ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਹੋਲੀ ਅਤੇ ਹੋਲਾ ਮਹੱਲਾ

    ਡਾ. ਅਮਨਦੀਪ ਸਿੰਘ ਟੱਲੇਵਾਲੀਆ

    --
    ਬਸੰਤ ਦੀ ਰੁੱਤ ਸ਼ੁਰੂ ਹੋਣ ਨਾਲ ਸਰਦੀ ਦਾ ਪ੍ਰਭਾਵ ਘਟਣ ਲੱਗਦਾ ਹੈ। ਝੜ ਚੁੱਕੇ ਦਰੱਖ਼ਤ ਮੁੜ ਹਰੇ ਹੋਣੇ ਸ਼ੁਰੂ ਹੁੰਦੇ ਹਨ। ਧੁੰਦ ਦੀ ਲਪੇਟ ’ਚ ਆਇਆ ਸੂਰਜ ਵੀ ਚਮਕ ਆਉਂਦਾ ਹੈ। ਖੇਤਾਂ ’ਚ ਖੜ੍ਹੀ ਸਰੋਂ ਦੇ ਫੁੱਲ ਅਤੇ ਗੇਂਦਿਆਂ ਦੇ ਖਿੜ ਰਹੇ ਸੁਨਹਿਰੀ ਫੁੱਲ ਇਸ ਰੁੱਤ ਨੂੰ ਚਾਰ ਚੰਨ ਲਾਉਂਦੇ ਹਨ। ਇਸੇ ਖਿੜੀ ਰੁੱਤ ਵਿੱਚ ਰੰਗਾਂ ਦਾ ਤਿਉਹਾਰ ਹੋਲੀ ਆਉਂਦਾ ਹੈ।
    ਕਿਹਾ ਜਾਂਦਾ ਹੈ ਕਿ ਇਸ ਦਿਨ ਰਾਜਾ ਹਰਣਾਖਸ਼ ਨੇ ਭਗਤ ਪ੍ਰਹਿਲਾਦ ਨੂੰ ਆਪਣੀ ਭੈਣ

    ਹੋਲਿਕਾ ਦੀ ਗੋਦੀ ਵਿਚ ਬਿਠਾ ਕੇ ਸਾੜਨ ਦੀ ਕੋਸ਼ਿਸ਼ ਕੀਤੀ ਸੀ। ਹੋਲਿਕਾ ਨੂੰ ਵਰ ਸੀ ਕਿ ਉਹ ਅੱਗ ਵਿਚ ਸੜ ਨਹੀਂ ਸਕਦੀ ਸੀ ਪਰ ਹੋਲਿਕਾ ਸੜ ਗਈ ਅਤੇ ਪ੍ਰਹਿਲਾਦ ਬਚ ਗਿਆ। ਪ੍ਰਮਾਤਮਾ ਦੇ ਭਗਤ ਦੀ ਲਾਜ ਰੱਖਣ ਸਬੰਧੀ ਜ਼ਿਕਰ ਗੁਰਬਾਣੀ ਵਿਚ ਵੀ ਆਉਂਦਾ ਹੈ:
    ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ।।
    ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ।।
