ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ - ਪਾਕਿਸਤਾਨ ਦੀ ਨਵੀਂ ਬਣੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਲਾਂਘਾ ਖੋਲ੍ਹਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਅੱਜ ਇਥੇ ਐਲਾਨ ਕੀਤਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਲਈ ਰਜ਼ਾਮੰਦ ਹੁੰਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਇਹ ਲਾਂਘਾ ਬਣਾਉਣ ਲਈ ਤਿਆਰ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸੰਗਤ ਦੀ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇਸ ਮੰਗ ਨੂੰ ਸੰਜੀਦਗੀ ਨਾਲ ਲੈਂਦਿਆਂ ਇਸ ਲਾਂਘੇ ਨੂੰ ਬਿਨਾਂ ਵੀਜ਼ਾ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਸਗੋਂ ਇਸ ਕਾਰਜ ਲਈ ਸਿਆਸਤ ਤੋਂ ਉਪਰ ਉੱਠ ਕੇ ਸਾਂਝੇ ਯਤਨ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਅਤੇ ਕਈ ਵਾਰ ਜਨਰਲ ਇਜਲਾਸ ਵਿੱਚ ਇਸ ਸਬੰਧੀ ਮਤਾ…
    ਚੰਡੀਗੜ੍ਹ: ਪਾਕਿਸਤਾਨ ਸਰਕਾਰ ਅਗਲੇ ਸਾਲ ਆ ਰਹੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਸਹਿਮਤ ਹੋ ਗਈ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਲਾਹਕਾਰਾਂ ਨਾਲ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਐਲਾਨ ਛੇਤੀ ਹੀ ਕੀਤਾ ਜਾ ਸਕਦਾ ਹੈ।ਦਰਅਸਲ, ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਬੀਤੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਪਾਕਿਸਤਾਨ ਕਰਤਾਰਪੁਰ ਲਾਂਘੇ 'ਤੇ ਕੰਮ ਕਰ ਰਿਹਾ ਹੈ। ਚੌਧਰੀ ਨੇ ਕਿਹਾ ਕਿ ਸਰਕਾਰ ਕਰਤਾਰਪੁਰ ਲਾਂਘੇ ਬਾਰੇ ਤਜਵੀਜ਼ ਤਿਆਰ ਕਰ ਰਹੀ ਹੈ ਅਤੇ ਲੋੜੀਂਦੇ ਢਾਂਚੇ ਦੀ ਸਥਾਪਨਾ ਬਾਰੇ ਵੀ ਵਿਚਾਰ ਕਰ ਰਹੀ ਹੈ ਤਾਂ ਜੋ ਅਗਲੇ ਸਾਲ ਗੁਰੂ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਮਨਾਉਣ ਲਈ ਕਰਤਾਰਪੁਰ ਸਾਹਿਬ ਆ ਸਕਣ। ਇਮਰਾਨ ਸਰਕਾਰ ਦਾ ਇਹ ਫੈਸਲਾ ਭਾਰਤ-ਪਾਕਿ ਰਿਸ਼ਤਿਆਂ ਵਿੱਚ ਭਰੀ ਕੁੜੱਤਣ ਨੂੰ ਯਕੀਨੀ ਤੌਰ 'ਤੇ ਘੱਟ ਕਰ ਸਕਦਾ…
    ਚੰਡੀਗੜ੍ਹ - ਪੰਜਾਬ ਸਰਕਾਰ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ’ਤੇ ਕਾਰਵਾਈ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਅਤੇ ਗੋਲੀਕਾਂਡ ਦੀ ਜਾਂਚ ਸੀਬੀਆਈ ਕੋਲੋਂ ਵਾਪਸ ਲੈਣ ਲਈ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨਾਂ ਨੂੰ ਰੱਦ ਕਰਨ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸੀਬੀਆਈ ਕੋਲੋਂ ਕੇਸ ਵਾਪਸ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਭੇਜ ਦਿੱਤੀ ਹੈ ਤਾਂ ਕਿ ਜਾਂਚ ਦਾ ਕੰਮ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸੌਂਪਿਆ ਜਾ ਸਕੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫਤਰ ਨੇ ਇਹ ਫੈਸਲਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਮੱਦੇਨਜ਼ਰ ਲਿਆ ਹੈ, ਜਿਸ ਬਾਰੇ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ 28 ਅਗਸਤ ਨੂੰ ਵਿਸਥਾਰ ਵਿੱਚ ਬਹਿਸ ਕੀਤੀ ਗਈ ਸੀ। ਸਦਨ ਵਿੱਚ ਕਿਹਾ ਗਿਆ ਸੀ ਕਿ ਤਿੰਨ ਸਾਲ ਬੀਤਣ ’ਤੇ ਵੀ ਸੀਬੀਆਈ ਨੇ ਕੋਈ ਜਾਂਚ ਰਿਪੋਰਟ ਨਹੀਂ ਸੌਂਪੀ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੀਬੀਆਈ ਕੋਲੋਂ ਜਾਂਚ ਵਾਪਸ ਲੈਣ ਅਤੇ ਜਾਂਚ ‘ਸਿੱਟ’ ਨੂੰ ਸੌਂਪਣ ਦਾ ਮਤਾ ਵਿਧਾਨ ਸਭਾ ਵਿੱਚ ਪੇਸ਼…
    ਫ਼ਰੀਦਕੋਟ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਫੇਰੀ ਦਾ ਪੰਥਕ ਧਿਰਾਂ ਨੇ ਜ਼ਬਰਦਸਤ ਵਿਰੋਧ ਕੀਤਾ, ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪੰਥਕ ਧਿਰਾਂ ਦਰਮਿਆਨ ਚਾਂਦ ਪੈਲੇਸ ਦੇ ਬਾਹਰ ਟਕਰਾਅ ਹੋ ਗਿਆ। ਸੁਖਬੀਰ ਬਾਦਲ ਦੀ ਫੇਰੀ ਤੋਂ ਇੱਕ ਘੰਟਾ ਪਹਿਲਾਂ ਪੰਥਕ ਧਿਰਾਂ ਨੇ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਰੈਲੀ ਵਾਲੀ ਥਾਂ ਉੱਤੇ ਇਕੱਤਰ ਹੋ ਗਏ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਰੀਬ 300 ਵਰਕਰ ਵੀ ਪੂਰੀ ਤਿਆਰੀ ਨਾਲ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਵਿੱਚ ਰੈਲੀ ਵਾਲੀ ਥਾਂ ਉੱਤੇ ਪੁੱਜ ਗਏ। ਜ਼ਿਲ੍ਹਾ ਪੁਲੀਸ ਨੂੰ ਟਕਰਾਅ ਦੀ ਸੂਚਨਾ ਪਹਿਲਾਂ ਹੀ ਮਿਲ ਚੁੱਕੀ ਸੀ, ਇਸ ਕਰਕੇ ਸੁਖਬੀਰ ਬਾਦਲ ਦੀ ਰੈਲੀ ਵਾਲੀ ਥਾਂ ਉੱਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ। ਅਕਾਲੀ ਆਗੂਆਂ ਨੇ ਪੰਥਕ ਧਿਰਾਂ ਨਾਲ ਸਿੱਧੀ ਟੱਕਰ ਲੈਣ ਦੀ ਨੀਅਤ ਨਾਲ ਹੱਲਾ ਬੋਲ ਦਿੱਤਾ। ਪੰਥਕ ਧਿਰਾਂ ਨਾਲੋਂ ਅਕਾਲੀ ਦਲ ਦੇ ਵਰਕਰਾਂ ਦੀ ਗਿਣਤੀ ਕਰੀਬ ਤਿੰਨ ਗੁਣਾ ਜ਼ਿਆਦਾ ਸੀ। ਜ਼ਿਲ੍ਹਾ ਪੁਲੀਸ…
    ਚੰਡੀਗੜ੍ਹ - ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਦੀਆਂ ਲੱਭਤਾਂ ਵਿੱਚ ਨੁਕਸ ਲੱਭਣ ਤੋਂ ਕਰੀਬ ਇਕ ਸਾਲ ਮਗਰੋਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਆਖਿਆ ਕਿ ਕਮਿਸ਼ਨ ਕੋਲ ਕਿਸੇ ਆਜ਼ਾਦਾਨਾ ਏਜੰਸੀ ਤੋਂ ਨਵੇਂ ਸਿਰਿਓਂ ਜਾਂਚ ਕਰਾਉਣ ਦੇ ਮੁੱਦੇ ’ਤੇ ਸਾਲਸੀ ਕਰਨ ਦਾ ਅਖਤਿਆਰ ਨਹੀਂ ਸੀ। ਇਕ ਸਾਬਕਾ ਆਈਏਐਸ ਅਫ਼ਸਰ ਮਨਦੀਪ ਸਿੰਘ ਦੇ ਕੇਸ ਵਿੱਚ ਫੈਸਲਾ ਦਿੰਦਿਆਂ ਹਾਈ ਕੋਰਟ ਨੇ ਆਖਿਆ ਹੈ ਕਿ ਰਾਜ ਸਰਕਾਰ ਵੱਲੋਂ ਇਸ ਨੂੰ ਸਵੀਕਾਰ ਨਹੀਂ ਕਰਨਾ ਚਾਹੀਦਾ ਸੀ।ਜਸਟਿਸ ਰਾਕੇਸ਼ ਕੁਮਾਰ ਜੈਨ ਦੇ ਬੈਂਚ ਨੂੰ ਇਹ ਦੱਸਿਆ ਗਿਆ ਸੀ ਕਿ ਐਫਆਈਆਰ ਅਗਸਤ 2015 ਵਿੱਚ ਐਸਪੀ ਵਿਜੀਲੈਂਸ ਬਿਉਰੋ, ਮੁਹਾਲੀ ਵੱਲੋਂ ਦਰਜ ਕੀਤੀ ਗਈ ਸੀ। ਬੈਂਚ ਨੂੰ ਇਹ ਵੀ ਦੱਸਿਆ ਗਿਆ ਕਿ ਉਸ ਨੇ ਕਮਿਸ਼ਨ ਕੋਲ ਵੀ ਪਹੁੰਚ ਕਰ ਕੇ ਉਸ ਨੂੰ ਝੂਠੇ ਕੇਸ ਵਿੱਚ ਫਸਾਏ ਜਾਣ ਬਾਰੇ ਜਾਣਕਾਰੀ ਦਿੱਤੀ ਸੀ।
    ਅੰਮਿ੍ਰਤਸਰ - ਬੀਤੇ ਸਮੇਂ ਦੌਰਾਨ ਗੁਰੂ ਦੀ ਗੋਲਕ ਅਤੇ ਗੁਰ ਸੰਸਥਾਵਾਂ ਦੀ ਦੁਰਵਰਤੋਂ ਪ੍ਰਤੀ ਵਰਤੀ ਚੁੱਪ ਬਦਲੇ ਨਵਗਠਿਤ ਸਿੱਖ ਸੰਸਥਾ ਦਰਬਾਰ-ਏ -ਖਾਲਸਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਸ਼ਰਮ ਪੱਤਰ ਪੇਸ਼ ਕੀਤਾ।ਸੰਸਥਾ ਨੇ ਐਲਾਨ ਕੀਤਾ ਹੈ ਕਿ 14 ਅਕਤੁਬਰ ਦਾ ਦਿਨ ਲਾਹਨਤ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਇਸ ਦਿਨ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ ਵਿਖੇ ਬਕਾਇਦਾ ਲਾਹਨਤ ਸਮਾਗਮ ਵੀ ਕਰਵਾਇਆ ਜਾਵੇਗਾ।