ਪੁਸਤਕ ਰੀਵਿਊਕਿਤਾਬ: ਪੰਜਾਬੀ ਲੋਕਧਾਰਾ ਦਾ ਮੁਹਾਂਦਰਾਸੰਪਾਦਕ: ਪ੍ਰਬੰਧਕ, ਪੰਜਾਬੀ ਲੋਕਧਾਰਾ ਫੇਸਬੁੱਕ ਸਮੂਹਪੰਨੇ 256, ਮੁੱਲ: 250ਰੀਵਿਊਕਾਰ: ਡਾ. ਸੁਖਦੇਵ ਸਿੰਘ ਝੰਡ—————————ਲੋਕਧਾਰਾ ਅੰਗਰੇਜ਼ੀ ਦੇ ਸ਼ਬਦ ‘ਫੋਕਲੋਰ’ ਦਾ ਪੰਜਾਬੀ ਰੁਪਾਂਤਰਣ ਹੈ ਅਤੇ ਸ਼ਬਦ-ਕੋਸ਼ਾਂ ਵਿਚ ਇਸ ਨੂੰ ‘ਲੋਕ-ਸਮੂਹ’ ਦੇ ਜੀਵਨ ਅਤੇ ਸਭਿਆਚਾਰ ਦਾ ਪ੍ਰਗਟਾਵਾ ਦਰਸਾਇਆ ਗਿਆ ਹੈ। ਕਈਆਂ ਵਿਦਵਾਨਾਂ ਨੇ ਇਸ ਨੂੰ ਕਿਸੇ ਖ਼ਾਸ ਲੋਕ-ਸਮੂਹ ਦੀ ‘ਜੀਵਨ-ਜਾਚ’ ਦਾ ਨਾਂ ਵੀ ਦਿੱਤਾ ਹੈ। ਵੱਖ-ਵੱਖ ਜਨ-ਸਮੂਹਾਂ ਦੀ ਜੀਵਨ-ਜਾਚ ਜਾਂ ਉਨ੍ਹਾਂ ਦੀ ਲੋਕਧਾਰਾ ਵੱਖੋ-ਵੱਖਰੀ ਹੋ ਸਕਦੀ ਹੈ ਅਤੇ ਇਹ ਹੈ ਵੀ। ਦਰਅਸਲ, ਲੋਕਧਾਰਾ ਮਨੁੱਖੀ ਵਰਤਾਰੇ ਦੇ ਨਿੱਤ ਪ੍ਰਤੀ ਕਾਰ-ਵਿਹਾਰ ਅਤੇ ਵਰਤਾਰੇ ਦੀ ਸਮੁੱਚੀ ਤਸਵੀਰ ਹੈ।