨ ਵਿੱਚ ਕਿਹਾ ਹੈ ਕਿ ਖਿੱਤੇ ਵਿੱਚ ਸ਼ਾਂਤੀ ਲਈ ਪਹਿਲ ਵਜੋਂ ਇਹ ਤੋਹਫਾ ਹੈ ।
    ਚੰਡੀਗੜ੍ਹ - ਦੇਹਰਾਦੂਨ ਵਿਚ ਅਤੇ ਮੁਲਾਣਾ ਦੇ ਇਕ ਕਾਲਜ ਵਿਚ ਕਸ਼ਮੀਰੀ ਵਿਦਿਆਰਥੀਆਂ ਉਤੇ ਹਮਲੇ ਮਗਰੋਂ ਚੰਡੀਗੜ੍ਹ ਦੇ ਆਲੇ-ਦੁਆਲੇ ਪੰਜਾਬ ਦੇ ਕਾਲਜਾਂ ਵਿਚ ਪੜ੍ਹਦੇ ਜੰਮੂ-ਕਸ਼ਮੀਰ ਦੇ ਵਿਦਿਆਰਥੀ ਕਾਫੀ ਸੁਚੇਤ ਹੋ ਗਏ ਹਨ। ਚੰਡੀਗੜ੍ਹ ਦੇ ਵਾਸੀਆਂ ਨੇ ਆਲੇ-ਦੁਆਲੇ ਦੇ ਕਾਲਜਾਂ ’ਚ ਪੜ੍ਹਦੇ ਜੰਮੂ-ਕਸ਼ਮੀਰੀ ਵਿਦਿਆਰਥੀਆਂ ਲਈ ਘਰ ਖੋਲ੍ਹ ਦਿੱਤੇ ਹਨ। ਗੁਰਦੁਆਰੇ ਵੀ ਇਸ ਕਾਰਜ ’ਚ ਹਿੱਸੇਦਾਰ ਬਣ ਰਹੇ ਹਨ। ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਅਜੇ ਪੰਜਾਬੀ ਵਿਭਾਗ ਦੇ ਵਿਦਿਆਰਥੀ ਵਿਜੈ ਨੇ ਦੱਸਿਆ ਕਿ ਉਹ ਹੋਰ ਵਿਦਿਆਰਥੀਆਂ ਨਾਲ ਰਲ ਕੇ ਇਨ੍ਹਾਂ ਦੀ ਸੁਰੱਖਿਆ ਅਤੇ ਰਿਹਾਇਸ਼ ਦੇ ਪ੍ਰਬੰਧਾਂ ਵਿਚ ਜੁਟੇ ਹੋਏ ਹਨ। ਵਿਜੇ ਨੇ ਦੱਸਿਆ ਕਿ ਦੇਹਰਾਦੂਨ ਵਿਚ ਕਸ਼ਮੀਰੀ ਵਿਦਿਆਰਥੀਆਂ ਦੀ ਖਿੱਚਧੂਹ ਕੀਤੇ ਜਾਣ ਕਾਰਨ ਉਨ੍ਹਾਂ ਵਿਚ ਖੌਫ ਹੈ ਤੇ 700 ਦੇ ਕਰੀਬ ਇਹ ਵਿਦਿਆਰਥੀ ਦਿੱਲੀ ਤੇ ਚੰਡੀਗੜ੍ਹ ਲਈ ਚੱਲੇ ਹੋਏ ਹਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਤੇ ਇਸ ਦੇ ਆਸ-ਪਾਸ ਦੇ ਕਾਲਜਾਂ ਵਿਚ ਪੜ੍ਹ ਰਹੇ ਕਸ਼ਮੀਰੀ ਵਿਦਿਆਰਥੀ ਕੁਝ ਹੱਦ ਤਕ ਸੰਗਠਿਤ ਹੋ ਰਹੇ ਹਨ ਤੇ ਖਤਰਾ ਭਾਂਪਦਿਆਂ ਫੌਰੀ ਇਕ-ਦੂਜੇ ਨਾਲ ਸੰਪਰਕ ਕਰ…
    ਪਟਿਆਲਾ - ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਇਸੇ ਹੀ ਕੇਸ ਵਿਚ ਤਾਉਮਰ ਕੈਦ ਅਧੀਨ ਤਿਹਾੜ ਜੇਲ੍ਹ, ਦਿੱਲੀ ਵਿਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਏਜੰਸੀਆਂ ਦਾ ਹੱਥ ਠੋਕਾ ਕਰਾਰ ਦਿੱਤਾ ਹੈ। ਹਵਾਰਾ ਵੱਲੋਂ ਬਣਾਈ ਗਈ ਕਮੇਟੀ ਵੱਲੋਂ ਰਾਜੋਆਣਾ ਦੀ ਰਿਹਾਈ ਲਈ ਯਤਨ ਕਰਨ ਦੇ ਉਲੀਕੇ ਪ੍ਰੋਗਰਾਮਾਂ ’ਤੇ ਟਿੱਪਣੀ ਕਰਦਿਆਂ ਰਾਜੋਆਣਾ ਨੇ ਕਿਹਾ ਕਿ ਅਜਿਹੀ ਕਮੇਟੀ ਨੂੰ ਉਸ ਦੀ ਰਿਹਾਈ ਲਈ ਯਤਨ ਕਰਨ ਦੀ ਕੋਈ ਲੋੜ ਨਹੀਂ। ਉਹ ਨਹੀਂ ਚਾਹੁੰਦੇ ਕਿ ਅਜਿਹੇ ਅਖੌਤੀ ਜਥੇਦਾਰ ਵੱਲੋਂ ਬਣਾਈ ਗਈ ਕਮੇਟੀ ਉਨ੍ਹਾਂ ਲਈ ਕੋਈ ਚਾਰਾਜੋਈ ਕਰੇ। ਉਨ੍ਹਾਂ ਦੀ ਸਜ਼ਾ ਸਬੰਧੀ ਆਉਣ ਵਾਲਾ ਕੋਈ ਵੀ ਫ਼ੈਸਲਾ ਉਸ ਨੂੰ ਮਨਜ਼ੂਰ ਹੋਵੇਗਾ।