ਦਰਬਾਰ-ਏ-ਖਾਲਸਾ ਦਾ ਇੱਕ ਵੱਡਾ ਜਥਾ ਸੰਸਥਾ ਦੇ ਮੁਖੀ ਭਾਈ ਹਰਜਿੰਦਰ ਸਿੰਘ ਮਾਝੀ ਦੀ ਅਗਵਾਈ ਵਿੱਚ ਅੰਮਿ੍ਰਤਸਰ ਪੁਜਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਜੋਦੜੀ ਕੀਤੀ।ਇਸ ਉਪਰੰਤ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਇਹ ਵਫਦ ਸ਼੍ਰੋਮਣੀ ਕਮੇਟੀ ਮੁਖ ਸਕੱਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੁਜਾ ਜਿਥੇ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ ਨੇ ਬਕਾਇਦਾ ਮੁੱਖ ਗੇਟ ਦੇ ਬਾਹਰ ਆਕੇ ਭਾਈ ਮਾਝੀ ਤੋਂ ਸ਼ਰਮ ਪੱਤਰ ਹਾਸਿਲ ਕੀਤਾ।ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਮ ਸੌਪੇ ਗਏ 8 ਸਫਿਆਂ ਦੇ ਸ਼ਰਮ ਪੱਤਰ ਦੇ ਸ਼ੁਰੂ ਵਿੱਚ ਯਾਦ ਕਰਵਾਇਆ ਗਿਆ ਹੈ ਕਿ ਸ਼੍ਰੋਮਣੀ ਸ਼ਹੀਦਾਂ ਦੇ ਖੂਨ ‘ਚੋਂ ਨਿਕਲੀ ਸ਼੍ਰੋਮਣੀ…
    ਜਲੰਧਰ - ਮੱਧ ਪ੍ਰਦੇਸ਼ ਦੇ ਸਿੱਖ ਸਿਕਲੀਗਰਾਂ ਦੀ ਬਾਂਹ ਫੜਨ ਲਈ ਬਾਬਾ ਬੁੱਢਾ ਜੀ ਚੇਤਨਾ ਲਹਿਰ ਯੂਐੱਸਏ ਮਾਰਕੋ ਫਾਊਂਡੇਸ਼ਨ ਨੇ ਸਿਕਲੀਗਰਾਂ ਦਾ ਪਿੰਡ ਬਾਘ ਜ਼ਿਲ੍ਹਾ ਧਾਰ ਗੋਦ ਲਿਆ ਹੈ। ਜਥੇਬੰਦੀ ਦੇ ਮੁਖੀ ਅਮੋਲਕ ਸਿੰਘ ਅਤੇ ਕੋਆਰਡੀਨੇਟਰ ਸੋਹਣ ਸਿੰਘ ਖਾਲਸਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿੱਚ ਪਿੰਡ ਬਾਘ, ਜਿਹੜਾ ਕਿ ਸਿੱਖ ਸਿਕਲੀਗਰਾਂ ਦਾ ਪਿੰਡ ਹੈ, ਵਿੱਚ 50 ਦੇ ਕਰੀਬ ਪਰਿਵਾਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਉੱਥੇ ਅਨਪੜ੍ਹਤਾ ਦੀ ਦਰ ਸੌ ਫ਼ੀਸਦੀ ਹੈ। ਸਿੱਖ ਸਿਕਲੀਗਰਾਂ ਦੇ 60-70 ਬੱਚਿਆਂ ਵਿੱਚੋਂ ਇੱਕ ਵੀ ਸਕੂਲ ਨਹੀਂ ਜਾਂਦਾ। ਉੱਥੇ ਰਹਿੰਦੀਆਂ ਸਿੱਖ ਬੀਬੀਆਂ ਨੂੰ ਡੇਢ ਕਿਲੋਮੀਟਰ ਦੂਰ ਜਾ ਕੇ ਰੋਜ਼ਾਨਾ ਪਾਣੀ ਲਿਆਉਣਾ ਪੈਂਦਾ ਹੈ।ਦੋਹਾਂ ਆਗੂਆਂ ਨੇ ਕਿਹਾ ਕਿ ਜਥੇਬੰਦੀ ਨੇ ਉਥੇ ਆਪਣਾ ਨਵਾਂ ਵਿੰਗ ਸਿੱਖ ਸਿਕਲੀਗਰ ਵਣਜਾਰਾ ਹੈਲਪਿੰਗ ਹੈਂਡਸ ਬਣਾ ਕੇ ਪਿੰਡ ਨੂੰ ਗੋਦ ਲਿਆ ਹੈ। ਮਾਰਕੋ ਫਾਊਂਡੇਸ਼ਨ ਹੈਲਪਿੰਗ ਹੈਂਡਸ ਨੇ ਇਸ ਦੇ ਆਲੇ ਦੁਆਲੇ ਚਾਰ-ਪੰਜ ਪਿੰਡਾਂ ਵਿੱਚ 16 ਸਿਲਾਈ ਸੈਂਟਰ ਖੋਲ੍ਹੇ ਹਨ, ਪੰਜ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ…