    ਉਸ ਦਿਨ ਤੋਂ ਹੀ ਹੋਲੀ ਦਾ ਤਿਉਹਾਰ ਪੂਰੇ ਭਾਰਤ ’ਚ ਹਰ ਸਾਲ ਮਨਾਇਆ ਜਾਣ ਲੱਗਿਆ। ਹੌਲੀ-ਹੌਲੀ ਇਸ ਵਿੱਚ ਵਿਗਾੜ ਆਉਂਦਾ ਗਿਆ। ਸਮਾਂ ਬਦਲਿਆ, ਇਸ ਗਿਰਾਵਟ ਨੂੰ ਦੂਰ ਕਰਨ ਲਈ ਅਤੇ ਲਿਤਾੜੇ ਜਾ ਰਹੇ ਲੋਕਾਂ ਹੱਥ ਕਿਰਪਾਨ ਫੜਾਉਣ ਲਈ ਗੁਰੂ ਗੋਬਿੰਦ ਸਿੰਘ ਨੇ ਇਸ ਤਿਉਹਾਰ ਨੂੰ ਨਾ ਸਿਰਫ ਨਵੇਂ ਰੰਗਾਂ ਵਿਚ ਹੀ ਰੰਗਿਆ ਸਗੋਂ ਲੋਕਾਂ ਨੂੰ ਅਣਖ ਨਾਲ ਜਿਉਣ ਦੀ ਜਾਂਚ ਵੀ ਸਿਖਾਈ। ਜਿਹੜੇ ਲੋਕਾਂ ਨੂੰ ਆਸ ਨਹੀਂ ਸੀ ਕਿ ਉਨ੍ਹਾਂ ਦੇ ਹੱਥ ਵਿੱਚ ਕੱਚੇ ਭਾਂਡਿਆਂ ਦੀ ਥਾਂ ਤਲਵਾਰਾਂ ਹੋਣਗੀਆਂ, ਉਨ੍ਹਾਂ ਨੇ ਬੜੇ ਜੋਸ਼ ਨਾਲ ਤਲਵਾਰ ਦੇ ਮੁੱਠੇ ਨੂੰ ਹੱਥ ਪਾਇਆ। ਪਹਿਲਾਂ ਤਾਂ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਦਾ ਨਾਂ ਬਦਲ ਕੇ ‘ਹੋਲਾ’ ਅਤੇ ਫਿਰ ਸ਼ਬਦ ‘ਮਹੱਲਾ’ ਨਾਲ ਲਾ ਕੇ ਇਸ ਨੂੰ ‘ਹੋਲੇ ਮਹੱਲੇ’ ਦਾ ਨਾਂ ਦਿੱਤਾ ਗਿਆ। ਹੋਲੇ ਦਾ ਅਰਥ ਹੈ ਹੱਲਾ, ਮਹੱਲਾ ਉਸ ਥਾਂ ਨੂੰ ਕਿਹਾ ਜਾਂਦਾ ਹੈ, ਜਿਸ ਨੂੰ ਜਿੱਤ ਕੇ ਉਥੇ ਆਸਣ ਲਾਇਆ ਜਾਵੇ। ਇਸ ਰੀਤ ਨੂੰ ਕਾਇਮ ਰੱਖਣ ਲਈ ਦਸਮੇਸ਼ ਪਿਤਾ ਨੇ 1757 ਈ. ਵਿਚ ਕਿਲ੍ਹਾ ਹੋਲਗੜ੍ਹ ਦੀ ਸਥਾਪਨਾ ਕੀਤੀ ਅਤੇ ਹੋਲੇ ਮੁਹੱਲੇ ਦੇ ਤਿਉਹਾਰ ਨੂੰ ਆਪਣੀ ਦੇਖ-ਰੇਖ ਹੇਠ ਮਨਾਉਣਾ ਸ਼ੁਰੂ ਕੀਤਾ। ਸਿੰਘਾਂ ਦੀਆਂ ਫੌਜਾਂ ਦੇ ਦੋ ਦਲ ਬਣਾ ਲਏ ਜਾਂਦੇ ਸਨ। ਇੱਕ ਦਲ ਦੇ ਕੇਸਰੀ ਵਸਤਰ ਪਹਿਨੇ ਹੁੰਦੇ ਸਨ ਅਤੇ ਦੂਸਰੇ ਦਲ ਦੇ ਚਿੱਟੇ। ਇੱਕ ਦਲ ਕਿਲ੍ਹਾ ਹੋਲਗੜ੍ਹ ਦੀ ਰਾਖੀ ਕਰਦਾ ਅਤੇ ਦੂਜਾ ਦਲ ਉਸ ਉਪਰ ਹਮਲਾ ਕਰਦਾ। ਜਿੱਤਣ ਵਾਲੇ ਦਲ ਨੂੰ ਗੁਰੂ ਗੋਬਿੰਦ ਸਿੰਘ ਜੀ ਇਨਾਮ ਦਿੰਦੇ। ਇਹ ਬਨਾਉਟੀ ਯੁੱਧ ਕਰਨੇ ਉਸ ਸਮੇਂ ਦੀ ਲੋੜ ਬਣ ਚੁੱਕੀ ਸੀ। ਗੁਰੂ ਸਾਹਿਬ ਜਾਣਦੇ ਸਨ ਕਿ ਜਿਹੜੇ ਲੋਕ ਇਸ ਬਨਾਉਟੀ ਜੰਗ ਵਿਚ ਹਿੱਸਾ ਲੈਣਗੇ ਜਾਂ ਇਸ ਨੂੰ ਦੇਖਣਗੇ, ਉਨ੍ਹਾਂ ਦੇ ਹੌਂਸਲੇ ਹੋਰ ਬੁਲੰਦ ਹੋਣਗੇ। ਇਹ ਗੁਰੂ ਸਾਹਿਬ ਦੀ ਸੋਚ ਹੀ ਸੀ, ਜਿਨ੍ਹਾਂ ਨੇ ਬੜੇ ਸੁੰਦਰ ਤਰੀਕੇ ਨਾਲ ਲੋਕਾਂ ਨੂੰ ਜਿਉਣ ਦਾ ਢੰਗ ਸਿਖਾਇਆ।
    ਅੱਜ ਵੀ ਹਰ ਸਾਲ ਹੋਲੇ ਮੁਹੱਲੇ ਦੇ ਦਿਨ ਆਨੰਦਪੁਰ ਸਾਹਿਬ ਵਿੱਚ ਵੱਡਾ ਜੋੜ ਮੇਲਾ ਲੱਗਦਾ ਹੈ। ਤਿਆਰ-ਬਰ-ਤਿਆਰ ਹੋਏ ਨਿਹੰਗ ਸਿੰਘ ਕਿਲ੍ਹਾ ਆਨੰਦਗੜ੍ਹ ਦੇ ਸਾਹਮਣਿਓਂ ਗੁਰਦੁਆਰਾ ਸ਼ਹੀਦੀ ਬਾਗ ਸਾਹਿਬ ਤੋਂ ਇੱਕ ਨਗਰ ਕੀਰਤਨ ਆਰੰਭ ਕਰਦੇ ਹਨ। ਗੱਤਕਾ ਖੇਡਦੇ ਗੁਲਾਲ ਦੀ ਵਰਖਾ ਕਰਦੇ ਹੋਏ ਨਿਹੰਗ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ, ਕਿਲ੍ਹਾ ਹੋਲਗੜ੍ਹ ਅਤੇ ਦੇਹਰਾ ਮਾਤਾ ਜੀਤੋ ਜੀ ਨੂੰ ਮੱਥਾ ਟੇਕਣ ਉਪਰੰਤ ‘ਚਰਨ ਗੰਗਾ’ ਦੇ ਸਥਾਨ ’ਤੇ ਖੁੱਲ੍ਹੀ ਜਗ੍ਹਾ ਵਿਚ ਆਪਣੀ ਕਲਾ ਦੇ ਜੌਹਰ ਦਿਖਾਉਂਦੇ ਹੋਏ ਮੇਲੇ ਦੀ ਸਮਾਪਤੀ ਕਰਦੇ ਹਨ, ਇਹ ਦ੍ਰਿਸ਼ ਬੜਾ ਮਨਮੋਹਕ ਹੁੰਦਾ ਹੈ।
    ਪਾਉਂਟਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਵੀ ਬੜੀ ਸ਼ਾਨੋ-ਸ਼ੌਕਤ ਨਾਲ ਹੋਲਾ-ਮੁਹੱਲਾ ਮਨਾਇਆ ਜਾਂਦਾ ਹੈ। ਹਰ ਤਿਉਹਾਰ ਦੀ ਆਪਣੀ ਵਿਸ਼ੇਸ਼ਤਾ ਹੈ। ਜਿਸ ਤਰ੍ਹਾਂ ਬਾਕੀ ਸਾਰੇ ਤਿਉਹਾਰਾਂ ਤੇ ਲੋਕ ਨਵੇਂ-ਨਵੇਂ ਸੋਹਣੇ ਕੱਪੜੇ ਪਾ ਕੇ ਮੇਲਾ ਵੇਖਣ ਜਾਂਦੇ ਹਨ, ਪਰ ਸਿਰਫ ਹੋਲੀ ਦਾ ਤਿਉਹਾਰ ਹੀ ਇੱਕ ਅਜਿਹਾ ਤਿਉਹਾਰ ਹੈ ਜਿਸ ਦਿਨ ਲੋਕ ਆਪਣੇ ਪੁਰਾਣੇ ਤੋਂ ਪੁਰਾਣੇ ਕੱਪੜੇ ਕੱਢ ਕੇ ਪਾਉਂਦੇ ਹਨ ਪਰ ਉਨ੍ਹਾਂ ਦੇ ਚਿਹਰਿਆਂ ’ਤੇ ਰੌਣਕ ਅਤੇ ਖੁਸ਼ੀ ਕਿਤੇ ਦੁੱਗਣੀ-ਚੌਗਣੀ ਝਲਕਦੀ ਹੁੰਦੀ ਹੈ। ਇਹ ਤਿਉਹਾਰ ਇਸ ਗੱਲ ਦਾ ਵੀ ਪ੍ਰਤੀਕ ਹੈ ਕਿ ਖੁਸ਼ ਰਹਿਣ ਲਈ ਕੇਵਲ ਭੌਤਿਕ ਵਸਤਾਂ ਜਾਂ ਗਹਿਣਿਆਂ ਦੀ ਹੀ ਲੋੜ ਨਹੀਂ ਹੁੰਦੀ ਸਗੋਂ ਅੰਦਰੂਨੀ ਖੁਸ਼ੀ ਦਾ ਹੋਣਾ ਬਹੁਤ ਜ਼ਰੂਰੀ ਹੈ।
    ਜਿੱਥੇ ਇਹ ਰੰਗ ਆਪਣੀ ਮਹਿਕ ਨਾਲ ਲੋਕਾਂ ਦੇ ਚਿਹਰੇ ਨਸ਼ਿਆਉਂਦੇ ਹਨ, ਉਥੇ ਇਨ੍ਹਾਂ ਰੰਗਾਂ ਵਿੱਚ ਰੰਗੇ ਲੋਕ ਧਰਮਾਂ, ਜਾਤਾਂ, ਗੋਤਾਂ, ਮਜ੍ਹਬਾਂ ਅਤੇ ਗਰੀਬੀ-ਅਮੀਰੀ ਦੇ ਭੇਦ ਭੁਲਾ ਕੇ ਇੱਕ-ਦੂਜੇ ਨੂੰ ਗਲ ਲਾਉਂਦੇ ਹਨ। ਕਿੰਨਾ ਚੰਗਾ ਹੋਵੇ ਜੇ ਇਹ ਪਿਆਰ ਦੇ ਰੰਗ ਅਸੀਂ ਇੱਕ ਦੂਜੇ ’ਤੇ ਹਰ ਰੋਜ਼ ਛਿੜਕਦੇ ਰਹੀਏ ਅਤੇ ਨਫ਼ਰਤਾਂ ਦੀ ਚੱਲ ਰਹੀ ਹਨੇਰੀ ਨੂੰ ਠੱਲ੍ਹ ਪਾਈਏ।
    ਸੰਪਰਕ: 98146-99446

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com