ਆਪਣੀ ਭੈਣ ਕਮਲਦੀਪ ਕੌਰ ਨਾਲ ਮੁਲਾਕਾਤ ਦੌਰਾਨ ਅੱਜ ਪਟਿਆਲਾ ਜੇਲ੍ਹ ਵਿਚੋਂ ਮੀਡੀਆ ਦੇ ਨਾਂ ਭੇਜੇ ਗਏ ਪ੍ਰੈਸ ਬਿਆਨ ਵਿਚ ਰਾਜੋਆਣਾ ਨੇ ਹਵਾਰਾ ਦੀ ਕੁਝ ਹੋਰ ਪੱਖਾਂ ਤੋਂ ਵੀ ਆਲੋਚਨਾ ਕੀਤੀ। ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਵਾਪਰੇ…
    ਜੰਮੂ - ਜੰਮੂ ਦੇ ਡਿਪਟੀ ਕਮਿਸ਼ਨਰ ਰਮੇਸ਼ ਕੁਮਾਰ ਵੱਲੋਂ ਸ਼ੁੱਕਰਵਾਰ ਨੂੰ ਜੰਮੂ ਸ਼ਹਿਰ ਵਿਚ ਕਰਫਿਊ ਲਗਾ ਦਿੱਤਾ ਗਿਆ। ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਵਿਚ 40 ਸੀਆਰਪੀਐਫ ਦੇ ਜਵਾਨ ਸ਼ਹੀਦ ਹੋਣ ਤੋਂ ਬਾਅਦ ਸ਼ਹਿਰ ਵਿਚ ਰੋਸ ਮੁਜ਼ਾਹਰਿਆਂ ਦੌਰਾਨ ਸੰਭਾਵੀ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ।ਫੌਜ ਦੇ ਅਧਿਕਾਰੀਆਂ ਨੇ ਸਥਾਨਕ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਲਾਅ ਐਂਡ ਅਰਡਰ ਨੂੰ ਬਣਾਈ ਰੱਖਣ ਲਈ ਅਤੇ ਫਲੈਗ ਮਾਰਚ ਕਰਨ ਲਈ ਮਦਦ ਕਰੇ। ਜੰਮੂ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇ ਨਜ਼ਰ ਕਰਫਿਊ ਲਗਾਇਆ ਗਿਆ ਹੈ। ਜੰਮੂ ਵਿਚ ਰੋਸ ਮੁਜ਼ਾਹਰਿਆਂ ਦੌਰਾਨ ਸਾੜਫੂਕ ਕੀਤੇ ਜਾਣ ਦਾ ਡਰ ਹੈ, ਜਿਸ 'ਚ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ ਅਤੇ ਕਿਸੇ ਦਾ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਣ ਲਈ ਜੰਮੂ ਦੇ ਖੇਤਰ ਵਿਚ ਕਰਫਿਊ ਲਗਾਇਆ ਗਿਆ ਹੈ। ਜੰਮੂ ਸ਼ਹਿਰ 'ਚ ਕਰਫਿਊ ਲਗਾਏ ਜਾਣ ਤੋਂ ਬਾਅਦ ਇਸ ਦਾ ਸਪੀਕਰਾਂ ਰਾਹੀਂ ਐਲਾਨ ਕੀਤਾ ਗਿਆ, ਪ੍ਰੰਤੂ ਪ੍ਰਦਰਸ਼ਨਕਾਰੀ ਦੇ ਖਿੰਡਣ ਤੋਂ…
