ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਹਰ ਸਿੱਖ ਨੂੰ ਸਿਆਸਤ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ ਤਾਂ ਜੋ ਵਿਸ਼ਵ ਵਿਚ ਇਹ ਸੁਨੇਹਾ ਜਾਵੇ ਕਿ ਸਮੁੱਚਾ ਸਿੱਖ ਭਾਈਚਾਰਾ ਇਕ ਹੈ। ਅਕਾਲ ਤਖ਼ਤ ਦੇ ਸਕੱਤਰੇਤ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਇਕ ਮੰਚ ਤੋਂ ਇਕਜੁੱਟਤਾ ਨਾਲ ਮਨਾਉਣ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਪੱਤਰ ਜਾਰੀ ਕੀਤੇ ਸਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੀ ਯਤਨਸ਼ੀਲ ਸੀ ਅਤੇ ਹੁਣ ਪੰਜਾਬ ਸਰਕਾਰ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਅਕਤੀ ਚਾਹੇ ਕਾਂਗਰਸ ’ਚ ਹੋਵੇ ਜਾਂ ਅਕਾਲੀ ਦਲ ਵਿਚ, ਉਹ ਪਹਿਲਾਂ ਸਿੱਖ ਹੈ ਅਤੇ ਉਸ ਨੂੰ ਇਹ ਪ੍ਰਕਾਸ਼ ਪੁਰਬ ਸਮਾਗਮ ਸਿਆਸਤ ਤੋਂ ਉਪਰ ਉਠ ਕੇ ਇਕਜੁੱਟਤਾ ਨਾਲ ਮਨਾਉਣਾ ਚਾਹੀਦਾ ਹੈ।ਸ਼ਿਲੌਂਗ ਦੇ ਸਿੱਖਾਂ ’ਤੇ ਬਣੀ ਮੁਸ਼ਕਲ ਬਾਰੇ ਉਨ੍ਹਾਂ ਆਖਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ…
  ਨਾਭਾ - ਡੇਰਾ ਸਿਰਸਾ ਨਾਲ ਜੁੜੇ ਆਗੂ ਮਹਿੰਦਰਪਾਲ ਸਿੰਘ ਬਿੱਟੂ ਦੀ ਨਾਭਾ ਜੇਲ੍ਹ ਵਿਚ ਹੱਤਿਆ ਕਰ ਦਿੱਤੀ ਗਈ। ਜੇਲ੍ਹ ਵਿਚ ਕੈਦੀਆਂ ਨੇ ਹੀ ਸਰੀਆ ਮਾਰ ਕੇ ਮਹਿੰਦਰਪਾਲ ਦਾ ਕਤਲ ਕਰ ਦਿੱਤਾ। ਮਹਿੰਦਰਪਾਲ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਸਿਟੀ ਪੁਲਿਸ ਕੋਟਰਪੁਰਾ ਨੇ ਏਐਸਆਈ ਪ੍ਰੀਤਮ ਸਿੰਘ ਦੀ ਸ਼ਿਕਾਇਤ ਦੇ ਆਧਾਰ ਉਤੇ 13 ਜੂਨ 2018 ਨੂੰ ਕੇਸ ਦਰਜ ਕੀਤਾ ਸੀ। ਪੁਲਿਸ ਨੇ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਮਹਿੰਦਰਪਾਲ ਬਿੱਟੂ ਨੂੰ ਦੋਸ਼ੀ ਨਾਮਜ਼ਦ ਕੀਤਾ ਹੋਇਆ ਹੈ। ਬਿੱਟੂ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ। ਪੁਲਿਸ ਨੂੰ ਪਿੱਛੇ ਜਹੇ ਸੂਹ ਵੀ ਮਿਲੀ ਸੀ ਕਿ ਬਿੱਟੂ ਉਤੇ ਹਮਲੇ ਹੋ ਸਕਦਾ ਹੈ ਪਰ ਇਸ ਪਾਸੇ ਧਿਆਨ ਨਾ ਦਿੱਤਾ ਗਿਆ। ਕੈਦੀ ਮਹਿੰਦਰ ਸਿੰਘ ਤੇ ਗੁਰਸੇਵਕ ਸਿੰਘ ਨੇ ਬਿੱਟੂ ਉਤੇ ਹਮਲਾ ਕੀਤਾ।ਪੁਲਿਸ ਦਾ ਕਹਿਣਾ ਹੈ ਕਿ ਕੈਦੀਆਂ ਵਿਚ ਹੋਈ ਝੜਪ ਵਿਚ ਅੰਡਰ ਟਰਾਇਲ ਕੈਦੀ ਬਿੱਟੂ ਦੀ ਮੌਤ ਹੋ ਗਈ। ਜੇਲ੍ਹ ਅਧਿਕਾਰੀਆਂ…
  ਨਵੀਂ ਦਿੱਲੀ - ਸਰਕਾਰ ਨੇ ਤੀਹਰੇ ਤਲਾਕ ਬਾਰੇ ਨਵਾਂ ਬਿੱਲ ਸ਼ੁੱਕਰਵਾਰ ਨੂੰ ਲੋਕ ਸਭਾ ’ਚ ਪੇਸ਼ ਕਰ ਦਿੱਤਾ। ਇਸ ਦੌਰਾਨ ਵਿਰੋਧੀ ਮੈਂਬਰਾਂ ਨੇ ਬਿੱਲ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਇਹ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੌਰਾਨ ਮੁਸਲਿਮ ਮਹਿਲਾਵਾਂ (ਵਿਆਹ ਬਾਰੇ ਹੱਕਾਂ ਦੀ ਰਾਖੀ) ਬਿੱਲ 2019 ਸੰਸਦ ’ਚ ਪੇਸ਼ ਹੋਣ ਵਾਲਾ ਪਹਿਲਾ ਬਿੱਲ ਬਣ ਗਿਆ ਹੈ। ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਲਿੰਗ ਬਰਾਬਰੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਇਹ ਬਿੱਲ ਜ਼ਰੂਰੀ ਹੈ। ਇਸ ਦੌਰਾਨ ਪੁਆਈਆਂ ਗਈਆਂ ਵੋਟਾਂ ’ਚ 186 ਮੈਂਬਰਾਂ ਨੇ ਬਿੱਲ ਪੇਸ਼ ਕਰਨ ਦੀ ਸਹਿਮਤੀ ਦੇ ਦਿੱਤੀ ਜਦਕਿ 74 ਨੇ ਵਿਰੋਧ ਕੀਤਾ।ਸ੍ਰੀ ਪ੍ਰਸਾਦ ਨੇ ਕਿਹਾ,‘‘ਇਹ ਧਰਮ ਦਾ ਸਵਾਲ ਨਹੀਂ ਹੈ ਸਗੋਂ ਮਹਿਲਾਵਾਂ ਨੂੰ ਇਨਸਾਫ਼ ਦੇਣ ਦੀ ਪਹਿਲਕਦਮੀ ਹੈ। ਇਹ ਮਹਿਲਾਵਾਂ ਦੀ ਮਾਣ-ਮਰਿਆਦਾ ਦਾ ਸਵਾਲ ਹੈ ਜਿਸ ਦੀ ਰਾਖੀ ਲਈ ਅਸੀਂ ਵਚਨਬੱਧਤਾ ਪ੍ਰਗਟਾਈ ਹੈ।’’ ਬਿੱਲ ਲਿਆਉਣ ਨੂੰ ਜਾਇਜ਼ ਠਹਿਰਾਉਂਦਿਆਂ ਕਾਨੂੰਨ ਮੰਤਰੀ ਨੇ ਕਿਹਾ ਕਿ ਮੁਲਕ ’ਚ ਤੀਹਰੇ ਤਲਾਕ…
