ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅੰਮ੍ਰਿਤਸਰ , (ਨਰਿੰਦਰ ਪਾਲ ਸਿੰਘ) - ਸਿੱਖ ਜੁਆਨੀ ਦੀ ਨਸਲਕੁਸੀ ਦੇ ਦੋਸ਼ੀ ਬੇਅੰਤ ਸਿਹੁੰ ਨੂੰ ਸੋਧਾ ਲਾਉਂਦਿਆਂ ਅਦੁੱਤੀ ਸ਼ਹਾਦਤ ਪਾਣ ਵਾਲੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 23ਵਾਂ ਸ਼ਹੀਦੀ ਦਿਹਾੜਾ ਅੱਜ 13ਅਪ੍ਰੈਲ 1978 ਦੇ 13 ਸ਼ਹੀਦ ਸਿੰਘਾਂ ਦੇ ਯਾਦਗਾਰੀ ਅਸਥਾਨ ਵਿਖੇ ਮਨਾਇਆ ਗਿਆ। ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਤੇ ਦਮਦਮੀ ਟਕਸਾਲ ਮਹਿਤਾ ਦੇ ਸਾਂਝੇ ਉਪਰਾਲੇ ਨਾਲ ਸਥਾਨਕ ਰੇਲਵੇ ਕਲੌਨੀ ਸਥਿਤ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਵਿਖੇ ਪੰਥਕ ਰਾਗੀ ਜਥਾ ਬੀਬੀ ਅਮਨਦੀਪ ਕੌਰ ਮਜੀਠਾ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ।ਉਪਰੰਤ ਭਾਈ ਦਿਲਾਵਰ ਸਿੰਘ ਬੱਬਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਰਬੱਤ ਖਾਲਸਾ ਦੁਆਰਾ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਕਰੀਬੀ ਜਾਣੇ ਜਾਂਦੇ ਬਾਪੂ ਗੁਰਚਰਨ ਸਿੰਘ ਪਟਿਆਲਾ ਤੋਂ ਇਲਾਵਾ ਅਕਾਲ ਫੈਡਰਸ਼ਨ ਦੇ ਭਾਈ ਨਰੈਣ ਸਿੰਘ ਚੌੜਾ,ਯੂਨਾਈਟਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ,ਦਮਦਮੀ ਟਕਸਾਲ ਜਥਾ ਸੰਗਰਾਵਾਂ ਵਲੋਂ ਗਿਆਨੀ ਗੁਰਦੀਪ ਸਿੰਘ,ਸ਼੍ਰੋਮਣੀ ਕਮੇਟੀ ਦੇ ਕਾਰਜਕਾਰਣੀ ਮੈਂਬਰ ਭਗਵੰਤ ਸਿੰਘ ਸਿਆਲਕਾ,ਪੰਥਕ ਮੈਗਜੀਨ ਵੰਗਾਰ ਦੇ ਸੰਪਾਦਕ ਭਾਈ…
    ਲਖਵੀਰ ਸਿੰਘ ਚੀਮਾ94655-22575ਪੀੜਤ ਲੋਕਾਂ ਨੂੰ ¦ਗਰ, ਕੱਪੜਾ, ਮੈਡੀਕਲ ਸਮੇਤ ਹਰ ਪ੍ਰਕਾਰ ਦੀਆਂ ਕਰਵਾਈਆਂ ਜਾ ਰਹੀਆਂ ਹਨ ਸਹੂਲਤਾਂ ਪ੍ਰਦਾਨਸ਼੍ਰੋਮਣੀ ਕਮੇਟੀ, ਖਾਲਸਾ ਏਡ, ਯੂਨਾਇਟਿਡ ਸਿੱਖਜ਼, ਅਕਾਲ ਚੈਨਲ ਯੂਕੇ ਵੱਲੋਂ ਲਗਾਤਾਰ ਰਾਹਤ ਕਾਰਜ ਜਾਰੀਸਿੱਖ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਮਾਰਗ ਉਪਰ ਚੱਲਦਿਆਂ ਗੁਰੂ ਦੇ ਸਿੱਖ ਹਮੇਸ਼ਾ ਲੋੜਵੰਦਾਂ, ਨਿਆਸਰਿਆਂ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦਾ ਹੈ, ਜਿਸਦਾ ਪਤਾ ਸਿੱਖ ਇਤਿਹਾਸ ਦੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਚੱਲਿਆ ਜਾ ਰਿਹਾ ਹੈ। ਗੁਰੂ ਸਾਹਿਬ ਦੇ ਦਰਸਾਏ ਇਸ ਮਾਰਗ ਉਪਰ ਗੁਰੂ ਦੇ ਸਿੱਖ ਹੁਣ ਵੀ ਚੱਲ ਰਹੇ ਹਨ ਅਤੇ ਲਗਾਤਾਰ ਮਾਨਵਤਾ ਦੀ ਸੇਵਾ ਲਈ ਤੱਤਤਰ ਹਨ। ਮੌਜੂਦਾ ਸਮੇਂ ਵਿੱਚ ਭਾਂਵੇਂ ਬੰਬਬਾਰੀ ਦਾ ਇਲਾਕਾ ਸੀਰੀਆ ਹੋਵੇ, ਭਾਵੇਂ ਬਰਮਾ ਤੋਂ ਉਜਾੜੇ ਮੁਸਲਮਾਨ ਹੋਣ, ਭਾਂਵੇਂ ਸ਼ਿਲਾਂਗ ਵਿੱਚ ਵੱਸਦੇ ਸਿੱਖਾਂ ਦੇ ਉਜਾੜੇ ਦੀ ਗੱਲ ਹੋਵੇ, ਜੰਮੂ ਦੇ ਹੜ ਤੋਂ ਹਰ ਜਗ•ਾ ਗੁਰੂ ਦੇ ਸਿੱਖ ਪੀੜਤ ਲੋਕਾਂ ਲਈ ਜਾਤ-ਪਾਤ, ਧਰਮ, ਰੰਗ ਰੂਪ ਦੇ ਭੇਦਭਾਵ ਤੋਂ ਉਪਰ ਉਠ ਕੇ ਰੱਬ ਦਾ ਰੂਪ ਬਣਕੇ ਹਾਜ਼ਰ ਹੋ ਰਹੇ ਹਨ। ਪਿਛੇ ਕੁੱਝ ਦਿਨ ਪਹਿਲਾਂ ਹੀ…
    ਅੰਮ੍ਰਿਤਸਰ - ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਮਗਰੋਂ ਇਹ ਮਾਮਲਾ ਆਗਾਮੀ ਦਿਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵਾਸਤੇ ਵੱਡੀ ਸਿਰਦਰਦੀ ਸਾਬਤ ਹੋ ਸਕਦਾ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਵਿਰੋਧੀ ਸਿੱਖ ਜਥੇਬੰਦੀਆਂ ਵੱਲੋਂ ਅਕਾਲੀ ਦਲ ਨੂੰ ਘੇਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ, ਜਿਸ ਤਹਿਤ ਅੱਜ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ ਹਨ।