    ਬਠਿੰਡਾ - ਇਥੇ ਦਰਬਾਰ ਏ ਖ਼ਾਲਸਾ ਜਥੇਬੰਦੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਮਾਝੀ ਦੀ ਅਗਵਾਈ ਹੇਠ ਭਾਈ ਘਨ੍ਹੱਈਆ ਜੀ ਚੌਕ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀਆਂ ਦੇ ਕਾਰਕੁਨਾਂ ਨੇ ਹੱਥਾਂ ਵਿੱਚ ਸਾਹਿਤ ਤੇ ਲਿਟਰੇਚਰ ਫੜਿਆ ਹੋਇਆ ਸੀ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਜੇ ਸਿੱਖ ਸਾਹਿਤ ਪੜ੍ਹਨਾ ਗੁਨਾਹ ਹੈ ਤਾਂ ਉਹ ਇਸ ਨੂੰ ਚੁਰਾਹੇ ਵਿੱਚ ਖੜ੍ਹ ਕੇ ਇਹ ਗੁਨਾਹ ਕਰ ਰਹੇ ਹਨ।ਜ਼ਿਕਰਯੋਗ ਹੈ ਕਿ ਇਹ ਪ੍ਰਦਰਸ਼ਨ ਜਥੇਬੰਦੀ ਵੱਲੋਂ ਬੀਤੇ ਦਿਨੀ ਨਵਾਂ ਸ਼ਹਿਰ ਨੇੜੇ ਪਿੰਡ ਦੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਜੇਲ੍ਹ ਭੇਜਣ ਖ਼ਿਲਾਫ਼ ਵਿਰੋਧ ਜਤਾਉਣ ਲਈ ਕੀਤਾ ਗਿਆ ਸੀ। ਇਸ ਮੌਕੇ ਕ੍ਰਿਪਾਲ ਸਿੰਘ ਬਠਿੰਡਾ ਨੇ ਕਿਹਾ ਕਿ ਨਵਾਂ ਸ਼ਹਿਰ ਦੇ ਐਡੀਸ਼ਨਲ ਜੱਜ ਵੱਲੋਂ ਨੌਜਵਾਨਾਂ ਨੂੰ ਮੁਲਕ ਖ਼ਿਲਾਫ਼ ਸਾਜ਼ਿਸ਼ ਤੇ ਜੰਗ ਛੇੜਨ ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜੋ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਪ੍ਰਦਰਸ਼ਨ ਦਾ…
    ਅੰਮ੍ਰਿਤਸਰ - ਨਵਾਂ ਸ਼ਹਿਰ ਦੀ ਅਦਾਲਤ ਵਲੋਂ ਤਿੰਨ ਸਿੱਖ ਨੌਜੁਆਨਾਂ ਨੂੰ ਉਮਰ ਕੈਦ ਦੀ ਸਜਾ ਸੁਣਾਏ ਜਾਣ ਤੇ ਹੈਰਾਨਗੀ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅੰਮ੍ਰਿਤ ਸੰਚਾਰ ਜਥੇ ਦੇ ਪੰਜ ਸਿੰਘਾਂ ਨੇ ਸਮੁਚੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਇਸ ਧੱਕੇਸ਼ਾਹੀ ਖਿਲਾਫ ਸੁਚੇਤ ਤੇ ਕੌਮੀ ਪਹਿਰੇਦਾਰ ਬਣ ਕੇ ਪਹਿਰੇਦਾਰੀ ਕੀਤੀ ਜਾਵੇ ।ਅੱਜ ਇਥੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਅੰਮ੍ਰਿਤ ਸੰਚਾਰ ਜਥਾ ਦੇ ਭਾਈ ਸਤਨਾਮ ਸਿੰਘ ਖੰਡਾ,ਭਾਈ ਮੇਜਰ ਸਿੰਘ ,ਭਾਈ ਮੰਗਲ ਸਿੰਘ ਨੇ ਕਿਹਾ ਕਿ ਦਰਪੇਸ਼ ਪੰਥਕ ਹਾਲਾਤਾਂ ਤੇ ਵਿਚਾਰ ਕਰਦਿਆਂ ਪੰਜ ਸਿੰਘਾਂ ਨੇ ਨਵਾਂ ਸ਼ਹਿਰ ਦੀ ਸ਼ੈਸ਼ਨਜ ਕੋਰਟ ਵਲੋਂ ਤਿੰਨ ਸਿੱਖ ਨੌਜੁਆਨਾਂ ਅਰਵਿੰਦਰ ਸਿੰਘ ,ਸੁਰਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਧਾਰਾ 121 ਅਤੇ 121 ਏ ਤਹਿਤ ਮੁਲਕ ਦੇ ਖਿਲਾਫ ਜੰਗ ਛੇੜਣ ਦਾ ਇਲਜਾਮ ਲਗਾਇਆ ਗਿਆ ਤੇ ਨਾਲ ਹੀ ਗੈਰ ਕਾਨੂੰਨੀ ਕਾਰਵਾਈ ਐਕਟ 1967 ਦੀ ਧਾਰਾ 10ਅਤੇ 13 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਤੱਥਾਂ ਅਨੁਸਾਰ ਨੌਜੁਆਨਾਂ ਤੋਂ ਕੇਵਲ ਸ਼ਹੀਦ ਸਿੰਘਾਂ ਦੀਆਂ ਫੋਟੋ ,ਪ੍ਰਕਾਸ਼ਿਤ ਸਹਿਤ ਅਤੇ ਕੁਝ ਕਿਤਾਬਾਂ ਮਿਲੀਆਂ ਹਨ…
    ਚੰਡੀਗੜ੍ਹ - ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਖ਼ਿਲਾਫ਼ ਕਥਿਤ ਤੌਰ 'ਤੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਸ਼ਿਕਾਇਤ 'ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀਡੀਓ ਰਿਕਾਰਡਿੰਗ ਨੂੰ ਅਦਾਲਤ 'ਚ ਪੇਸ਼ ਕੀਤੇ ਜਾਣ ਦੇ ਆਦੇਸ਼ ਦਿੱਤੇ ਹਨ।ਦੋਵਾਂ ਆਗੂਆਂ ਵੱਲੋਂ ਪੱਤਰਕਾਰ ਸੰਮੇਲਨ ਤੇ ਹੋਰਨਾਂ ਮੌਕਿਆਂ 'ਤੇ ਕਮਿਸ਼ਨ ਖ਼ਿਲਾਫ਼ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਕਮਿਸ਼ਨ ਦੇ ਪ੍ਧਾਨ ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਅਪਰਾਧਿਕ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਜਸਟਿਸ ਅਮਿਤ ਰਾਵਲ ਨੇ ਸੋਮਵਾਰ ਨੂੰ ਸਪੱਸ਼ਟ ਕਰ ਦਿੱਤਾ ਕਿ ਅਦਾਲਤ ਇਨ੍ਹਾਂ ਟਿੱਪਣੀਆਂ ਦੀ ਵੀਡੀਓ ਰਿਕਾਰਡਿੰਗ ਨੂੰ ਦੇਖੇਗੀ। ਇਸ ਮਾਮਲੇ ਵਿਚ ਫਿਲਹਾਲ ਨੋਟਿਸ ਨਾ ਜਾਰੀ ਕਰਦਿਆਂ ਜਸਟਿਸ ਰਾਵਲ ਨੇ ਕਿਹਾ ਕਿ ਅਦਾਲਤ ਅਜਿਹੇ ਮਾਮਲਿਆਂ ਵਿਚ ਕਿਸੇ ਨੂੰ ਸੰਮਨ ਭੇਜਣ ਤੋਂ ਪਹਿਲਾਂ ਮੁੱਢਲੇ ਤੱਥਾਂ 'ਤੇ ਵਿਚਾਰ ਕਰੇਗੀ।ਸੁਣਵਾਈ ਦੌਰਾਨ ਜਸਟਿਸ ਰਣਜੀਤ ਸਿੰਘ ਦੇ ਵਕੀਲ ਏਪੀਐੱਸ ਦਿਓਲ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਅਪਰਾਧਿਕ ਸ਼ਿਕਾਇਤ ਦੇਣ ਦਾ ਕਾਰਨ ਦੱਸਦਿਆਂ ਕਿਹਾ ਕਿ ਇਸ ਮਾਮਲੇ ਵਿਚ ਜਾਂਚ ਕਮਿਸ਼ਨ ਦੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com