  ਆਕਲੈਂਡ - ਨਿਊਜ਼ੀਲੈਂਡ ਵਿਚ ਕੁਝ ਸੰਸਥਾਵਾਂ ਜੇਲ੍ਹਾਂ 'ਚ ਬੰਦ ਸਿੱਖਾਂ ਨੂੰ ਮੁਫ਼ਤ ਵਿਚ ਸੇਵਾਵਾਂ ਮੁਹੱਈਆ ਕਰਵਾਉਂਦੀਆਂ ਹਨ ਤਾਂਕਿ ਕੈਦੀ ਲੋਕ ਆਪਣਾ ਜੀਵਨ ਬਦਲ ਤੇ ਸੁਧਾਰ ਸਕਣ। ਇਸ ਵੇਲੇ ਤਕ ਸ਼ਾਇਦ ਸਿੱਖ ਧਰਮ ਦੇ ਪੈਰੋਕਾਰਾਂ ਵਾਸਤੇ ਅਜਿਹੀ ਕੋਈ ਸੰਸਥਾ ਨਹੀਂ ਸੀ ਪਰ ਹੁਣ ਜੇਲ੍ਹ ਵਿਭਾਗ ਨੇ 'ਸਿੱਖ ਅਵੇਅਰ' ਸੰਸਥਾ ਨੂੰ ਇਸ ਗੱਲ ਦੀ ਮਾਨਤਾ ਦੇ ਦਿੱਤੀ ਹੈ ਕਿ ਉਹ ਜੇਲ੍ਹ ਅੰਦਰ ਆ ਕੇ ਸਿੱਖ ਧਰਮ ਦੇ ਕਿਸੇ ਕੈਦੀ ਨੂੰ ਧਾਰਮਿਕ ਸਲਾਹ ਜਾਂ ਮਸ਼ਵਰਾ ਦੇ ਸਕਦੇ ਹਨ। ਸਿੱਖੀ ਸੇਧ ਇਕ ਸਿੱਖ ਦੇ ਲਈ ਸਵੈ ਸੁਧਾਰ ਵੱਲ ਇਕ ਅਹਿਮ ਕਦਮ ਹੁੰਦੀ ਹੈ। ਇਹ ਸਹੂਲਤ ਸਿੱਖੀ ਦੇ ਪ੍ਰਚਾਰ ਦਾ ਇਕ ਹਿੱਸਾ ਵੀ ਬਣੇਗੀ ਅਤੇ ਸਿੱਖ ਧਰਮ ਵਿਚ ਵਿਸ਼ਵਾਸ ਰੱਖਣ ਵਾਲੇ ਕੈਦੀਆਂ ਨੂੰ ਇਸ ਨਾਲ ਮਾਨਸਿਕ ਬਲ ਵੀ ਮਿਲੇਗਾ। ਅਜਿਹੀ ਸਿੱਖਿਆ ਦੇ ਨਾਲ ਉਹ ਆਪਣਾ ਜੀਵਨ ਜੇਲ੍ਹ ਦੇ ਅੰਦਰ ਅਤੇ ਫਿਰ ਬਾਹਰ ਆ ਕੇ ਹੋਰ ਬਿਹਤਰ ਬਣਾ ਸਕਣਗੇ। 'ਸਿੱਖ ਅਵੇਅਰ' ਕੁਝ ਮਹੀਨਿਆਂ ਤੋਂ ਇਸ ਕਾਰਜ ਵਾਸਤੇ ਲੱਗੀ ਹੋਈ ਸੀ ਅਤੇ ਅਖੀਰ ਉਸ ਨੇ ਸਫਲਤਾ ਹਾਸਲ…
  ਨਵੀਂ ਦਿੱਲੀ - ਬਾਲੀਵੁੱਡ ਗਾਇਕ ਤੇ ਰੈਪਰ ਹਾਰਡ ਕੌਰ ਖਿਲਾਫ਼ ਵੀਰਵਾਰ ਨੂੰ ਦੇਸ਼-ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਰਡ ਕੌਰ ਨੇ ਸੋਮਵਾਰ ਨੂੰ ਇੰਸਟਾਗ੍ਰਾਮ ’ਤੇ ਵੱਖ-ਵੱਖ ਪੋਸਟਾਂ ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਆਰਐਸਐਸ ਮੁਖੀ ਮੋਹਨ ਭਾਗਵਤ ਖਿਲਾਫ਼ ਵਿਵਾਦਿਤ ਟਿੱਪਣੀ ਕੀਤੀ ਸੀ।