ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਇਸਲਾਮਾਬਾਦ - ਪਾਕਿਸਤਾਨੀ ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਕਿਹਾ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰੇ ਲਾਂਘੇ ਨੂੰ ਖੋਲ੍ਹਣ ਦੇ ਮੁੱਦੇ ’ਤੇ ਅਜੇ ਦੋਵੇਂ ਮੁਲਕਾਂ ਦਰਮਿਆਨ ਕੋਈ ਰਸਮੀ ਗੱਲਬਾਤ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾਅਵਾ ਕਰਦੇ ਆ ਰਹੇ ਹਨ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਬਾਰੇ ਪਾਕਿਸਤਾਨ ਵੱਲੋਂ ਹਾਂ-ਪੱਖੀ ਹੁੰਗਾਰਾ ਭਰਿਆ ਗਿਆ ਹੈ। ਉਨ੍ਹਾਂ ਸੋਮਵਾਰ ਨੂੰ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮਿਲ ਕੇ ਬੇਨਤੀ ਕੀਤੀ ਸੀ ਕਿ ਉਹ ਕਰਤਾਰਪੁਰ ਸਾਹਿਬ ਲਾਂਘਾ ਖੁਲ੍ਹਵਾਉਣ ਲਈ ਪਾਕਿਸਤਾਨ ਨਾਲ ਗੱਲਬਾਤ ਕਰਨ। ਜਨਾਬ ਫ਼ੈਸਲ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਇਸ ਮਹੀਨੇ ਨਿਊਯਾਰਕ ’ਚ ਹੋਣ ਵਾਲੀ ਬੈਠਕ ਦੌਰਾਨ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਰਮਿਆਨ ਦੁਵੱਲੀ ਗੱਲਬਾਤ ਦੀ ਉਮੀਦ ਕਰ ਰਹੇ ਹਨ।
    ਨਵੀਂ ਦਿੱਲੀ - ਆਰਐੱਸਐੱਸ ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਹਿੰਦੂ ਧਰਮ ਅੰਤਰਜਾਤੀ ਵਿਆਹ ਦੇ ਵਿਰੁੱਧ ਨਹੀਂ ਹੈ ਅਤੇ ਇਹ ਵਿਅਕਤੀ ਅਤੇ ਔਰਤ ਦੇ ਸੁਮੇਲ ਦਾ ਮੁੱਦਾ ਹੈ। ਉਹ ਇਥੇ ਅੰਤਰਜਾਤੀ ਵਿਆਹਾਂ, ਸਿੱਖਿਆ ਅਤੇ ਜਾਤ ਸਬੰਧੀ ਸਵਾਲਾਂ ਦੇ ਜਵਾਬ ਦੇ ਰਹੇ ਸਨ। ਭਾਗਵਤ ਨੇ ਕਿਹਾ ਕਿ ਜੇ ਅੰਤਰਜਾਤੀ ਵਿਆਹਾਂ ਦੀ ਗਿਣਤੀ ਕਰਵਾਈ ਜਾਵੇ ਤਾਂ ਉਸ ਵਿੱਚ ਜ਼ਿਆਦਾਤਰ ਕੇਸ ਉਹ ਮਿਲਣਗੇ ਜਿਨ੍ਹਾਂ ਦਾ ਸਬੰਧ ਸੰਘ ਨਾਲ ਹੈ। ਆਰਐੱਸਐੱਸ ਦੇ ਤਿੰਨ ਦਿਨਾ ਸਮਾਗਮ ਦੇ ਆਖ਼ਰੀ ਦਿਨ ਆਰਐਸਐਸ ਮੁਖੀ ਨੇ ਕਿਹਾ ਕਿ ਭਾਰਤ ਨੂੰ ਨਵੀਂ ਸਿੱਖਿਆ ਨੀਤੀ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਤਬਦੀਲੀ ਗਲਤ ਹੈ। ਸਮਾਗਮ ਦੇ ਆਖ਼ਰੀ ਦਿਨ ਉਨ੍ਹਾਂ ਕਿਹਾ ਕਿ ਸਵੈਮ ਸੇਵਕ ਸੰਘ ਸੰਵਿਧਾਨ ਦੀ ਧਾਰਾ 370 ਅਤੇ 35-ਏ ਨੂੰ ਸਵੀਕਾਰ ਨਹੀਂ ਕਰੇਗਾ ਜੋ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਹੋਵੇ। ਉਨ੍ਹਾਂ ਕਿਹਾ ਕਿ ਉਹ ਇਸ ਸੂਬੇ ਦੀ ਤਰੱਕੀ ਦੀ ਕਾਮਨਾ ਕਰਦੇ ਹਨ ਅਤੇ ਇਸ ਗੱਲ ’ਤੇ ਜ਼ੋਰ ਦਿੰਦੇ ਹਨ ਕਿ ਇਥੋਂ ਦੇ ਲੋਕ ਮੁੱਖ ਧਾਰਾ ਵਿੱਚ ਸ਼ਾਮਲ ਹੋਣ।…
    ਮੁੰਬਈ - ਹਿੰਦੀ ਫਿਲਮ ‘‘ ਮਨਮਰਜ਼ੀਆਂ’’ ਵਿੱਚ ਅਭਿਸ਼ੇਕ ਬੱਚਨ ਨੂੰ ਸਿੱਖ ਦੇ ਕਿਰਦਾਰ ’ਚ ਸਿਗਰਟ ਪੀਂਦਿਆਂ ਦਿਖਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਕੀਤੇ ਜਾਣ ਤੋਂ ਬਾਅਦ ਨਿਰਮਾਤਾ ਨੇ ਫਿਲਮ ’ਚੋਂ ਤਿੰਨ ਸੀਨ ਹਟਾਉਣ ਦਾ ਐਲਾਨ ਕੀਤਾ ਹੈ। ਫਿਲਮ ਨਿਰਮਾਤਾਵਾਂ ਨੇ ਸੀਨ ਹਟਾਉਣ ਲਈ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਕੋਲ ਪਹੁੰਚ ਕੀਤੀ ਹੈ। ਸੈਂਸਰ ਬੋਰਡ ਦੀ ਇਕ ਕਾਪੀ ਮੁਤਾਬਕ ਜਿਹੜੇ ਤਿੰਨ ਸੀਨ ਕੱਢੇ ਗਏ ਹਨ ਉਨ੍ਹਾਂ ਵਿੱਚ ਅਭਿਸ਼ੇਕ ਬੱਚਨ ਵੱਲੋਂ ਸਿਗਰਟਨੋਸ਼ੀ ਦਾ 29 ਸੈਂਕਿੰਡ ਦਾ ਸੀਨ, ਇਕ ਗੁਰਦੁਆਰੇ ’ਚ ਤਾਪਸੀ ਪੰਨੂ ਤੇ ਅਭਿਸ਼ੇਕ ਦੇ ਦਾਖ਼ਲ ਹੋਣ ਦਾ ਇਕ ਮਿੰਟ ਦਾ ਸੀਨ ਤੇ ਤਾਪਸੀ ਦੇ ਸਿਗਰਟਨੋਸ਼ੀ ਦਾ 11 ਸੈਕਿੰਡ ਦਾ ਸੀਨ ਸ਼ਾਮਲ ਹਨ। ਫਿਲਮ ਦੀ ਪ੍ਰੋਡਕਸ਼ਨ ਯੂਨਿਟ ਨਾਲ ਜੁੜੇ ਇਕ ਸੂਤਰ ਨੇ ਪੀਟੀਆਈ ਨੂੰ ਦੱਸਿਆ ‘‘ਅਸੀਂ ਲੋਕਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਫਿਲਮ ’ਚੋਂ ਤਿੰਨੋ ਸੀਨ ਹਟਾ ਦਿੱਤੇ ਹਨ। ਮਹਾਂਨਗਰਾਂ ਵਿੱਚ ਅੱਜ ਤੋਂ ਹੀ ਇਹ ਤਬਦੀਲੀ ਨਜ਼ਰ ਆ ਜਾਵੇਗੀ ਜਦਕਿ ਵੀਰਵਾਰ-ਸ਼ੁੱਕਰਵਾਰ ਤੱਕ ਸਮੁੱਚੇ ਦੇਸ਼ ਵਿੱਚ ਨਜ਼ਰ ਆਵੇਗੀ।’’ ਫਿਲਮਸਾਜ਼ ਅਨੁਰਾਗ ਕਸ਼ਯਪ ਨੇ…
    ਵੈਨਕੂਵਰ - ਕੈਨੇਡਾ ਦੀ ਤੀਜੀ ਵੱਡੀ ਪਾਰਟੀ ਐਨਡੀਪੀ ਦੇ ਪ੍ਰਧਾਨ ਜਗਮੀਤ ਸਿੰਘ ਦਾ ਨਾਮ ਬਰਨਬੀ ਲੋਕ ਸਭਾ ਉਪ ਚੋਣ ਲਈ ਪਾਰਟੀ ਉਮੀਦਵਾਰ ਵਜੋਂ ਅੱਜ ਰਸਮੀ ਤੌਰ ’ਤੇ ਐਲਾਨ ਦਿੱਤਾ ਗਿਆ ਹੈ। ਇਹ ਸੀਟ ਇਸੇ ਪਾਰਟੀ ਦੇ ਮੈਂਬਰ ਕੈਨੇਡੀ ਸਟੀਵਰਟ ਵੱਲੋਂ ਵੈਨਕੂਵਰ ਤੋਂ ਮੇਅਰ ਦੀ ਚੋਣ ਲੜਨ ਲਈ ਦਿੱਤੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਹੈ। ਇਸ ਤੋਂ ਪਹਿਲਾਂ ਜਗਮੀਤ ਸਿੰਘ ਓਂਟਾਰੀਓ ਸੂਬੇ ਤੋਂ ਵਿਧਾਇਕ ਸਨ। ਉਹ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਉਪ ਨੇਤਾ ਵੀ ਰਹੇ। ਪਾਰਟੀ ਸਮਰਥਕਾਂ ਵੱਲੋਂ ਅੱਜ ਰਸਮੀ ਤੌਰ ’ਤੇ ਉਮੀਦਵਾਰ ਵਜੋਂ ਉਨ੍ਹਾਂ ਦੀ ਚੋਣ ਕੀਤੀ ਗਈ। ਇਸ ਮੌਕੇ ਜਗਮੀਤ ਸਿੰਘ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਵੱਲੋਂ ਸੌਂਪੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ।
    ਜੇਨੇਵਾ: ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਦੀ ਜੇਨੇਵਾ ਵਿਚ ਹੋਈ ਬੈਠਕ ਦੌਰਾਨ ਸਿੱਖ ਹਿਊਮਨ ਰਾਈਟਸ ਗਰੁੱਪ ਨੇ ਨਵੰਬਰ 1984 ਵਿਚ ਭਾਰਤ ਅੰਦਰ ਹੋਏ ਸਿੱਖ ਕਤਲੇਆਮ ਨੂੰ ‘ਨਸਲਕੁਸ਼ੀ’ ਐਲਾਨਣ ਦਾ ਮੁੱਦਾ ਚੁੱਕਿਆ। ਸਿੱਖ ਹਿਊਮਨ ਰਾਈਟਸ ਗਰੁੱਪ ਦੇ ਮੁਖੀ ਡਾ. ਝਸਦੇਵ ਸਿੰਘ ਰਾਏ ਨੇ ਬੈਠਕ ਵਿਚ ਲਿਖਤੀ ਬਿਆਨ ਪੜ੍ਹਦਿਆਂ ਕਿਹਾ ਕਿ ਨਸਲਕੁਸ਼ੀ ਬਾਰੇ ਉਨ੍ਹਾਂ ਦੀ ਸਮਝ ਮੁਤਾਬਕ ਕਤਲੇਆਮ ਵੀ ਨਸਲਕੁਸ਼ੀ ਦੇ ਜੁਰਮ ਵਿਚ ਆਉਂਦੇ ਹਨ।ਰਾਜਨਾਥ ਸਿੰਘ ਵਲੋਂ 1984 ਸਿੱਖ ਕਤਲੇਆਮ ਨੂੰ ਨਸਲਕੁਸ਼ੀ ਦਸਦਿਆਂ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਾਰਤੀ ਸਟੇਟ ਸਿੱਖ ਨਸਲਕੁਸ਼ੀ ਦੀ ਗੱਲ ਨੂੰ ਮੰਨ ਲਵੇ। ਹਲਾਂਕਿ ਭਾਰਤ ਸਰਕਾਰ ਵਾਰ-ਵਾਰ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਮਿਲਣ ਦੀਆਂ ਕੋਸ਼ਿਸ਼ ਵਿਚ ਅੜਿੱਕਾ ਡਾਹ ਰਹੀ ਹੈ।
    ਵਾਸ਼ਿੰਗਟਨ - ਅਮਰੀਕੀ ਕਾਂਗਰਸ ਦੀ ਇਕ ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਪਿਛਲੇ ਇਕ ਦਹਾਕੇ ਦੌਰਾਨ ਭਾਰਤ ’ਚ ਹਿੰਦੂ ਰਾਸ਼ਟਰਵਾਦ ਦਾ ਉਭਾਰ ਹੋ ਰਿਹਾ ਹੈ ਜਿਸ ਕਾਰਨ ਮੁਲਕ ਦੇ ਧਰਮ ਨਿਰਪੱਖ ਕਿਰਦਾਰ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੋਸ਼ਲ ਮੀਡੀਆ ਮੁਲਕ ’ਚ ਬਹੁ ਗਿਣਤੀ ਹਿੰਸਾ ਦੀਆਂ ਘਟਨਾਵਾਂ ਲਈ ਮੰਚ ਪ੍ਰਦਾਨ ਕਰ ਰਿਹਾ ਹੈ। ਆਪਣੀ ਰਿਪੋਰਟ ’ਚ ਕਾਂਗਰਸ ਖੋਜ ਸੇਵਾ (ਸੀਆਰਐਸ) ਨੇ ਗਊ ਰਾਖਿਆਂ, ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਿਆਂ ਸਮੇਤ ਧਰਮ ਨਾਲ ਪ੍ਰੇਰਿਤ ਹਿੰਸਾ ਦਾ ਜ਼ਿਕਰ ਕੀਤਾ ਹੈ। ਖੋਜੀ ਵਿੰਗ ਮੁਤਾਬਕ ਗ਼ੈਰ ਸਰਕਾਰੀ ਜਥੇਬੰਦੀਆਂ ਵੱਲੋਂ ਕੀਤੀਆਂ ਜਾਂਦੀਆਂ ਕਾਰਵਾਈਆਂ ਭਾਰਤ ਦੀ ਧਰਮਨਿਰਪੇਖ ਰਵਾਇਤ ਲਈ ਨੁਕਸਾਨਦੇਹ ਮੰਨੀਆਂ ਜਾਂਦੀਆਂ ਹਨ। ਸੀਆਰਐਸ ਦੀ ਇਹ ਰਿਪੋਰਟ ਨਾ ਤਾਂ ਅਮਰੀਕੀ ਕਾਂਗਰਸ ਦੀ ਅਧਿਕਾਰਤ ਰਿਪੋਰਟ ਹੈ ਅਤੇ ਨਾ ਹੀ ਇਹ ਕਾਂਗਰਸਮੈਨ ਦੇ ਵਿਚਾਰਾਂ ਨੂੰ ਦਰਸਾਉਂਦੀ ਹੈ। ਰਿਪੋਰਟ ‘ਭਾਰਤ: ਧਾਰਮਿਕ ਆਜ਼ਾਦੀ ਦੇ ਮੁੱਦੇ’ ਤਹਿਤ ਦੱਸਿਆ ਗਿਆ ਹੈ ਕਿ ਧਾਰਮਿਕ ਆਜ਼ਾਦੀ ਦਾ ਹੱਕ ਸੰਵਿਧਾਨ ਤਹਿਤ ਮਿਲਿਆ ਹੋਇਆ ਹੈ। ਇਹ…
