ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    - ਕਿਰਪਾਲ ਸਿੰਘ ਬਠਿੰਡਾ 9855480797 ਸੌਧਾ ਸਾਧ ਨੂੰ ਅਖੌਤੀ ਜਥੇਦਾਰਾਂ ਵੱਲੋਂ 24 ਸਤੰਬਰ 2015 ਨੂੰ ਦੋਸ਼ ਮੁਕਤ ਕਰਾਰ ਦੇਣ ਪਿੱਛੋਂ ਇਨ੍ਹਾਂ ਸਰਬਉੱਚ ਕਹਾਉਣ ਵਾਲੇ ਜਥੇਦਾਰਾਂ ਨੂੰ ਸੋਸ਼ਿਲ ਮੀਡੀਏ ਅਤੇ ਸੰਗਤ ਵਿੱਚ ਇਤਨੀਆਂ ਲਾਹਨਤਾਂ ਪੈ ਰਹੀਆਂ ਸਨ ਕਿ ਇਨ੍ਹਾਂ ਲਈ ਪਬਲਿਕ ਵਿੱਚ ਵਿਚਰਨਾ ਇਤਨਾ ਮੁਸ਼ਕਲ ਹੋ ਗਿਆ ਸੀ ਕਿ ਤਿੰਨ ਹਫਤੇ ਪਿੱਛੋਂ ਹੀ 15 ਅਕਤੂਬਰ ਨੂੰ ਇਨ੍ਹਾਂ ਨੂੰ ਮੁਆਫੀ ਵਾਲਾ ਉਹ ਹੁਕਮਨਾਮਾਂ ਵਾਪਸ ਲੈਣਾ ਪਿਆ। ਉਸ ਸਮੇਂ ਸਭ ਤੋਂ ਵੱਧ ਲਾਹਨਤਾਂ ਗਿਆਨੀ ਗੁਰਮੁਖ ਸਿੰਘ ਨੂੰ ਪੈ ਰਹੀਆਂ ਸਨ ਕਿਉਂਕਿ ਇਹ ਗੱਲ ਲੀਕ ਹੋ ਚੁੱਕੀ ਸੀ ਕਿ ਸੁਖਬੀਰ ਬਾਦਲ ਦੇ ਕਹਿਣ ’ਤੇ ਇਹ ਖ਼ੁਦ ਸੌਧਾ ਸਾਧ ਨੂੰ ਮਿਲਿਆ ਤੇ ਸਮਝੌਤੇ ਲਈ ਰਾਹ ਲੱਭਣ ਦੀ ਤਰਤੀਬ ਦਸਦਿਆਂ ਉਸ ਤੋਂ ਗੋਲਮੋਲ ਸ਼ਬਦਾਂ ਵਿੱਚ ਚਿੱਠੀ ਲਿਖਵਾ ਕੇ ਦਸਤਖਤ ਕਰਵਾ ਕੇ ਲਿਆਇਆ ਜਿਸ ਦੇ ਆਧਾਰ ’ਤੇ ਉਸ ਵਿਰੁੱਧ ਜਾਰੀ ਹੁਕਨਾਮਾ ਵਾਪਸ ਲੈ ਲਿਆ ਗਿਆ ਸੀ।
    ਉਜਾਗਰ ਸਿੰਘ-ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ। ਮੋਬਾ: 94178-13072 ਰਵੀ ਸਿੰਘ ਸਿੱਖ ਸੇਵਾ ਦਾ ਸੰਸਾਰ ਵਿਚ ਪ੍ਰਤੀਕ ਬਣ ਚੁੱਕਾ ਹੈ। ਸਿੱਖ ਸੇਵਾ ਦੀ ਵਿਰਾਸਤ 'ਤੇ ਪਹਿਰਾ ਦੇ ਕੇ ਰਵੀ ਸਿੰਘ ਨੇ ਦੁਨੀਆ ਵਿਚ ਸਿੱਖਾਂ ਦੇ ਅਕਸ ਨੂੰ ਉਭਾਰਿਆ ਹੈ। ਸਿੱਖ ਆਪਣੀ ਫ਼ਿਰਾਕਦਿਲੀ, ਮਿਹਨਤੀ ਪ੍ਰਵਿਰਤੀ ਅਤੇ ਉਸਾਰੂ ਸੋਚ ਕਰਕੇ ਦੁਨੀਆ ਵਿਚ ਨਾਮਣਾ ਖੱਟ ਚੁੱਕੇ ਹਨ, ਕਿਉਂਕਿ ਸਿੱਖ ਆਪਣੇ ਧਰਮ ਪ੍ਰਤੀ ਵਚਨਬੱਧ ਹਨ। ਧਰਮ ਇਕ ਸਿੱਖ ਲਈ ਸਭ ਕੁਝ ਹੈ।
    -ਸ਼ਹੀਦ ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਨੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਵੀ ਜਨਤਕ ਕਰਨ ਦੀ ਮੰਗ ਕੀਤੀ-ਦੋਵੇਂ ਰਿਪੋਰਟਾਂ ਇਕੱਠੀਆਂ ਵਿਧਾਨ ਸਭਾ ‘ਚ ਪੇਸ਼ ਕੀਤੀਆਂ ਜਾਣ: ਸ਼ਹੀਦ ਦੇ ਮਾਪੇਪਟਿਆਲਾ : ਪੰਜਾਬ ਵਿਚ ਬੇਅਦਬੀ ਕਾਂਡ ਦੀਆਂ ਘਟਨਾਵਾਂ ਤੋਂ ਬਾਅਦ ਬਹਿਬਲ ਕਲਾਂ ਵਿਖੇ ਵਾਪਰੇ ਪੁਲਿਸ ਗੋਲੀ ਕਾਂਡ ਵਿੱਚ ਨਿਰਦੋਸ਼ ਲੋਕਾਂ ਦੇ ਮਾਰੇ ਜਾਣ ਦੀ ਇਹ ਘਟਨਾ ਕੋਈ ਪਹਿਲੀ ਘਟਨਾ ਨਹੀਂ ਹੈ ਇਹੋ ਜਿਹੀ ਹੀ ਇੱਕ ਘਟਨਾ ਸਾਲ 1986 ਵਿੱਚ ਉਸ ਵੇਲੇ ਵਾਪਰੀ ਸੀ ਜਦੋਂ 2 ਫਰਵਰੀ 1986 ਨੂੰ ਗੁਰੂ ਗ੍ਰੰਥ ਸਾਹਿਬ ਦੇ 5 ਸਰੂਪਾਂ ਨੂੰ ਕੁਝ ਅਣਜਾਣ ਵਿਅਕਤੀਆਂ ਵੱਲੋਂ ਅਗਨ ਭੇਂਟ ਕਰ ਦਿੱਤਾ ਗਿਆ ਸੀ।
    -ਸਰਵਜੀਤ ਸਿੰਘ ਸੈਕਰਾਮੈਂਟੋ ਜੁਲਾਈ ਦੇ ਆਖਰੀ ਹਫ਼ਤੇ (26 ਅਤੇ 29 ਜੁਲਾਈ 2018 ਈ:) ਵੈਨਕੂਵਰ ਅਤੇ ਸਰੀ ਵਿੱਚ ਹੋਏ ਦੋ ਸੈਮੀਨਾਰ, ਨਾਨਕਸ਼ਾਹੀ ਕੈਲੰਡਰ ਸਬੰਧੀ ਵਿਵਾਦ ਦਾ ਕੋਈ ਹੱਲ ਨਹੀਂ ਕਰ ਸਕੇ, ਪਰ ਪਿਛਲੇ ਲੰਮੇ ਸਮੇਂ ਤੋਂ ਆਈ ਹੋਈ ਖੜੋਤ ਨੂੰ ਤੋੜਨ ਵਿਚ ਸਫਲ ਜਰੂਰ ਹੋਏ ਹਨ। ਉਥੇ ਹੀ ਇਕ ਹੋਰ ਨੁਕਤਾ ਜੋ ਉਘੜ ਕੇ
    - ਨਰਿੰਦਰ ਪਾਲ ਸਿੰਘ ਡੇਰਾ ਸਿਰਸਾ ਦੇ ਵਿਰੁਧ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਨੂੰ ਰੱਦ ਕਰਵਾਣ ਦੀ ਵਿਉਂਤਬੰਦੀ ਮੁੰਬਈ ਵਿਖੇ ਹੋਈ ਜਿਸ ਵਿੱਚ ਇਹ ਤੈਅ ਹੋਇਆ ਸੀ ਕਿ 300 ਕਰੌੜ ਰੁਪਏ ਦਾ ਕਾਰੋਬਾਰ ਕਰਨ ਵਾਲੀ ਡੇਰਾ ਮੁਖੀ ਦੀ ਫਿਲਮ ਤੋਂ 100 ਕਰੋੜ ਰੁਪਏ ਬਾਦਲ ਦਲ ਨੂੰ ਮਿਲਣਗੇ।ਸਾਲ 2015 ਵਿੱਚ ਪੰਜਾਬ ਦੀ ਧਰਤੀ ਤੇ ਵਾਪਰੀਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਸਾਰਾ ਲੇਖਾ ਪੰਜਾਬ ਸਰਕਾਰ ਨੂੰ ਸੌਪ ਦਿਤਾ ਗਿਆ ਹੈ।ਇਸ ਲੇਖੇ ਉਪਰ ਕੀਤੀ ਜਾਣ ਵਾਲੀ ਸਰਕਾਰੀ ਕਾਰਵਾਈ ਬਾਰੇ ਕੁਝ ਵੀ ਨਹੀ ਕਿਹਾ ਜਾ ਸਕਦਾ ਪ੍ਰੰਤੂ ਇਹ ਜਰੂਰ ਕਿਹਾ ਜਾ ਸਕਦਾ ਹੈ ਕਿ ਉਪਰੋਕਤ ਘਟਨਾਵਾਂ ਨੂੰ ਲੈਕੇ ਅਖੌਤੀ ਪੰਥਕ ਸਰਕਾਰ ,ਉਸਦੇ ਕਬਜੇ ਹੇਠਲ਼ੀ ਸ਼੍ਰੋਮਣੀ ਕਮੇਟੀ ਤੇ ਤਖਤਾਂ ਦੇ ਜਥੇਦਾਰਾਂ ਵਲੋਂ ਧਾਰੀ ਚੱੁਪ ਕੋਈ ਸਹਿਬਨ ਨਹੀ ਹੈ।
    ਰਾਜਵਿੰਦਰ ਸਿੰਘ ਰਾਹੀ ਪਿਛਲੇ ਕੁਛ ਸਮੇ ਤੋੰ ਜੋ ਅਾਮ ਅਾਦਮੀ ਪਾਰਟੀ ਦਾ ਕਲੇਸ਼ ਵਧਿਅਾ ਹੈ , ੳੁਸ ਸਬੰਧ ਚ ਭਗਵੰਤ ਮਾਨ ਨੇ ਦਿੱਲੀ ਦੀ ਲੀਡਰਸ਼ਿੱਪ ਦੇ ਹੱਕ ਵਿਚ ਸਟੈਂਡ ਲੈਂਦਿਅਾਂ ਜੋ ਵਿਚਾਰ ਪ੍ਰਗਟ ਕੀਤੇ ਹਨ, ੳੁਸ ਨਾਲ ੳੁਸ ਦੀ ਸ਼ਖਸ਼ੀਅਤ ਅਤੇ ਸਿਅਾਸੀ ਸਮਝ ਤੇ ਬੜੇ ਵੱਡੇ ਸੁਅਾਲ ਖੜੇ ਹੋ ਗੲੇ ਹਨ! ਮੈਂ ਭਗਵੰਤ ਨੂੰ ੨੦੧੭ ਦੇ ਚੋਣ ਦੰਗਲ ਦਾ ਮਹਾਂ ਨਾੲਿਕ ਕਿਹਾ ਸੀ! ਹੁਣ ਬਹੁਤ ਸਾਰੇ ਮਿੱਤਰ ਮੈਨੂੰ ਠਿੱਠ ਕਰ ਰਹੇ ਹਨ! ਪਰ ਮੈਂ ਅੱਜ ਵੀ ੳੁਸੇ ਗੱਲ ਤੇ ਖੜਾਂ ਹਾਂ, ਕਿੳੁਂ ੳੁਸ ਸਮੇਂ ਭਗਵੰਤ ਨੇ ਜੋ ਜਾਨ ਹੂਲਵਾਂ ਕੰਮ ਕਰਕੇ ਅੈਡੀ ਵੱਡੀ ਹਨੇਰੀ ਲਿਅਾਂਦੀ ਸੀ ੳੁਹ ਭੁੱਲਣ ਵਾਲੀ ਨਹੀੰ ਹੈ!