ਜਾਣਕਾਰੀ ਮੁਤਾਬਕ 39 ਸਾਲ ਦੀ ਗਾਇਕ ਹਾਰਡ ਕੌਰ ਨੇ ਇੰਸਟਾਗ੍ਰਾਮ ’ਤੇ ਆਰਐਸਐਸ ਚੀਫ਼ ਮੋਹਨ ਭਾਗਵਤ ਨੂੰ ਨਾ ਸਿਰਫ ਜਾਤੀਵਾਦੀ ਕਿਹਾ ਬਲਕਿ ਦੇਸ਼ ਚ ਹੋਈ ਵੱਡੀ ਅੱਤਵਾਦੀ ਘਟਨਾਵਾਂ ਲਈ ਵੀ ਉਨ੍ਹਾਂ ਨੂੰ ਅਤੇ ਆਰਐਸਐਸ ਸੰਗਠਨ ਨੂੰ ਜਿੰਮੇਦਾਰ ਠਹਿਰਾਇਆ। 26/11 ਦੇ ਮੁੰਬਈ ਹਮਲੇ ਤੋਂ ਲੈ ਕੇ ਪੁਲਵਾਮਾ ਹਮਲੇ ਲਈ ਹਾਰਡ ਕੌਰ ਨੇ ਆਰਐਸਐਸ ਨੂੰ ਹੀ ਜ਼ਿੰਮੇਵਾਰ ਦਸਿਆ।ਹਾਰਡ ਕੌਰ ਉਰਫ ਤਰਨ ਕੌਰ ਢਿੱਲੋ ਖਿਲਾਫ਼ ਉੱਤਰ ਪ੍ਰਦੇਸ਼ ਦੇ ਵਾਰਾਨਸੀ ਚ ਐਫ਼ਆਈਆਰ ਦਰਜ ਕੀਤੀ ਗਈ ਹੈ। ਦਰਜ ਧਾਰਾਵਾਂ ਚ ਹਾਰਡ ਕੌਰ ਖਿਲਾਫ਼ ਆਈਪੀਸੀ ਦੀ ਧਾਰਾ 124A (ਸੇਡੀਸ਼ਨ), 153A, 500, 505 ਅਤੇ 66 ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਹਾਰਡ ਕੌਰ ਉਰਫ ਤਰਨ ਕੌਰ ਢਿੱਲੋ ਦਾ ਜਨਮ…
  ਨਵੀਂ ਦਿੱਲੀ - ਇਥੋਂ ਦੇ ਮੁਖਰਜੀ ਨਗਰ ’ਚ ਗ੍ਰਾਮੀਣ ਸੇਵਾ ਵਾਲੇ ਆਟੋ ਚਾਲਕ ਸਰਬਜੀਤ ਸਿੰਘ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਕੁੱਟਮਾਰ ਦੇ ਮਾਮਲੇ ’ਚ ਹਾਈ ਕੋਰਟ ਨੇ ਅੱਜ ਦਿੱਲੀ ਪੁਲੀਸ ਦੀ ਲਾਹ-ਪਾਹ ਕਰਦਿਆਂ ਕਿਹਾ ਕਿ ‘ਵੀਡੀਓ ਪੁਲੀਸ ਦੀ ਦਰਿੰਦਗੀ ਦਾ ਸਬੂਤ ਹੈ ਕਿ ਵਰਦੀਧਾਰੀ ਬਲ ਨੂੰ ਅਜਿਹਾ ਕਾਰਾ ਨਹੀਂ ਕਰਨਾ ਚਾਹੀਦਾ ਸੀ।’ ਜਸਟਿਸ ਜਯੰਤ ਨਾਥ ਅਤੇ ਜਸਟਿਸ ਨਜਮੀ ਵਜ਼ੀਰੀ ਦੇ ਬੈਂਚ ਨੇ ਸਰਬਜੀਤ ਸਿੰਘ ਅਤੇ ਉਸ ਦੇ ਪੁੱਤਰ ਨਾਲ ਕੁੱਟਮਾਰ ਦਾ ਵੀਡੀਓ ਦੇਖਣ ਮਗਰੋਂ ਕਿਹਾ,‘‘ਤੁਸੀਂ 15 ਸਾਲਾਂ ਦੇ ਲੜਕੇ ਨੂੰ ਕੁੱਟਣ ਦੇ ਮਾਮਲੇ ਨੂੰ ਕਿਵੇਂ ਜਾਇਜ਼ ਠਹਿਰਾ ਸਕਦੇ ਹੋ? ਜੇਕਰ ਇਹ ਪੁਲੀਸ ਦੀ ਦਰਿੰਦਗੀ ਦਾ ਸਬੂਤ ਨਹੀਂ ਹੈ ਤਾਂ ਫਿਰ ਤੁਹਾਨੂੰ ਹੋਰ ਕੀ ਚਾਹੀਦਾ ਹੈ।’’ ਬੈਂਚ ਨੇ ਕਿਹਾ ਕਿ ਜੇਕਰ ਵਰਦੀਧਾਰੀ ਬਲ ਅਜਿਹੇ ਢੰਗ ਨਾਲ ਕੰਮ ਕਰਨਗੇ ਤਾਂ ਇਸ ਨਾਲ ਨਾਗਰਿਕਾਂ ’ਚ ਖ਼ੌਫ਼ ਪੈਦਾ ਹੋਵੇਗਾ ਜਦਕਿ ਉਨ੍ਹਾਂ ਨੂੰ ਇਹ ਮਹਿਸੂਸ ਕਰਾਉਣ ਦੀ ਲੋੜ ਹੈ ਕਿ ਪੁਲੀਸ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹੈ। ‘ਪੁਲੀਸ ਨੂੰ ਦਰਸਾਉਣਾ ਪਵੇਗਾ ਕਿ ਉਹ…
  ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਸਿੱਖ ਰੈਫਰੈਂਸ ਲਾਇਬ੍ਰੇਰਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਕਮੇਟੀ ਕਾਇਮ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਇਸ ਪੰਜ ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।ਕਾਬਲੇਗੌਰ ਹੈ ਕਿ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਦੌਰਾਨ ਚੁੱਕਿਆ ਗਿਆ ਸਿੱਖ ਕੌਮ ਦਾ ਸਾਹਿਤਕ ਸਰਮਾਇਆ ਵਾਪਸ ਆਉਣ ਦੀਆਂ ਖ਼ਬਰਾਂ ਪ੍ਰਕਾਸ਼ਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨੀਂ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਦੀ ਇਕੱਤਰਤਾ ਕਰਕੇ ਵੱਡੀ ਗਿਣਤੀ ਵਿੱਚ ਸਾਹਿਤਕ ਖ਼ਜ਼ਾਨਾ ਵਾਪਸ ਨਾ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਬੰਧੀ ਉੱਚ…
  ਅੰਮਿ੍ਤਸਰ -ਪਾਕਿਸਤਾਨ ਨੇ ਇਸ ਵਰ੍ਹੇ ਦੇ ਅੰਦਰ 132 ਕਰੋੜ ਰੁਪਏ ਦੀ ਲਾਗਤ ਨਾਲ ਦਰਿਆ ਰਾਵੀ 'ਤੇ ਪੁਲ, ਸੜਕਾਂ, 1000 ਦੇ ਕਰੀਬ ਯਾਤਰੂਆਂ ਦੀ ਸਮਰੱਥਾ ਵਾਲੀ ਸਰਾਂ ਅਤੇ ਬਾਰਡਰ ਟਰਮੀਨਲ ਆਦਿ ਦੀ ਪਹਿਲੇ ਪੜਾਅ ਦੀ ਉਸਾਰੀ ਨੂੰ ਪੂਰਾ ਕਰਨ ਦਾ ਫ਼ੈਸਲਾ ਕੀਤਾ ਹੈ | ਸੰਘੀ ਯੋਜਨਾ ਮੰਤਰੀ ਮਖ਼ਦੂਮ ਖ਼ੁਸਰੋ ਬਖ਼ਤਿਆਰ ਨੇ ਇਸਲਾਮਾਬਾਦ 'ਚ ਸ੍ਰੀ ਕਰਤਾਰਪੁਰ ਲਾਂਘੇ ਦੇ ਵਿਕਾਸ ਬਾਰੇ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਸਕੱਤਰ ਯੋਜਨਾ ਜ਼ਫ਼ਰ ਹਸਨ, ਸਕੱਤਰ ਧਾਰਮਿਕ ਮਾਮਲੇ, ਡਾਇਰੈਕਟਰ ਜਨਰਲ ਐੱਫ.ਡਬਲਯੂ.ਓ. ਮੇਜਰ ਜਨਰਲ ਇਨਾਮ ਹੈਦਰ ਮਲਿਕ, ਮੈਂਬਰ ਯੋਜਨਾ ਕਮਿਸ਼ਨ, ਡਿਪਟੀ ਕਮਿਸ਼ਨਰ ਨਾਰੋਵਾਲ, ਕਮਿਸ਼ਨਰ ਗੁੱਜਰਾਂਵਾਲਾ, ਐਨ.ਈ.ਐੱਸ.ਪੀ. ਏ.ਕੇ. ਦੇ ਨੁਮਾਇੰਦੇ ਅਤੇ ਵੱਖ-ਵੱਖ ਮੰਤਰਾਲਿਆਂ ਦੇ ਉੱਚ ਅਧਿਕਾਰੀ ਹਾਜ਼ਰ ਸਨ | ਮੰਤਰੀ ਮਖ਼ਦੂਮ ਖ਼ੁਸਰੋ ਨੇ ਕਿਹਾ ਕਿ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲਾਂਘੇ ਅਤੇ ਆਖ਼ਰੀ ਪੜਾਅ ਦੀ ਉਸਾਰੀ ਮੁਕੰਮਲ ਹੋਣ 'ਤੇ ਭਾਰਤ ਅਤੇ ਵਿਸ਼ਵ ਦੇ ਹੋਰਨਾਂ ਹਿੱਸਿਆਂ ਤੋਂ ਸ੍ਰੀ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਕਰਤਾਰਪੁਰ ਸਾਹਿਬ) ਦੇ ਦਰਸ਼ਨਾਂ ਹਿੱਤ ਰੋਜ਼ਾਨਾ 7…
  ਲੰਡਨ - ਇਕ ਉੱਘੇ ਬ੍ਰਿਟਿਸ਼ ਸਿੱਖ ਰੀਅਲ ਅਸਟੇਟ ਕਾਰੋਬਾਰੀ ਨੇ ਪਾਕਿਸਤਾਨ ਦੇ ਗੁਰਧਾਮਾਂ ਲਈ ਨਵਾਂ ਟਰੱਸਟ ਬਣਾਉਣ ਦੀ ਯੋਜਨਾ ਬਣਾਈ ਹੈ ਤਾਂ ਜੋ ਕਰਤਾਰਪੁਰ ਲਾਂਘੇ ਰਾਹੀਂ ਧਾਰਮਿਕ ਯਾਤਰਾਵਾਂ ਅਤੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਦੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।ਲੰਡਨ ਆਧਾਰਤ ਕੰਪਨੀ ਬੀ ਐਂਡ ਐਸ ਪ੍ਰਾਪਰਟੀ ਦੇ ਬਾਨੀ ਪੀਟਰ ਵਿਰਦੀ ਨੇ ਕਿਹਾ ਕਿ ਉਨ੍ਹਾਂ ਦੀ ਫਾਊਂਡੇਸ਼ਨ ਅਤੇ ਦੁਨੀਆਂ ਭਰ ਦੇ ਵਪਾਰੀਆਂ ਨੇ ਟਰੱਸਟ ਲਈ 500 ਮਿਲੀਅਨ ਪੌਂਡ ਦਿੱਤੇ ਹਨ, ਜਿਸ ਦਾ ਨਾਂ ਗੁਰੂ ਨਾਨਕ ਦੇ ਨਾਂ ’ਤੇ ਰੱਖਿਆ ਜਾਵੇਗਾ।ਵਿਰਦੀ ਨੇ ਕਿਹਾ, ‘‘ਮੈਂ ਇਸ ਸੇਵਾ ਲਈ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦਾ ਹਾਂ। ਇਸ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਗਾਮੀ ਕੁਝ ਮਹੀਨਿਆਂ ਅਤੇ ਹਫ਼ਤਿਆਂ ਵਿੱਚ ਇਕ ਵਫ਼ਦ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨਾਲ ਮੀਟਿੰਗ ਕਰੇਗਾ।’’ ਇਹ ਪੁੱਛੇ ਜਾਣ ਕਿ ਭਾਰਤ-ਪਾਕਿ ਵਿਚਾਲੇ ਸਿਆਸੀ ਤਣਾਅ ਇਸ ਵਿੱਚ ਅੜਿੱਕਾ ਤਾਂ ਨਹੀਂ ਬਣੇਗਾ। ਉਨ੍ਹਾਂ ਕਿਹਾ, ‘‘ਇਹ ਪੂਰੀ ਤਰ੍ਹਾਂ ਧਾਰਮਿਕ ਪਹਿਲਕਦਮੀ ਹੈ ਅਤੇ ਰਾਜਨੀਤੀ ਦਾ ਇਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ।’’ ਨਵੇਂ ਟਰੱਸਟ ਦੀ…
  ਅੰਮ੍ਰਿਤਸਰ - ਸ਼ਿਲੌਂਗ ਦੀ ਅਤਿਵਾਦੀ ਜਥੇਬੰਦੀ ਐਚਐਨਐਲਸੀ ਨੇ ਲੰਘੇ ਦਿਨੀਂ ਇੱਥੇ ਹਰੀਜਨ ਕਲੋਨੀ ਵਿਚ ਵਸਦੇ ਸਿੱਖਾਂ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਸ਼ਿਲਾਂਗ ਮਿਉਂਸਿਪਲ ਬੋਰਡ ਦੀ ਕਾਰਵਾਈ ਖ਼ਿਲਾਫ਼ ਅਦਾਲਤ ’ਚ ਕੋਈ ਕਾਰਵਾਈ ਕੀਤੀ ਤਾਂ ਜਥੇਬੰਦੀ ਸਖ਼ਤ ਕਾਰਵਾਈ ਕਰੇਗੀ। ਇਹ ਧਮਕੀ ਭਰਿਆ ਪੱਤਰ ਮੇਘਾਲਿਆ ਦੇ ਮੀਡੀਆ ’ਚ ਵੀ ਪ੍ਰਕਾਸ਼ਿਤ ਹੋਇਆ ਹੈ। ਇਸ ਜਥੇਬੰਦੀ ’ਤੇ ਮੇਘਾਲਿਆ ਸਰਕਾਰ ਨੇ ਵੀ ਰੋਕ ਲਾਈ ਹੋਈ ਹੈ। ਧਮਕੀ ਤੋਂ ਬਾਅਦ ਇੱਥੇ ਵਸਦੇ ਸਿੱਖਾਂ ਵਿਚ ਤਣਾਅ ਦਾ ਮਾਹੌਲ ਹੈ। ਸ਼ਿਲੌਂਗ ਦੇ ਇਨ੍ਹਾਂ ਸਿੱਖਾਂ ਦੀ ਜਥੇਬੰਦੀ ਹਰੀਜਨ ਪੰਚਾਇਤ ਕਮੇਟੀ ਵਲੋਂ ਵੀ ਮੇਘਾਲਿਆ ਦੇ ਮੁੱਖ ਮੰਤਰੀ ਕੌਨਰਾਡ ਸੰਗਮਾ ਨੂੰ ਪੱਤਰ ਲਿਖ ਕੇ ਇੱਥੇ ਰਹਿੰਦੇ ਸਿੱਖਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ’ਚ ਪਿਛਲੇ ਲਗਭਗ 200 ਸਾਲਾਂ ਤੋਂ ਵਸਦੇ ਸਿੱਖਾਂ ਨੂੰ ਉੱਥੋਂ ਹਟਾਉਣ ਲਈ ਮੁੜ ਡਰਾਉਣ, ਧਮਕਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਕਮੇਟੀ ਵਲੋਂ ਇਕ ਵਫ਼ਦ ਵੀ ਸ਼ਿਲਾਂਗ ਭੇਜਣ…

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com