ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਚੰਡੀਗੜ੍ਹ - ਖ਼ਾਲਿਸਤਾਨ ਪੱਖੀ ਗਰੁੱਪ ਸਿੱਖ ਫ਼ਾਰ ਜਸਟਿਸ (ਐਸਐਫ਼ਜੇ) ਦੀ 'ਪੰਜਾਬ ਰੈਫ਼ਰੰਡਮ 2020' ਮੁਹਿੰਮ ਤਹਿਤ ਅਗਲਾ ਸਮਾਗਮ ਪਾਕਿਸਤਾਨ ਵਿੱਚ ਰੱਖਣ ਦੀ ਯੋਜਨਾ ਹੈ। ਇਹ ਸਮਾਗਮ ਅਗਲੇ ਸਾਲ ਕੀਤਾ ਜਾਵੇਗਾ ਤੇ ਐਸਐਫਜੇ ਇਸ ਨੂੰ ਪੂਰ ਚੜ੍ਹਾਉਣ ਲਈ ਲਗਾਤਾਰ ਐਲਾਨ ਕਰ ਰਿਹਾ ਹੈ। ਇਸ ਤੋਂ ਪਹਿਲਾਂ ਬੀਤੀ 12 ਅਗਸਤ ਨੂੰ ਐਸਐਫਜੇ ਨੇ ਯੂਕੇ ਦੇ ਟ੍ਰਾਫ਼ਲਗਰ ਸਕੁਏਅਰ ਵਿੱਚ ਇਸੇ ਤਰ੍ਹਾਂ ਦਾ ਸਮਾਗਮ ਕੀਤਾ ਸੀ। ਐਸਐਫਜੇ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਵਿਖੇ ਪ੍ਰੋਗਰਾਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਨੂੰ ਸਮਰਪਿਤ ਹੋਵੇਗਾ, ਇਸੇ ਲਈ ਉਨ੍ਹਾਂ ਦੇ ਜਨਮ ਸਥਾਨ ਵਿਖੇ ਕਰਵਾਇਆ ਜਾਵੇਗਾ।ਐਸਐਫਜੇ ਵੱਲੋਂ ਇਹ ਸਮਾਗਮ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਰੱਖੇ ਜਾਣ ਦੀ ਯੋਜਨਾ ਹੈ, ਉਸ ਸਮੇਂ ਦੁਨੀਆ ਦੀਆਂ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਉੱਥੇ ਪਹੁੰਚੀ ਹੋਵੇਗੀ। ਪੰਨੂੰ ਨੇ ਦੱਸਿਆ ਕਿ ਉਹ ਸਮਾਂਬੱਧ ਤਰੀਕੇ ਨਾਲ ਪੂਰੀ ਯੋਜਨਾ ਉਲੀਕ…
    ਪਿਅਾਰੇ ਸੱਜਣੋ! ਸਿੱਖਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਹਿੰਦੂਵਾਦੀ ਭਾਰਤੀ ਸਟੇਟ ਅਤੇ ਖੱਬੇ ਪੱਖੀ ਕਾਮਰੇਡ ਹੀ ਭਗਤ ਸਿੰਘ ਦੇ ਹੱਕੀ ਵਾਰਸ ਹਨ। ਸਿੱਖਾਂ ਕੋਲ ਸ਼ਹੀਦਾਂ ਦਾ ਘਾਟਾ ਨਹੀਂ, ਸਿੱਖ ਸ਼ਹੀਦਾਂ ਦੇ ਮੁਕਾਬਲੇ ਭਗਤ ਸਿੰਘ ਪੌੜੀ ਦੇ ਡੰਡੇ ਦਾ ਸਭ ਤੋਂ ਹੇਠਲਾ ਸ਼ਹੀਦ ਹੈ। ਜਿਸ ਧਿਰ ਦਾ ਭਗਤ ਸਿੰਘ ਸ਼ਹੀਦ ਹੈ, ਉਸ ਨੂੰ ਉਸਦੀ ਪੂਜਾ ਕਰਨ ਦਾ ਪੂਰਾ ਹੱਕ ਹੈ।