    -: ਕਰਮਜੀਤ ਸਿੰਘ • ਸੰਪਰਕ: 99150-91063‘ਅੰਮ੍ਰਿਤਸਰ ਐਲਾਨਨਾਮੇ’ ਬਾਰੇ ਸਿੱਖ ਆਗੂਆਂ ਦੇ ਧੁੰਦਲੀ ਕਿਸਮ ਦੇ ਆ ਰਹੇ ਬਿਆਨ ਇੱਕ ਤਰ੍ਹਾਂ ਨਾਲ ਅਸਪਸ਼ਟਤਾ ਨੂੰ ਹੀ ਸਪਸ਼ਟ ਕਰਦੇ ਹਨ। ਸਿੱਖ ਆਗੂਆਂ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਦੇ ਉਦੇਸ਼ ਨਾਲ ਇਸ ਇਤਿਹਾਸਕ ਦਸਤਾਵੇਜ਼ ਦੀ ਆਪੋ ਆਪਣੇ ਤਰੀਕੇ ਨਾਲ ਵਿਆਖਿਆ ਕੀਤੀ ਜਾ ਰਹੀ ਹੈ।- ‘ਅੰਮ੍ਰਿਤਸਰ ਐਲਾਨਨਾਮਾ’ ਕੀ ਹੈ? - ਇਹ ਕਿਵੇਂ ਵਜੂਦ ਵਿੱਚ ਆਇਆ? - ਇਸ ਦੀ ਸ਼ਬਦਾਵਲੀ ਕਿਸ ਨੇ ਤਿਆਰ ਕੀਤੀ? - ਇਸ ਨਿਵੇਕਲੇ ਦਸਤਾਵੇਜ਼ ਦੇ ਪਿਛੋਕੜ ਵਿੱਚ ਪੰਥਕ ਹਾਲਾਤ ਉਸ ਸਮੇਂ ਕਿਹੋ ਜਿਹੇ ਸਨ? - ਇਸ ਦਸਤਾਵੇਜ਼ ਦਾ ਇਤਿਹਾਸ ਵਿੱਚ ਕੀ ਸਥਾਨ ਹੋਵੇਗਾ? ਇਹ ਸਾਰੇ ਦਿਲਚਸਪ, ਪਰ ਅਤਿ ਅਹਿਮ ਸਵਾਲ ਅਤੇ ਇਨ੍ਹਾਂ ਦੇ ਜਵਾਬ ਅੱਜ ਇਸ ਲਈ ਦੇਣੇ ਜ਼ਰੂਰੀ ਬਣਦੇ ਹਨ, ਕਿਉਂਕਿ ਇਹ ਲੇਖਕ ਵੀ ਉਸ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਸੀ, ਜਿਸ ਨੇ ‘ਅੰਮ੍ਰਿਤਸਰ ਐਲਾਨਨਾਮੇ’ ਨੂੰ ਤਿਆਰ ਕਰਨ ਤੋਂ ਪਹਿਲਾਂ ਇੱਕ ਸੁਖਾਵੇਂ, ਖੁੱਲ੍ਹੇ ਡੁੱਲ੍ਹੇ, ਪਰ ਗਰਮਾ ਗਰਮ ਮਾਹੌਲ ਵਿੱਚ ਨਿੱਠ ਕੇ ਲੰਮਾ ਚੌੜਾ ਵਿਚਾਰ ਵਟਾਂਦਰਾ ਕੀਤਾ ਸੀ। ਇਸ ਪੰਜ ਮੈਂਬਰੀ ਕਮੇਟੀ ਵਿੱਚ ਪੰਜਾਬੀ ਯੂਨੀਵਰਸਿਟੀ ਵਿੱਚ ਰਾਜਨੀਤੀ ਵਿਭਾਗ ਦੇ ਪ੍ਰੋਫੈਸਰ ਡਾ. ਕੇਹਰ ਸਿੰਘ, ਗੁਰੂ ਗ੍ਰੰਥ ਸਾਹਿਬ ਵਿਭਾਗ ਦੇ ਸਾਬਕਾ ਮੁਖੀ ਡਾ. ਬਲਕਾਰ ਸਿੰਘ, ਅੰਗਰੇਜ਼ੀ ਵਿਭਾਗ ਦੇ ਸਾਬਕਾ ਮੁਖੀ ਡਾ. ਗੁਰਭਗਤ ਸਿੰਘ ਅਤੇ ਮਨੁੱਖੀ ਅਧਿਕਾਰਾਂ ਦੇ ਆਗੂ ਜਸਪਾਲ ਸਿੰਘ ਢਿੱਲੋਂ ਸ਼ਾਮਲ ਸਨ।2 ਮਈ 1994 ਨੂੰ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ‘ਅੰਮ੍ਰਿਤਸਰ ਐਲਾਨਨਾਮੇ’ ਦਾ ਵਿਚਾਰ ਅਸਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਸ ਵੇਲੇ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਦੇਣ ਸੀ। ਉਨ੍ਹਾਂ…