    ਯਾਂਗੋਨ - ਰੋਹਿੰਗੀਆ ਮੁਸਲਮਾਨਾਂ ਦੇ ਕਤਲੇਆਮ ਬਾਰੇ ਰਿਪੋਰਟਿੰਗ ਕਰਨ ਗਏ ਖ਼ਬਰ ਏਜੰਸੀ ਰਾਇਟਰਜ਼ ਦੇ ਦੋ ਪੱਤਰਕਾਰਾਂ ਨੂੰ ਮਿਆਂਮਾਰ ਦੇ ਖ਼ੁਫ਼ੀਆ ਰਾਜਕੀ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸੱਤ ਸਾਲ ਦੀ ਕੈਦ ਸਜ਼ਾ ਸੁਣਾਈ ਗਈ ਹੈ। 32 ਸਾਲਾ ਵਾ ਲੋਨ ਅਤੇ ਕਾਇ ਸੋਈ ਓ (28) ਨੂੰ ਪਿਛਲੇ ਸਾਲ ਦਸੰਬਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਉਦੋਂ ਤੋਂ ਹੀ ਯਾਂਗੋਨ ਦੀ ਇੰਸੀਨ ਜੇਲ੍ਹ ਵਿੱਚ ਬੰਦ ਹਨ। ਪਿਛਲੇ ਸਾਲ ਮਿਆਂਮਾਰ ਦੇ ਸੁਰੱਖਿਆ ਦਸਤਿਆਂ ਨੇ ਰਖਾਇਨ ਸੂਬੇ ਵਿੱਚ ਘੱਟਗਿਣਤੀ ਰੋਹਿੰਗੀਆ ਭਾਈਚਾਰੇ ਦਾ ਵੱਡੇ ਪੱਧਰ ’ਤੇ ਕਤਲੇਆਮ ਚਲਾਇਆ ਸੀ ਜਿਸ ਕਰ ਕੇ ਕਰੀਬ 7 ਲੱਖ ਰੋਹਿੰਗੀਆ ਲੋਕਾਂ ਨੂੰ ਘਰ ਬਾਰ ਛੱਡ ਕੇ ਬੰਗਲਾਦੇਸ਼ ਵਿੱਚ ਸ਼ਰਨ ਲੈਣੀ ਪਈ।ਦੋਵੇਂ ਪੱਤਰਕਾਰਾਂ ਨੇ ਆਪਣੇ ’ਤੇ ਲਗਾਏ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਪਿਛਲੇ ਸਾਲ ਸਤੰਬਰ ਵਿੱਚ ਰਖਾਇਨ ਦੇ ਪਿੰਡ ਇਨ ਡਿਨ ਵਿੱਚ ਦਸ ਰੋਹਿੰਗੀਆ ਮੁਸਲਮਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਮੌਤ ਦੇ ਘਾਟ ਉਤਾਰਨ ਦੀ ਘਟਨਾ ਬਾਰੇ ਰਿਪੋਰਟ ਪ੍ਰਕਾਸ਼ਿਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਝੂਠੇ ਕੇਸ ਵਿੱਚ…
    ਚੰਡੀਗੜ੍ਹ - ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨੂੰ ਅੱਜਕਲ ਨਿੱਤ ਨਵੀਂ ਬੁਰੀ ਖਬਰ ਮਿਲਣ ਨੂੰ ਸੁਣ ਰਹੀ ਹੈ ਅਤੇ ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਬਾਦਲਾਂ ਦੇ ਸਭ ਤੋਂ ਭਰੋਸੇਮੰਦ ਸਮਝੇ ਜਾਂਦੇ ਅਵਤਾਰ ਸਿੰਘ ਮੱਕੜ ਨੇ ਵੀ ਇਹ ਕਹਿ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਕਿ ਉਨ੍ਹਾਂ ਦੀ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਦੇ ਕਾਰਜਕਾਲ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਨੂੰ ਉਹ ਨਿੱਜੀ ਤੌਰ ਤੇ ਮਾਫੀ ਦੇਣ ਦੇ ਹੱਕ ਵਿਚ ਨਹੀਂ ਸਨ। ਮੱਕੜ ਦੇ ਇਸ ਬਿਆਨ ਨਾਲ ਐਸ.