    ਨਵੀਂ ਦਿੱਲੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਹੈ ਕਿ ਸੀਬੀਆਈ ਨੇ ਭਗੌੜੇ ਵਿਜੈ ਮਾਲਿਆ ਨੂੰ ਇੰਗਲੈਂਡ ਭੱਜਣ ’ਚ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਸੀਬੀਆਈ ‘ਰੋਕ ਕੇ ਰੱਖਣ’ (ਡਿਟੇਨ) ਦੇ ਨੋਟਿਸ ਨੂੰ ‘ਸੂਚਨਾ ਦੇਣ’ (ਇਨਫਾਰਮ) ’ਚ ਬਦਲ ਕੇ ਮਾਲਿਆ ਨੂੰ ਮੁਲਕ ’ਚੋਂ ਭਜਾਉਣ ’ਚ ਸਹਾਈ ਬਣੀ। ਕਾਂਗਰਸ ਪ੍ਰਧਾਨ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਵਾਨਗੀ ਤੋਂ ਬਿਨਾਂ ਅਜਿਹਾ ਹੋਣਾ ਸਮਝ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਮਾਲਿਆ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਉਸ ਨੇ ਇੰਗਲੈਂਡ ਆਉਣ ਤੋਂ ਪਹਿਲਾਂ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਸੀ। ਇਸ ਮਗਰੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਦੂਸ਼ਣਬਾਜ਼ੀ ਸ਼ੁਰੂ ਹੋ ਗਈ ਸੀ। ਸ੍ਰੀ ਗਾਂਧੀ ਨੇ ਟਵੀਟ ਕਰਕੇ ਕਿਹਾ,‘‘ਮਾਲਿਆ ਨੂੰ ਭਜਾਉਣ ’ਚ ਸੀਬੀਆਈ ਨੇ ਖਾਮੋਸ਼ੀ ਨਾਲ ਸਹਾਇਤਾ ਕੀਤੀ। ਸੀਬੀਆਈ ਸਿੱਧੇ ਪ੍ਰਧਾਨ ਮੰਤਰੀ ਅਧੀਨ ਆਉਂਦੀ ਹੈ। ਇਹ ਸਮਝ ਤੋਂ ਬਾਹਰ ਹੈ ਕਿ ਸੀਬੀਆਈ ਅਜਿਹੇ ਅਹਿਮ ਕੇਸ ਅਤੇ ਵਿਵਾਦਤ ਕੇਸ ’ਚ ਪ੍ਰਧਾਨ ਮੰਤਰੀ ਦੀ ਪ੍ਰਵਾਨਗੀ ਤੋਂ…
