ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਵੈਨਕੂਵਰ - ਕੈਨੇਡਾ ਦੀ ਤੀਜੀ ਵੱਡੀ ਪਾਰਟੀ ਐਨਡੀਪੀ ਦੇ ਪ੍ਰਧਾਨ ਜਗਮੀਤ ਸਿੰਘ ਦਾ ਨਾਮ ਬਰਨਬੀ ਲੋਕ ਸਭਾ ਉਪ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਅੱਜ ਰਸਮੀ ਤੌਰ ’ਤੇ ਐਲਾਨ ਦਿੱਤਾ ਗਿਆ ਹੈ। ਇਹ ਸੀਟ ਇਸੇ ਪਾਰਟੀ ਦੇ ਮੈਂਬਰ ਕੈਨੇਡੀ ਸਟੀਵਰਟ ਵੱਲੋਂ ਵੈਨਕੂਵਰ ਤੋਂ ਮੇਅਰ ਦੀ ਚੋਣ ਲੜਨ ਲਈ ਦਿੱਤੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਹੈ। ਇਸ ਤੋਂ ਪਹਿਲਾਂ ਜਗਮੀਤ ਸਿੰਘ ਓਂਟਾਰੀਓ ਸੂਬੇ ਤੋਂ ਵਿਧਾਇਕ ਸਨ। ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਵੀ ਰਹੇ। ਪਾਰਟੀ ਸਮਰਥਕਾਂ ਵੱਲੋਂ ਅੱਜ ਰਸਮੀ ਤੌਰ ’ਤੇ ਉਮੀਦਵਾਰ ਵਜੋਂ ਉਨ੍ਹਾਂ ਦੀ ਚੋਣ ਕੀਤੀ ਗਈ। ਇਸ ਮੌਕੇ ਜਗਮੀਤ ਸਿੰਘ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
    ਜੇਨੇਵਾ: ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਦੀ ਜੇਨੇਵਾ ਵਿਚ ਹੋਈ ਬੈਠਕ ਦੌਰਾਨ ਸਿੱਖ ਹਿਊਮਨ ਰਾਈਟਸ ਗਰੁੱਪ ਨੇ ਨਵੰਬਰ 1984 ਵਿਚ ਭਾਰਤ ਅੰਦਰ ਹੋਏ ਸਿੱਖ ਕਤਲੇਆਮ ਨੂੰ ‘ਨਸਲਕੁਸ਼ੀ’ ਐਲਾਨਣ ਦਾ ਮੁੱਦਾ ਚੁੱਕਿਆ। ਸਿੱਖ ਹਿਊਮਨ ਰਾਈਟਸ ਗਰੁੱਪ ਦੇ ਮੁਖੀ ਡਾ. ਝਸਦੇਵ ਸਿੰਘ ਰਾਏ ਨੇ ਬੈਠਕ ਵਿਚ ਲਿਖਤੀ ਬਿਆਨ ਪੜ੍ਹਦਿਆਂ ਕਿਹਾ ਕਿ ਨਸਲਕੁਸ਼ੀ ਬਾਰੇ ਉਨ੍ਹਾਂ ਦੀ ਸਮਝ ਮੁਤਾਬਕ ਕਤਲੇਆਮ ਵੀ ਨਸਲਕੁਸ਼ੀ ਦੇ ਜੁਰਮ ਵਿਚ ਆਉਂਦੇ ਹਨ।ਰਾਜਨਾਥ ਸਿੰਘ ਵਲੋਂ 1984 ਸਿੱਖ ਕਤਲੇਆਮ ਨੂੰ ਨਸਲਕੁਸ਼ੀ ਦਸਦਿਆਂ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਾਰਤੀ ਸਟੇਟ ਸਿੱਖ ਨਸਲਕੁਸ਼ੀ ਦੀ ਗੱਲ ਨੂੰ ਮੰਨ ਲਵੇ। ਹਲਾਂਕਿ ਭਾਰਤ ਸਰਕਾਰ ਵਾਰ-ਵਾਰ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਮਿਲਣ ਦੀਆਂ ਕੋਸ਼ਿਸ਼ ਵਿਚ ਅੜਿੱਕਾ ਡਾਹ ਰਹੀ ਹੈ।