ਜੀ.ਪੀ.ਸੀ. ਅਤੇ ਸ਼੍ਰੋਮਣੀ ਅਕਾਲੀ ਦਲ ਹਲਕਿਆਂ ਵਿਚ ਅਜੀਬ ਜਿਹੀ ਸਵਾਲੀਆ ਤਰੱਥਲੀ ਮੱਚ ਗਈ ਹੈ।ਇਸ ਸਬੰਧ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਤਾਰ ਸਿੰਘ ਮੱਕੜ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਿਹੜੇ ਜਸਟਿਸ ਰਣਜੀਤ ਸਿੰਘ, ਕੈਪਟਨ ਸਰਕਾਰ ਅਤੇ ਬਲਜੀਤ ਸਿੰਘ ਦਾਦੂਵਾਲ ਦੇ ਪੁਤਲੇ ਫੂਕੇ ਜਾ ਰਹੇ ਹਨ ਉਹ ਇਸਦੇ ਹੱਕ ਵਿਚ ਨਹੀਂ ਹਨ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ…
    ਲਖਨਊ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਖ਼ਾਲਿਸਤਾਨ ਦੀ ਲਹਿਰ ਮੁੜ ਉਭਰਨ ਨਹੀਂ ਦਿੱਤੀ ਜਾਵੇਗੀ। ਹਾਲ ਹੀ ਵਿੱਚ ਲੰਡਨ ਵਿੱਚ ਹੋਈ ‘ਰੈਫਰੰਡਮ 2020 ਰੈਲੀ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਯੂਕੇ ਵਿੱਚ 10 ਲੱਖ ਤੋਂ ਵੱਧ ਸਿੱਖ ਵਸਦੇ ਹਨ ਜਦਕਿ ਰੈਲੀ ਵਿੱਚ 1500 ਤੋਂ 2000 ਲੋਕ ਹੀ ਸ਼ਾਮਲ ਹੋਏ ਸਨ ਜਦਕਿ ਭਾਰਤ ਤੋਂ ਕਿਸੇ ਵੀ ਸਿੱਖ ਨੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਹਿੱਸਾ ਨਹੀਂ ਲਿਆ ਸੀ। ਇਸ ਤੋਂ ਇਲਾਵਾ ਇਸ ਰੈਲੀ ਵਿੱਚ ਪਾਕਿਸਤਾਨ ਦੀ ਆਈਐਸਆਈ ਦਾ ਹੱਥ ਵੀ ਜ਼ਾਹਿਰ ਹੋ ਗਿਆ।ਉਨ੍ਹਾਂ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ ਦੀਆਂ ਹਾਲ ਹੀ ਵਿੱਚ ਹੋਈਆਂ ਗ੍ਰਿਫ਼ਤਾਰੀਆਂ ਦੇ ਮੱਦੇਨਜ਼ਰ ਭਰੋਸਾ ਦਿਵਾਇਆ ਕਿ ਜਮਹੂਰੀ ਅਧਿਕਾਰਾਂ ਨੂੰ ਆਂਚ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪ੍ਰੈਸ਼ਰ ਕੁੱਕਰ ਦੀ ਸੀਟੀ ਬੰਦ ਕਰਨ ਦੀ ਕੋੋਸ਼ਿਸ਼ ਨਹੀ ਕੀਤੀ ਜਾਵੇਗੀ।ਉਨ੍ਹਾਂ ਇੱਥੇ ਇਕ ਸਮਾਗਮ ਵਿੱਚ ਆਖਿਆ ‘‘ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਪ੍ਰੈਸ਼ਰ ਕੁੱਕਰ ਦੀ ਭਾਫ਼ ਬੰਦ ਕਰਨ ਦੀ ਕੋਈ ਕੋਸ਼ਿਸ਼ ਨਹੀਂ ਹੋਵੇਗੀ। ਲੋਕਤੰਤਰ ਵਿੱਚ ਸਾਰਿਆਂ ਨੂੰ ਬੋਲਣ ਤੇ ਕੁਝ ਵੀ ਬੋਲਣ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com