    ਕਾਨ੍ਹਪੁਰ - ਕਾਨਪੁਰ ਦੇ ਇੱਕ ਸਿੱਖ ਵ‍ਿਅਕਤੀ ਨੇ ਅਮਰੀਕਾ ਦੇ ਰਾਸ਼‍ਟਰਪਤੀ ਡੋਨਾਲ‍ਡ ਟਰੰਪ ਦੀ ਸੁਰੱਖਿਆ ਵਿੱਚ ਤੈਨਾਤ ਗਾਰਡ ਦਸ‍ਤੇ ਵਿੱਚ ਥਾਂ ਪਾਕੇ ਦੇਸ਼ ਦਾ ਮਾਣ ਵਧਾਇਆ ਹੈ ।ਅੰਸ਼ਦੀਪ ਸਿੰਘ ਭਾਟੀਆ ਨੂੰ 1984 ਦੇ ਦੰਗਿਆਂ ਵੇਲੇ ਡੂੰਘੇ ਜ਼ਖ਼ਮ ਮਿਲੇ ਸਨ। ਜਿਸਦੇ ਬਾਅਦ ਉਨ੍ਹਾਂ ਦਾ ਪਰਿਵਾਰ ਪਹਿਲਾਂ ਲੁਧਿਆਣਾ ਅਤੇ ਫਿਰ ਅਮਰੀਕਾ ਵਿੱਚ ਸ਼ਿਫਟ ਹੋ ਗਿਆ ।1984 ਦੇ ਦੰਗਿਆਂ ਵਿੱਚ ਉਨ੍ਹਾਂ ਦੇ ਛੋਟੇ ਬੇਟੇ ਦੀ ਹੱਤ‍ਿਆ ਕਰ ਦਿੱਤੀ ਗਈ ਸੀ ਅਤੇ ਵੱਡੇ ਬੇਟੇ ਇੰਦਰ ਨੂੰ ਵੀ ਗੋਲੀਆਂ ਮਾਰੀਆਂ ਗਈਆਂ।ਪਰ ਉਹ ਬਚ ਗਏ।ਦੰਗਿਆਂ ਦੇ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਕਾਨਪੁਰ ਛੱਡ ਦਿੱਤਾ ਅਤੇ ਲੁਧਿਆਣਾ ਸ਼ਿਫਟ ਹੋ ਗਿਆ । ਪਰਿਵਾਰ ਜਦੋਂ ਅਮਰੀਕਾ ਚਲਾ ਗਿਆ ਤਾਂ ਅੰਸ਼ਦੀਪ ਨੇ ਅਮਰੀਕੀ ਰਾਸ਼‍ਟਰਪਤੀ ਡੋਨਾਲ‍ਡ ਟਰੰਪ ਦੇ ਸੁਰੱਖਿਆ ਗਾਰਡਾਂ ਵਿੱਚ ਸ਼ਾਮਿਲ ਹੋਣ ਦੀ ਠਾਣੀ।ਪਰ ਉਨ੍ਹਾਂ ਦੇ ਲਈ ਵੱਡੀ ਸਮੱਸ‍ਿਆ ਸੀ ਕਿ ਇਨ੍ਹਾਂ ਸੁਰੱਖਿਆ ਗਾਰਡਾਂ ਵਿੱਚ ਸ਼ਾਮਿਲ ਹੋਣ ਲਈ ਆਮ ਪਹਿਰਾਵਾ ਹੀ ਹੋਣਾ ਚਾਹੀਦਾ ਹੈ ।ਹਾਲਾਂਕਿ ਅੰਸ਼ਦੀਪ ਸਿੱਖ ਸਨ ਤਾਂ ਉਨ੍ਹਾਂ ਨੂੰ ਇਸ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ । ਇਥੇ…
    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ।ਜਥੇਦਾਰ ਮੰਡ ਨੇ ਅੱਜ ਪੰਥਕ ਧਿਰਾਂ ਵੱਲੋਂ ਮੋਰਚਾ ਸਮਾਪਤ ਕਰਨ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ, ਜਿਸ ਕਰਕੇ ਪੰਥਕ ਆਗੂ ਵੀ ਹੁਣ ਮੋਰਚੇ ਵਿੱਚ ਮੁੜ ਡਟ ਗਏ ਹਨ। ਮੁਤਵਾਜ਼ੀ ਜਥੇਦਾਰ ਮੰਡ ਨੇ ਸਪਸ਼ਟ ਆਖਿਆ ਕਿ ਇੱਕ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬਰਗਾੜੀ ਪੁੱਜ ਕੇ ਸਭ ਮੰਗਾਂ ਮੰਨੇ ਜਾਣ ਦਾ ਐਲਾਨ ਕਰਨਾ ਹੀ ਪੈਣਾ ਹੈ। ਵੇਰਵਿਆਂ ਅਨੁਸਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਯੂਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ ਅਤੇ ਹੋਰਨਾਂ ਆਗੂਆਂ ਨੇ ਮੁਤਵਾਜ਼ੀ ਜਥੇਦਾਰ ਮੰਡ ਨਾਲ ਮੀਟਿੰਗ ਕੀਤੀ। ਸੂਤਰ ਦੱਸਦੇ ਹਨ ਕਿ ਪੰਥਕ ਆਗੂਆਂ ਨੇ ਲਏ ਫ਼ੈਸਲੇ ਤੋਂ ਜਾਣੂ ਕਰਾਇਆ ਪਰ ਜਥੇਦਾਰ ਮੰਡ ਨੇ ਸਭ ਮੰਗਾਂ ਮੰਨੇ ਜਾਣ ਮਗਰੋਂ…
    ਨਵੀਂ ਦਿੱਲੀ - ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਰਦਾਰ ਸਿੰਘ ਨੇ ਅੱਜ ਆਪਣੇ ਚਮਕਦਾਰ ਕਰੀਅਰ ਦਾ ਅੰਤ ਕਰਦਿਆਂ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕਰ ਲਿਆ। ਸਰਦਾਰ ਨੇ ਕਿਹਾ ਕਿ ਉਹ ਸੰਨਿਆਸ ਸਬੰਧੀ ਅਧਿਕਾਰਤ ਐਲਾਨ ਸ਼ੁੱਕਰਵਾਰ ਨੂੰ ਕਰੇਗਾ। ਸਰਦਾਰ ਨੇ ਕਿਹਾ ਕਿ ਉਹ ਇਸ ਫ਼ੈਸਲੇ ਸਬੰਧੀ ਮੁੱਖ ਕੋਚ ਹਰਿੰਦਰ ਸਿੰਘ ਨੂੰ ਜਾਣੂ ਕਰਵਾ ਚੁੱਕਾ ਹੈ ਤੇ ਉਹ ਘਰੇਲੂ ਸਰਕਟ ’ਚ ਹਾਕੀ ਖੇਡਣੀ ਜਾਰੀ ਰੱਖੇਗਾ। ਸਰਦਾਰ ਮੁਤਾਬਕ ਉਹ ਪਿਛਲੇ 12 ਸਾਲਾਂ ਵਿੱਚ ਕਾਫ਼ੀ ਹਾਕੀ ਖੇਡ ਚੁੱਕਾ ਹੈ ਤੇ ਹੁਣ ਨੌਜਵਾਨ ਖਿਡਾਰੀਆਂ ਲਈ ਜ਼ਿੰਮੇਵਾਰੀ ਲੈਣ ਦਾ ਸਮਾਂ ਹੈ। ਇਸ ਦੌਰਾਨ ਹਾਕੀ ਇੰਡੀਆ ਵੱਲੋਂ ਕੌਮੀ ਕੈਂਪ ਲਈ ਐਲਾਨੀ 25 ਮੈਂਬਰੀ ਟੀਮ ’ਚੋਂ ਸਰਦਾਰ ਨੂੰ ਬਾਹਰ ਰੱਖਿਆ ਗਿਆ ਹੈ।ਸਾਬਕਾ ਕਪਤਾਨ ਸਰਦਾਰ ਸਿੰਘ ਨੇ ਕਿਹਾ ਕਿ ਉਸ ਨੇ ਹਾਕੀ ਨੂੰ ਅਲਵਿਦਾ ਆਖਣ ਦਾ ਫ਼ੈਸਲਾ ਏਸ਼ਿਆਈ ਖੇਡਾਂ ਵਿੱਚ ਨਿਰਾਸ਼ਾਜਨਕ ਪ੍ਰਦਰਸ਼ਨ ਮਗਰੋਂ ਹੀ ਲੈ ਲਿਆ ਸੀ। ਸਰਦਾਰ ਨੇ ਕਿਹਾ, ‘ਹਾਂ, ਮੈਂ ਕੌਮਾਂਤਰੀ ਹਾਕੀ ਨੂੰ ਅਲਵਿਦਾ ਆਖਣ ਦਾ ਫ਼ੈਸਲਾ ਕੀਤਾ ਹੈ। ਮੈਂ ਆਪਣੇ ਕਰੀਅਰ ਦੌਰਾਨ ਕਾਫ਼ੀ…

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com