    ਵਾਸ਼ਿੰਗਟਨ - ਅਮਰੀਕੀ ਕਾਂਗਰਸ ਦੀ ਇਕ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਇਕ ਦਹਾਕੇ ਦੌਰਾਨ ਭਾਰਤ ’ਚ ਹਿੰਦੂ ਰਾਸ਼ਟਰਵਾਦ ਦਾ ਉਭਾਰ ਹੋ ਰਿਹਾ ਹੈ ਜਿਸ ਕਾਰਨ ਮੁਲਕ ਦੇ ਧਰਮ ਨਿਰਪੱਖ ਕਿਰਦਾਰ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੋਸ਼ਲ ਮੀਡੀਆ ਮੁਲਕ ’ਚ ਬਹੁ ਗਿਣਤੀ ਹਿੰਸਾ ਦੀਆਂ ਘਟਨਾਵਾਂ ਲਈ ਮੰਚ ਪ੍ਰਦਾਨ ਕਰ ਰਿਹਾ ਹੈ। ਆਪਣੀ ਰਿਪੋਰਟ ’ਚ ਕਾਂਗਰਸ ਖੋਜ ਸੇਵਾ (ਸੀਆਰਐਸ) ਨੇ ਗਊ ਰਾਖਿਆਂ, ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਿਆਂ ਸਮੇਤ ਧਰਮ ਨਾਲ ਪ੍ਰੇਰਿਤ ਹਿੰਸਾ ਦਾ ਜ਼ਿਕਰ ਕੀਤਾ ਹੈ। ਖੋਜੀ ਵਿੰਗ ਮੁਤਾਬਕ ਗ਼ੈਰ ਸਰਕਾਰੀ ਜਥੇਬੰਦੀਆਂ ਵੱਲੋਂ ਕੀਤੀਆਂ ਜਾਂਦੀਆਂ ਕਾਰਵਾਈਆਂ ਭਾਰਤ ਦੀ ਧਰਮਨਿਰਪੇਖ ਰਵਾਇਤ ਲਈ ਨੁਕਸਾਨਦੇਹ ਮੰਨੀਆਂ ਜਾਂਦੀਆਂ ਹਨ। ਸੀਆਰਐਸ ਦੀ ਇਹ ਰਿਪੋਰਟ ਨਾ ਤਾਂ ਅਮਰੀਕੀ ਕਾਂਗਰਸ ਦੀ ਅਧਿਕਾਰਤ ਰਿਪੋਰਟ ਹੈ ਅਤੇ ਨਾ ਹੀ ਇਹ ਕਾਂਗਰਸਮੈਨ ਦੇ ਵਿਚਾਰਾਂ ਨੂੰ ਦਰਸਾਉਂਦੀ ਹੈ। ਰਿਪੋਰਟ ‘ਭਾਰਤ: ਧਾਰਮਿਕ ਆਜ਼ਾਦੀ ਦੇ ਮੁੱਦੇ’ ਤਹਿਤ ਦੱਸਿਆ ਗਿਆ ਹੈ ਕਿ ਧਾਰਮਿਕ ਆਜ਼ਾਦੀ ਦਾ ਹੱਕ ਸੰਵਿਧਾਨ ਤਹਿਤ ਮਿਲਿਆ ਹੋਇਆ ਹੈ। ਇਹ…
    ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਹੈ ਕਿ ਸੀਬੀਆਈ ਨੇ ਭਗੌੜੇ ਵਿਜੈ ਮਾਲਿਆ ਨੂੰ ਇੰਗਲੈਂਡ ਭੱਜਣ ’ਚ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਸੀਬੀਆਈ ‘ਰੋਕ ਕੇ ਰੱਖਣ’ (ਡਿਟੇਨ) ਦੇ ਨੋਟਿਸ ਨੂੰ ‘ਸੂਚਨਾ ਦੇਣ’ (ਇਨਫਾਰਮ) ’ਚ ਬਦਲ ਕੇ ਮਾਲਿਆ ਨੂੰ ਮੁਲਕ ’ਚੋਂ ਭਜਾਉਣ ’ਚ ਸਹਾਈ ਬਣੀ। ਕਾਂਗਰਸ ਪ੍ਰਧਾਨ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਵਾਨਗੀ ਤੋਂ ਬਿਨਾਂ ਅਜਿਹਾ ਹੋਣਾ ਸਮਝ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਮਾਲਿਆ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਉਸ ਨੇ ਇੰਗਲੈਂਡ ਆਉਣ ਤੋਂ ਪਹਿਲਾਂ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਦੂਸ਼ਣਬਾਜ਼ੀ ਸ਼ੁਰੂ ਹੋ ਗਈ ਸੀ। ਸ੍ਰੀ ਗਾਂਧੀ ਨੇ ਟਵੀਟ ਕਰਕੇ ਕਿਹਾ,‘‘ਮਾਲਿਆ ਨੂੰ ਭਜਾਉਣ ’ਚ ਸੀਬੀਆਈ ਨੇ ਖਾਮੋਸ਼ੀ ਨਾਲ ਸਹਾਇਤਾ ਕੀਤੀ। ਸੀਬੀਆਈ ਸਿੱਧੇ ਪ੍ਰਧਾਨ ਮੰਤਰੀ ਅਧੀਨ ਆਉਂਦੀ ਹੈ। ਇਹ ਸਮਝ ਤੋਂ ਬਾਹਰ ਹੈ ਕਿ ਸੀਬੀਆਈ ਅਜਿਹੇ ਅਹਿਮ ਕੇਸ ਅਤੇ ਵਿਵਾਦਤ ਕੇਸ ’ਚ ਪ੍ਰਧਾਨ ਮੰਤਰੀ ਦੀ ਪ੍ਰਵਾਨਗੀ ਤੋਂ…
    ਕਾਨ੍ਹਪੁਰ - ਕਾਨਪੁਰ ਦੇ ਇੱਕ ਸਿੱਖ ਵ‍ਿਅਕਤੀ ਨੇ ਅਮਰੀਕਾ ਦੇ ਰਾਸ਼‍ਟਰਪਤੀ ਡੋਨਾਲ‍ਡ ਟਰੰਪ ਦੀ ਸੁਰੱਖਿਆ ਵਿੱਚ ਤੈਨਾਤ ਗਾਰਡ ਦਸ‍ਤੇ ਵਿੱਚ ਥਾਂ ਪਾਕੇ ਦੇਸ਼ ਦਾ ਮਾਣ ਵਧਾਇਆ ਹੈ ।ਅੰਸ਼ਦੀਪ ਸਿੰਘ ਭਾਟੀਆ ਨੂੰ 1984 ਦੇ ਦੰਗਿਆਂ ਵੇਲੇ ਡੂੰਘੇ ਜ਼ਖ਼ਮ ਮਿਲੇ ਸਨ। ਜਿਸਦੇ ਬਾਅਦ ਉਨ੍ਹਾਂ ਦਾ ਪਰਿਵਾਰ ਪਹਿਲਾਂ ਲੁਧਿਆਣਾ ਅਤੇ ਫਿਰ ਅਮਰੀਕਾ ਵਿੱਚ ਸ਼ਿਫਟ ਹੋ ਗਿਆ ।1984 ਦੇ ਦੰਗਿਆਂ ਵਿੱਚ ਉਨ੍ਹਾਂ ਦੇ ਛੋਟੇ ਬੇਟੇ ਦੀ ਹੱਤ‍ਿਆ ਕਰ ਦਿੱਤੀ ਗਈ ਸੀ ਅਤੇ ਵੱਡੇ ਬੇਟੇ ਇੰਦਰ ਨੂੰ ਵੀ ਗੋਲੀਆਂ ਮਾਰੀਆਂ ਗਈਆਂ।ਪਰ ਉਹ ਬਚ ਗਏ।