ਅਕਾਲੀ ਦਲ (ਅੰਮ੍ਰਿਤਸਰ) ਦੇ ਕਾਰਕੁਨਾਂ ਵੱਲੋਂ ਅੱਜ ਸ਼ਾਮ ਨੂੰ ਭੰਡਾਰੀ ਪੁਲ ’ਤੇ ਪੁਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਦੀਆਂ ਤਸਵੀਰਾਂ ਹੱਥਾਂ ਵਿੱਚ ਫੜੀਆਂ ਹੋਈਆਂ ਸਨ, ਜਿਨ੍ਹਾਂ ’ਤੇ ‘ਪੰਥ’ ਦੇ ਗੱਦਾਰ ਲਿਖਿਆ ਹੋਇਆ ਸੀ। ਪ੍ਰਦਰਸ਼ਨਕਾਰੀ ਹਰਬੀਰ ਸਿੰਘ ਸੰਧੂ, ਨਵਦੀਪ ਸਿੰਘ, ਅਮਰੀਕ ਸਿੰਘ ਨੰਗਲ ਨੇ ਦੋਸ਼ ਲਾਇਆ ਕਿ ਬੇਅਦਬੀ ਘਟਨਾਵਾਂ ਲਈ ਪਿਛਲੀ ਅਕਾਲੀ ਸਰਕਾਰ ਦੋਸ਼ੀ ਹੈ, ਜਿਸ ਦੇ ਇਸ਼ਾਰੇ ’ਤੇ ਸ਼ਾਂਤਮਈ ਧਰਨਾ ਦੇ…
    ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਮੇਤ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਪੁਲੀਸ ਗੋਲੀ ਕਾਂਡ ਦੀ ਤਫ਼ਤੀਸ਼ ਸੂਬਾਈ ਪੁਲੀਸ ਅਧਿਕਾਰੀਆਂ ’ਤੇ ਆਧਾਰਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਰੇਗੀ। ਇਸ ਦੌਰਾਨ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ -ਭਾਜਪਾ ਦੇ ਸਾਰੇ ਵਿਧਾਇਕਾਂ ਨੇ ਬਹਿਸ ਦਾ ਬਾਈਕਾਟ ਕਰ ਦਿੱਤਾ। ਵਿਧਾਨ ਸਭਾ ਵਿੱਚ ਅੱਜ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਵੱਲੋਂ ਬੇਅਦਬੀ ਬਾਰੇ ਘਟਨਾਵਾਂ ਦੀਆਂ ਪੜਤਾਲੀਆਂ ਰਿਪੋਰਟਾਂ ਦੀ ਬਹਿਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇੱਕਸੁਰ ਹੋ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਅਤੇ ਹੋਰਨਾਂ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਲਈ ਮੁੱਖ ਮੰਤਰੀ ’ਤੇ ਦਬਾਅ ਪਾਇਆ। ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਜਾਂਚ ਏਜੰਸੀ ਬਦਲਣ ਸਬੰਧੀ ਮਤਾ ਲਿਆਉਣ ਲਈ ਕਿਹਾ ਅਤੇ ਸ੍ਰੀ ਬਾਜਵਾ ਨੇ…
    ਨਵੀਂ ਦਿੱਲੀ- ਸੰਨ 1981 ਵਿੱਚ 111 ਮੁਸਾਫ਼ਰਾਂ ਤੇ ਛੇ ਚਾਲਕ ਦਲ ਤੇ ਅਮਲੇ ਨਾਲ ਭਰੇ ਹੋਏ ਜਹਾਜ਼ ਨੂੰ ਅਗ਼ਵਾ ਕਰਨ ਦੇ ਮਾਮਲੇ ਵਿੱਚੋਂ ਦੋ ਸਿੱਖਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਦਿੱਲੀ ਦੀ ਅਦਾਲਤ ਨੇ ਦਿੱਲੀ ਤੋਂ ਸ਼੍ਰੀਨਗਰ ਦੀ ਫਲਾਈਟ ਨੂੰ ਲਾਹੌਰ ਲਿਜਾਣ ਵਾਲੇ ਮੁਲਜ਼ਮਾਂ ਨੂੰ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।ਵਧੀਕ ਸੈਸ਼ਨ ਜੱਜ ਅਜੇ ਪਾਂਡੇ ਨੇ ਸਤਨਾਮ ਸਿੰਘ ਤੇ ਤੇਜਿੰਦਰ ਪਾਲ ਸਿੰਘ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਵਿੱਚ ਪੰਜ ਸਿੱਖ ਅਗ਼ਵਾਕਾਰਾਂ ਵਿੱਚੋਂ ਦੋ ਨੂੰ ਦੋਵਾਂ ਦੇਸ਼ਾਂ ਵਿੱਚ ਜੰਗ ਛੇੜਨ ਦਾ ਕੇਸ ਚੱਲਦਾ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ ਵੱਲੋਂ ਦੋਵਾਂ ਨੂੰ ਬਰੀ ਕਰਨ ਵਾਲੇ ਫੈਸਲੇ ਦਾ ਸਵਾਗਤ ਕੀਤਾ ਹੈ।ਜਹਾਜ਼ ਅਗ਼ਵਾ ਕਰਨ ਦੇ ਮਾਮਲੇ ਵਿੱਚ ਦੋਵੇਂ ਜਣੇ ਪਾਕਿਸਤਾਨ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਚੁੱਕੇ ਹਨ। ਵਾਰਦਾਤ ਨੂੰ ਅੰਜਾਮ ਦੇਣ ਸਮੇਂ ਸਤਨਾਮ ਸਿੰਘ 30 ਸਾਲਾਂ ਦੇ ਸਨ ਤੇ ਤੇਜਿੰਦਰ ਪਾਲ ਸਿੰਘ 29 ਸਾਲਾਂ ਦੇ ਹਨ। ਉਹ ਉਨ੍ਹਾਂ ਦੀ ਉਮਰ ਕ੍ਰਮਵਾਰ 67…
    ਚੰਡੀਗੜ੍ਹ - ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ 32 ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਹੈ। ਗ੍ਰਹਿ ਵਿਭਾਗ ਵੱਲੋਂ ਜਵਾਬਤਲਬੀ ਕੀਤੇ ਜਾਣ ਤੋਂ ਬਾਅਦ ਅਧਿਕਾਰੀਆਂ ਨੇ ਡੀਜੀਪੀ ਸੁਰੇਸ਼ ਅਰੋੜਾ ਨਾਲ ਮੁਲਾਕਾਤ ਵੀ ਕੀਤੀ।ਸਰਕਾਰ ਦੀ ਇਸ ਕਾਰਵਾਈ ਵਿੱਚ 14 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਏ ਹਨ। ਇਨ੍ਹਾਂ ਵਿੱਚ ਤਤਕਾਲੀ ਸੀਨੀਅਰ ਪੁਲਿਸ ਕਪਤਾਨ ਮੋਗਾ ਚਰਨਜੀਤ ਸਿੰਘ ਸ਼ਰਮਾ, ਤਤਕਾਲੀ ਫ਼ਿਰੋਜ਼ਪੁਰ ਰੇਂਜ ਦੇ ਡੀਆਈਜੀ ਅਮਰ ਸਿੰਘ ਚਾਹਲ, ਕਾਨੂੰਨ ਤੇ ਵਿਵਸਥਾ ਵਧੀਕ ਡੀਜੀਪੀ ਰੋਹਿਤ ਚੌਧਰੀ ਤੇ ਚਰਨਜੀਤ ਸਿੰਘ ਸ਼ਰਮਾ ਸ਼ਾਮਲ ਹਨ।ਪੁਲਿਸ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਮੁੱਖ ਸੱਤਕ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਸਾਬਕਾ ਨਿੱਜੀ ਸਕੱਤਰ ਐਸ.ਕੇ. ਸੰਧੂ ਤੇ ਸਾਬਕਾ ਵਿਸ਼ੇਸ਼ ਨਿੱਜੀ ਸਕੱਤਰ ਗਗਨਦੀਪ ਸਿੰਘ ਬਰਾੜ ਨੂੰ ਵੀ ਨੋਟਿਸ ਜਾਰੀ ਹੋਏ ਹਨ। ਇਨ੍ਹਾਂ ਤੋਂ ਇਲਾਵਾ ਜੂਨੀਅਰ ਰੈਂਕ ਦੇ 10 ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਸੂਬਾ ਸਰਕਾਰ ਨੇ…
    ਕੋਚੀ- ਕੇਰਲ ਦੇ ਹੜ ਪੀੜਤਾਂ ਲਈ ਨਾ ਸਿਰਫ਼ ਦੇਸ਼ ਬਲਕਿ ਪੂਰੀ ਦੁਨੀਆ ਦੁਆਵਾਂ ਕਰ ਰਿਹਾ ਹੈ। ਹਰ ਕੋਈ ਆਪਣੇ ਵਿੱਤ ਮੁਤਾਬਕ ਕੇਰਲ ਹੜ ਪੀੜਤਾਂ ਦੀ ਮਦਦ ਕਰ ਰਿਹਾ ਹੈ। ਹੜਾਂ ਨਾਲ ਆਈ ਤਬਾਹੀ ਦੌਰਾਨ ਉੱਥੇ ਮਨੁੱਖਤਾ ਤੇ ਭਾਈਚਾਰਕ ਸਾਂਝ ਦੀ ਸੁੰਦਰ ਮਿਸਾਲ ਵੇਖਣ ਨੂੰ ਮਿਲੀ, ਉਹ ਇਹ ਕਿ ਇੱਕ ਧਰਮ ਦੇ ਲੋਕ ਕਿਸੇ ਹੋਰ ਧਰਮ ਦੇ ਅਸਥਾਨ ਜਾ ਕੇ ਹੜ ਪੀੜਤ ਹਰ ਧਰਮ ਦੇ ਲੋਕਾਂ ਦੀ ਲੰਗਰ ਤਿਆਰ ਕਰ ਰਹੇ ਹਨ। ਇੰਨਾ ਹੀ ਨਹੀਂ ਬਿਪਤਾ ਮਾਰੇ ਲੋਕਾਂ ਦੇ ਧਾਰਮਿਕ ਅਸਥਾਨ ਦੀ ਸਫ਼ਾਈ ਵੀ ਕੀਤੀ ਗਈ ਤਾਂ ਜੋ ਲੋਕ ਉੱਥੇ ਪਹੁੰਚ ਕੇ ਐਤਵਾਰ ਦੀ ਵਿਸ਼ੇਸ਼ ਪਰੇਅਰ ਅਦਾ ਕਰ ਸਕਣ।ਸੰਸਥਾ ਖ਼ਾਲਸਾ ਏਡ ਦੇ 14 ਸਿੱਖਾਂ ਦੀ ਟੀਮ ਕੇਰਲ ਪਹੁੰਚੀ ਹੋਈ ਹੈ ਤੇ ਉਹ ਰੋਜ਼ਾਨਾ 13,000 ਥਾਲੀਆਂ ਖਾਣਾ ਤਿਆਰ ਕਰਦੇ ਹਨ। ਇਸ ਦੇ ਨਾਲ ਹੀ ਉਨਾਂ ਐਤਵਾਰ ਨੂੰ ਹੋਣ ਵਾਲੀ ਇਸਾਈਆਂ ਦੀ ਵਿਸ਼ੇਸ਼ ਪਰੇਅਰ ਲਈ ਅਲੇਪਈ ਦੇ ਨੀਰਾਟੂਪੁਰਮ ਵਿੱਚ ਸੇਂਟ ਜੌਹਨਜ਼ ਮਾਰਥੋਮਾ ਚਰਚ ਦੀ ਸਫ਼ਾਈ ਵੀ ਕਰ ਦਿੱਤੀ ਹੈ। ਖ਼ਾਲਸਾ ਏਡ ਦੇ 14…
    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਦੀ ਜਾਂਚ ਸਬੰਧੀ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਬੋਗਸ ਕਰਾਰ ਦਿੰਦਿਆਂ ਮੂਲੋਂ ਰੱਦ ਕਰ ਦਿੱਤਾ ਹੈ। ਇਹ ਰਿਪੋਰਟ ਅੱਜ ਕੱਲ੍ਹ ਵਿੱਚ ਵਿਧਾਨ ਸਭਾ ’ਚ ਪੇਸ਼ ਕੀਤੀ ਜਾਣੀ ਹੈ।ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਜੋ ਚੰਡੀਗੜ੍ਹ ’ਚ ਰੱਖੀ ਗਈ ਸੀ, ਅੱਜ ਮੁੜ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ’ਚ ਕੀਤੀ ਗਈ। 72 ਘੰਟੇ ਦੇ ਨੋਟਿਸ ’ਤੇ ਸੱਦੀ ਗਈ ਮੀਟਿੰਗ ਪਹਿਲਾਂ 24 ਅਗਸਤ ਨੂੰ ਕੀਤੀ ਜਾਣੀ ਸੀ ਪਰ ਇਸ ਨੂੰ ਮੁਲਤਵੀ ਕਰਕੇ 25 ਅਗਸਤ ਨੂੰ ਚੰਡੀਗੜ੍ਹ ’ਚ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਮੁੜ ਮੀਟਿੰਗ ਦਾ ਸਥਾਨ ਬਦਲ ਦਿੱਤਾ ਗਿਆ ਹੈ। ਸਿਰਫ ਇਕ ਨੁਕਾਤੀ ਏਜੰਡੇ ‘ਪੰਥਕ ਮੁੱਦਿਆਂ’ ’ਤੇ ਵਿਚਾਰ ਕਰਨ ਲਈ ਸੱਦੀ ਗਈ ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਈ ਅਤੇ ਇਕ ਘੰਟੇ ਵਿੱਚ ਹੀ ਸਮਾਪਤ ਹੋ ਗਈ। ਮੀਟਿੰਗ ਵਿੱਚ ਸਿਰਫ ਬਰਗਾੜੀ ਕਾਂਡ…
    ਲੰਡਨ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਲੰਡਨ ਸਕੂਲ ਆਫ ਇਕਨਾਮਿਕਸ ’ਚ ਸੰਬੋਧਨ ਕਰਦਿਆਂ ਕਿਹਾ ਕਿ 1984 ਦਾ ਸਿੱਖ ਕਤਲੇਆਮ ਬਹੁਤ ਹੀ ਦੁਖਦਾਈ ਘਟਨਾ ਸੀ ਤੇ ਉਹ ਇਨ੍ਹਾਂ ਹਿੰਸਕ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾਵਾਂ ਦੇਣ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ 2019 ’ਚ ਹੋਣ ਵਾਲੀਆਂ ਆਮ ਚੋਣਾਂ ਸਿੱਧੇ ਤੌਰ ’ਤੇ ਵਿਰੋਧੀ ਧਿਰਾਂ ਦੇ ਗੱਠਜੋੜ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਣਗੀਆਂ ਤੇ ਉਨ੍ਹਾਂ ਦਾ ਮੁੱਖ ਏਜੰਡਾ ਭਾਜਪਾ ਨੂੰ ਹਰਾਉਣਾ ਹੈ।