    -: ਗੁਰਪ੍ਰੀਤ ਸਿੰਘ ਮੰਡਿਆਣੀਸਾਕਾ ਨੀਲਾ ਤਾਰਾ ਬਾਰੇ ਲਿਖੀ ਗਈ ਪਹਿਲੀ ਕਿਤਾਬ ਅਤੇ ਆਖ਼ਰੀ ਕਿਤਾਬ ‘ਚ ਇੱਕ ਗੱਲ ਸਾਂਝੀ ਹੈ ਕਿ ਭਾਰਤੀ ਫੌਜ ਨੂੰ ਇਸ ਕਰਕੇ ਵੱਧ ਨੁਕਸਾਨ ਉਠਾਉਣਾ ਪਿਆ, ਕਿਉਂਕਿ ਫੌਜ ਨੂੰ ਦਰਬਾਰ ਸਾਹਿਬ ਵੱਲ ਗ਼ੋਲੀ ਚਲਾਉਣ ਦਾ ਹੁਕਮ ਨਹੀਂ ਸੀ, ਕਿਉਂਕਿ ਸਿੱਖ ਖਾੜਕੂਆਂ ਦੇ ਮੋਰਚਿਆਂ ‘ਤੇ ਗੋਲੀ ਚਲਾਉਣ ਵੇਲੇ ਦਰਬਾਰ ਸਾਹਿਬ ਦੀ ਇਮਾਰਤ ਵਿਚਕਾਰ ਆਉਂਦੀ ਸੀ। ਬਲਿਊ ਸਟਾਰ ਤੋਂ ਬਾਅਦ ਇਸ ਸਾਕੇ ਬਾਰੇ ਸਭ ਤੋਂ ਪਹਿਲੀ ਕਿਤਾਬ ਮਾਰਕ ਟਲੀ ਅਤੇ ਸਤੀਸ਼ ਜੈਕਬ ਵਲੋਂ ਲਿਖੀ ਗਈ ਸੀ। ਇਹ ਕਿਤਾਬ ਨਵੰਬਰ 1985 ਵਿੱਚ ਛਪ ਕੇ ਸਾਹਮਣੇ ਆਈ। ਮਾਰਕ ਟਲੀ ਅਤੇ ਸਤੀਸ਼ ਜੈਕਬ ਬੀ.ਬੀ.ਸੀ. ਰੇਡੀਓ ਦੇ ਨਵੀਂ ਦਿੱਲੀ ‘ਚ ਪੱਤਰਕਾਰ ਸਨ।
    ਬੀਰ ਦਵਿੰਦਰ ਸਿੰਘ *ਪਿੰਡ ਬਰਗਾੜੀ (ਫਰੀਦਕੋਟ) ਵਿੱਚ ਪਹਿਲੀ ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਖ਼ਿਲਾਫ਼ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿੱਚ ਰੋਸ ਪ੍ਰਗਟ ਕਰ ਰਹੇ ਸਿੱਖਾਂ ਉੱਤੇ ਪੰਜਾਬ ਪੁਲੀਸ ਨੇ ਅਕਾਰਨ ਗੋਲੀ ਚਲਾ ਕੇ ਦੋ ਜਣਿਆਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਨੂੰ ਮਾਰ-ਮੁਕਾਇਆ ਸੀ। ਉਸੇ ਦਿਨ ਕੋਟਕਪੂਰਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਲੋਕਾਂ ਉੱਤੇ ਪੁਲੀਸ ਨੇ ਲਾਠੀਚਾਰਜ ਕੀਤਾ ਜਿਸ ਕਾਰਨ ਕਈ ਜਣੇ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਹੋਂਦ ਵਿੱਚ ਆਉਂਦਿਆਂ ਹੀ ਅਪਰੈਲ 2017 ਵਿੱਚ ਭਾਰਤ ਦੇ ਕਮਿਸ਼ਨ ਆਫ਼ ਇਨਕੁਆਇਰੀ ਐਕਟ-1952 ਦੀ ਧਾਰਾ 11 ਅਧੀਨ ਹਾਈ ਕੋਰਟ ਦੇ ਸੇਵਾ ਮੁਕਤ ਜੱਜ, ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਇੱਕ ਮੈਂਬਰੀ ਪੜਤਾਲੀਆ ਕਮਿਸ਼ਨ ਬਣਾ ਦਿੱਤਾ। ਇਸ ਕਮਿਸ਼ਨ ਨੂੰ ਛੇ ਮਹੀਨੇ ਦੇ ਅੰਦਰ ਅੰਦਰ ਪੜਤਾਲ ਮੁਕੰਮਲ ਕਰਨ ਦਾ ਸਮਾਂ ਦਿੱਤਾ ਗਿਆ ਜੋ ਬਾਅਦ ਵਿੱਚ ਕਮਿਸ਼ਨ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਵਧਾ ਦਿੱਤਾ ਗਿਆ।
    ਡੇਰਾ ਮੁਖੀ ਦੇ ਪੀਏ ਨੇ ਘੁਮਾਈ ਬਰਗਾੜੀ ਕਾਂਡ ਦੀ ਸੂਈ; ਭੀਖੀ ਵਿੱਚ ਦਾਦੂਵਾਲ ਨੂੰ ਮਾਰਨ ਦੀ ਬਣਾਈ ਸੀ ਵਿਉਂਤ ਬਠਿੰਡਾ -(ਚਰਨਜੀਤ ਸਿੰਘ ਭੁੱਲਰ )- ਬਰਗਾੜੀ ਕਾਂਡ ਦੀ ‘ਗੁਪਤ ਰਿਪੋਰਟ’ ਵਿੱਚ ਕਈ ਗੁੱਝੇ ਭੇਤ ਬੰਦ ਹਨ, ਜਿਨ੍ਹਾਂ ਦੇ ਡਰੋਂ ਕੈਪਟਨ ਹਕੂਮਤ ਕੋਈ ਭਾਫ਼ ਬਾਹਰ ਨਹੀਂ ਕੱਢ ਰਹੀ। ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਇਹ ‘ਗੁਪਤ ਰਿਪੋਰਟ’ ਪੁਲੀਸ ਮੁਖੀ ਨੂੰ ਸੌਂਪ ਦਿੱਤੀ ਸੀ। ਬਰਗਾੜੀ ਇਨਸਾਫ਼ ਮੋਰਚੇ ਦੀ ਮੰਗ ਹੈ ਕਿ ਰਿਪੋਰਟ ਜਨਤਕ ਕੀਤੀ ਜਾਵੇ। ਜਦੋਂ ਹੁਣ ਸਰਕਾਰ ‘ਬਰਗਾੜੀ ਰਿਪੋਰਟ’ ਨੂੰ ਜਨਤਕ ਕਰਨ ਤੋਂ ਪਿੱਛੇ ਹਟ ਰਹੀ ਹੈ, ਤਾਂ ਪੰਥਕ ਧਿਰਾਂ ਦੇ ਸ਼ੱਕ ਹੋਰ ਵੱਧ ਗਏ ਹਨ।ਜੋ ਇਸ ‘ਗੁਪਤ ਰਿਪੋਰਟ’ ਦੇ ਤੱਥ ਪ੍ਰਾਪਤ ਹੋਏ ਹਨ, ਉਨ੍ਹਾਂ ਵਿੱਚ ਬਰਗਾੜੀ ਕਾਂਡ ਦੀ ਤਾਰ ਸਿੱਧੀ ਡੇਰਾ ਸਿਰਸਾ ਨਾਲ ਜੁੜੀ ਹੈ। ਡੇਰਾ ਮੁਖੀ ਦੇ ਪੀਏ ਰਾਕੇਸ਼ ਦਿੜ੍ਹਬਾ ਨੇ ਬਰਗਾੜੀ ਕਾਂਡ ਵਿੱਚ ਮੁੱਖ ਭੂਮਿਕਾ ਨਿਭਾਈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    Fri, 3 Aug 18

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com