ਦੰਗਿਆਂ ਦੇ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਕਾਨਪੁਰ ਛੱਡ ਦਿੱਤਾ ਅਤੇ ਲੁਧਿਆਣਾ ਸ਼ਿਫਟ ਹੋ ਗਿਆ । ਪਰਿਵਾਰ ਜਦੋਂ ਅਮਰੀਕਾ ਚਲਾ ਗਿਆ ਤਾਂ ਅੰਸ਼ਦੀਪ ਨੇ ਅਮਰੀਕੀ ਰਾਸ਼‍ਟਰਪਤੀ ਡੋਨਾਲ‍ਡ ਟਰੰਪ ਦੇ ਸੁਰੱਖਿਆ ਗਾਰਡਾਂ ਵਿੱਚ ਸ਼ਾਮਿਲ ਹੋਣ ਦੀ ਠਾਣੀ।ਪਰ ਉਨ੍ਹਾਂ ਦੇ ਲਈ ਵੱਡੀ ਸਮੱਸ‍ਿਆ ਸੀ ਕਿ ਇਨ੍ਹਾਂ ਸੁਰੱਖਿਆ ਗਾਰਡਾਂ ਵਿੱਚ ਸ਼ਾਮਿਲ ਹੋਣ ਲਈ ਆਮ ਪਹਿਰਾਵਾ ਹੀ ਹੋਣਾ ਚਾਹੀਦਾ ਹੈ ।ਹਾਲਾਂਕਿ ਅੰਸ਼ਦੀਪ ਸਿੱਖ ਸਨ ਤਾਂ ਉਨ੍ਹਾਂ ਨੂੰ ਇਸ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਇਥੇ…
    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ।ਜਥੇਦਾਰ ਮੰਡ ਨੇ ਅੱਜ ਪੰਥਕ ਧਿਰਾਂ ਵੱਲੋਂ ਮੋਰਚਾ ਸਮਾਪਤ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ, ਜਿਸ ਕਰਕੇ ਪੰਥਕ ਆਗੂ ਵੀ ਹੁਣ ਮੋਰਚੇ ਵਿੱਚ ਮੁੜ ਡਟ ਗਏ ਹਨ। ਮੁਤਵਾਜ਼ੀ ਜਥੇਦਾਰ ਮੰਡ ਨੇ ਸਪਸ਼ਟ ਆਖਿਆ ਕਿ ਇੱਕ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਪੁੱਜ ਕੇ ਸਭ ਮੰਗਾਂ ਮੰਨੇ ਜਾਣ ਦਾ ਐਲਾਨ ਕਰਨਾ ਹੀ ਪੈਣਾ ਹੈ। ਵੇਰਵਿਆਂ ਅਨੁਸਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਅਤੇ ਹੋਰਨਾਂ ਆਗੂਆਂ ਨੇ ਮੁਤਵਾਜ਼ੀ ਜਥੇਦਾਰ ਮੰਡ ਨਾਲ ਮੀਟਿੰਗ ਕੀਤੀ। ਸੂਤਰ ਦੱਸਦੇ ਹਨ ਕਿ ਪੰਥਕ ਆਗੂਆਂ ਨੇ ਲਏ ਫ਼ੈਸਲੇ ਤੋਂ ਜਾਣੂ ਕਰਾਇਆ ਪਰ ਜਥੇਦਾਰ ਮੰਡ ਨੇ ਸਭ ਮੰਗਾਂ ਮੰਨੇ ਜਾਣ ਮਗਰੋਂ…
    ਨਵੀਂ ਦਿੱਲੀ - ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ ਨੇ ਅੱਜ ਆਪਣੇ ਚਮਕਦਾਰ ਕਰੀਅਰ ਦਾ ਅੰਤ ਕਰਦਿਆਂ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕਰ ਲਿਆ। ਸਰਦਾਰ ਨੇ ਕਿਹਾ ਕਿ ਉਹ ਸੰਨਿਆਸ ਸਬੰਧੀ ਅਧਿਕਾਰਤ ਐਲਾਨ ਸ਼ੁੱਕਰਵਾਰ ਨੂੰ ਕਰੇਗਾ। ਸਰਦਾਰ ਨੇ ਕਿਹਾ ਕਿ ਉਹ ਇਸ ਫ਼ੈਸਲੇ ਸਬੰਧੀ ਮੁੱਖ ਕੋਚ ਹਰਿੰਦਰ ਸਿੰਘ ਨੂੰ ਜਾਣੂ ਕਰਵਾ ਚੁੱਕਾ ਹੈ ਤੇ ਉਹ ਘਰੇਲੂ ਸਰਕਟ ’ਚ ਹਾਕੀ ਖੇਡਣੀ ਜਾਰੀ ਰੱਖੇਗਾ। ਸਰਦਾਰ ਮੁਤਾਬਕ ਉਹ ਪਿਛਲੇ 12 ਸਾਲਾਂ ਵਿੱਚ ਕਾਫ਼ੀ ਹਾਕੀ ਖੇਡ ਚੁੱਕਾ ਹੈ ਤੇ ਹੁਣ ਨੌਜਵਾਨ ਖਿਡਾਰੀਆਂ ਲਈ ਜ਼ਿੰਮੇਵਾਰੀ ਲੈਣ ਦਾ ਸਮਾਂ ਹੈ। ਇਸ ਦੌਰਾਨ ਹਾਕੀ ਇੰਡੀਆ ਵੱਲੋਂ ਕੌਮੀ ਕੈਂਪ ਲਈ ਐਲਾਨੀ 25 ਮੈਂਬਰੀ ਟੀਮ ’ਚੋਂ ਸਰਦਾਰ ਨੂੰ ਬਾਹਰ ਰੱਖਿਆ ਗਿਆ ਹੈ।ਸਾਬਕਾ ਕਪਤਾਨ ਸਰਦਾਰ ਸਿੰਘ ਨੇ ਕਿਹਾ ਕਿ ਉਸ ਨੇ ਹਾਕੀ ਨੂੰ ਅਲਵਿਦਾ ਆਖਣ ਦਾ ਫ਼ੈਸਲਾ ਏਸ਼ਿਆਈ ਖੇਡਾਂ ਵਿੱਚ ਨਿਰਾਸ਼ਾਜਨਕ ਪ੍ਰਦਰਸ਼ਨ ਮਗਰੋਂ ਹੀ ਲੈ ਲਿਆ ਸੀ। ਸਰਦਾਰ ਨੇ ਕਿਹਾ, ‘ਹਾਂ, ਮੈਂ ਕੌਮਾਂਤਰੀ ਹਾਕੀ ਨੂੰ ਅਲਵਿਦਾ ਆਖਣ ਦਾ ਫ਼ੈਸਲਾ ਕੀਤਾ ਹੈ। ਮੈਂ ਆਪਣੇ ਕਰੀਅਰ ਦੌਰਾਨ ਕਾਫ਼ੀ…
    ਅੰਮ੍ਰਿਤਸਰ, 10 ਸਤੰਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਸਾਰਾ ਦਿਨ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਸ੍ਰੀ ਹਰਿਮੰਦਰ ਸਾਹਿਬ ਵਿਚ ਜਾਰੀ ਰਹੀ।ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸਵੇਰੇ ਗੁਰਦੁਆਰਾ ਸ੍ਰੀ ਰਾਮਸਰ ਤੋਂ ਹਰਿਮੰਦਰ ਸਾਹਿਬ ਤਕ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਰਾਮਸਰ ਉਹ ਥਾਂ ਹੈ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕੀਤੀ ਗਈ ਸੀ ਅਤੇ ਮੁੜ 1604 ਈਸਵੀ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਦਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਤਾ। ਉਸ ਵੇਲੇ ਗੁਰਦੁਆਰਾ ਰਾਮਸਰ ਤੋਂ ਪਾਵਨ ਬੀੜ ਨੂੰ ਬਾਬਾ ਬੁੱਢਾ ਜੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਆਏ ਸਨ। ਇਸੇ ਪ੍ਰੰਪਰਾ ਮੁਤਾਬਕ ਹੁਣ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਵੇਰ ਵੇਲੇ ਗੁਰਦੁਆਰਾ ਰਾਮਸਰ ਤੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ ਅਤੇ ਪਾਵਨ ਸਰੂਪ ਪਾਲਕੀ ਵਿਚ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ…
    ਸ਼ਿਕਾਗੋ - ਅਮਰੀਕਾ ਦੇ ਸ਼ਿਕਾਗੋ ਦੇ ਲੌਂਬਾਰਡ ਵਿੱਚ ਤਿੰਨ ਰੋਜ਼ਾ ਵਿਸ਼ਵ ਹਿੰਦੂ ਕਾਨਫਰੰਸ ਵਿੱਚ ਹਿੱਸਾ ਲੈਣ ਪੁੱਜੇ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਖ਼ਿਲਾਫ਼ ਸੈਂਕੜੇ ਸਿੱਖ, ਮੁਸਲਿਮ, ਈਸਾਈ ਤੇ ਹਿੰਦੂ ਕਾਰਕੁਨਾਂ ਨੇ ਰੋਸ ਮੁਜ਼ਾਹਰਾ ਕੀਤਾ। ਕਾਨਫਰੰਸ ਵਿੱਚ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਆਉਣ ਦਾ ਵੀ ਪ੍ਰੋਗਰਾਮ ਸੀ ਪਰ ਉਹ ਆਏ ਨਹੀਂ।ਮੁਜ਼ਾਹਰਾਕਾਰੀ ‘ਮੋਹਨ ਭਾਗਵਤ ਵਾਪਸ ਜਾਓ’ ਤੇ ‘ਆਰਐਸਐਸ-ਭਾਜਪਾ ਭਾਰਤ ’ਚ ਘੱਟਗਿਣਤੀਆਂ ਦਾ ਦਮਨ ਬੰਦ ਕਰੋ’ ਦੇ ਨਾਅਰੇ ਬੁਲੰਦ ਕਰ ਰਹੇ ਸਨ। ਇਹ ਰੋਸ ਮੁਜ਼ਾਹਰਾ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸਸੀਸੀਈਸੀ) ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ ਸਿੱਖਜ਼ ਫਾਰ ਜਸਟਿਸ, ਕੌਂਸਲ ਆਫ ਖ਼ਾਲਿਸਤਾਨ, ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ, ਖ਼ਾਲਿਸਤਾਨ ਅਫੇਅਰਜ਼ ਸੈਂਟਰ, ਗੁਰਦੁਆਰਾ ਸਾਹਿਬ ਪੈਲਾਟਾਈਨ, ਸਿੱਖ ਯੂਥ ਆਫ ਅਮੇਰਿਕਾ, ਸ਼ਿਕਾਗੋ ਦੇਸੀ ਯੂਥ ਰਾਈਜ਼ਿੰਗ, ਸ਼ਿਕਾਗੋ ਸਾਊਥ ਏਸ਼ੀਅਨਜ਼ ਫਾਰ ਜਸਟਿਸ, ਇੰਡੀਅਨ-ਅਮੇਰਿਕਨ ਮੁਸਲਿਮ ਕੌਂਸਲ, ਆਰਗੇਨਾਈਜੇਸ਼ਨ ਫਾਰ ਮਾਇਨੌਰਿਟੀਜ਼ ਆਫ ਇੰਡੀਆ ਓਐਫਐਮਆਈ, ਪੇਰਿਆਰ ਅੰਬੇਡਕਰ ਸਟੱਡੀ ਸਰਕਲ-ਅਮੇਰਿਕਾ, ਸਾਂ ਜੋਜ਼ੇ ਤੇ ਸਾਧਨਾ: ਏ ਕੋਲੀਸ਼ਨ ਆਫ ਪ੍ਰੋਗਰੈਸਿਵ ਹਿੰਦੂਜ਼ ਐਂਡ ਸਿੱਖਜ਼ ਇਨਫਾਰਮੇਸ਼ਨ ਸੈਂਟਰ, ਸਟੌਕਟਨ ਆਦਿ ਜਥੇਬੰਦੀਆਂ ਦੇ ਮੈਂਬਰ ਸ਼ਾਮਲ ਹੋਏ।ਲੌਂਬਾਰਡ ਵਿੱਚ ਵਿਸ਼ਵ…
    ਲੰਡਨ - ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਭਾਰਤੀ ਫ਼ੌਜ ਵਲੋਂ ਕੀਤੇ ਹਮਲੇ 'ਚ ਫ਼ੌਜ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ 'ਤੇ ਲੰਡਨ 'ਚ ਹਮਲਾ ਕਰਨ ਦੇ ਮਾਮਲੇ 'ਚ ਸਜ਼ਾ ਭੁਗਤ ਰਹੀ ਹਰਜੀਤ ਕੌਰ ਨੂੰ 12 ਹਫ਼ਤਿਆਂ ਦੀ ਪੈਰੋਲ ਮਿਲੀ ਹੈ | ਜਿਸ ਤਹਿਤ ਉਹ ਸਵੇਰੇ 7 ਵਜੇ ਤੋਂ ਸ਼ਾਮੀ 11 ਵਜੇ ਤੱਕ ਬਾਹਰ ਜਾ ਸਕਦੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਜੀਤ ਕੌਰ 'ਤੇ ਪੈਰੋਲ ਮੌਕੇ ਬਾਹਰ ਆਉਣ ਜਾਣ ਸਬੰਧੀ ਕਈ ਸ਼ਰਤਾਂ ਰੱਖੀਆਂ ਗਈਆਂ ਹਨ | ਜ਼ਿਕਰਯੋਗ ਹੈ ਕਿ ਲੰਡਨ ਦੀ ਓਲਡ ਕਿਊਬਿਕ ਸਟਰੀਟ 'ਚ 30 ਸਤੰਬਰ 2012 ਨੂੰ ਸੇਵਾ ਮੁਕਤ ਲੈਫਟੀਨੈੱਟ ਜਨਰਲ ਕੁਲਦੀਪ ਸਿੰਘ ਬਰਾੜ 'ਤੇ ਹਮਲਾ ਕਰ ਦਿੱਤਾ ਸੀ | ਇਸ ਮਾਮਲੇ 'ਚ ਹਰਜੀਤ ਕੌਰ ਨੂੰ 11 ਸਾਲ, ਮਨਦੀਪ ਸਿੰਘ ਸੰਧੂ ਨੂੰ 14 ਸਾਲ, ਦਿਲਬਾਗ ਸਿੰਘ ਨੂੰ 14 ਸਾਲ ਅਤੇ ਬਰਜਿੰਦਰ ਸਿੰਘ ਸੰਘਾ ਨੂੰ 10 ਸਾਲ 6 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਸੀ | ਬਰਜਿੰਦਰ ਸਿੰਘ ਸੰਘਾ ਨੂੰ ਇਸ ਵਰ੍ਹੇ ਜਨਵਰੀ 'ਚ ਪੱਕੇ ਤੌਰ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com