ਅੱਜ ਇੱਥੇ ਹੋਏ ਸਮਾਗਮ ਦੌਰਾਨ ਸ੍ਰੀ ਗਾਂਧੀ ਨੇ ਬਰਤਾਨੀਆ ਦੇ ਸੰਸਦ ਮੈਂਬਰਾਂ ਤੇ ਸਥਾਨਕ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ’ਚ ਵਾਪਰਿਆ ਸਿੱਖ ਕਤਲੇਆਮ ਕਾਂਡ ਬਹੁਤ ਹੀ ਦੁਖਦਾਈ ਸੀ, ਪਰ ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਕਿ ਇਸ ਕਤਲੇਆਮ ’ਚ ਕਾਂਗਰਸ ਦੀ ਕੋਈ ਸ਼ਮੂਲੀਅਤ ਸੀ। ਉਨ੍ਹਾਂ ਕਿਹਾ, ‘‘ਕਿਸੇ ਵੱਲੋਂ ਵੀ ਕਿਸੇ ’ਤੇ ਕੀਤੀ ਗਈ ਹਿੰਸਾ ਗਲਤ ਹੈ। ਭਾਰਤ ਵਿੱਚ ਇੱਕ ਕਾਨੂੰਨੀ ਪ੍ਰਕਿਰਿਆ ਹੈ ਤੇ ਮੈਨੂੰ ਲੱਗਦਾ ਹੈ ਕਿ ਉਸ ਸਮੇਂ ਜੋ ਹੋਇਆ ਉਹ ਬਹੁਤ…
    ਬਠਿੰਡਾ - ਤਲਵੰਡੀ ਸਾਬੋ ਅਦਾਲਤ ਨੇ ਮੌੜ ਬੰਬ ਧਮਾਕੇ ’ਚ ਨਾਮਜ਼ਦ ਕੀਤੇ ਮੁੱਖ ਮੁਲਜ਼ਮਾਂ ਦੀ ਤਿੱਕੜੀ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਵਿੱਢ ਦਿੱਤੀ ਹੈ। ਅਦਾਲਤ ਨੇ ਅੱਜ ਮੁਲਾਜ਼ਮਾਂ ਨੂੰ ਆਖ਼ਰੀ ਮੌਕਾ ਦਿੰਦੇ ਹੋਏ ਇਸ਼ਤਿਹਾਰ ਜਾਰੀ ਕੀਤਾ ਹੈ। ਇਸ਼ਤਿਹਾਰ ਵਿੱਚ ਮੁਲਜ਼ਮਾਂ ਨੂੰ 30 ਦਿਨਾਂ ਦੇ ਅੰਦਰ ਅੰਦਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਹੈ। ਇਹ ਇਸ਼ਤਿਹਾਰ ਹੁਣ ਤਿੰਨੋਂ ਮੁਲਜ਼ਮਾਂ ਦੇ ਘਰਾਂ ਅੱਗੇ ਚਿਪਕਾਏ ਜਾਣੇ ਹਨ। ਇੱਕ ਇਸ਼ਤਿਹਾਰ ਤਲਵੰਡੀ ਸਾਬੋ ਅਦਾਲਤ ਦੇ ਨੋਟਿਸ ਬੋਰਡ ’ਤੇ ਵੀ ਲਾਇਆ ਜਾਵੇਗਾ। ਜੇਕਰ 30 ਦਿਨਾਂ ਵਿੱਚ ਮੁਲਜ਼ਮ ਪੇਸ਼ ਨਾ ਹੋਏ ਤਾਂ ਅਦਾਲਤ ਵੱਲੋਂ ਉਨ੍ਹਾਂ ਨੂੰ ਭਗੌੜਾ ਐਲਾਨ ਦਿੱਤਾ ਜਾਵੇਗਾ। ਅੱਜ ਅਦਾਲਤ ਨੇ ਅਗਲੀ ਪੇਸ਼ੀ 24 ਸਤੰਬਰ ਪਾ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਵੀ ਮੁੱਖ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਮੌੜ ਬੰਬ ਧਮਾਕੇ ਦੇ ਸਬੰਧ ਵਿੱਚ ਫਰਵਰੀ 2018 ਵਿੱਚ ਹੀ ਗੁਰਤੇਜ ਸਿੰਘ ਕਾਲਾ, ਅਮਰੀਕ ਸਿੰਘ ਅਤੇ ਅਵਤਾਰ ਸਿੰਘ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਮੁਲਜ਼ਮਾਂ ਦੀ ਪੈੜ ਨੱਪਣ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com