ਪਰ ਸਿੱਖ ਭਾਈਚਾਰੇ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਭਗਤ ਸਿੰਘ ਨੂੰ ਜੋ ਧਿਰਾਂ ਨੇ 'ਸ਼ਹੀਦ- ਏ-ਆਜਮ', ' ਯੁਗ ਪੁਰਸ਼', 'ਯੁਗ ਦਰਸ਼ਟਾ' ,'ਯੁਗ ਪਲਟਾਊ ਚਿੰਤਕ', ' ਪਰਮਗੁਣੀ', ਆਦਿ ਆਦਿ ਵਿਸ਼ੇਸ਼ਣਾ ਨਾਲ ਨਿਵਾਜਿਆ ਹੈ,ਇਸ ਪਿੱਛੇ ਇਕ ਪੂਰੀ ਯੋਜਨਾਬੰਦੀ ਅਤੇ ਵਿਸ਼ੇਸ਼ ਵਿਚਾਰਧਾਰਾ ਕੰਮ ਕਰ ਰਹੀ ਹੈ।ਜੇ ਤਰਕ ਦੇ ਆਧਾਰ ਤੇ ਪੁਛਿਆ ਜਾਵੇ ਕਿ ਭਗਤ ਸਿੰਘ ਨੇ ਇਹੋ ਜਿਹੀ ਕਿਹੜੀ ਕੁਰਬਾਨੀ ਕੀਤੀ ਹੈ ਜਾਂ ਮਾਅਰਕਾ ਮਾਰਿਆ ਹੈ ਜੋ ਇਸ ਨਾਲ ਐਨੇ ਵਿਸ਼ੇਸ਼ਣ ਲਾਏ ਜਾਂਦੇ ਹਨ?ਇਸ ਤੋਂ ਪਹਿਲਾਂ ਸੱਠ ਦੇ ਕਰੀਬ ਗਦਰੀ ਬਾਬੇ ਜੈਕਾਰੇ ਛੱਡਦੇ ਫਾਂਸੀਆ ਚੜੇ ਹਨ, ਕਿਸੇ ਨੇ ਰਹਿਮ…
    ਅੰਮ੍ਰਿਤਸਰ - ਮੁੰਬਈ ਵਿਚ ਇਕ ਵਿਅਕਤੀ ਵੱਲੋਂ ਦਰਬਾਰ ਸਾਹਿਬ ਦਾ ਵਿਸ਼ਾਲ ਮਾਡਲ ਬਣਾਉਣ ਅਤੇ ਉਸ ਕੋਲ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਲਾਉਣ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕਰਦਿਆਂ ਇਸ ਮਾਮਲੇ ਦੀ ਜਾਂਚ ਲਈ ਇਕ ਟੀਮ ਮੁੰਬਈ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਮੁੰਬਈ ਦੇ ਪ੍ਰਮੁੱਖ ਗੁਰਦੁਆਰਿਆਂ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਦਾ ਸਖ਼ਤ ਵਿਰੋਧ ਕਰਨ।ਇਹ ਮਾਮਲਾ ਮੁੰਬਈ ਦੀ ਇਕ ਸਮਾਜ ਸੇਵੀ ਔਰਤ ਡਾ. ਰੁਪਿੰਦਰ ਕੌਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਧਿਆਨ ਵਿਚ ਲਿਆਂਦਾ ਸੀ, ਜਿਨ੍ਹਾਂ ਨੇ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਮਲੇ ਦੀ ਜਾਂਚ ਲਈ ਇਕ ਟੀਮ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਸਿੱਖੀ ਨੂੰ ਢਾਹ ਲਾਉਣ ਵਾਲੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਮਾਮਲੇ ਦੀ ਪੜਤਾਲ ਕਰਾਈ ਜਾਵੇਗੀ। ਜੇਕਰ ਸ਼ਿਕਾਇਤ ਵਿਚ ਦਿੱਤੀ ਗਈ…
    ਪ੍ਰਤੀਕ ਸਿੰਘ ਟਰਾਂਟੋ - ਇਥੇ ਪਿਛਲੇ ਸਾਲ ਦਸੰਬਰ ਤੋਂ ਲੈ ਕੇ ਇਸ ਸਾਲ ਜੂਨ ਮਹੀਨੇ ਦੌਰਾਨ ਬਰੈਂਪਟਨ ਵਿਚ ਹੋਈਆਂ ਵੱਖ ਵੱਖ ਲੜਾਈਆਂ ਵਿਚ ਸ਼ਾਮਲ ‘ਪੰਜਾਬੀ ਹੁੱਲੜਬਾਜ਼ਾਂ’ ’ਤੇ ਪੁਲੀਸ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਸਾਲ ਸ਼ੈਰੀਡਨ ਕਾਲਜ ਲਾਗੇ ਅਤੇ ਕੁਝ ਹੋਰ ਲੜਾਈਆਂ ਸਬੰਧੀ ਪੁਲੀਸ ਦੀ ਸਪੈਸ਼ਲ ਜਾਂਚ ਟੀਮ ਨੇ ਤਿੰਨ ਪੰਜਾਬੀ ਮੁੰਡਿਆਂ ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਛੇ ਹੋਰਨਾਂ ’ਤੇ ਕੇਸ ਦਰਜ ਕਰਕੇ ਵਾਰੰਟ ਜਾਰੀ ਕੀਤੇ ਹਨ। ਹੁੱਲੜਬਾਜ਼ੀ ਕਾਰਨ ਪੰਜਾਬੀ ਭਾਈਚਾਰਾ ਚਿੰਤਾ ਤੇ ਨਮੋਸ਼ੀ ਵਿੱਚ ਹੈ ਅਤੇ ਇਸ ਨਾਲ ਪੁਲੀਸ ਲਈ ਸਰਦਰਦੀ ਵੀ ਵਧੀ ਹੈ। ਇਸ ਮਸਲੇ ਬਾਰੇ ਕੁਝ ਟਾਊਨ ਹਾਲ ਮੀਟਿੰਗਾਂ ਵੀ ਹੋਈਆਂ ਸਨ। ਪੁਲੀਸ ਉਦੋਂ ਦੀ ਲਗਾਤਾਰ ਇਨ੍ਹਾਂ ਘਟਨਾਵਾਂ ਦੀ ਘੋਖ ਕਰ ਰਹੀ ਹੈ। ਪੁਲੀਸ ਸੂਤਰਾਂ ਮੁਤਾਬਕ ਹੁਣ ਤੱਕ ਗੁਰਪ੍ਰੀਤ ਸਿੰਘ (31), ਲਵਪ੍ਰੀਤ ਸਿੰਘ (19) ਅਤੇ ਅਰਪਿੰਦਰ ਗਿੱਲ (20) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਪਰਮਿੰਦਰ ਢਾਲੀ (30), ਜਤਿੰਦਰ ਚੀਮਾ (25), ਵਿਸ਼ਵਜੀਤ ਸਿੰਘ (21), ਉਪਿੰਦਰਜੀਤ ਸੰਧੂ (20), ਅੰਮ੍ਰਿਤਪਾਲ ਕੰਬੋਜ (21) ਅਤੇ ਰਾਜਾ ਵੜੈਚ (37) ’ਤੇ ਹਥਿਆਰ ਰੱਖਣ, ਧੋਖਾਧੜੀ,…
    ਬਠਿੰਡਾ - ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਹੋਏ ਮੌੜ ਬੰਬ ਧਮਾਕੇ ਜਿਸ ਵਿਚ ਪੰਜ ਬੱਚਿਆਂ ਸਮੇਤ ਸੱਤ ਜਣੇ ਮਾਰੇ ਗਏ ਸਨ, ਦੀ ਜਾਂਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੀ ਜਾਰੀ ਰੱਖੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪਾਲੀ ਦੇ ਬੈਂਚ ਵੱਲੋਂ ਅੱਜ ‘ਸਿੱਟ’ ਦੀ ਜਾਂਚ ’ਤੇ ਤਸੱਲੀ ਜ਼ਾਹਿਰ ਕੀਤੀ ਅਤੇ ਸੀਬੀਆਈ ਜਾਂ ਐਨਆਈਏ ਜਾਂਚ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਪਾਤੜਾਂ ਦੇ ਗੁਰਜੀਤ ਸਿੰਘ ਵਗ਼ੈਰਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਮੌੜ ਧਮਾਕੇ ਦੀ ਜਾਂਚ ਸੀਬੀਆਈ ਤੋਂ ਕਰਾਏ ਜਾਣ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ 21 ਅਗਸਤ ਨੂੰ ਸਿੱਟ ਦੀ ਖਿਚਾਈ ਕੀਤੀ ਸੀ ਅਤੇ ਜਾਂਚ ਦੀ ਪ੍ਰਗਤੀ ਸਬੰਧੀ ਮਹੀਨੇ ਅੰਦਰ ਸੀਲ ਬੰਦ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਅੱਜ ‘ਸਿੱਟ’ ਦੇ ਮੁਖੀ ਡੀਆਈਜੀ ਰਣਬੀਰ ਸਿੰਘ ਖੱਟੜਾ ਹਾਈ ਕੋਰਟ ਵਿਚ ਪੇਸ਼ ਹੋਏ ਤੇ ਉਨ੍ਹਾਂ ਧਮਾਕੇ ਦੀ ਹੁਣ ਤੱਕ ਹੋਈ ਜਾਂਚ ਦੀ ਰਿਪੋਰਟ ਸੀਲਬੰਦ ਲਿਫ਼ਾਫ਼ੇ…
    ਆਦਮਪੁਰ ਦੋਆਬਾ - ਸੰਤ ਸਰਵਣ ਦਾਸ ਚੈਰੀਟੇਬਲ ਹਸਪਤਾਲ ਕਠਾਰ ਵਿਚ ਸੰਤ ਨਿਰੰਜਨ ਦਾਸ ਬੱਲਾਂ ਦੀ ਅਗਵਾਈ ’ਚ ਹੋਈ ਬੈਠਕ ਦੌਰਾਨ ਸਾਬਕਾ ਸਕੱਤਰ (ਸ਼੍ਰੋਮਣੀ ਕਮੇਟੀ) ਸੁਖਦੇਵ ਸਿੰਘ ਭੌਰ ਵੱਲੋਂ ਬਰਗਾੜੀ ਇਨਸਾਫ਼ ਮੋਰਚੇ ’ਚ ਸਟੇਜ ’ਤੇ ਬੋਲਦਿਆਂ ਡੇਰਾ ਬੱਲਾਂ ਅਤੇ ਰਵਿਦਾਸੀਆ ਕੌਮ ਦੇ ਅਮਰ ਸ਼ਹੀਦ ਸੰਤ ਰਾਮਾ ਨੰਦ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਬੋਲਣ ਅਤੇ ਦਲਿਤ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਖਿਮਾ ਜਾਚਨਾ ਮੰਗੀ ਗਈ।ਇਸ ਮੌਕੇ ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਰਗਾੜੀ ਵਿਚ ਇਨਸਾਫ਼ ਮੋਰਚੇ ਦੌਰਾਨ ਬੋਲਦਿਆਂ ਅਚਾਨਕ ਸੰਤ ਰਾਮਾਨੰਦ ਬਾਰੇ ਜੋ ਅਪਮਾਨਜਨਕ ਸ਼ਬਦ ਬੋਲੇ ਗਏ, ਜਿਸ ਲਈ ਉਹ ਰਵਿਦਾਸੀਆ ਕੌਮ ਤੋਂ ਮੁਆਫ਼ੀ ਮੰਗਦੇ ਹਨ। ਇਸ ਮੌਕੇ ਸੰਤ ਸੁਰਿੰਦਰ ਦਾਸ ਕਠਾਰ ਅਤੇ ਬੈਠਕ ’ਚ ਆਏ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੇ ਸਾਰੇ ਸਮਾਜ ਨੂੰ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਪ੍ਰੇਰਿਆ। ਇਸ ਮੌਕੇ ਹਰਚਰਨਜੀਤ ਸਿੰਘ ਧਾਮੀ, ਗਿਆਨੀ ਕੇਵਲ ਸਿੰਘ, ਰਣਜੀਤ ਸਿੰਘ ਗੀਗਨਵਾਲ, ਹਰਵਿੰਦਰ ਸਿੰਘ ਹਰਮੋਏ, ਗੁਰਪ੍ਰੀਤ ਸਿੰਘ ਖੁੱਡਾ, ਡਾ. ਕੁਲਵੰਤ ਕੌਰ, ਐਡਵੋਕੇਟ ਜਸਵਿੰਦਰ ਸਿੰਘ, ਸੰਤ ਲੇਖ ਰਾਜ ਨੂਰਪੁਰ, ਗੁਰਦੀਪ…
    ਨਵੀਂ ਦਿੱਲੀ - ਭਾਰਤ ਨੇ ਪਾਕਿਸਤਾਨ ਨਾਲ ਅਮਰੀਕਾ ਵਿੱਚ ਹੋਣ ਵਾਲੀ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਵਿੱਚ ਪਾਕਿਸਤਾਨ ਦੀ ਭੂਮਿਕਾ ਨੂੰ ਦੇਖਦਿਆਂ ਅਮਰੀਕਾ ਵਿੱਚ ਇਸ ਮਹੀਨੇ ਦੇ ਅੰਤ ਵਿੱਚ ਹੋਣ ਵਾਲੀ ਵਿਦੇਸ਼ ਮੰਤਰੀਆਂ ਦੀ ਬੈਠਕ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਦੋਵਾਂ ਦੇਸ਼ਾਂ ਦਰਮਿਆਨ ਹੋਣ ਵਾਲੀ ਗੱਲਬਾਤ 'ਤੇ ਵੀ ਰੋਕ ਲੱਗ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਪਾਕਸਿਤਾਨ ਨਾਲ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਬਹਾਲੀ ਲਈ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ। ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਸੀ ਕਿ 25 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ਯੂਨਾਈਟਿਡ ਨੇਸ਼ਨਜ਼ ਦੀ 73ਵੀਂ ਜਨਰਲ ਅਸੈਂਬਲੀ ਵਿੱਚ ਭਾਰਤੀ ਵਿਦੇਸ਼ ਮੰਤਰੀ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਮੁਲਾਕਾਤ ਕਰਨਗੇ।ਉਨ੍ਹਾਂ ਇਹ ਵੀ ਦੱਸਿਆ ਸੀ ਕਿ ਇਸ ਮੌਕੇ ਸੁਸ਼ਮਾ ਸਵਰਾਜ, ਸ਼ਾਹ ਮਹਿਮੂਦ ਕੁਰੈਸ਼ੀ…
    ਪ੍ਰੋ. ਬਲਵਿੰਦਰਪਾਲ ਸਿੰਘ 9815700916'ਮਨਮਰਜ਼ੀਆਂ' ਵਿਚ ਸਿੱਖ ਕਿਰਦਾਰ ਦੇ ਸਿਗਰੇਟ ਪੀਣ ਵਾਲੇ ਵਿਵਾਦ ਤੇ ਡਾਇਰੈਕਟਰ ਅਨੁਰਾਗ ਕਸ਼ਯਪ ਦੀ ਸਫਾਈ ਤੋਂ ਬਾਅਦ ਹੁਣ ਇਸ ਮਾਮਲੇ ਚ ਤਾਪਸੀ ਪੰਨੂ ਨੇ ਵੀ ਆਪਣੇ ਬਿਆਨ ਦਿੱਤੇ ਹਨ। 'ਮਨਮਰਜ਼ੀਆਂ' ਫਿਲਮ ਦਾ ਸੀਨ ਕਟਾਉਣ ਤੋਂ ਬਾਅਦ ਤਾਪਸੀ ਨੇ ਇਹ ਟਵੀਟ ਲਿਖਿਆ, ''ਮੈਨੂੰ ਯਕੀਨ ਹੈ ਕਿ ਸੀਨ ਹਟਾਉਣ ਤੋਂ ਬਾਅਦ ਕਈ ਸਿੱਖ ਸਿਗਰੇਟ ਨਹੀਂ ਪੀਣਗੇ। ਕੋਈ ਮਹਿਲਾ ਗੁਰਦੁਆਰੇ 'ਚ ਵਿਆਹ ਕਰਦੇ ਸਮੇਂ ਕਿਸੇ ਹੋਰ ਬਾਰੇ ਨਹੀਂ ਸੋਚੇਗੀ। ਇਸ ਨਾਲ ਜ਼ਰੂਰ ਵਾਹਿਗੁਰੂ ਨੂੰ ਮਾਣ ਹੋਵੇਗਾ ਅਤੇ ਸਾਡਾ ਧਰਮ ਸਭ ਤੋਂ ਪਵਿੱਤਰ ਬਣ ਜਾਵੇਗਾ।''ਫ਼ਿਲਮ 'ਚ ਅਭਿਸ਼ੇਕ ਬੱਚਨ ਲੰਡਨ ਤੋਂ ਅੰਮ੍ਰਿਤਸਰ ਵਿਆਹ ਕਰਵਾਉਣ ਪਰਤੇ ਇੱਕ ਪਤਿਤ ਸਿੱਖ, ਰੌਬੀ, ਦਾ ਕਿਰਦਾਰ ਨਿਭਾ ਰਹੇ ਹਨ। ਜਦੋਂ ਰੂਮੀ ਨਾਂ ਦੀ ਸਿੱਖ ਕੁੜੀ (ਤਾਪਸੀ ਪੰਨੂ) ਇੱਕ ਦ੍ਰਿਸ਼ ਵਿੱਚ ਰੌਬੀ ਨੂੰ ਆਖਦੀ ਹੈ ਕਿ ਉਹ ਉਸ ਨਾਲ ਵਿਆਹ ਨਹੀਂ ਕਰਵਾਏਗੀ ਤਾਂ ਰੌਬੀ ਦੁਖੀ ਹੋ ਜਾਂਦਾ ਹੈ।ਇੱਥੇ ਰੌਬੀ ਆਪਣੀ ਪੱਗ ਲਾਹ ਕੇ ਨੌਕਰ ਨੂੰ ਫੜਾ ਦਿੰਦਾ ਹੈ ਅਤੇ ਸਿਗਰਟ ਪੀਂਦਾ ਹੈ। ਕਰੀਬ ਇਕ ਮਿੰਟ ਦਾ ਤੀਜਾ ਦ੍ਰਿਸ਼…
    ਅੰਮ੍ਰਿਤਸਰ (ਨਰਿੰਦਰਪਾਲ ਸਿੰਘ): ਪਾਕਿਸਤਾਨੀ ਡਾਕ ਤਾਰ ਵਿਭਾਗ ਵਲੋਂ ਭਾਰਤੀ ਕਬਜੇ ਹੇਠਲੇ ਕਸ਼ਮੀਰ ਵਿੱਚ ਸਰਕਾਰੀ ਤੰਤਰ ਵਲੋਂ ਕੀਤੇ ਜਾ ਰਹੇ ਜੁਲਮਾਂ ਬਾਰੇ 20 ਡਾਕ ਟਿਕਟਾਂ ਜਾਰੀ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਇਕ ਇਕ ਟਿਕਟ ਸਾਲ 2000 ਵਿੱਚ ਕਸ਼ਮੀਰ ਵਿੱਚ ਅੰਜ਼ਾਮ ਦਿਤੇ ਗਏ ਚਿੱਟੀ ਸਿੰਘਪੁਰਾ ਕਤਲੇਆਮ ਦੀ ਵੀ ਹੈ।ਪਾਕਿਸਤਾਨ ਵੱਲੋਂ ਜਾਰੀ ਕੀਤੀਆਂ ਗਈਆਂ ਹਾਲੀਆ ਡਾਕ ਟਿਕਟਾ ਜੋ ਅੱਜ-ਕੱਲ੍ਹ ਚਰਚਾ ਵਿੱਚ ਹਨ। ਹੇਠਲੀ ਕਤਾਰ ਵਿੱਚ ਖਬਿਓਂ ਦੂਜੀ ਟਿਕਟ ਚਿੱਠੀ ਸਿੰਘਪੁਰਾ ਕਲਤੇਆਮ ਦੇ ਪੀੜਤਾਂ ਨੂੰ ਸਮਰਪਤ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਡਾਕ ਤਾਰ ਵਿਭਾਗ ਵਲੋਂ ਜਾਰੀ ਇਨ੍ਹਾਂ ਟਿਕਟਾਂ ਨੂੰ “ਭਾਰਤੀ ਕਬਜੇ ਹੇਠਲੇ ਕਸ਼ਮੀਰ’ ਵਿੱਚ ਭਾਰਤੀ ਫੌਜ ਤੇ ਹੋਰ ਸੁਰੱਖਿਆ ਏਜੰਸੀਆਂ ਵਲੋਂ ਕਸ਼ਮੀਰ ਦੀ ਅਜਾਦੀ ਲਈ ਲੜਨ ਵਾਲੇ ਅੱਤਵਾਦੀਆਂ ਖਿਲਾਫ ਕਾਰਵਾਈ ਦੀ ਲੜੀ ਤਹਿਤ ਵਰਤੇ ਗਏ ਸਾਧਨਾਂ, ਰਸਾਇਣ ਹਥਿਆਰ, ਬੱਚਿਆਂ ਤੇ ਔਰਤਾਂ ਤੇ ਅਤਿਆਚਾਰ, ਝੂਠੇ ਪੁਲਿਸ ਮੁਕਾਬਲੇ, ਸੰਘਰਸ਼ ਲੜਨ ਵਾਲਿਆਂ ਖਿਲਾਫ ਛੱਰਿਆਂ ਵਾਲੀਆਂ ਬੰਦੂਕਾਂ ਦੀ ਵਰਤੋਂ ਅਤੇ ਆਮ ਲੋਕਾਂ ਨੂੰ ਮਨੁੱਖੀ ਢਾਲ ਵਜੋਂ ਵਰਤਣ ਵਰਗੇ ਵਿਿਸ਼ਆਂ ਨੂੰ ਛੂਹਿਆ ਬਣਾਇਆ ਗਿਆ ਹੈ। ਇਨ੍ਹਾਂ ਵੀਹ ਟਿਕਟਾਂ ਵਿੱਚ…
    ਬਾਦਲਾਂ ਸਮੇਤ ਕੈਪਟਨ ਸਰਕਾਰ ਨੂੰ ਵੀ ਲੰਮੇਂ ਹੱਥੀਂ ਲੈਣ ਦੀ ਤਿਆਰੀਚੰਡੀਗੜ੍ਹ - ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ 74ਵਾਂ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਵਿਚ ਫੈਡਰੇਸ਼ਨ ਦੇ ਸਾਬਕਾ ਅਹੁੱਦੇਦਾਰਾਂ, ਮੈਂਬਰਾਂ ਅਤੇ ਪੰਥਕ ਸੰਘਰਸ਼ ਵਿਚ ਸਮੇਂ ਸਮੇਂ ਸਿਰ ਆਪਣਾ ਯੋਗਦਾਨ ਪਾਉਣ ਵਾਲੇ ਸਤਿਕਾਰਤ ਮੈਂਬਰਾਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਸਵੇਰੇ 11 ਵਜੇ ਦੇ ਕਰੀਬ ਆਰੰਭ ਹੋਈ ਫੈਡਰੇਸ਼ਨ ਦੇ ਇਸ ਸਮੇਲਨ ਵਿਚ ਸ. ਤਰਲੋਚਨ ਸਿੰਘ ਦਿੱਲੀ, ਸ. ਬੀਰ ਦਵਿੰਦਰ ਸਿੰਘ, ਸੀਨੀਅਰ ਵਕੀਲ ਪੂਰਨ ਸਿੰਘ ਹੁੰਦਲ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਜਥੇਦਾਰ ਮਨਜੀਤ ਸਿੰਘ, ਸ ਗੁਰਤੇਜ ਸਿੰਘ ਸਾਬਕਾ ਆਈ ਏ ਐਸ, ਡਾ. ਭਗਵਾਨ ਸਿੰਘ, ਹਰਸਿਮਰਨ ਸਿੰਘ, ਵਕੀਲ ਜਸਵਿੰਦਰ ਸਿੰਘ, ਹਰਚੰਦ ਸਿੰਘ ਬਰਸਟ,ਸ. ਆਸ਼ੋਕ ਸਿੰਘ ਬਾਗੜੀਆ ਸਤਨਾਮ ਸਿੰਘ ਪਾਉਂਟਾ ਸਾਹਿਬ, ਹਰਭਜਨ ਸਿੰਘ ਬਰਾੜ, ਡਾ. ਸੁਖਦਿਆਲ ਸਿੰਘ ਅਤੇ ਰਾਕੇਸ਼ ਸਿੰਘ ਅਤੇ ਪ੍ਰੋ. ਸੂਬਾ ਸਿੰਘ ਨੇ ਆਪਣੇ ਆਪਣੇ ਵੀਚਾਰ ਪੇਸ਼ ਕੀਤੇ। ਇਸ ਮੌਕੇ ਬੁਲਾਰਿਆਂ ਵਲੋਂ ਜਿੱਥੇ ਬਾਦਲਾਂ ਨੂੰ ਸਿਆਸਤ ਤੋਂ ਲਾਂਭੇ ਕਰਨ ਦੀ ਗੱਲ ਚੱਲੀ ਉÎÎੱਥੇ ਬਰਗਾੜ੍ਹੀ ਵਿਚ ਚੱਲ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com